Punjab Breaking News LIVE: ਅੱਜ CM ਮਾਨ ਦੀ ਕੇਜਰੀਵਾਲ ਨਾਲ ਨਹੀਂ ਹੋਵੇਗੀ ਮੁਲਾਕਾਤ, ਪਟਿਆਲਾ ਵਿੱਚ ਹੋਇਆ ਹੰਗਾਮਾ, ਤਾਂ ਇਨ੍ਹਾਂ ਇਲਾਕਿਆਂ ਵਿੱਚ ਪਵੇਗਾ ਮੀਂਹ

Punjab Breaking News LIVE 10 april 2024: ਅੱਜ ਕੇਜਰੀਵਾਲ ਨੂੰ ਨਹੀਂ ਮਿਲਣਗੇ ਭਗਵੰਤ ਮਾਨ, ਪੰਜਾਬ ਵਿੱਚ ਭਲਕੇ ਰਹੇਗੀ ਛੁੱਟੀ, ਅਕਾਲੀ ਆਗੂ ਦਾ ਮੁੰਡਾ ਨਸ਼ਿਆਂ ਸਮੇਤ ਗ੍ਰਿਫ਼ਤਾਰ

ABP Sanjha Last Updated: 10 Apr 2024 12:43 PM
Defying Election Codes: ਸਿਨੇਮਾ ਘਰਾਂ 'ਚ ਹੋ ਰਹੀ ਸੀ ਮਾਨ ਸਰਕਾਰ ਦੀ ਮਸ਼ਹੂਰੀ, ਪੁਲਿਸ ਨੇ ਸਰਕਾਰ ਨੂੰ ਬਖਸ਼ਿਆ, ਮਾਲਕਾਂ ਨੂੰ ਰਗੜਿਆ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਪ੍ਰਾਈਮ ਸਿਨੇਮਾ ਦੇ ਮਾਲਕ-ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਸਮੇਤ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੂੰ 6 ਅਪ੍ਰੈਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਇੱਕ ਵੀਡੀਓ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸੂਬੇ ਭਰ ਦੇ ਸਿਨੇਮਾ ਘਰਾਂ ਵਿੱਚ ਪੰਜਾਬ ਸਰਕਾਰ ਦੇ ਲੋਗੋ ਵਾਲੇ ਇਸ਼ਤਿਹਾਰਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਨੇਮਾ ਘਰਾਂ ਵਿੱਚ ਪ੍ਰਚਾਰ ਵਾਲੀਆਂ ਵੀਡੀਓ 'ਚ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਮੌਜੂਦਗੀ ਦਿਖਾਈ ਜਾ ਰਹੀ ਸੀ। ਵੀਡੀਓ ਨੂੰ ਇਸ਼ਤਿਹਾਰਾਂ ਵਜੋਂ ਦਿਖਾਇਆ ਜਾ ਰਿਹਾ ਹੈ।

Jalandhar News: ਖੰਡ ਮਿੱਲ 'ਚ ਲੱਗੀ ਭਿਆਨਕ ਅੱਗ, ਆਸਮਾਨ ਵਿੱਚ ਛਾਇਆ ਕਾਲਾ ਧੁੰਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ

Jalandhar Sugar Mill Fire: ਜਲੰਧਰ ਦੇ ਭੋਗਪੁਰ ਨੇੜੇ ਇੱਕ ਖੰਡ ਮਿੱਲ ਵਿੱਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚ ਗਈਆਂ ਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਇਹ ਘਟਨਾ ਅੱਜ ਯਾਨੀ ਬੁੱਧਵਾਰ ਸਵੇਰੇ ਵਾਪਰੀ। ਅੱਗ ਕਾਰਨ ਆਸਮਾਨ ਵਿੱਚ ਕਾਲਾ ਧੂੰਆਂ ਫੈਲ ਗਿਆ ਜਿਸ ਕਰਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

Taranjit Singh Sandhu Security: ਭਾਜਪਾ 'ਚ ਸ਼ਾਮਲ ਹੁੰਦਿਆਂ ਹੀ ਇਸ ਉਮੀਦਵਾਰ ਨੂੰ ਮਿਲੀ Y+ ਸਿਕਿਊਰਿਟੀ

Taranjit Singh Sandhu Security: ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ, ਸਾਬਕਾ ਆਈਐਫਐਸ ਅਧਿਕਾਰੀ ਅਤੇ ਪੰਜਾਬ ਦੀ ਅੰਮ੍ਰਿਤਸਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ। ਹਾਲ ਹੀ ਵਿੱਚ ਤਰਨਜੀਤ ਸਿੰਘ ਸੰਧੂ ਨੇ ਭਾਜਪਾ ਦਾ ਪੱਲਾ ਫੜਿਆ ਸੀ।

Himachal news: ਹਿਮਾਚਲ ਪੁਲਿਸ ਨੇ ਹੋਟਲ 'ਚ ਕੁੜੀ ਸਮੇਤ ਫੜਿਆ ਲੰਗਾਹ ਦਾ ਮੁੰਡਾ, ਹੈਰੋਇਨ ਵੀ ਬਰਾਮਦ

Sucha singh langah son arrest: ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਮੁੰਡੇ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਦੋਸਤਾਂ ਨਾਲ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਸ਼ਿਮਲਾ ਪੁਲਿਸ ਨੇ ਇਕ ਔਰਤ ਸਮੇਤ ਕੁੱਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਹਰ ਕੋਈ ਸ਼ਰਾਬੀ ਸੀ। ਸਾਰੇ ਨਸ਼ੇ ਵਿੱਚ ਸਨ। ਸ਼ਿਮਲਾ ਪੁਲਿਸ ਨੇ ਗੁਪਤ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਪ੍ਰਕਾਸ਼ ਲੰਗਾਹ ਨੂੰ ਹੋਰ ਦੋਸ਼ੀਆਂ ਸਮੇਤ ਸ਼ਿਮਲਾ ਦੇ ਬੱਸ ਸਟੈਂਡ ਨੇੜੇ ਇਕ ਹੋਟਲ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਪ੍ਰਕਾਸ਼ ਲੰਗਾਹ ਤੇ ਇੱਕ ਔਰਤ ਸਮੇਤ ਹੋਰਨਾਂ ਨੂੰ 42 ਗ੍ਰਾਮ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ।

Chandigarh News: ਮੁੰਡੇ ਨੇ ਆਪਣੀ ਗਰਲਫਰੈਂਡ ਨੂੰ ਪਾਰਕ 'ਚ ਲਾਈ ਅੱਗ, ਪ੍ਰੇਮੀ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Chandigarh Murder: ਚੰਡੀਗੜ੍ਹ ਤੋਂ ਦਿਲ-ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਪਾਰਕ ਵਿੱਚ ਇੱਕ ਵਿਅਕਤੀ ਨੇ ਆਪਣੀ ਗਰਲ ਫਰੈਂਡ ਨੂੰ ਜ਼ਿਉਂਦਾ ਸਾੜ ਦਿੱਤਾ। ਅੱਗ ਲੱਗਣ ਕਰਕੇ ਕੁੜੀ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਛਾਣ ਹੋ ਗਈ ਹੈ।ਕੁੜੀ ਨੂੰ ਜਿਉਂਦਾ ਸਾੜਨ ਦੇ ਦੋਸ਼ 'ਚ ਵਿਸ਼ਾਲ ਨਾਂ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੋਮਵਾਰ ਰਾਤ ਸੈਕਟਰ 35 ਦੇ ਪੈਟਰੋਲ ਪੰਪ ਦੇ ਨਾਲ ਲੱਗਦੇ ਪਾਰਕ ਵਿੱਚ ਕੁੜੀ ਨੂੰ ਉਸ ਨੇ ਅੱਗ ਲਾ ਦਿੱਤੀ। ਉਹ ਆਪਣੇ ਆਪ ਨੂੰ ਬਚਾਉਣ ਲਈ ਚੀਕਾਂ ਮਾਰ ਰਹੀ ਸੀ, ਜਦੋਂ ਚੀਕ ਸੁਣ ਕੇ ਰਾਹਗੀਰ ਪਾਰਕ ਵਿੱਚ ਪਹੁੰਚੇ, ਉਦੋਂ ਤੱਕ ਔਰਤ ਕਾਫੀ ਹੱਦ ਤੱਕ ਸੜ ਚੁੱਕੀ ਸੀ। ਉਨ੍ਹਾਂ ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਅੱਗ 'ਚ ਕੁੜੀ ਬੁਰੀ ਤਰ੍ਹਾਂ ਝੁਲਸ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਔਰਤ ਨੂੰ ਹਸਪਤਾਲ ਪਹੁੰਚਾਇਆ।

ਪਿਛੋਕੜ

Punjab Breaking News LIVE 10 april 2024: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਬੁੱਧਵਾਰ ਨੂੰ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਭਗਵੰਤ ਮਾਨ ਅਤੇ ਸੰਜੇ ਸਿੰਘ ਦੀ ਮੁਲਾਕਾਤ ਤੈਅ ਹੋ ਗਈ ਸੀ। ਹੁਣ ਤਿਹਾੜ ਜੇਲ੍ਹ ਪ੍ਰਸ਼ਾਸਨ ਨਵਾਂ ਸਮਾਂ ਦੱਸੇਗਾ।


Arvind Kejriwal Jail: ਅੱਜ CM ਮਾਨ ਅਤੇ ਸੰਜੇ ਸਿੰਘ ਕੇਜਰੀਵਾਲ ਨਾਲ ਨਹੀਂ ਕਰਨਗੇ ਮੁਲਾਕਾਤ, ਜਾਣੋ ਵਜ੍ਹਾ


ਭਲਕੇ ਪੰਜਾਬ ਵਿੱਚ ਰਹੇਗੀ ਛੁੱਟੀ


ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ।


Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ


ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਹੰਗਾਮਾ


Patiala news: ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ 2 ਦੁਕਾਨਦਾਰਾਂ ਵਿਚਾਲੇ ਲੜਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੁਕਾਨਦਾਰਾਂ ਵਿਚਾਲੇ ਹੋਈ ਲੜਾਈ ਕਰਕੇ ਕਈ ਲੋਕ ਜ਼ਖਮੀ ਹੋ ਗਏ। ਦੱਸ ਦਈਏ ਕਿ ਜਦੋਂ ਇੱਕ ਦੁਕਾਨਦਾਰ ਆਪਣੀ ਦੁਕਾਨ ਬੰਦ ਕਰ ਰਿਹਾ ਸੀ ਤਾਂ ਉਸ ਵੇਲੇ ਦੂਜੇ ਦੁਕਾਨਾਦਰ ਨੇ ਉਸ ‘ਤੇ ਇੱਟਾਂ, ਪੱਥਰਾਂ ਅਤੇ ਗੰਡਾਸਿਆਂ ਨਾਲ ਹਮਲਾ ਕਰ ਦਿੱਤਾ।


Patiala news: ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਦੇਰ ਰਾਤ ਵੱਡਾ ਹੰਗਾਮਾ, ਕਈ ਲੋਕ ਜ਼ਖ਼ਮੀ


Weather Update: ਦੁਨੀਆਂ ਭਰ ਵਿੱਚ ਇਸ ਸਮੇਂ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਇਸ ਵਿਚਾਲੇ ਇੱਕ ਹੋਰ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ 13-15 ਅਪ੍ਰੈਲ ਦੌਰਾਨ ਗਰਜ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ 2 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ ਵਿੱਚ ਮੀਂਹ/ਤੂਫਾਨ ਦੀ ਗਤੀਵਿਧੀ ਵਧਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਤੀਬਰਤਾ ਘੱਟ ਜਾਵੇਗੀ। ਮੌਸਮ ਵਿਭਾਗ ਨੇ ਕਿਹਾ ਹੈ ਕਿ 13-15 ਅਪ੍ਰੈਲ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


Weather Update: ਕੜਾਕੇ ਦੀ ਧੁੱਪ ਤੋਂ ਤਿੰਨ ਦਿਨਾਂ ਲਈ ਮਿਲੇਗੀ ਰਾਹਤ, ਜਾਣੋ ਕਿਹੜੇ-ਕਿਹੜੇ ਸੂਬਿਆਂ 'ਚ ਹੋਵੇਗੀ ਬਾਰਿਸ਼?


 


 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.