20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਆ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ। ਜਿਸ ਤੋਂ ਬਾਅਦ ਹੁਣ ਸਤਨਾਮ ਸ਼ਰਮਾ ਦੀ ਮੌਤ ਹੋ ਗਈ।

Continues below advertisement


ਜ਼ਿਕਰ ਕਰ ਦਈਏ ਕਿ 20 ਸਤੰਬਰ ਨੂੰ ਸੜਕ ਹਾਦਸੇ ਵਿੱਚ ਸਤਨਾਮ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਇਸ ਮੌਕੇ ਸਤਨਾਮ ਦੇ ਇਲਾਜ ਲਈ ਸੋਸ਼ਲ ਮੀਡੀਆ ਤੇ ਮਦਦ ਦੀ ਅਪੀਲ ਕੀਤੀ ਗਈ ਜਿਸ ਤਂ ਬਾਅਦ ਵੱਡੀ ਗਿਣਤੀ ਵਿੱਚ ਲੋਕਾਂ ਨੇ ਉਸ ਦੀ ਇਲਾਜ ਵਿੱਚ ਮਦਦ ਵੀ ਕੀਤੀ ਇੱਥੋਂ ਤੱਕ ਕਿ ਪੰਜਾਬ ਪੁਲਿਸ ਦੇ ਡੀਜੀਪੀ ਨੇ ਵੀ ਟਵੀਟ ਕਰਕੇ ਸਤਨਾਮ ਦੇ ਇਲਾਜ ਵਿੱਚ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਸੀ।


ਇਹ ਵੀ ਪੜ੍ਹੋ: ਸਰਹੱਦੀ ਇਲਾਕਿਆਂ ਦੇ ਲੋਕ ਦੇਣ ਬੀਐੱਸਐੱਫ਼ ਦਾ ਸਾਥ, 1 ਲੱਖ ਦਾ ਇਨਾਮ ਤੇ ਪਛਾਣ ਰੱਖੀ ਜਾਵੇਗੀ ਗੁਪਤ


ਲੰਬਾ ਸਮਾਂ ਜ਼ਖ਼ਮਾਂ ਦੀ ਤਾਬ ਝੱਲਣ ਤੋਂ ਬਾਅਦ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 


ਦੱਸ ਦਈਏ ਕਿ  ਸਤਨਾਮ ਆਪਣੇ ਘਰਦਿਆਂ ਦਾ ਇਕਲੌਤਾ ਪੁੱਤ ਸੀ ਜੋ ਬਰਨਾਲਾ ਥਾਣੇ ਵਿੱਚ ਪੀਸੀਆਰ ਵਿੱਚ ਡਿਊਟੀ ਕਰਦਾ ਸੀ। 20 ਸਤੰਬਰ ਨੂੰ ਮੋਹਾਲੀ ਕ੍ਰਿਕੇਟ ਸਟੇਡੀਅਮ ਵਿੱਚ ਡਿਊਟੀ ਦੇਣ ਤੋਂ ਬਾਅਦ ਬਰਨਾਲਾ ਵਾਪਸ ਆ ਰਿਹਾ ਸੀ ਤੇ ਇਸ ਦੌਰਾਨ ਭਿਆਨਕ ਸੜਕ ਹਾਦਸਾ ਹੋਇਆ ਜਿਸ ਤੋਂ ਬਾਅਦ ਹੁਣ ਉਸ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ: ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਲਈ ਡੀ.ਸੀ. ਨੇ ਕੀਤੀ ਅਹਿਮ ਮੀਟਿੰਗ, ਜਾਰੀ ਕੀਤੇ ਇਹ ਨਿਰਦੇਸ਼


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।