Punjab Breaking News LIVE: ਮੁਹਾਲੀ ਬਲਾਸਟ ਬਾਰੇ ਜਾਂਚ ਜਾਰੀ, ਨਵਜੋਤ ਸਿੱਧੂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਨੇ ਨਵੀਂ ਚਰਚਾ ਛੇੜੀ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ

Punjab Breaking News, 10 May 2022 LIVE Updates: ਮੁਹਾਲੀ ਬਲਾਸਟ ਬਾਰੇ ਵੱਡਾ ਖੁਲਾਸਾ, ਨਵਜੋਤ ਸਿੱਧੂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਨੇ ਨਵੀਂ ਚਰਚਾ ਛੇੜੀ, ਬ੍ਰੇਕਿੰਗ ਤੇ ਲਾਈਵ ਅਪਡੇਟਸ

ਏਬੀਪੀ ਸਾਂਝਾ Last Updated: 10 May 2022 04:49 PM
Mohali Blast : ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਪੰਜਾਬ ਪੁਲਿਸ ਬੇਹੱਦ ਫੁਰਤੀ ਨਾਲ ਮੁਹਾਲੀ ਹਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਸੂਤਰਾਂ ਮੁਤਾਬਕ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਸੋਮਵਾਰ ਰਾਤ ਨੂੰ ਹਮਲੇ ਸਬੰਧੀ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Mohali Blast: ਕਰੀਬ 7 ਹਜ਼ਾਰ ਮੋਬਾਈਲ ਫੋਨਾਂ ਦਾ ਡੰਪ ਚੁੱਕਿਆ

ਪੁਲਿਸ ਇੰਨੇ ਵੱਡੇ ਪੱਧਰ ਉੱਪਰ ਕੰਮ ਕਰ ਰਹੀ ਹੈ ਕਿ ਇੰਟੈਲੀਜੈਂਸ ਵਿੰਗ ਦਫ਼ਤਰ ਦੇ ਨੇੜਲੇ ਮੋਬਾਈਲ ਟਾਵਰਾਂ ਦੀ ਰੇਂਜ ਵਾਲੇ ਕਰੀਬ 7 ਹਜ਼ਾਰ ਮੋਬਾਈਲ ਫੋਨਾਂ ਦਾ ਡੰਪ ਚੁੱਕਿਆ ਤੇ ਦਿਨ ਵੇਲੇ ਇਸ ਖੇਤਰ ਵਿੱਚ ਜ਼ਿਆਦਾ ਸਮਾਂ ਰਹੇ ਵਿਅਕਤੀਆਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਦੇਖਿਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਸੀਸੀਟੀਵੀ ਫੁਟੇਜ ਵਿੱਚ ਸ਼ੱਕੀ ਸਵਿਫ਼ਟ ਕਾਰ ਵੀ ਇੰਟੈਲੀਜੈਂਸ ਵਿੰਗ ਦੇ ਨੇੜੇ ਤੇੜੇ ਗੇੜੇ ਮਾਰਦੀ ਨਜ਼ਰ ਆ ਰਹੀ ਹੈ। ਇਸ ਕਾਰ ਵਿੱਚ ਤਿੰਨ ਚਾਰ ਵਿਅਕਤੀ ਸਵਾਰ ਦੱਸੇ ਜਾ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਰੇਕੀ ਕੀਤੀ ਗਈ ਸੀ। ਇਸ ਹਮਲੇ ਤੋਂ ਬਾਅਦ ਮੁਹਾਲੀ ਕੌਮਾਂਤਰੀ ਏਅਰਪੋਰਟ ਤੇ ਰੇਲਵੇ ਸਟੇਸ਼ਨ ’ਤੇ ਵੀ ਸੁਰੱਖਿਆ ਵਧਾਈ ਗਈ ਹੈ। ਫੋਰੈਂਸਿਕ ਟੀਮਾਂ ਨੂੰ ਵੀ ਸੱਦ ਕੇ ਸੈਂਪਲ ਲਏ ਗਏ ਹਨ।

Mohali Blast: ਦਰਜਨ ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਸੋਮਵਾਰ ਰਾਤ ਨੂੰ ਹਮਲੇ ਦੇ ਕਰੀਬ 16 ਘੰਟੇ ਬਾਅਦ ਪੁਲੀਸ ਨੇ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਹਮਲੇ ਬਾਰੇ ਦੂਜੇ ਦਿਨ ਵੀ ਪੰਜਾਬ ਪੁਲੀਸ ਦਾ ਵੱਡਾਅਤੇ ਛੋਟਾ ਅਧਿਕਾਰੀ ਕੁਝ ਵੀ ਬੋਲਣ ਤੋਂ ਕਤਰਾ ਰਿਹਾ ਹੈ।

Punjab Cabinet Meeting: ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 18 ਮਈ ਨੂੰ ਬੁਲਾਈ

ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 18 ਮਈ 2022 ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਬੇਸ਼ੱਕ ਅਜੇ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਨਿੱਤ ਨਵੇਂ ਐਲਾਨ ਕਰ ਰਹੀ ਹੈ। ਇਨ੍ਹਾਂ ਐਲਾਨਾਂ ਵਿੱਚ ਕਈਆਂ ਉੱਪਰ ਅਜੇ ਕੈਬਨਿਟ ਦੀ ਮੋਹਰ ਲੱਗਣੀ ਬਾਕੀ ਹੈ। ਇਸ ਲਈ ਪੰਜਾਬ ਸਰਕਾਰ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲੈ ਸਕਦੀ ਹੈ।

Captain Amrinder Singh: ਪੰਜਾਬ, ਦੇਸ਼ ਦੀ ਏਕਤਾ ਤੇ ਅਖੰਡਤਾ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਹਰਾਇਆ ਕਿ ਪੰਜਾਬ, ਦੇਸ਼ ਦੀ ਏਕਤਾ ਤੇ ਅਖੰਡਤਾ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਤੇ ਇਸ ਖਤਰੇ ਨੂੰ ਨੱਥ ਪਾਉਣ ਲਈ ਇਕਜੁੱਟਤਾ, ਤਾਲਮੇਲ ਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ। ਸੋਮਵਾਰ ਸ਼ਾਮ ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਅੱਤਵਾਦੀ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਕਿਹਾ, ਇਹ ਪਿਛਲੇ ਕੁਝ ਦਿਨਾਂ ਦੌਰਾਨ ਆਰਡੀਐਕਸ ਜ਼ਬਤ ਹੋਣ, ਡਰੋਨ ਰਾਹੀਂ ਭੇਜੇ ਗਏ ਨਸ਼ੀਲੇ ਪਦਾਰਥਾਂ ਜ਼ਬਤ ਹੋਣ ਤੇ ਕੁਝ ਸ਼ੱਕੀਆਂ ਦੀ ਗ੍ਰਿਫਤਾਰੀ ਵਰਗੀਆਂ ਤਾਜ਼ਾ ਘਟਨਾਵਾਂ ਦੀ ਲੜੀ ਦਾ ਹੀ ਹਿੱਸਾ ਹੈ।

ISI's New Conspiracy: ਪੰਜਾਬ ਨੂੰ ਫ਼ਿਰ ਦਹਿਲਾਉਣ ਦੀ ਕੋਸ਼ਿਸ਼ 'ਚ ISI

ਪੰਜਾਬ ਦੇ ਮੁਹਾਲੀ 'ਚ ਸੋਮਵਾਰ ਸ਼ਾਮ ਨੂੰ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਬਾਅਦ ਜਿੱਥੇ ਸੁਰੱਖਿਆ ਏਜੰਸੀਆਂ ਇਸ ਦੀ ਪਰਤ-ਦਰ-ਪਰਤ ਉਧੇੜਨ 'ਚ ਜੁਟੀਆਂ ਹੋਈਆਂ ਹਨ, ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੀ ਭਾਰਤ ਖਿਲਾਫ ਨਵੀਂ ਸਾਜ਼ਿਸ਼ ਦਾ ਪਤਾ ਲੱਗਿਆ ਹੈ। ਖ਼ੁਫ਼ੀਆ ਦਸਤਾਵੇਜ਼ਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਨੂੰ ਇੱਕ ਵਾਰ ਫਿਰ ਦਹਿਲਾਉਣ ਦੀ ਤਿਆਰੀ ਹੋ ਰਹੀ ਹੈ। ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਪੰਜਾਬ ਵਿੱਚ ਅੱਤਵਾਦੀ ਘਟਨਾਵਾਂ ਲਈ ਇੱਕ ਨਵੇਂ ਨਾਂ ਹੇਠ ਅੱਤਵਾਦੀ ਸਮੂਹ ਬਣਾਇਆ ਹੈ। ਨਵੇਂ ਅੱਤਵਾਦੀ ਸਮੂਹ ਦਾ ਨਾਂ ਲਸ਼ਕਰ-ਏ-ਖਾਲਸਾ ਰੱਖਿਆ ਗਿਆ ਹੈ। ਇਸ ਅੱਤਵਾਦੀ ਸਮੂਹ ਵਿੱਚ ਸ਼ਾਮਲ ਲੋਕਾਂ ਨੂੰ ਅਫਗਾਨ ਲੜਾਕਿਆਂ ਵੱਲੋਂ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਨੂੰ ਪੰਜਾਬ ਅੰਦਰ ਦਹਿਸ਼ਤੀ ਕਾਰਵਾਈਆਂ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ejinderpal Bagga: ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ

ਪੰਜਾਬ ਤੇ ਹਰਿਆਣਾ ਹਈ ਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਲੀਡਰ ਤੇਜਿੰਦਰਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਬੱਗਾ ਵਿਰੁੱਧ ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਸੈੱਲ ਥਾਣੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਮੁਹਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਉਸ ਦੀ ਗ੍ਰਿਫ਼ਤਾਰੀ ਪਾ ਲਈ ਸੀ ਪਰ ਕੁਝ ਘੰਟਿਆਂ ਮਗਰੋਂ ਦਿੱਲੀ ਪੁਲੀਸ ਨੇ ਉਸ ਨੂੰ ਜਬਰਦਸਤੀ ਰਿਹਾਅ ਕਰਵਾ ਲਿਆ ਸੀ, ਜਿਥੇ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਆਪ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ, ਉੱਥੇ ਸਰਕਾ ਦੀ ਪੁਲੀਸ ਦੇ ਕੰਮ ਦੀ ਸਿੱਧੀ ਦਖ਼ਲਅੰਦਾਜ਼ੀ ਕਰਨ ’ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। 

Blast In Mohali: ਕੇਜਰੀਵਾਲ ਨੇ ਮੁਹਾਲੀ ਧਮਾਕੇ ਨੂੰ ਕਾਇਰਤਾ ਭਰੀ ਕਾਰਵਾਈ ਕਿਹਾ

ਮੁਹਾਲੀ ਧਮਾਕੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਧਮਾਕੇ ਨੂੰ ਕਾਇਰਤਾ ਭਰੀ ਕਾਰਵਾਈ ਕਿਹਾ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਮੁਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

SFJ Threats: ਮੁਹਾਲੀ ਵਰਗਾ ਸ਼ਿਮਲਾ 'ਚ ਵੀ ਹੋ ਸਕਦਾ...ਸਿੱਖ ਫਾਰ ਜਸਟਿਸ ਦੀ ਧਮਕੀ

ਪੰਜਾਬ ਦੇ ਮੁਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਸੋਮਵਾਰ ਨੂੰ ਹੋਏ ਹਮਲੇ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਨੇ ਧਮਕੀ ਦਿੱਤੀ ਹੈ। ਇਸ ਧਮਕੀ 'ਚ ਕਿਹਾ ਗਿਆ ਹੈ ਕਿ ਮੁਹਾਲੀ 'ਚ ਇੰਟੈਲੀਜੈਂਸ ਦਫਤਰ 'ਤੇ ਹੋਏ ਹਮਲੇ ਤੋਂ ਸਿੱਖੋ, ਅਜਿਹਾ ਸ਼ਿਮਲਾ 'ਚ ਵੀ ਹੋ ਸਕਦਾ ਹੈ। ਇਸ ਧਮਕੀ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਿੱਖਸ ਫਾਰ ਜਸਟਿਸ ਨੇ ਧਰਮਸ਼ਾਲਾ ਵਿੱਚ ਝੰਡੇ ਲਗਾਏ ਹਨ, ਇਸ ਭਾਈਚਾਰੇ ਨੂੰ ਨਾ ਭੜਕਾਓ, ਨਹੀਂ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ।

Mohali Blast: ਹੁਣ ਤੱਕ ਕਾਫੀ ਕੁਝ ਸਾਫ ਹੋ ਗਿਆ ਹੈ ਤੇ ਸ਼ਾਮ ਤੱਕ ਸਭ ਸਪਸ਼ਟ ਹੋ ਜਾਵੇਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਕਾਫੀ ਕੁਝ ਸਾਫ ਹੋ ਗਿਆ ਹੈ ਤੇ ਸ਼ਾਮ ਤੱਕ ਸਭ ਸਪਸ਼ਟ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਡੀਜੀਪੀ ਤੇ ਇੰਟੈਲੀਜੈਂਸ ਨੂੰ ਪੂਰੀ ਡਿਟੇਲ ਇਕੱਠੀ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਹੋ ਗਈਆਂ ਹਨ, ਕੁਝ ਹੋਰ ਹੋਣਗੀਆਂ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Mohali Blast: ਪੁਲਿਸ ਨੇ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ ਤੇ ਕੁਝ ਹੋਰ ਹੋ ਜਾਣਗੀਆਂ

ਮੁਹਾਲੀ ਬਲਾਸਟ ਬਾਰੇ ਵੱਡਾ ਖੁਲਾਸਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਮਗਰੋਂ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ ਤੇ ਕੁਝ ਹੋਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤਕ ਸਭ ਕਲੀਅਰ ਹੋ ਜਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਦੇਸ਼ ਵਿਰੋਧੀ ਤਾਕਤਾਂ ਅਜਿਹੀਆਂ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਜਿਹੀ ਸਜ਼ਾ ਦਿੱਤੀ ਜਾਵੇਗੀ ਕਿ ਦੋਸ਼ੀਆਂ ਦੀਆਂ ਅਉਣ ਵਾਲੀਆਂ ਪੀੜ੍ਹੀਆਂ ਤਕ ਯਾਦ ਰੱਖਣਗੀਆਂ।

ਪਿਛੋਕੜ

Punjab Breaking News, 10 May 2022 LIVE Updates: ਮੁਹਾਲੀ ਬਲਾਸਟ ਬਾਰੇ ਵੱਡਾ ਖੁਲਾਸਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਮਗਰੋਂ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ ਤੇ ਕੁਝ ਹੋਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤਕ ਸਭ ਕਲੀਅਰ ਹੋ ਜਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਦੇਸ਼ ਵਿਰੋਧੀ ਤਾਕਤਾਂ ਅਜਿਹੀਆਂ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਜਿਹੀ ਸਜ਼ਾ ਦਿੱਤੀ ਜਾਵੇਗੀ ਕਿ ਦੋਸ਼ੀਆਂ ਦੀਆਂ ਅਉਣ ਵਾਲੀਆਂ ਪੀੜ੍ਹੀਆਂ ਤਕ ਯਾਦ ਰੱਖਣਗੀਆਂ।


ਨਵਜੋਤ ਸਿੱਧੂ ਦੀ ਸਲਾਹ 'ਤੇ ਚੱਲੇਗੀ ਭਗਵੰਤ ਮਾਨ ਸਰਕਾਰ ਜਾਂ ਸਿੱਧੂ ਫੜਨਗੇ 'ਆਪ' ਦਾ ਝਾੜੂ ? 


ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਸੂਤਰਾਂ ਮੁਤਾਬਕ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ 'ਪੰਜਾਬ ਮਾਡਲ' ਸੌਂਪਿਆ ਹੈ। ਇਸ ਦੇ ਨਾਲ ਹੀ ਮੀਟਿੰਗ ਵਿੱਚ ‘ਨਵਾਂ ਪੰਜਾਬ’ ਬਣਾਉਣ ਲਈ ਸਿਆਸੀ ਮਸ਼ਵਰੇ ਹੋਏ। ਹੁਣ ਸਵਾਲ ਹੈ ਕਿ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਨਵਜੋਤ ਸਿੱਧੂ ਦੀ ਸਲਾਹ ਉੱਪਰ ਚੱਲੇਗੀ, ਜਾਂ ਫਿਰ ਨਵਜੋਤ ਸਿੱਧੂ ਕਾਂਗਰਸ ਨੂੰ ਅਲਵਿਦਾ ਕਹਿ ਕੇ 'ਆਪ' ਦਾ ਝਾੜੂ ਫੜਨਗੇ। ਨਵਜੋਤ ਸਿੱਧੂ ਦੀ ਸਲਾਹ 'ਤੇ ਚੱਲੇਗੀ ਭਗਵੰਤ ਮਾਨ ਸਰਕਾਰ ਜਾਂ ਸਿੱਧੂ ਫੜਨਗੇ 'ਆਪ' ਦਾ ਝਾੜੂ ? ਪੰਜਾਬ ਦੀ ਸਿਆਸਤ 'ਚ ਹਲਚਲ


ਦਿੱਲੀ ਮਗਰੋਂ ਰਾਜਸਥਾਨ 'ਚ ਪੰਜਾਬ ਪੁਲਿਸ ਖਿਲਾਫ ਕਿਡਨੈਪਿੰਗ ਦਾ ਕੇਸ, DSP ਸਣੇ 14 ਮੁਲਾਜ਼ਮਾਂ 'ਤੇ FIR


ਦਿੱਲੀ ਤੋਂ ਬਾਅਦ ਹੁਣ ਪੰਜਾਬ ਪੁਲਿਸ ਖਿਲਾਫ ਰਾਜਸਥਾਨ ਵਿੱਚ ਵੀ ਅਗਵਾ ਕਰਨ ਦੀ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਕੋਟਾ 'ਚ ਦਰਜ ਕੀਤਾ ਗਿਆ ਹੈ, ਜਿਸ 'ਚ ਹੁਸ਼ਿਆਰਪੁਰ ਦੇ ਡੀਐਸਪੀ ਤੇ ਐਸਐਚਓ ਸਮੇਤ 14 ਪੁਲਿਸ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਕੋਟਾ ਤੋਂ 21 ਸਾਲਾ ਨੌਜਵਾਨ ਨੂੰ ਚੁੱਕਿਆ, ਪਰ ਹੁਸ਼ਿਆਰਪੁਰ ਤੋਂ 881 ਕਿਲੋਮੀਟਰ ਦੂਰ ਉਸ ਦੀ ਗ੍ਰਿਫਤਾਰੀ ਦਿਖਾਈ। ਇਸ ਤੋਂ ਬਾਅਦ ਉਸ ਖਿਲਾਫ 10 ਕਿਲੋ ਅਫੀਮ ਰੱਖਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ। ਨੌਜਵਾਨ ਪਿਛਲੇ 3 ਮਹੀਨਿਆਂ ਤੋਂ ਗੁਰਦਾਸਪੁਰ ਜੇਲ੍ਹ ਵਿੱਚ ਬੰਦ ਹੈ। ਦਿੱਲੀ ਮਗਰੋਂ ਰਾਜਸਥਾਨ 'ਚ ਪੰਜਾਬ ਪੁਲਿਸ ਖਿਲਾਫ ਕਿਡਨੈਪਿੰਗ ਦਾ ਕੇਸ, DSP ਸਣੇ 14 ਮੁਲਾਜ਼ਮਾਂ 'ਤੇ FIR


 


Punjab Weather Forecast: ਪੰਜਾਬ 'ਚ ਅੱਜ ਤੋਂ ਮੁੜ ਗਰਮੀ ਦਾ ਕਹਿਰ, ਜਾਣੋ ਮੌਸਮ ਵਿਭਾਗ ਦੀ ਪੂਰੀ ਭਵਿੱਖਬਾਣੀ


ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਸਾਫ਼ ਰਿਹਾ ਤੇ ਤੇਜ਼ ਧੁੱਪ ਵੀ ਨਿਕਲੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਮੰਗਲਵਾਰ ਤੋਂ ਤਾਪਮਾਨ 'ਚ 1 ਤੋਂ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਮੌਸਮ ਸਾਫ਼ ਰਹੇਗਾ ਤੇ ਤੇਜ਼ ਧੁੱਪ ਨਾਲ ਲੋਕਾਂ ਨੂੰ ਗਰਮੀ ਮਹਿਸੂਸ ਹੁੰਦੀ ਰਹੇਗੀ। ਇਸ ਦੌਰਾਨ ਮੌਸਮ ਵਿਭਾਗ ਨੇ ਦੱਖਣੀ ਪੰਜਾਬ ਵਿੱਚ 10 ਤੋਂ 12 ਮਈ ਤੱਕ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦੀ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਮੰਗਲਵਾਰ ਨੂੰ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ 'ਚ ਮੌਸਮ ਕਿਵੇਂ ਰਹੇਗਾ।Punjab Weather Forecast: ਪੰਜਾਬ 'ਚ ਅੱਜ ਤੋਂ ਮੁੜ ਗਰਮੀ ਦਾ ਕਹਿਰ, ਜਾਣੋ ਮੌਸਮ ਵਿਭਾਗ ਦੀ ਪੂਰੀ ਭਵਿੱਖਬਾਣੀ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.