ਜਲੰਧਰ: ਜਲੰਧਰ ਵਿੱਚ ਅੱਜ ਕੋਰੋਨਾ ਦੇ 8 ਨਵੇਂ ਪੌਜ਼ੇਟਿਵ ਕੇਸ ਆਉਣ ਨਾਲ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਜਲੰਧਰ ਵਿੱਚ ਨਿੱਤ ਨਵੇਂ ਕੇਸ ਸਾਹਮਣੇ ਆ ਰਹੇ ਹਨ।ਇਸ ਤੋਂ ਪਹਿਲਾਂ ਵੀ ਅੱਜ ਇੱਕ 65 ਸਾਲਾ ਮਹਿਲਾ ਕੋਰੋਨਾ ਨਾਲ ਪੌਜੇਟਿਵ ਪਾਈ ਗਈ ਸੀ।

ਮੁੱਖ ਸਕੱਤਰ ਪੰਜਾਬ ਕੇਬੀਐਸ ਸਿੱਧੂ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਜ਼ਿਲ੍ਹਾ ਜਲੰਧਰ 'ਚ 8 ਹੋਰ ਤਾਜ਼ਾ ਕੋਰੋਨਾ ਟੈਸਟ ਪੌਜ਼ੇਟਿਵ ਪਾਏ ਗਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 286 ਦੇ ਕਰੀਬ ਪਹੁੰਚ ਗਈ ਹੈ। ਸੂਬੇ ' ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ।ਤਾਜ਼ਾ ਮਾਮਲੇ ਸਾਹਮਣੇ ਆਉਣ ਨਾਲ ਜਲੰਧਰ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 62 ਹੋ ਗਈ ਹੈ।