ਦੇਸ਼ 'ਚ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਹੱਲ ਨਾ ਨਿਕਲਦਾ ਦੇਖ ਹੁਣ ਕੇਂਦਰ ਸਰਕਾਰ ਨੇ ਫਿਰ ਕਿਸਾਨ ਯੂਨੀਅਨਾਂ ਨੂੰ ਦੂਜੇ ਗੇੜ ਦੀ ਮੀਟਿੰਗ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੈ। ਇਹ ਮੀਟਿੰਗ ਉਦੋਂ ਸੱਦੀ ਗਈ ਜਦੋਂ ਕਿਸਾਨ ਆਗੂਆਂ ਨੇ ਇੱਕ ਹੋਰ ਕੇਂਦਰੀ ਮੰਤਰੀਆਂ ਨਾਲ ਬੈਠਕ ਕਰਨ ਦੀ ਸ਼ਰਤ ਰੱਖਦਿਆਂ ਸੋਮਵਾਰ ਨੂੰ ਪੰਜਾਬ ਵਿੱਚ ਆਪਣਾ ‘ਰੇਲ ਰੋਕੋ’ ਅੰਦੋਲਨ ਰੱਦ ਕੀਤਾ ਤੇ ਲਗਪਗ ਦੋ ਮਹੀਨਿਆਂ ਦੀ ਨਾਕਾਬੰਦੀ ਨੂੰ ਹਟਾ ਦਿੱਤਾ, ਜਿਸ ਨਾਲ ਸਿਰਫ ਮਾਲ ਟ੍ਰੇਨਾਂ ਨੂੰ ਮੁੜ ਚਾਲੂ ਹੋਣ ਦਿੱਤਾ ਗਿਆ।


ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ, “ਅਸੀਂ 3 ਦਸੰਬਰ ਨੂੰ 30 ਤੋਂ ਵੀ ਵੱਧ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿੱਚ ਵਿਚਾਰ ਵਟਾਂਦਰੇ ਲਈ ਬੁਲਾਇਆ ਹੈ।” ਸੱਕਤਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਤਰਫੋਂ ਕਿਸਾਨ ਸੰਗਠਨਾਂ ਨੂੰ ਸੱਦਾ ਭੇਜਿਆ ਹੈ।