ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ Sidhu-moose-wala ਦੇ ਕਤਲ ਦੀ ਜ਼ਿੰਮੇਵਾਰੀ ਹੈ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Sidhu Moosewala Murder ) ਦਾ ਅੱਜ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਗੋਲੀਬਾਰੀ ਵਿਚ ਮੂਸੇਵਾਲਾ ( Sidhu Moosewala ) ਦੀ ਮੌਤ ਹੋ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ। ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ। ਮਾਨਸਾ ਦੇ ਐਸਐਸਪੀ ਗੋਰਵ ਤੂਰਾ ਨੇ ਏਬੀਪੀ ਸਾਂਝਾ ਨੂੰ ਜਾਣਕਾਰੀ ਦਿੱਤੀ ਹੈ ਕਿ ਮਸ਼ਹੂਰ ਗਾਇਕ ਦੇ ਕਤਲ ਪਿੱਛੇ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਹੱਥ ਹੈ।
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਿੰਡ ਜਵਾਹਰਕੇ 'ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੀ ਥਾਰ 'ਤੇ ਕਈ ਰਾਊਂਡ ਫਾਇਰ ਕੀਤੇ ਗਏ। ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਸੁਰੱਖਿਆ ‘ਚ ਕਟੌਤੀ ਕੀਤੀ ਸੀ। ਸਿੱਧੂ ਮੂਸੇਵਾਲਾ ਦਾ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ ਉਨ੍ਹਾਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਪੜਾਈ ਸੀ। 2017 ਵਿੱਚ ਸੰਗੀਤਕ ਕਰੀਅਰ ਦੀ ਸ਼ੁਰੂਆਤ ਕੀਤੀ ਤੇ ਗੀਤਾਂ ਕਰਕੇ ਨੌਜਵਾਨ ਪੀੜੀ 'ਚ ਮਕਬੂਲ ਹੋਏ। 3 ਦਸੰਬਰ 2021 'ਚ ਕਾਂਗਰਸ 'ਚ ਸ਼ਾਮਿਲ ਹੋਏ 2022 ਵਿਧਾਨ ਸਭਾ ਚੋਣਾਂ ਲੜੇ ਅਤੇ ਹਾਰੇ
ਮਾਨਸਾ ਤੋਂ ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਦਿੱਤੀ ਮਾਤ ਸੀ।