Punjab Breaking News LIVE: ਅਕਾਲੀ ਦਲ ਅੰਦਰ ਵੱਡੀ ਹਿੱਲਜੁੱਲ, ਕੱਲ੍ਹ ਸੜਕਾਂ ਰਹਿਣਗੀਆਂ ਬੰਦ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ.. ਵੱਡੀਆਂ ਖਬਰਾਂ
Punjab Breaking News, 11 August 2022 LIVE Updates: ਅਕਾਲੀ ਦਲ ਅੰਦਰ ਵੱਡੀ ਹਿੱਲਜੁੱਲ, ਕੱਲ੍ਹ ਸੜਕਾਂ ਰਹਿਣਗੀਆਂ ਬੰਦ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ.. ਵੱਡੀਆਂ ਖਬਰਾਂ
LIVE
Background
Punjab Breaking News, 11 August 2022 LIVE Updates: ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਸਰਗਰਮ ਹੋ ਗਈ ਹੈ। ਪਾਰਟੀ ਅੰਦਰ ਉੱਠ ਰਹੀਆਂ ਬਾਗੀ ਸੁਰਾਂ ਵਿਚਾਲੇ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਸ਼ਕਤੀ ਪ੍ਰਦਰਸ਼ਨ ਕਰਕੇ ਬਾਗੀ ਸੁਰਾਂ ਵਾਲੇ ਲੀਡਰਾਂ ਨੂੰ ਸਖਤ ਸੁਨੇਹਾ ਦੇਣਗੇ। ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ ਜਿਸ ਦੀ ਪ੍ਰਧਾਨਗੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਅਕਾਲੀ ਦਲ ਵਿੱਚ ਉੱਠ ਰਹੀਆਂ ਬਾਗੀ ਸੁਰਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ ਜਿਸ ਵਿੱਚ ਪਾਰਟੀ ਨੂੰ ਇੱਕਜੁੱਟ ਕਰਨ ਤੇ ਬਾਗੀਆਂ ਖਿਲਾਫ ਕਾਰਵਾਈ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਪੂਰੀ ਖਬਰ ਪੜ੍ਹੋ
ਕੱਲ੍ਹ ਸੰਭਲ ਕੇ ਨਿਕਲਿਓ ਘਰੋਂ! ਚੰਡੀਗੜ੍ਹ ਦੀਆਂ ਸੜਕਾਂ ਆਮ ਲੋਕਾਂ ਲਈ ਰਹਿਣਗੀਆਂ ਬੰਦ, ਜਾਣੋ ਵਜ੍ਹਾ
ਕੱਲ੍ਹ 12 ਅਗਸਤ ਨੂੰ ਚੰਡੀਗੜ੍ਹ ਦੀਆਂ ਕੁਝ ਸੜਕਾਂ ਬੰਦ ਰਹਿਣਗੀਆਂ। ਇਸ ਲਈ ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ ਰਹਿਣ ਦੀ ਲੋੜ ਹੈ। ਦਰਅਸਲ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਪਰੇਡ ਗਰਾਊਂਡ ਵਿੱਚ ਹੋਣ ਵਾਲੇ ਸਰਕਾਰੀ ਪ੍ਰੋਗਰਾਮ ਦੀ ਰਿਹਰਸਲ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ। ਇਸ ਕਾਰਨ 12 ਅਗਸਤ ਨੂੰ ਸ਼ਹਿਰ ਦੀਆਂ ਕੁਝ ਸੜਕਾਂ ਆਮ ਲੋਕਾਂ ਲਈ ਕੁਝ ਸਮੇਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਹਾਸਲ ਜਾਣਕਾਰੀ ਮੁਤਾਬਕ ਰਿਹਰਸਲ ਸਵੇਰੇ 8:30 ਵਜੇ ਪਰੇਡ ਗਰਾਊਂਡ ਵਿਖੇ ਸ਼ੁਰੂ ਹੋਵੇਗੀ। ਸਵੇਰੇ 8:30 ਵਜੇ ਤੋਂ ਸਵੇਰੇ 9:15 ਵਜੇ ਤੱਕ ਪੁਲਿਸ ਨੇ ਲੋਕਾਂ ਨੂੰ ਕੁਝ ਸੜਕਾਂ ਤੋਂ ਨਾ ਲੰਘਣ ਲਈ ਕਿਹਾ ਹੈ। ਪੂਰੀ ਖਬਰ ਪੜ੍ਹੋ
ਪੰਜਾਬ ਸਰਕਾਰ ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਦੀ ਜਾਣਕਾਰੀ ਦੇਣ ਤੋਂ ਘਬਰਾਈ? ਸੁਰੱਖਿਆ ਦਾ ਹਵਾਲਾ ਦੇ ਕੇ ਆਰਟੀਆਈ ਰੱਦ
ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ ਦਾ ਵੇਰਵਾ ਜਨਤਕ ਕਰਨ ਤੋਂ ਘਬਰਾ ਰਹੀ ਹੈ। ਪੰਜਾਬ ਸਰਕਾਰ ਨੇ ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਸਬੰਧੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਮੁੜ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਆ ਗਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਸਬੰਧੀ ਜਾਣਕਾਰੀ ਸੂਚਨਾ ਅਧਿਕਾਰ ਕਾਨੂੰਨ (ਆਰਟੀਆਈ) ਦੇ ਦਾਇਰੇ ਤੋਂ ਬਾਹਰ ਕਰਦਿਆਂ ਮੁੱਖ ਮੰਤਰੀ ਦੇ ਹਵਾਈ ਸਫ਼ਰ ਦੇ ਖਰਚਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪਾਈ ਆਰਟੀਆਈ ਰੱਦ ਦਿੱਤੀ ਹੈ। ਅਹਿਮ ਹੈ ਕਿ ਇਸ ਤੋਂ ਪਹਿਲਾਂ ਕਦੇ ਵੀ ਮੁੱਖ ਮੰਤਰੀ ਦੇ ਹਵਾਈ ਸਫਰ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਨਹੀਂ ਕੀਤਾ ਗਿਆ। ਪੂਰੀ ਖਬਰ ਪੜ੍ਹੋ
ਬਾਗੀ ਅਕਾਲੀ ਲੀਡਰਾਂ ਖ਼ਿਲਾਫ਼ ਹੋਏਗੀ ਸਖ਼ਤ ਕਾਰਵਾਈ! ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਸੁਖਬੀਰ ਨੂੰ ਸੁੱਖ ਦਾ ਸਾਹ
ਬਾਦਲ ਪਰਿਵਾਰ ਖ਼ਿਲਾਫ਼ ਝੰਡਾ ਬੁਲੰਦ ਕਰਨ ਵਾਲੇ ਅਕਾਲੀ ਲੀਡਰਾਂ ਵਿਰੁੱਧ ਜਲਦ ਹੀ ਸਖਤ ਕਾਰਵਾਈ ਹੋਣ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਹਲ ਵਿੱਚ ਅਨੁਸ਼ਾਸਨੀ ਕਮੇਟੀ ਬਣਾਈ ਹੈ। ਬਾਗੀ ਸੁਰਾਂ ਵਾਲੇ ਲੀਡਰਾਂ ਦੀ ਲਿਸਟ ਅਨੁਸ਼ਾਸਨੀ ਕਮੇਟੀ ਕੋਲ ਪਹੁੰਚ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਭ ਤੋਂ ਪਹਿਲਾਂ ਗਾਜ਼ ਜਗਮੀਤ ਸਿੰਘ ਬਰਾੜ ਉੱਪਰ ਡਿੱਗ ਸਕਦੀ ਹੈ। ਇਹ ਵੀ ਅਹਿਮ ਗੱਲ ਹੈ ਕਿ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ ਪਰ ਇਸ ਮਗਰੋਂ ਬਾਗੀ ਸੁਰਾਂ ਵੇਖਦਿਆਂ ਤੁਰੰਤ ਅਨੁਸ਼ਾਸਨੀ ਕਮੇਟੀ ਬਣਾਉਣੀ ਪਈ ਹੈ। ਸੁਖਬੀਰ ਬਾਦਲ ਨੇ ਇਸ ਕਮੇਟੀ ਦਾ ਮੁਖੀ ਵੀ ਆਪਣੇ ਖਾਸ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਬਣਾਇਆ ਹੈ। ਇਸ ਤੋਂ ਇਲਾਵਾ ਮੈਂਬਰ ਵੀ ਬਾਦਲ ਪਰਿਵਾਰ ਦੇ ਕਰੀਬੀ ਹੀ ਹਨ। ਬਾਗੀ ਅਕਾਲੀ ਲੀਡਰਾਂ ਖ਼ਿਲਾਫ਼ ਹੋਏਗੀ ਸਖ਼ਤ ਕਾਰਵਾਈ! ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਸੁਖਬੀਰ ਨੂੰ ਸੁੱਖ ਦਾ ਸਾਹ
ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਲੋਕਾਂ ਨੂੰ ਭਿਆਨਕ ਗਰਮੀ ਤੋਂ ਮਿਲੀ ਰਾਹਤ
ਵੀਰਵਾਰ ਨੂੰ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਅੰਸ਼ਕ ਤੌਰ 'ਤੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਕੇਂਦਰ ਚੰਡੀਗੜ੍ਹ ਨੇ ਸੂਬੇ ਦੇ ਦੋਆਬਾ ਅਤੇ ਮਾਝੇ ਦੇ ਤਰਨਤਾਰਨ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਤਰਨਤਾਰਨ ਤੋਂ ਇਲਾਵਾ ਪੱਛਮੀ ਮਾਲਵੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਜਦਕਿ ਪੂਰਬੀ ਮਾਲਵੇ ਦੇ ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਮੌਸਮ ਖੁਸ਼ਕ ਰਹੇਗਾ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਲੋਕਾਂ ਨੂੰ ਭਿਆਨਕ ਗਰਮੀ ਤੋਂ ਮਿਲੀ ਰਾਹਤ
ਵਿਧਾਨ ਸਭਾ ਦੇ ਕੰਮ ਨੂੰ ਕੀਤਾ ਜਾਵੇਗਾ ਡਿਜੀਟਲਾਈਜੇਸ਼ਨ : ਸਪੀਕਰ ਪੰਜਾਬ ਵਿਧਾਨ ਸਭਾ
ਪੰਜਾਬ ਸਰਕਾਰ ਵਿਧਾਨ ਸਭਾ ਦੇ ਕੰਮ ਨੂੰ ਜਲਦ ਹੀ ਡਿਜੀਟਲਾਈਜੇਸ਼ਨ ਕਰਨ ਜਾ ਰਹੀ ਹੈ ਤਾਂ ਜੋ ਸੂਬੇ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੋਸ਼ਨ ਮਲਟੀਸਪੈਸਲਿਟੀ ਹਸਪਤਾਲ ਮਹਿਤਾ ਰੋਡ ਵਿਖੇ ਕੇ.ਵਾਈ.ਬੀ ਬਲੱਡ ਬੈਂਕ ਦਾ ਉਦਘਾਟਨ ਕਰਦਿਆਂ ਕੀਤਾ।
ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਮਾਮਲੇ 'ਚ 4 ਹੋਰ ਮੁਲਜ਼ਮ ਗ੍ਰਿਫ਼ਤਾਰ , ਹੈਰੋਇਨ ਤੇ ਪਿਸਟਲ ਬਰਾਮਦ
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ CM ਭਗਵੰਤ ਮਾਨ ਦੇ ਭਰੋਸੇ ਮਗਰੋਂ ਲਿਆ ਵਾਪਸ
ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵੱਲੋਂ ਕੱਲ ਭਾਵ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਹੈ।
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਲਾਪ੍ਰਵਾਹੀ ਦੀ ਜਾਂਚ ਕਰਾਉਣ ਦੀ ਮੰਗ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ। ਸੰਧਵਾਂ ਇਸੇ ਕਾਰ 'ਚ ਬੈਠੇ ਸਨ। ਇਸ ਹਾਦਸੇ ਵਿਚ ਸੰਧਵਾਂ ਵਾਲ ਵਾਲ ਬਚ ਗਏ ਹਨ।
ਟਰਾਂਸਪੋਰਟ ਵਿਭਾਗ ਵੱਲੋਂ ਐਮਨੈਸਟੀ ਸਕੀਮ ਤਹਿਤ ਟੈਕਸ ਡਿਫ਼ਲਾਟਰਾਂ ਤੋਂ ਕਰੀਬ 39 ਕਰੋੜ ਰਪਏ ਦੀ ਰਿਕਵਰੀ : ਲਾਲਜੀਤ ਭੁੱਲਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਅਰੰਭੀ ਗਈ ਸੀ ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।