ਰਵਨੀਤ ਕੌਰ, ਚੰਡੀਗੜ੍ਹ : ਲੁਧਿਆਣਾ ਦੇ ਕੋਰਟ ਕੰਪਲੈਕਸ 'ਚ ਹੋਏ ਧਮਾਕੇ 'ਚ ਮਾਰੇ ਗਏ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਖੰਨਾ ਦਾ ਰਹਿਣ ਵਾਲਾ ਸੀ। ਗਗਨਦੀਪ ਪੁਲਿਸ 'ਚ ਹੈੱਡ ਕਾਂਸਟੇਬਲ ਸੀ। ਉਸ ਨੂੰ ਡਰੱਗ ਲਿੰਕ ਕੇਸ 'ਚ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ 2019 ਵਿਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਘਟਨਾ ਤੋਂ ਜਾਣੂ ਲੋਕਾਂ ਨੇ ਦੱਸਿਆ ਕਿ ਗਗਨਦੀਪ ਨੂੰ ਇਸ ਸਾਲ ਸਤੰਬਰ ਵਿਚ ਰਿਹਾਅ ਕੀਤਾ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ 'ਚ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਜਾਂਚ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੈ ਤਾਂ ਜੋ ਇਸ ਦੇ ਪਿੱਛੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਚੰਨੀ ਨੇ ਕਿਹਾ ਕਿ ਧਮਾਕੇ ਤੋਂ ਕੁਝ ਘੰਟਿਆਂ ਬਾਅਦ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ। ਇਸ ਤੋਂ ਬਾਅਦ ਕੇਂਦਰ ਨੇ ਬੰਬ ਧਮਾਕੇ ਦੀ ਜਾਂਚ ਲਈ ਕੁਝ ਟੀਮਾਂ ਪੰਜਾਬ ਭੇਜੀਆਂ ਹਨ।
ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ 'ਚ ਵੀਰਵਾਰ ਨੂੰ ਹੋਏ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਭਰ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਹੋਏ ਧਮਾਕੇ 'ਚ ਅਹਾਤੇ ਦੀ ਇਕ ਕੰਧ ਨੂੰ ਨੁਕਸਾਨ ਪਹੁੰਚਿਆ ਅਤੇ ਉਥੇ ਪਾਰਕਿੰਗ 'ਚ ਖੜ੍ਹੇ ਕੁਝ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ।
ਇਹ ਵੀ ਪੜ੍ਹੋ: Punjab Elections 2022 : ਪੰਜਾਬ 'ਚ ਚੋਣਾਂ ਤੇ ਹਰਭਜਨ ਸਿੰਘ ਦਾ ਸੰਨਿਆਸ… ਕੀ ਰਾਜਨੀਤਕ ਪਾਰੀ ਸ਼ੁਰੂ ਕਰਨ ਜਾ ਰਹੇ ਨੇ ਭੱਜੀ?
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/