ਪੜਚੋਲ ਕਰੋ

Punjab Breaking News LIVE: ਸਿੱਧੂ ਮੂਸੇਵਾਲਾ ਦੇ ਕਾਤਲਾਂ 'ਤੇ ਸ਼ਿਕੰਜਾ, ਤਿੰਨ ਸ਼ੂਟਰਾਂ ਦੀ ਪਛਾਣ, ਗੋਲਡੀ ਬਰਾੜ ਨੂੰ ਭਾਰਤ ਲਿਆਏਗੀ ਸਰਕਾਰ, Live Updates..

Punjab Breaking News, 1 June 2022 LIVE Updates: ਸਿੱਧੂ ਮੂਸੇਵਾਲਾ ਦੇ ਕਾਤਲਾਂ 'ਤੇ ਸ਼ਿਕੰਜਾ, ਤਿੰਨ ਸ਼ੂਟਰਾਂ ਦੀ ਪਛਾਣ, ਗੋਲਡੀ ਬਰਾੜ ਨੂੰ ਭਾਰਤ ਲਿਆਏਗੀ ਸਰਕਾਰ, Live Updates..

LIVE

Key Events
Punjab Breaking News LIVE: ਸਿੱਧੂ ਮੂਸੇਵਾਲਾ ਦੇ ਕਾਤਲਾਂ 'ਤੇ ਸ਼ਿਕੰਜਾ, ਤਿੰਨ ਸ਼ੂਟਰਾਂ ਦੀ ਪਛਾਣ, ਗੋਲਡੀ ਬਰਾੜ ਨੂੰ ਭਾਰਤ ਲਿਆਏਗੀ ਸਰਕਾਰ, Live Updates..

Background

Punjab Breaking News, 1 June 2022 LIVE Updates: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਹਥਿਆਰ ਨਾਲ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਕੀਤਾ ਗਿਆ, ਉਸ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਹਲਚਲ ਮਚਾ ਦਿੱਤੀ ਹੈ। ਪੰਜਾਬ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ 'ਤੇ 30 ਰਾਊਂਡ ਫਾਇਰਿੰਗ ਕੀਤੀ ਗਈ। ਸੂਤਰਾਂ ਮੁਤਾਬਕ ਸਿੱਧੂ ਨੂੰ ਮਾਰਨ ਲਈ ਰੂਸ 'ਚ ਬਣੀ AN-94 ਅਸਾਲਟ ਰਾਈਫਲ ਦੀ ਵਰਤੋਂ ਕੀਤੀ ਗਈ ਹੈ। ਚਿੰਤਾ ਦੀ ਗੱਲ ਇਹ ਹੈ ਕਿ ਭਾਰਤੀ ਫੌਜ ਕੋਲ ਵੀ ਇੰਨੀ ਆਧੁਨਿਕ ਰਾਈਫਲ ਨਹੀਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਾਮਲੇ ਨੂੰ ਲੈ ਕੇ ਫਿਕਰਮੰਦ ਹਨ ਤੇ ਐਨਐਸਏ ਅਜੀਤ ਡੋਵਾਲ ਦੀ ਨੀਂਦ ਵੀ ਉੱਡੀ ਹੋਈ ਹੈ।ਸਿੱਧੂ ਮੂਸੇਵਾਲਾ ਦੇ ਕਤਲ ਨੇ ਪੰਜਾਬ ਤੋਂ ਦਿੱਲੀ ਤੱਕ ਮਚਾਈ ਹਲਚਲ, ਅਮਿਤ ਸ਼ਾਹ ਤੇ ਅਜੀਤ ਡੋਵਾਲ ਵੀ ਫਿਕਰਮੰਦ

ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਮਗਰੋਂ ਨੀਰਜ ਬਵਾਨਾ ਗੈਂਗ ਨੇ ਪਾਈ ਫੇਸਬੁੱਕ ਪੋਸਟ, ਦੋ ਦਿਨਾਂ 'ਚ ਲਵਾਂਗੇ ਮੂਸੇਵਾਲਾ ਦੀ ਮੌਤ ਦਾ ਬਦਲਾ...

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਕਈ ਸ਼ੱਕੀ ਹਿਰਾਸਤ 'ਚ ਲਏ ਸੀ ਪਰ ਅਜੇ ਵੀ ਪੁਲਿਸ ਠੋਸ ਸਬੂਤਾਂ ਤੇ ਅਸਲ ਦੋਸ਼ੀਆਂ ਤੋਂ ਦੂਰ ਹੈ। ਪੰਜਾਬੀ ਪੁਲਿਸ ਦੇ ਡੀਜੀਪੀ ਨੇ ਵੀਕੇ ਭਾਵਰਾ ਨੇ ਮੂਸੇਵਾਲਾ ਕਤਲ ਕਾਂਡ ਨੂੰ ਗੈਂਗਸਟਰਵਾਦ ਨਾਲ ਜੁੜਿਆ ਦੱਸਿਆ ਸੀ। ਸਿੱਧੂ ਦੇ ਕਤਲ ਮਗਰੋਂ ਕਈ ਗੈਂਗਸਟਰ ਗਰੁੱਪ ਇਸ ਦਾ ਬਦਲਾ ਲੈਣ ਦੀ ਗੱਲ ਵੀ ਕਹਿ ਰਹੇ ਹਨ। ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਹੁਣ ਨੀਰਜ ਬਵਾਨਾ ਗੈਂਗ ਵੀ ਖੁੱਲ੍ਹ ਕੇ ਮੈਦਾਨ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਨੀਰਜ ਬਵਾਨਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕੀਤੀ ਹੈ ਤੇ ਧਮਕੀ ਦਿੱਤੀ ਹੈ ਕਿ ਉਹ ਦੋ ਦਿਨਾਂ ਵਿੱਚ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਮਗਰੋਂ ਨੀਰਜ ਬਵਾਨਾ ਗੈਂਗ ਨੇ ਪਾਈ ਫੇਸਬੁੱਕ ਪੋਸਟ, ਦੋ ਦਿਨਾਂ 'ਚ ਲਵਾਂਗੇ ਮੂਸੇਵਾਲਾ ਦੀ ਮੌਤ ਦਾ ਬਦਲਾ...

ਮਾਨਸੂਨ ਨੂੰ ਲੈ ਕੇ ਖੁਸ਼ਖਬਰੀ : ਇਸ ਸਾਲ ਦੇਸ਼ 'ਚ 103 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ, ਪੰਜਾਬ-ਹਿਮਾਚਲ ਸਮੇਤ 12 ਸੂਬਿਆਂ 'ਚ ਜੂਨ 'ਚ ਆਮ ਨਾਲੋਂ ਜ਼ਿਆਦਾ ਪਵੇਗਾ ਮੀਂਹ

ਇਸ ਵਾਰ ਦੇਸ਼ 'ਚ ਪਿਛਲੀ ਵਾਰ ਨਾਲੋਂ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਵਾਰ ਜੂਨ ਤੋਂ ਸਤੰਬਰ ਤੱਕ ਦੇਸ਼ 'ਚ 103% ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਇੱਕ ਮਹੀਨਾ ਪਹਿਲਾਂ ਦੇਸ਼ 'ਚ 99% ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਜੂਨ 'ਚ ਪੰਜਾਬ ਵਿੱਚ ਮਾਨਸੂਨ ਸੀਜ਼ਨ ਦੌਰਾਨ ਵੀ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ ਆਮ ਤੋਂ ਹੇਠਾਂ ਰਹਿਣ ਦੀ ਉਮੀਦ ਹੈ। ਸੂਬੇ 'ਚ ਜੂਨ ਤੋਂ ਸਤੰਬਰ ਤੱਕ ਔਸਤਨ 467 ਮਿਲੀਮੀਟਰ ਮੀਂਹ ਪੈਂਦਾ। ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ ਇੱਥੇ 436 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ।ਮਾਨਸੂਨ ਨੂੰ ਲੈ ਕੇ ਖੁਸ਼ਖਬਰੀ : ਇਸ ਸਾਲ ਦੇਸ਼ 'ਚ 103 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ, ਪੰਜਾਬ-ਹਿਮਾਚਲ ਸਮੇਤ 12 ਸੂਬਿਆਂ 'ਚ ਜੂਨ 'ਚ ਆਮ ਨਾਲੋਂ ਜ਼ਿਆਦਾ ਪਵੇਗਾ ਮੀਂਹ

ਜੂਨ 84 ਦੀ ਵਰ੍ਹੇਗੰਢ ਨੂੰ ਲੈ ਕੇ ਪੰਜਾਬ ਦਾ ਪਾਰਾ ਚੜ੍ਹਨਾ ਸ਼ੁਰੂ, ਸਿੱਖ ਜਥੇਬੰਦੀਆਂ ਵੱਲੋਂ ਵੱਡਾ ਐਲਾਨ, ਪੰਜਾਬ ਪੁਲਿਸ ਅਲਰਟ

ਇਹ ਹਫਤਾ ਪੰਜਾਬ ਪੁਲਿਸ ਲਈ ਬੇਹੱਦ ਅਹਿਮ ਹੈ। ਜੂਨ 1984 ਵਿੱਚ ਵਾਪਰੇ ਘੱਲੂਘਾਰਾ ਦੀ ਵਰ੍ਹੇਗੰਢ ਹੋਣ ਕਰਕੇ ਪੰਜਾਬ ਦਾ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਇਸ ਲਈ ਇੱਕ ਪਾਸੇ ਸਿੱਖ ਜਥੇਬੰਦੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਦੂਜੇ ਪਾਸੇ ਪੰਜਾਬ ਪੁਲਿਸ ਵੀ ਚੌਕਸ ਹੋ ਗਈ ਹੈ। ਇਸ ਦੀ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਲਈ ਵੀ ਇਹ ਹਫਤਾ ਚੁਣੌਤੀ ਭਰਿਆ ਰਹੇਗਾ ਕਿਉਂਕਿ ਉਹ ਪਹਿਲਾਂ ਹੀ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ। ਜੂਨ 84 ਦੀ ਵਰ੍ਹੇਗੰਢ ਨੂੰ ਲੈ ਕੇ ਪੰਜਾਬ ਦਾ ਪਾਰਾ ਚੜ੍ਹਨਾ ਸ਼ੁਰੂ, ਸਿੱਖ ਜਥੇਬੰਦੀਆਂ ਵੱਲੋਂ ਵੱਡਾ ਐਲਾਨ, ਪੰਜਾਬ ਪੁਲਿਸ ਅਲਰਟ

16:13 PM (IST)  •  01 Jun 2022

ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਮਨਪ੍ਰੀਤ ਭਾਉ ਸਣੇ ਤਿੰਨ ਜਣੇ ਪੁਲਿਸ ਰਿਮਾਂਡ 'ਤੇ

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਵਿੱਚ ਮਾਨਸਾ ਪੁਲਿਸ ਨੇ ਮਨਪ੍ਰੀਤ ਨੂੰ ਉੱਤਰਾਖੰਡ ਤੋਂ ਗ੍ਰਿਫ਼ਤਾਰ ਕੀਤਾ ਹੈ, ਜਿਸ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਮਾਨਸਾ ਜ਼ਿਲ੍ਹੇ ਦੇ ਐਸਐਸਪੀ ਗੌਰਵ ਤੁਰਾ ਨੇ ਦੱਸਿਆ ਕਿ ਇਸ ਕਤਲ ਕੇਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਉੱਤਰਾਖੰਡ ਤੋਂ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸੇ ਮਾਮਲੇ 'ਚ ਮਾਨਸਾ ਪੁਲਿਸ ਨੇ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ ਜਿਸ ਦਾ ਮਾਨਸਾ ਪੁਲਿਸ ਕੋਲ 6 ਦਿਨ ਦਾ ਪੁਲਿਸ ਰਿਮਾਂਡ ਹੈ। ਪੁਲਿਸ ਤਿੰਨਾਂ ਵਿਅਕਤੀਆਂ ਤੋਂ ਹਰ ਪਹਿਲੂ ਤੋਂ ਪੁੱਛਗਿੱਛ ਕਰ ਰਹੀ ਹੈ ਜਦਕਿ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਮਾਨਸਾ ਪੁਲਿਸ ਲਾਰੈਂਸ ਬਿਸ਼ਨੋਈ ਵਰਗੇ ਹੋਰ ਗੈਂਗਸਟਰਾਂ ਨੂੰ ਵੀ ਰਿਮਾਂਡ 'ਤੇ ਲਿਆ ਸਕਦੀ ਹੈ, ਜਿਸ ਦਾ ਲਿੰਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਿਲੇਗਾ, ਉਨ੍ਹਾਂ ਦਾ ਵੀ ਰਿਮਾਂਡ ਲਿਆ ਜਾਵੇਗਾ। ਮਾਨਸਾ ਦੇ ਐਸਐਸਪੀ ਨੇ ਵੀ ਮੰਨਿਆ ਕਿ ਉਕਤ ਤਿੰਨਾਂ ਵਿਅਕਤੀਆਂ ਤੋਂ ਪੁੱਛਗਿੱਛ ਚੱਲ ਰਹੀ ਹੈ।

15:55 PM (IST)  •  01 Jun 2022

PROTEST: ਮੂੰਗੀ ਦੀ ਫਸਲ ਨੂੰ ਲੈ ਕੇ ਆੜ੍ਹਤੀਏ ਪੰਜਾਬ ਸਰਕਾਰ ਤੋਂ ਨਾਰਾਜ਼

ਮੂੰਗੀ ਦੀ ਫਸਲ ਦੀ ਸਰਕਾਰੀ ਏਜੰਸੀਆਂ ਵੱਲੋਂ ਸਿੱਧੀ ਖਰੀਦ ਕੀਤੀ ਜਾਵੇਗੀ ਤੇ ਮੰਡੀ ਆੜਤੀਆਂ ਨੂੰ ਇਸ ਖਰੀਦ ਤੋਂ ਬਾਹਰ ਰੱਖਿਆ ਗਿਆ ਹੈ। ਆੜਤੀਆਂ ਨੂੰ ਆੜ੍ਹਤ ਦਾ ਕੋਈ ਕਮਿਸ਼ਨ ਨਹੀਂ ਦਿੱਤਾ ਜਾਵੇਗਾ ਜਿਸ ਕਾਰਨ ਆੜਤੀਆਂ ਨੇ ਕਈ ਥਾਵਾਂ 'ਤੇ ਕੰਮ ਬੰਦ ਕਰਨ ਦੀ ਗੱਲ ਕਹੀ ਹੈ। ਉੱਥੇ ਹੀ ਬਰਨਾਲਾ ਦੇ ਆੜ੍ਹਤੀਆਂ ਨੇ ਅੱਜ ਇਕਮੁੱਠਤਾ ਦਿਖਾਉਂਦੇ ਹੋਏ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ 'ਤੇ ਐਮਐਸਪੀ ਦਾ ਫੈਸਲਾ ਕਾਫੀ ਕ੍ਰਾਂਤੀਕਾਰੀ ਹੈ ਪਰ ਆੜ੍ਹਤੀਆਂ ਨੂੰ ਉਨ੍ਹਾਂ ਦੀ ਆੜ੍ਹਤ ਨਾ ਦੇਣਾ ਗਲਤ ਫੈਸਲਾ ਹੈ। 

15:18 PM (IST)  •  01 Jun 2022

Punjab Congress: ਜੇ ਡੀਜੀਪੀ ਤੇ ਮੁੱਖ ਮੰਤਰੀ ਸਹੀ ਢੰਗ ਨਾਲ ਕੰਮ ਕਰਦੇ ਤਾਂ ਸਿੱਧੂ ਮੂਸੇਵਾਲਾ ਦੀ ਜਾਨ ਬਚ ਸਕਦੀ ਸੀ

ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਦੀ ਅਗਵਾਈ ਹੇਠ ਪ੍ਰਦੇਸ਼ ਕਾਂਗਰਸ ਦਾ ਇੱਕ ਵਫਦ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ ਮਿਲਿਆ ਹੈ। ਇਸ ਵਫ਼ਦ ਵਿੱਚ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਨੂੰ ਦੱਸਿਆ ਹੈ ਕਿ ਪੰਜਾਬ ਵਿੱਚ ਕਾਨੂੰਨ ਦਾ ਕੀ ਹਾਲ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਡੀਜੀਪੀ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਸਹੀ ਢੰਗ ਨਾਲ ਕੰਮ ਕਰਦੇ ਤਾਂ ਸਿੱਧੂ ਮੂਸੇਵਾਲਾ ਦੀ ਜਾਨ ਬਚ ਸਕਦੀ ਸੀ। ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਸ਼ਾਹਰੁਖ ਖਾਨ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤਾਂ ਕਿਵੇਂ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਾਹਰੁਖ ਖਾਨ ਨਾਮ ਦੇ ਵਿਅਕਤੀ ਕੋਲ ਹਥਿਆਰ ਨਹੀਂ ਸਨ ਤੇ ਸਿੱਧੂ ਦੀ ਸਿਕਾਊਟੀ ਕੋਲ ਵੱਡੇ ਹਥਿਆਰ ਸਨ।

14:55 PM (IST)  •  01 Jun 2022

Sidhu Moosewala Murder: ਪੁਲਿਸ ਵੱਲੋਂ ਹੁਣ ਤੱਕ ਤਿੰਨ ਸ਼ੂਟਰਾਂ ਦੀ ਪਛਾਣ ਹੋ ਚੁੱਕੀ

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਤਿੰਨ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ, ਜਿਸ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਕੇਂਦਰੀ ਏਜੰਸੀਆਂ ਦੀ ਮਦਦ ਵੀ ਲਈ ਜਾ ਰਹੀ ਹੈ। ਪੰਜਾਬ ਪੁਲਿਸ ਜਲਦ ਹੀ ਗੋਲਡੀ ਬਰਾੜ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰੇਗੀ ਜਿਸ ਤਹਿਤ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾ ਸਕਦਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗਰਮਾਉਣ ਮਗਰੋਂ ਪੰਜਾਬ ਪੁਲਿਸ ਅਲਰਟ ਹੋ ਗਈ ਹੈ।

14:42 PM (IST)  •  01 Jun 2022

Lawrence Bishnoi: ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਪੁਲਿਸ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲੈ ਕੇ ਆਏਗੀ

 ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਪੁਲਿਸ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲੈ ਕੇ ਆਏਗੀ। ਮਾਨਸਾ ਦੇ ਐਸਐਸਪੀ ਡਾ. ਗੌਰਵ ਤੁਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਲਾਰੈਂਸ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਸ ਦਾ ਰਿਮਾਂਡ ਖਤਮ ਹੋਵੇਗਾ, ਪੰਜਾਬ ਪੁਲਿਸ ਉਸ ਦਾ ਰਿਮਾਂਡ ਲੈ ਲਵੇਗੀ। ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਮਾਨਸਾ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਦੀ SIT ਨੇ ਆਪਣੀ ਸਾਰੀ ਕਾਗਜੀ ਕਾਰਵਾਈ ਕਰ ਲਈ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Embed widget