Breaking News : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲਿਆ 6 ਦਿਨ ਦਾ ਪੁਲਿਸ ਰਿਮਾਂਡ
Punjab Breaking News, 10 July 2022 LIVE Updates: ਲਾਰੈਂਸ ਬਿਸ਼ਨੋਈ ਦਾ ਹੁਸ਼ਿਆਰਪੁਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲਿਆ। ਪੰਜਾਬ ਪੁਲਿਸ ਦੀ ਹਿਰਾਸਤ 'ਚ ਲਾਰੇਂਸ ਬਿਸ਼ਨੋਈ ਨੂੰ ਅੱਜ ਮੁਹਾਲੀ ਤੋਂ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਕਾਹਲੋਂ ਨੂੰ ਸੀਆਈਏ-ਟੂ ਦੀ ਟੀਮ ਲੁਧਿਆਣਾ ਵਿੱਚ ਉਸ ਦੀ ਰਿਹਾਇਸ਼ ਲੈ ਗਈ। ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਵਿਖੇ ਸੰਦੀਪ ਕਾਹਲੋਂ ਦੇ ਘਰ ਦੇ ਨਾਲ-ਨਾਲ ਅੰਮ੍ਰਿਤਸਰ ਦੇ ਘਰ ਦੀ ਵੀ ਤਲਾਸ਼ੀ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਕਈ ਸਬੂਤ ਮਿਲੇ ਹਨ। ਇਸ ਬਾਰੇ ਲੁਧਿਆਣਾ ਪੁਲਿਸ ਜਲਦ ਹੀ ਵੱਡੇ ਖੁਲਾਸੇ ਕਰ ਸਕਦੀ ਹੈ।
ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਮੌਲਵੀ ਵਾਲਾ (ਚੱਕ ਜੰਡ ਵਾਲਾ) ਵਿਖੇ ਸੋਮਵਾਰ ਸਵੇਰੇ ਇਕ ਨਿੱਜੀ ਸਕੂਲ ਦੀ ਬੱਸ ਨੇ 65 ਸਾਲਾ ਬਜ਼ੁਰਗ ਵਿਅਕਤੀ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਥਾਣਾ ਵੈਰੋਵਾਲ ਦੀ ਪੁਲੀਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਡਰਾਈਵਰ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਧੰਨਵਾਦੀ ਦੌਰੇ ਤਹਿਤ ਸਿਮਰਨਜੀਤ ਸਿੰਘ ਮਾਨ ਬਰਨਾਲਾ ਪੁੱਜੇ ਹਨ। ਬਰਨਾਲਾ ਵਿਖੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਇਕਾਈ ਨੇ ਸਿਮਰਨਜੀਤ ਮਾਨ ਦਾ ਸਨਮਾਨ ਕੀਤਾ ਹੈ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਭਗਵੰਤ ਮਾਨ ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਦਿੱਲੀ ਤੋਂ ਚੱਲਦੀ ਕੋਈ ਵੀ ਪਾਰਟੀ ਪੰਜਾਬ ਹਿੱਤ ਦੀ ਨਹੀਂ ਹੈ। ਉਨ੍ਹਾਂ ਮੱਤੇਵਾੜਾ ਜੰਗਲ ਦੀ ਜਗ੍ਹਾ ਇੰਡਟਰੀਅਲ ਪਾਰਕ ਬਣਾਉਣ ਦਾ ਫ਼ੈਸਲਾ ਵਾਪਸ ਲੈਣ ਦਾ ਸਵਾਗਤ ਕੀਤਾ ਹੈ।
ਕਾਂਗਰਸੀ ਆਗੂ ਦਿਨੇਸ਼ ਬੱਸੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ,ਜਿੱਥੇ ਉਸ ਦਾ ਦੋ ਦਿਨ ਦਾ ਵਿਜੀਲੈਂਸ ਰਿਮਾਂਡ ਦੇ ਦਿੱਤਾ ਗਿਆ ਹੈ। ਵਿਜੀਲੈਂਸ ਬਿਓਰੋ ਅੰਮ੍ਰਿਤਸਰ ਰੇੰਜ ਦੇ ਅੇੈਸਅੇੈਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਕੇਸ ਸੰਬੰਧੀ ਵਿਜੀਲੈੰਸ ਵੱਲੋਂ ਪੁੱਛਗਿੱਛ ਜਾਰੀ ਹੈ। ਜਿਸ ਕਰਕੇ ਅਦਾਲਤ ਨੇ ਵਿਜੀਲੈਂਸ ਦੀਆਂ ਦਲੀਲਾਂ ਤੇ ਸਹਿਮਤੀ ਦਿੰਦਿਆਂ ਦੋ ਦਿਨ ਦੇ ਪੁਲਿਸ ਰਿਮਾਂਡ 'ਚ ਵਾਧਾ ਕੀਤਾ ਹੈ।
ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਅੱਜ ਬਾਬਾ ਬਕਾਲਾ ਅਦਾਲਤ 'ਚ ਲੈ ਕੇ ਪੁੱਜੀ, ਜਿੱਥੇ ਪੁਲਿਸ ਨੇ ਥਾਣਾ ਬਿਆਸ 'ਚ ਦਰਜ ਇਰਾਦਾ ਕਤਲ ਤੇ ਪੁਲਸ ਪਾਰਟੀ 'ਤੇ ਹਮਲਾ ਕਰਕੇ ਗੈਂਗਸਟਰ ਸ਼ੁਭਮ ਨੂੰ ਪੁਲਿਸ ਹਿਰਾਸਤ 'ਚ ਰਈਆ ਸ਼ਹਿਰ 'ਚੋਂ ਰਿਹਾ ਕਰਵਾਉਣ ਦੇ ਮਾਮਲੇ 'ਚ ਜੱਗੂ ਦੀ ਗ੍ਰਿਫਤਾਰੀ ਪਾ ਕੇ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਚ ਆਪਣੇ ਸੰਗਠਨ 'ਚ ਵੱਡੇ ਪੱਧਰ 'ਤੇ ਫੇਰਬਦਲ ਕੀਤਾ ਹੈ। ਪਾਰਟੀ ਨੇ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਪੰਜ ਨਵੇਂ ਸੂਬਾ ਸਕੱਤਰ, ਛੇ ਸੰਯੁਕਤ ਸਕੱਤਰ, ਦੋ ਲੋਕ ਸਭਾ ਇੰਚਾਰਜ ਅਤੇ ਕਈ ਵਿੰਗਾਂ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਨਿਯੁਕਤ ਕੀਤੇ ਹਨ।
ਆਮ ਆਦਮੀ ਨੂੰ ਸਹੂਲੀਅਤ ਦੇਣ ਦੇ ਉਦੇਸ਼ ਨਾਲ ਇਕ ਹੋਰ ਮਿਸਾਲੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਜਾਰੀ ਕੀਤਾ।
ਅੱਜ ਮੋਗਾ ਜ਼ਿਲੇ ਦੇ ਪਿੰਡ ਦਾਰਾਪੁਰ 'ਚ ਇੰਡਸਇੰਡ ਬੈਂਕ 'ਚ ਬੈਂਕ ਦੇ ਸਕਿਊਰਿਟੀ ਗਾਰਡ ਦੀ ਹੁਸ਼ਿਆਰੀ ਨਾਲ ਬੈਂਕ 'ਚ ਲੁੱਟ ਹੋਣ ਤੋਂ ਬਚਾਅ ਹੋ ਗਿਆ ਹੈ। ਉਕਤ ਲੁਟੇਰੇ ਗਾਰਡ ਨੂੰ ਜ਼ਖਮੀ ਕਰਨ ਤੋਂ ਬਾਅਦ ਫਰਾਰ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 559 ਐਫ.ਆਈ.ਆਰਜ਼ ਦਰਜ ਕਰਕੇ 676 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ
ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਮਗਰੋਂ ਵਿਰੋਧੀਆਂ ਦੇ ਖਦਸ਼ੇ ਯਕੀਨ 'ਚ ਬਦਲ ਰਾਘਵ ਚੱਢਾ ਨੂੰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।ਇਸ ਕਮੇਟੀ 'ਚ ਤਿੰਨ ਮੈਂਬਰ ਹੋਣਗੇ ਅਤੇ ਰਾਘਵ ਚੱਢਾ ਇਸਦੇ ਪਹਿਲੇ ਮੈਂਬਰ ਹੋਣਗੇ। ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ਉੱਤੇ ਸਲਾਹ ਲਈ ਜਾਵੇਗੀ। ਸੂਬੇ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਕਮੇਟੀ ਦੇ ਗਠਨ ਸਬੰਧੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਕਮੇਟੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਮੁੜ ਘਿਰ ਸਕਦੀ ਹੈ।
ਮਾਨਸਾ ਪੁਲੀਸ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਬਿਆਸ ਪੁਲੀਸ ਨੇ ਜੱਗੂ ਭਗਵਾਨਪੁਰੀਆ ਨੂੰ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।
ਸਾਬਕਾ MLA ਸਿਮਰਜੀਤ ਬੈਂਸ ਨੇ ਲੁਧਿਆਣਾ ਕੋਰਟ 'ਚ ਕੀਤਾ ਸਰੰਡਰ
ਜਿੱਥੇ ਇਕ ਪਾਸੇ ਮੀਂਹ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਰਿਹਾ ਹੈ। ਉਥੇ ਹੀ ਮੀਂਹ ਕਾਰਨ ਕੁਝ ਲੋਕ ਦੀ ਜਾਨ ਜੋਖਮ 'ਚ ਵੀ ਪੈ ਗਈ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਸ਼ਨੀਵਾਰ ਸ਼ਾਮ ਇੱਕ ਟਿਊਬਵੈੱਲ ਮੋਟਰ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਇੱਕ ਮਹਿਲਾ ਖੇਤ ਮਜ਼ਦੂਰ ਦੀ ਮੌਤ ਹੋ ਗਈ ਅਤੇ ਦਰਜਨ ਤੋਂ ਵੱਧ ਹੋਰ ਮਜ਼ਦੂਰ ਜ਼ਖ਼ਮੀ ਹੋ ਗਏ।
ਮੀਂਹ ਦਾ ਕਹਿਰ! ਛੱਤ ਡਿੱਗਣ ਕਾਰਨ ਮਹਿਲਾ ਮਜ਼ਦੂਰ ਦੀ ਮੌਤ, ਦਰਜਨ ਤੋਂ ਵੱਧ ਜ਼ਖਮੀ
ਗੁਰਜੀਤ ਔਜਲਾ ਨੇ ਟਵੀਟ ਕਰ ਕਿਹਾ, " ਭਗਵੰਤ ਮਾਨ ਜੀ ਮੱਤੇਵਾੜਾ ਜੰਗਲ ਵਿੱਚ ਇੰਡਸਟਰੀ ਪਾਰਕ ਨਾ ਬਣਾਓ। ਪਾਕਿਸਤਾਨ ਨਾਲ ਲੱਗ ਦੇ ਸਾਡੇ ਬਾਰਡਰ ਖੇਤਰ ਵਿਚ ਗਰੀਬੀ ਅਤੇ ਬੇਰੁਜ਼ਗਾਰੀ ਬਹੁਤ ਹੈ।ਏਹ ਇੰਡਸਟਰੀ ਪਾਰਕ ਬਾਰਡਰ ਖੇਤਰ ਵਿਚ ਮੰਜ਼ੂਰ ਕਰੋ।ਰਾਜ ਸਰਕਾਰ ਟੈਕਸ ਰਿਆਇਤਾਂ ਦੇਣ ਦਾ ਪ੍ਰਬੰਧ ਕਰੇ। "ਅਸੀਂ ਹਮੇਸ਼ਾ ਜੰਗਾਂ ਵਿਚ ਉਜੜੇ ਹਾਂ" ਸਾਡੇ ਭਵਿੱਖ ਬਾਰੇ ਵੀ ਸੋਚੋ।"
ਪਿਛੋਕੜ
Punjab Breaking News, 10 July 2022 LIVE Updates: ਲਾਰੈਂਸ ਬਿਸ਼ਨੋਈ ਦਾ ਹੁਣ ਹੁਸ਼ਿਆਰਪੁਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲਿਆ ਹੈ।ਪੰਜਾਬ ਪੁਲਿਸ ਦੀ ਹਿਰਾਸਤ 'ਚ ਲਾਰੇਂਸ ਬਿਸ਼ਨੋਈ ਨੂੰ ਅੱਜ ਮੁਹਾਲੀ ਤੋਂ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਉਸ ਨੂੰ ਸਖ਼ਤ ਸੁਰੱਖਿਆ ਹੇਠ ਪੁਲਿਸ ਅੰਮ੍ਰਿਤਸਰ ਲੈ ਕੇ ਪਹੁੰਚੀ। ਮੈਡੀਕਲ ਕਰਵਾ ਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁਲੀਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ।ਅੱਜ ਇਕ ਵਾਰ ਫੇਰ ਉਸਨੂੰ ਅਦਾਲਤ 'ਚ ਪੇਸ਼ ਕਰਕੇ ਅੰਮ੍ਰਿਤਸਰ ਪੁਲਿਸ ਨੇ ਰਿਮਾਂਡ ਦੀ ਮੰਗ ਕੀਤੀ ਸੀ।ਇਰਾਦਾ ਕਤਲ (307) ਤੇ ਫਿਰੌਤੀ ਬਾਬਤ (386) ਹੁਸ਼ਿਆਰਪੁਰ 'ਚ ਦਰਜ ਮਾਮਲੇ 'ਚ ਹੁਸ਼ਿਆਰਪੁਰ ਪੁਲਿਸ ਨੇ ਉਸਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਅਤੇ ਹੁਣ ਉਸਨੂੰ 24 ਘੰਟੇ ਅੰਦਰ ਅਦਾਲਤ 'ਚ ਪੇਸ਼ ਕੀਤਾ ਜਾਏਗਾ।
ਵੱਡੀ ਖਬਰ! ਪਿੰਡ ਲਹੁਕੇ ਕਲਾਂ ਦਾ ਫੌਜੀ ਜਵਾਨ ਚੀਨ ਦੇ ਬਾਰਡਰ 'ਤੇ ਹੋਇਆ ਸ਼ਹੀਦ
ਫਿਰੋਜ਼ਪੁਰ ਜ਼ੀਰਾ ਹਲਕੇ ਦੇ ਪਿੰਡ ਲਹੁਕੇ ਕਲਾਂ ਦਾ ਫੌਜੀ ਜਵਾਨ ਵੀਰ ਸ. ਕੁਲਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਅੱਜ ਚੀਨ ਦੇ ਬਾਰਡਰ ਤੇ ਸ਼ਹੀਦ ਹੋ ਗਿਆ ਹੈ ਉਸ ਦੇ ਪਰਿਵਾਰ ਵਿੱਚ ਉਸ ਦਾ ਪੁੱਤਰ ਅਤੇ ਉਸਦੀ ਪਤਨੀ ਅਤੇ ਮਾਂ ਤੇ ਵਡਾ ਭਰਾ ਹੈ
CM ਭਗਵੰਤ ਮਾਨ ਅੱਜ ਡਾ. ਗੁਰਪ੍ਰੀਤ ਕੌਰ ਨਾਲ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੂਜੇ ਵਿਆਹ ਮਗਰੋਂ ਆਪਣੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।ਸ਼ਨੀਵਾਰ ਨੂੰ ਭਗਵੰਤ ਮਾਨ ਦੇ ਮਾਤਾ ਜੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਸੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
- - - - - - - - - Advertisement - - - - - - - - -