(Source: ECI/ABP News)
Gangster Goldy Brar: ਪੰਜਾਬ ਪੁਲਿਸ ਦਾ ਗੈਂਗਸਟਰਾਂ 'ਤੇ ਵੱਡਾ ਐਕਸ਼ਨ, ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ 'ਤੇ ਸ਼ਿਕੰਜਾ
Gangster Goldy Brar: ਪੁਲਿਸ ਗੋਲਡੀ ਬਰਾੜ ਦੇ ਸੰਪਰਕ 'ਚ ਰਹਿਣ ਵਾਲਿਆਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇਹ ਤਲਾਸ਼ੀ ਲਈ ਜਾ ਰਹੀ ਹੈ।

Breaking News: ਪੁਲਿਸ ਨੇ ਅੱਜ ਗੈਂਗਸਟਰਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ 'ਤੇ ਪੰਜਾਬ ਪੁਲਿਸ ਨੇ ਛਾਪਾ ਮਾਰਿਆ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਗੋਲਡੀ ਬਰਾੜ ਦੇ ਸੰਪਰਕ 'ਚ ਰਹਿਣ ਵਾਲਿਆਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇਹ ਤਲਾਸ਼ੀ ਲਈ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਸਵੇਰੇ 7:00 ਵਜੇ ਤੋਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਗੋਲਡੀ ਬਰਾੜ ਦੇ ਕਰੀਬੀ ਗੈਂਗਸਟਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਦੁਪਹਿਰ 2 ਵਜੇ ਤੱਕ ਜਾਰੀ ਰਹੇਗੀ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕੀ ਵਿਅਕਤੀ ਕਾਬੂ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਾਰੇ ਐਕਸ਼ਨ ਬਾਰੇ ਸ਼ਾਮ 5 ਵਜੇ ਏਡੀਜੀਪੀ ਨੂੰ ਰਿਪੋਰਟ ਸੌਂਪੀ ਜਾਵੇਗੀ।
ਸੂਤਰਾਂ ਮੁਤਾਬਕ ਕੈਨੇਡਾ ਤੇ ਯੂਕੇ ਵਿੱਚ ਆਪਣਾ ਨੈੱਟਵਰਕ ਚਲਾ ਰਹੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਸਵੇਰੇ 7 ਵਜੇ ਤੋਂ ਪੰਜਾਬ ਭਰ ਵਿੱਚ ਗੁਪਤ ਅਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਇਸ ਬਾਰੇ ਜਾਣਕਾਰੀ ਕਾਰਵਾਈ ਖਤਮ ਹੋਣ ਤੋਂ ਬਾਅਦ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਲਾਰੈਂਸ ਦੇ ਕਹਿਣ 'ਤੇ ਉਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਸਿੱਧੂ ਮੂਸੇਵਾਲਾ ਦਾ ਕਤਲ ਉਸ ਨੇ ਕੈਨੇਡਾ ਵਿੱਚੋਂ ਹੀ ਕਰਵਾਇਆ ਸੀ। ਹਾਲਾਂਕਿ, ਬਾਅਦ ਵਿੱਚ ਉਸ ਦੇ ਕੈਨੇਡਾ ਤੋਂ ਕੈਲੀਫੋਰਨੀਆ, ਅਮਰੀਕਾ ਭੱਜਣ ਦੀਆਂ ਖਬਰਾਂ ਆਈਆਂ ਸੀ।
ਕੈਨੇਡਾ 'ਚ ਬੈਠ ਕੇ ਉਹ ਲਾਰੈਂਸ ਬਿਸ਼ਨੋਈ ਦੇ ਨੈੱਟਵਰਕ ਦਾ ਵਿਸਥਾਰ ਕਰਨ, ਹਥਿਆਰਾਂ ਦੀ ਤਸਕਰੀ, ਫਿਰੌਤੀ ਤੇ ਕਤਲ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਰਿਹਾ ਹੈ। ਪੰਜਾਬ ਵਿੱਚ ਗੋਲਡੀ ਬਰਾੜ ਦੀਆਂ ਅਪਰਾਧਿਕ ਘਟਨਾਵਾਂ ਤੋਂ ਬਾਅਦ NIA ਵੱਲੋਂ ਉਸ 'ਤੇ ਯੂਏਪੀਏ ਲਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
