ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਵਿਧਾਨ ਸਭਾ ਦਾ ਸੈਸ਼ਨ 27 ਸਤੰਬਰ ਨੂੰ ਹੋਵੇਗਾ। ਰਾਜਪਾਲ ਨੇ ਪਹਿਲਾਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਸੀ। ਇਸ ਕਰਕੇ ਪੰਜਾਬ ਸਰਕਾਰ ਨੇ ਮੁੜ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਸੀ। ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ।




ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀ ‘ਆਪ’ ਸਰਕਾਰ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਚਲ ਰਹੀ ਖਿੱਚੋਤਾਣ ਹੁਣ ਰੁਕ ਗਈ ਹੈ। ਪੰਜਾਬ ਦੇ ਰਾਜਪਾਲ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਸਤੰਬਰ ਨੂੰ ਸਵੇਰੇ 11 ਵਜੇ ਕਰਵਾਉਣ ਲਈ ਸਹਿਮਤ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਵਤੀਰਾ ਨਰਮ ਕਰ ਦਿੱਤਾ ਹੈ। 


ਸਰਕਾਰ ਦੇ ਨੁਮਾਇੰਦਿਆਂ ਨੇ ਰਾਜਪਾਲ ਨੂੰ ਸੂਚਿਤ ਕੀਤਾ ਕਿ ਇਸ ਸੈਸ਼ਨ ਵਿਚ ਪਰਾਲੀ ਸਾੜਨ, ਜੀਐਸਟੀ ਤੇ ਬਿਜਲੀ ਨਾਲ ਸਬੰਧਤ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਕੱਤਰ ਰਾਹੀਂ ਰਾਜਪਾਲ ਨੂੰ ਸੂਚਿਤ ਕੀਤਾ ਗਿਆ ਕਿ ਇਸ ਸੈਸ਼ਨ ਵਿਚ ਵਪਾਰ ਨਾਲ ਸਬੰਧਤ ਮੱਦਾਂ ਵੀ ਵਿਚਾਰੀਆਂ ਜਾਣਗੀਆਂ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ ਨੂੰ ਲੈ ਕੇ ਰਾਜਪਾਲ ਤੇ ਆਪ ਸਰਕਾਰ ਵਿਚ ਸ਼ਬਦੀ ਜੰਗ ਤੇਜ਼ ਹੋ ਗਈ ਸੀ।


ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬਾ ਸਰਕਾਰ ਦੇ 27 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਸੈਸ਼ਨ ਦੇ ਵਿਧਾਨਕ ਕੰਮਾਂ ਦੇ ਵੇਰਵੇ ਮੰਗੇ ਜਾਣ ਤੋਂ ਬਾਅਦ ਪੰਜਾਬ ਦੇ ਮੰਤਰੀ ਅਮਨ ਅਰੋੜਾ ਨੇ ਇਸ ਨੂੰ ਮੰਦਭਾਗਾ ਤੇ ਨਿੰਦਣਯੋਗ ਕਰਾਰ ਦਿੱਤਾ ਸੀ। ਉਨ੍ਹਾਂ ਰਾਜਪਾਲ ’ਤੇ ਪੰਜਾਬ ’ਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰਨ ਦਾ ਦੋਸ਼ ਲਾਇਆ ਸੀ। 


Chandigarh Airport Renamed: ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਵੱਡਾ ਐਲਾਨ, ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹੋਏਗਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।