Punjab Breaking News LIVE: ਸਿੱਧੂ ਮੂਸੇਵਾਲਾ ਦੇ ਕਾਤਲਾਂ 'ਤੇ ਸ਼ਿਕੰਜਾ, ਤਿੰਨ ਸ਼ੂਟਰਾਂ ਦੀ ਪਛਾਣ, ਗੋਲਡੀ ਬਰਾੜ ਨੂੰ ਭਾਰਤ ਲਿਆਏਗੀ ਸਰਕਾਰ, Live Updates..
Punjab Breaking News, 1 June 2022 LIVE Updates: ਸਿੱਧੂ ਮੂਸੇਵਾਲਾ ਦੇ ਕਾਤਲਾਂ 'ਤੇ ਸ਼ਿਕੰਜਾ, ਤਿੰਨ ਸ਼ੂਟਰਾਂ ਦੀ ਪਛਾਣ, ਗੋਲਡੀ ਬਰਾੜ ਨੂੰ ਭਾਰਤ ਲਿਆਏਗੀ ਸਰਕਾਰ, Live Updates..
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਵਿੱਚ ਮਾਨਸਾ ਪੁਲਿਸ ਨੇ ਮਨਪ੍ਰੀਤ ਨੂੰ ਉੱਤਰਾਖੰਡ ਤੋਂ ਗ੍ਰਿਫ਼ਤਾਰ ਕੀਤਾ ਹੈ, ਜਿਸ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਮਾਨਸਾ ਜ਼ਿਲ੍ਹੇ ਦੇ ਐਸਐਸਪੀ ਗੌਰਵ ਤੁਰਾ ਨੇ ਦੱਸਿਆ ਕਿ ਇਸ ਕਤਲ ਕੇਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਉੱਤਰਾਖੰਡ ਤੋਂ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸੇ ਮਾਮਲੇ 'ਚ ਮਾਨਸਾ ਪੁਲਿਸ ਨੇ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ ਜਿਸ ਦਾ ਮਾਨਸਾ ਪੁਲਿਸ ਕੋਲ 6 ਦਿਨ ਦਾ ਪੁਲਿਸ ਰਿਮਾਂਡ ਹੈ। ਪੁਲਿਸ ਤਿੰਨਾਂ ਵਿਅਕਤੀਆਂ ਤੋਂ ਹਰ ਪਹਿਲੂ ਤੋਂ ਪੁੱਛਗਿੱਛ ਕਰ ਰਹੀ ਹੈ ਜਦਕਿ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਮਾਨਸਾ ਪੁਲਿਸ ਲਾਰੈਂਸ ਬਿਸ਼ਨੋਈ ਵਰਗੇ ਹੋਰ ਗੈਂਗਸਟਰਾਂ ਨੂੰ ਵੀ ਰਿਮਾਂਡ 'ਤੇ ਲਿਆ ਸਕਦੀ ਹੈ, ਜਿਸ ਦਾ ਲਿੰਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਿਲੇਗਾ, ਉਨ੍ਹਾਂ ਦਾ ਵੀ ਰਿਮਾਂਡ ਲਿਆ ਜਾਵੇਗਾ। ਮਾਨਸਾ ਦੇ ਐਸਐਸਪੀ ਨੇ ਵੀ ਮੰਨਿਆ ਕਿ ਉਕਤ ਤਿੰਨਾਂ ਵਿਅਕਤੀਆਂ ਤੋਂ ਪੁੱਛਗਿੱਛ ਚੱਲ ਰਹੀ ਹੈ।
ਮੂੰਗੀ ਦੀ ਫਸਲ ਦੀ ਸਰਕਾਰੀ ਏਜੰਸੀਆਂ ਵੱਲੋਂ ਸਿੱਧੀ ਖਰੀਦ ਕੀਤੀ ਜਾਵੇਗੀ ਤੇ ਮੰਡੀ ਆੜਤੀਆਂ ਨੂੰ ਇਸ ਖਰੀਦ ਤੋਂ ਬਾਹਰ ਰੱਖਿਆ ਗਿਆ ਹੈ। ਆੜਤੀਆਂ ਨੂੰ ਆੜ੍ਹਤ ਦਾ ਕੋਈ ਕਮਿਸ਼ਨ ਨਹੀਂ ਦਿੱਤਾ ਜਾਵੇਗਾ ਜਿਸ ਕਾਰਨ ਆੜਤੀਆਂ ਨੇ ਕਈ ਥਾਵਾਂ 'ਤੇ ਕੰਮ ਬੰਦ ਕਰਨ ਦੀ ਗੱਲ ਕਹੀ ਹੈ। ਉੱਥੇ ਹੀ ਬਰਨਾਲਾ ਦੇ ਆੜ੍ਹਤੀਆਂ ਨੇ ਅੱਜ ਇਕਮੁੱਠਤਾ ਦਿਖਾਉਂਦੇ ਹੋਏ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ 'ਤੇ ਐਮਐਸਪੀ ਦਾ ਫੈਸਲਾ ਕਾਫੀ ਕ੍ਰਾਂਤੀਕਾਰੀ ਹੈ ਪਰ ਆੜ੍ਹਤੀਆਂ ਨੂੰ ਉਨ੍ਹਾਂ ਦੀ ਆੜ੍ਹਤ ਨਾ ਦੇਣਾ ਗਲਤ ਫੈਸਲਾ ਹੈ।
ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਦੀ ਅਗਵਾਈ ਹੇਠ ਪ੍ਰਦੇਸ਼ ਕਾਂਗਰਸ ਦਾ ਇੱਕ ਵਫਦ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ ਮਿਲਿਆ ਹੈ। ਇਸ ਵਫ਼ਦ ਵਿੱਚ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਨੂੰ ਦੱਸਿਆ ਹੈ ਕਿ ਪੰਜਾਬ ਵਿੱਚ ਕਾਨੂੰਨ ਦਾ ਕੀ ਹਾਲ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਡੀਜੀਪੀ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਸਹੀ ਢੰਗ ਨਾਲ ਕੰਮ ਕਰਦੇ ਤਾਂ ਸਿੱਧੂ ਮੂਸੇਵਾਲਾ ਦੀ ਜਾਨ ਬਚ ਸਕਦੀ ਸੀ। ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਸ਼ਾਹਰੁਖ ਖਾਨ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤਾਂ ਕਿਵੇਂ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਾਹਰੁਖ ਖਾਨ ਨਾਮ ਦੇ ਵਿਅਕਤੀ ਕੋਲ ਹਥਿਆਰ ਨਹੀਂ ਸਨ ਤੇ ਸਿੱਧੂ ਦੀ ਸਿਕਾਊਟੀ ਕੋਲ ਵੱਡੇ ਹਥਿਆਰ ਸਨ।
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਤਿੰਨ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ, ਜਿਸ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਕੇਂਦਰੀ ਏਜੰਸੀਆਂ ਦੀ ਮਦਦ ਵੀ ਲਈ ਜਾ ਰਹੀ ਹੈ। ਪੰਜਾਬ ਪੁਲਿਸ ਜਲਦ ਹੀ ਗੋਲਡੀ ਬਰਾੜ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰੇਗੀ ਜਿਸ ਤਹਿਤ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾ ਸਕਦਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗਰਮਾਉਣ ਮਗਰੋਂ ਪੰਜਾਬ ਪੁਲਿਸ ਅਲਰਟ ਹੋ ਗਈ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਪੁਲਿਸ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲੈ ਕੇ ਆਏਗੀ। ਮਾਨਸਾ ਦੇ ਐਸਐਸਪੀ ਡਾ. ਗੌਰਵ ਤੁਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਲਾਰੈਂਸ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਸ ਦਾ ਰਿਮਾਂਡ ਖਤਮ ਹੋਵੇਗਾ, ਪੰਜਾਬ ਪੁਲਿਸ ਉਸ ਦਾ ਰਿਮਾਂਡ ਲੈ ਲਵੇਗੀ। ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਮਾਨਸਾ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਦੀ SIT ਨੇ ਆਪਣੀ ਸਾਰੀ ਕਾਗਜੀ ਕਾਰਵਾਈ ਕਰ ਲਈ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਵੱਲੋਂ ਅੱਜ ਉਸ ਦੇ ਫੁੱਲ ਚੁਗੇ ਗਏ ਤੇ ਫੁੱਲਾਂ ਨੂੰ ਜਲ ਪ੍ਰਵਾਹ ਕਰਨ ਲਈ ਪਰਿਵਾਰ ਕੀਰਤਪੁਰ ਸਾਹਿਬ ਲਈ ਰਵਾਨਾ ਹੋ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਰਿਵਾਰ ਵੱਲੋਂ 8 ਜੂਨ ਨੂੰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਤੇ ਭੋਗ ਪਾਉਣ ਦਾ ਫੈਸਲਾ ਕੀਤਾ ਹੈ।
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਹੱਥ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੱਕ ਪਹੁੰਚ ਗਏ ਹਨ। ਅਧਿਕਾਰਤ ਸੂਤਰਾਂ ਮੁਤਾਬਕ ਈਡੀ ਨੇ ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੰਮਨ ਭੇਜਿਆ ਹੈ। ਇਸ ਕੇਸ ਨੂੰ 2015 ਵਿੱਚ ਜਾਂਚ ਏਜੰਸੀ ਦੁਆਰਾ ਬੰਦ ਕਰ ਦਿੱਤਾ ਗਿਆ ਸੀ।
ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸੂਬੇ ਵਿੱਚ ਕਾਗ਼ਜ਼ੀ ਸਟੈਂਪ ਪੇਪਰ ਖ਼ਤਮ ਕਰ ਦਿੱਤੇ ਹਨ। ਹੁਣ ਈ-ਸਟੈਂਪ ਰਾਹੀਂ ਹੀ ਕੰਮ ਹੋਏਗੇ। ਸਰਕਾਰ ਬੁਲਰੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਭਾਵ ਕੰਪਿਊਟਰ ਤੋਂ ਪ੍ਰਿਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੋਲੀਆਂ ਮਾਰ ਕਤਲ ਕੀਤੇ ਜਾਣ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਸਵੈ-ਰੱਖਿਆ ਲਈ ਲਾਇਸੈਂਸੀ ਹਥਿਆਰ ਰੱਖਣ ਦਾ ਸਮਰਥਨ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਥੇਦਾਰ ਨੇ ਕਿਹਾ ਕਿ ਮੂਸੇਵਾਲਾ ਇੱਕ ਸੱਚਾ ਸਿੱਖ ਸੀ ਕਿਉਂਕਿ ਗਲੈਮਰ ਦੀ ਦੁਨੀਆ ਵਿੱਚ ਹੋਣ ਦੇ ਬਾਵਜੂਦ ਉਹ ਹਮੇਸ਼ਾ ਪੱਗ ਬੰਨ੍ਹਦਾ ਸੀ। ਉਨ੍ਹਾਂ ਨੂੰ ਡਰ ਸੀ ਕਿ ਪੰਜਾਬ ਵਿਚ ਖ਼ੂਨ-ਖ਼ਰਾਬੇ ਦੇ ਦਿਨ ਵਾਪਸ ਆ ਸਕਦੇ ਹਨ। ਇਸ ਲਈ, ਜਥੇਦਾਰ ਸਾਹਿਬ ਨੇ ਸਿਰਫ਼ ਸਿੱਖਾਂ ਨੂੰ ਹੀ ਨਹੀਂ, ਸਾਰੇ ਪੰਜਾਬੀਆਂ ਨੂੰ ਆਤਮ-ਰੱਖਿਆ ਲਈ ਹਥਿਆਰ ਰੱਖਣ ਦੀ ਅਪੀਲ ਕੀਤੀ।
ਮੰਗਲਵਾਰ ਰਾਤ ਭਾਰਤੀ ਕਿਸਾਨ ਯੂਨੀਅਨ 'ਚ ਟਿਕੈਤ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ 'ਤੇ ਗੋਲੀ ਚੱਲ ਗਈ। ਰਾਤ 9:30 ਵਜੇ ਦੇ ਕਰੀਬ ਕਿਸਾਨ ਆਗੂ ਦਿਲਬਾਗ ਸਿੰਘ ਦੀ ਕਾਰ 'ਤੇ 3 ਰਾਊਂਡ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਗੋਲਾ ਕੋਤਵਾਲੀ ਇਲਾਕੇ ਦੇ ਪਿੰਡ ਭਦੇਂਡ ਨੇੜੇ ਵਾਪਰੀ। ਇਸ ਤੋਂ ਪਹਿਲਾਂ ਬੈਂਗਲੁਰੂ 'ਚ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ 'ਤੇ ਸਿਆਹੀ ਸੁੱਟੀ ਗਈ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਹਥਿਆਰ ਨਾਲ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਕੀਤਾ ਗਿਆ, ਉਸ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਹਲਚਲ ਮਚਾ ਦਿੱਤੀ ਹੈ। ਪੰਜਾਬ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ 'ਤੇ 30 ਰਾਊਂਡ ਫਾਇਰਿੰਗ ਕੀਤੀ ਗਈ। ਸੂਤਰਾਂ ਮੁਤਾਬਕ ਸਿੱਧੂ ਨੂੰ ਮਾਰਨ ਲਈ ਰੂਸ 'ਚ ਬਣੀ AN-94 ਅਸਾਲਟ ਰਾਈਫਲ ਦੀ ਵਰਤੋਂ ਕੀਤੀ ਗਈ ਹੈ। ਚਿੰਤਾ ਦੀ ਗੱਲ ਇਹ ਹੈ ਕਿ ਭਾਰਤੀ ਫੌਜ ਕੋਲ ਵੀ ਇੰਨੀ ਆਧੁਨਿਕ ਰਾਈਫਲ ਨਹੀਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਾਮਲੇ ਨੂੰ ਲੈ ਕੇ ਫਿਕਰਮੰਦ ਹਨ ਤੇ ਐਨਐਸਏ ਅਜੀਤ ਡੋਵਾਲ ਦੀ ਨੀਂਦ ਵੀ ਉੱਡੀ ਹੋਈ ਹੈ।
ਇਹ ਹਫਤਾ ਪੰਜਾਬ ਪੁਲਿਸ ਲਈ ਬੇਹੱਦ ਅਹਿਮ ਹੈ। ਜੂਨ 1984 ਵਿੱਚ ਵਾਪਰੇ ਘੱਲੂਘਾਰਾ ਦੀ ਵਰ੍ਹੇਗੰਢ ਹੋਣ ਕਰਕੇ ਪੰਜਾਬ ਦਾ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਇਸ ਲਈ ਇੱਕ ਪਾਸੇ ਸਿੱਖ ਜਥੇਬੰਦੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਦੂਜੇ ਪਾਸੇ ਪੰਜਾਬ ਪੁਲਿਸ ਵੀ ਚੌਕਸ ਹੋ ਗਈ ਹੈ। ਇਸ ਦੀ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਲਈ ਵੀ ਇਹ ਹਫਤਾ ਚੁਣੌਤੀ ਭਰਿਆ ਰਹੇਗਾ ਕਿਉਂਕਿ ਉਹ ਪਹਿਲਾਂ ਹੀ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ। ਦਲ ਖਾਲਸਾ ਨੇ ਫੌਜੀ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ ਤੇ 5 ਜੂਨ ਨੂੰ ਅੰਮ੍ਰਿਤਸਰ ਵਿੱਚ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਇਸ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਨੀਮ ਫੌਜੀ ਬਲ ਤੇ ਪੁਲਿਸ ਪਹਿਲਾਂ ਹੀ ਤਾਇਨਾਤ ਕਰ ਦਿੱਤੀ ਗਈ ਹੈ।
ਪਿਛੋਕੜ
Punjab Breaking News, 1 June 2022 LIVE Updates: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਹਥਿਆਰ ਨਾਲ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਕੀਤਾ ਗਿਆ, ਉਸ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਹਲਚਲ ਮਚਾ ਦਿੱਤੀ ਹੈ। ਪੰਜਾਬ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ 'ਤੇ 30 ਰਾਊਂਡ ਫਾਇਰਿੰਗ ਕੀਤੀ ਗਈ। ਸੂਤਰਾਂ ਮੁਤਾਬਕ ਸਿੱਧੂ ਨੂੰ ਮਾਰਨ ਲਈ ਰੂਸ 'ਚ ਬਣੀ AN-94 ਅਸਾਲਟ ਰਾਈਫਲ ਦੀ ਵਰਤੋਂ ਕੀਤੀ ਗਈ ਹੈ। ਚਿੰਤਾ ਦੀ ਗੱਲ ਇਹ ਹੈ ਕਿ ਭਾਰਤੀ ਫੌਜ ਕੋਲ ਵੀ ਇੰਨੀ ਆਧੁਨਿਕ ਰਾਈਫਲ ਨਹੀਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਾਮਲੇ ਨੂੰ ਲੈ ਕੇ ਫਿਕਰਮੰਦ ਹਨ ਤੇ ਐਨਐਸਏ ਅਜੀਤ ਡੋਵਾਲ ਦੀ ਨੀਂਦ ਵੀ ਉੱਡੀ ਹੋਈ ਹੈ।ਸਿੱਧੂ ਮੂਸੇਵਾਲਾ ਦੇ ਕਤਲ ਨੇ ਪੰਜਾਬ ਤੋਂ ਦਿੱਲੀ ਤੱਕ ਮਚਾਈ ਹਲਚਲ, ਅਮਿਤ ਸ਼ਾਹ ਤੇ ਅਜੀਤ ਡੋਵਾਲ ਵੀ ਫਿਕਰਮੰਦ
ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਮਗਰੋਂ ਨੀਰਜ ਬਵਾਨਾ ਗੈਂਗ ਨੇ ਪਾਈ ਫੇਸਬੁੱਕ ਪੋਸਟ, ਦੋ ਦਿਨਾਂ 'ਚ ਲਵਾਂਗੇ ਮੂਸੇਵਾਲਾ ਦੀ ਮੌਤ ਦਾ ਬਦਲਾ...
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਕਈ ਸ਼ੱਕੀ ਹਿਰਾਸਤ 'ਚ ਲਏ ਸੀ ਪਰ ਅਜੇ ਵੀ ਪੁਲਿਸ ਠੋਸ ਸਬੂਤਾਂ ਤੇ ਅਸਲ ਦੋਸ਼ੀਆਂ ਤੋਂ ਦੂਰ ਹੈ। ਪੰਜਾਬੀ ਪੁਲਿਸ ਦੇ ਡੀਜੀਪੀ ਨੇ ਵੀਕੇ ਭਾਵਰਾ ਨੇ ਮੂਸੇਵਾਲਾ ਕਤਲ ਕਾਂਡ ਨੂੰ ਗੈਂਗਸਟਰਵਾਦ ਨਾਲ ਜੁੜਿਆ ਦੱਸਿਆ ਸੀ। ਸਿੱਧੂ ਦੇ ਕਤਲ ਮਗਰੋਂ ਕਈ ਗੈਂਗਸਟਰ ਗਰੁੱਪ ਇਸ ਦਾ ਬਦਲਾ ਲੈਣ ਦੀ ਗੱਲ ਵੀ ਕਹਿ ਰਹੇ ਹਨ। ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਹੁਣ ਨੀਰਜ ਬਵਾਨਾ ਗੈਂਗ ਵੀ ਖੁੱਲ੍ਹ ਕੇ ਮੈਦਾਨ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਨੀਰਜ ਬਵਾਨਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕੀਤੀ ਹੈ ਤੇ ਧਮਕੀ ਦਿੱਤੀ ਹੈ ਕਿ ਉਹ ਦੋ ਦਿਨਾਂ ਵਿੱਚ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਮਗਰੋਂ ਨੀਰਜ ਬਵਾਨਾ ਗੈਂਗ ਨੇ ਪਾਈ ਫੇਸਬੁੱਕ ਪੋਸਟ, ਦੋ ਦਿਨਾਂ 'ਚ ਲਵਾਂਗੇ ਮੂਸੇਵਾਲਾ ਦੀ ਮੌਤ ਦਾ ਬਦਲਾ...
ਮਾਨਸੂਨ ਨੂੰ ਲੈ ਕੇ ਖੁਸ਼ਖਬਰੀ : ਇਸ ਸਾਲ ਦੇਸ਼ 'ਚ 103 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ, ਪੰਜਾਬ-ਹਿਮਾਚਲ ਸਮੇਤ 12 ਸੂਬਿਆਂ 'ਚ ਜੂਨ 'ਚ ਆਮ ਨਾਲੋਂ ਜ਼ਿਆਦਾ ਪਵੇਗਾ ਮੀਂਹ
ਇਸ ਵਾਰ ਦੇਸ਼ 'ਚ ਪਿਛਲੀ ਵਾਰ ਨਾਲੋਂ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਵਾਰ ਜੂਨ ਤੋਂ ਸਤੰਬਰ ਤੱਕ ਦੇਸ਼ 'ਚ 103% ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਇੱਕ ਮਹੀਨਾ ਪਹਿਲਾਂ ਦੇਸ਼ 'ਚ 99% ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਜੂਨ 'ਚ ਪੰਜਾਬ ਵਿੱਚ ਮਾਨਸੂਨ ਸੀਜ਼ਨ ਦੌਰਾਨ ਵੀ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ ਆਮ ਤੋਂ ਹੇਠਾਂ ਰਹਿਣ ਦੀ ਉਮੀਦ ਹੈ। ਸੂਬੇ 'ਚ ਜੂਨ ਤੋਂ ਸਤੰਬਰ ਤੱਕ ਔਸਤਨ 467 ਮਿਲੀਮੀਟਰ ਮੀਂਹ ਪੈਂਦਾ। ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ ਇੱਥੇ 436 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ।ਮਾਨਸੂਨ ਨੂੰ ਲੈ ਕੇ ਖੁਸ਼ਖਬਰੀ : ਇਸ ਸਾਲ ਦੇਸ਼ 'ਚ 103 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ, ਪੰਜਾਬ-ਹਿਮਾਚਲ ਸਮੇਤ 12 ਸੂਬਿਆਂ 'ਚ ਜੂਨ 'ਚ ਆਮ ਨਾਲੋਂ ਜ਼ਿਆਦਾ ਪਵੇਗਾ ਮੀਂਹ
ਜੂਨ 84 ਦੀ ਵਰ੍ਹੇਗੰਢ ਨੂੰ ਲੈ ਕੇ ਪੰਜਾਬ ਦਾ ਪਾਰਾ ਚੜ੍ਹਨਾ ਸ਼ੁਰੂ, ਸਿੱਖ ਜਥੇਬੰਦੀਆਂ ਵੱਲੋਂ ਵੱਡਾ ਐਲਾਨ, ਪੰਜਾਬ ਪੁਲਿਸ ਅਲਰਟ
ਇਹ ਹਫਤਾ ਪੰਜਾਬ ਪੁਲਿਸ ਲਈ ਬੇਹੱਦ ਅਹਿਮ ਹੈ। ਜੂਨ 1984 ਵਿੱਚ ਵਾਪਰੇ ਘੱਲੂਘਾਰਾ ਦੀ ਵਰ੍ਹੇਗੰਢ ਹੋਣ ਕਰਕੇ ਪੰਜਾਬ ਦਾ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਇਸ ਲਈ ਇੱਕ ਪਾਸੇ ਸਿੱਖ ਜਥੇਬੰਦੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਦੂਜੇ ਪਾਸੇ ਪੰਜਾਬ ਪੁਲਿਸ ਵੀ ਚੌਕਸ ਹੋ ਗਈ ਹੈ। ਇਸ ਦੀ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਲਈ ਵੀ ਇਹ ਹਫਤਾ ਚੁਣੌਤੀ ਭਰਿਆ ਰਹੇਗਾ ਕਿਉਂਕਿ ਉਹ ਪਹਿਲਾਂ ਹੀ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ। ਜੂਨ 84 ਦੀ ਵਰ੍ਹੇਗੰਢ ਨੂੰ ਲੈ ਕੇ ਪੰਜਾਬ ਦਾ ਪਾਰਾ ਚੜ੍ਹਨਾ ਸ਼ੁਰੂ, ਸਿੱਖ ਜਥੇਬੰਦੀਆਂ ਵੱਲੋਂ ਵੱਡਾ ਐਲਾਨ, ਪੰਜਾਬ ਪੁਲਿਸ ਅਲਰਟ
- - - - - - - - - Advertisement - - - - - - - - -