Punjab Breaking News LIVE: ਅਕਾਲੀ ਦਲ ਅੰਦਰ ਵੱਡੀ ਹਿੱਲਜੁੱਲ, ਕੱਲ੍ਹ ਸੜਕਾਂ ਰਹਿਣਗੀਆਂ ਬੰਦ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ.. ਵੱਡੀਆਂ ਖਬਰਾਂ

Punjab Breaking News, 11 August 2022 LIVE Updates: ਅਕਾਲੀ ਦਲ ਅੰਦਰ ਵੱਡੀ ਹਿੱਲਜੁੱਲ, ਕੱਲ੍ਹ ਸੜਕਾਂ ਰਹਿਣਗੀਆਂ ਬੰਦ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ.. ਵੱਡੀਆਂ ਖਬਰਾਂ

ਏਬੀਪੀ ਸਾਂਝਾ Last Updated: 11 Aug 2022 11:07 PM
ਵਿਧਾਨ ਸਭਾ ਦੇ ਕੰਮ ਨੂੰ ਕੀਤਾ ਜਾਵੇਗਾ ਡਿਜੀਟਲਾਈਜੇਸ਼ਨ : ਸਪੀਕਰ ਪੰਜਾਬ ਵਿਧਾਨ ਸਭਾ

ਪੰਜਾਬ ਸਰਕਾਰ ਵਿਧਾਨ ਸਭਾ ਦੇ ਕੰਮ ਨੂੰ ਜਲਦ ਹੀ ਡਿਜੀਟਲਾਈਜੇਸ਼ਨ ਕਰਨ ਜਾ ਰਹੀ ਹੈ ਤਾਂ ਜੋ ਸੂਬੇ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੋਸ਼ਨ ਮਲਟੀਸਪੈਸਲਿਟੀ ਹਸਪਤਾਲ ਮਹਿਤਾ ਰੋਡ ਵਿਖੇ ਕੇ.ਵਾਈ.ਬੀ ਬਲੱਡ ਬੈਂਕ ਦਾ ਉਦਘਾਟਨ ਕਰਦਿਆਂ ਕੀਤਾ।

ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਮਾਮਲੇ 'ਚ 4 ਹੋਰ ਮੁਲਜ਼ਮ ਗ੍ਰਿਫ਼ਤਾਰ , ਹੈਰੋਇਨ ਤੇ ਪਿਸਟਲ ਬਰਾਮਦ
ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ ਵਿਚ ਸ਼ਾਮਲ ਦੱਸੇ ਜਾਂਦੇ ਮੁਲਜ਼ਮ ਗੁਰਵਿੰਦਰ ਸਿੰਘ ਉਰਫ ਬਾਬਾ ਉਰਫ ਰਾਜਾ , ਸੰਦੀਪ ਸਿੰਘ ਉਰਫ ਕਾਲਾ ਅਤੇ ਗੁਰਪ੍ਰੀਤ ਸਿੰਘ ਉਰਫ ਰੰਧਾਵਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਚਾਰ ਹੋਰ ਲੋਕਾਂ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਕਬਜ਼ੇ ਵਿਚੋਂ ਪਿਸਟਲ, ਕਾਰਤੂਸ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਹਾਲਾਂਕਿ ਪੁਲਿਸ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕਰਨ ਦੀ ਤਿਆਰੀ ਵਿਚ ਹੈ। 

 
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ CM ਭਗਵੰਤ ਮਾਨ ਦੇ ਭਰੋਸੇ ਮਗਰੋਂ ਲਿਆ ਵਾਪਸ

 ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵੱਲੋਂ ਕੱਲ ਭਾਵ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਹੈ। 

ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਲਾਪ੍ਰਵਾਹੀ ਦੀ ਜਾਂਚ ਕਰਾਉਣ ਦੀ ਮੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ। ਸੰਧਵਾਂ ਇਸੇ ਕਾਰ 'ਚ ਬੈਠੇ ਸਨ। ਇਸ ਹਾਦਸੇ ਵਿਚ ਸੰਧਵਾਂ ਵਾਲ ਵਾਲ ਬਚ ਗਏ ਹਨ।

ਟਰਾਂਸਪੋਰਟ ਵਿਭਾਗ ਵੱਲੋਂ ਐਮਨੈਸਟੀ ਸਕੀਮ ਤਹਿਤ ਟੈਕਸ ਡਿਫ਼ਲਾਟਰਾਂ ਤੋਂ ਕਰੀਬ 39 ਕਰੋੜ ਰਪਏ ਦੀ ਰਿਕਵਰੀ : ਲਾਲਜੀਤ ਭੁੱਲਰ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਅਰੰਭੀ ਗਈ ਸੀ ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। 

ਟਰਾਂਸਪੋਰਟ ਵਿਭਾਗ ਵੱਲੋਂ ਐਮਨੈਸਟੀ ਸਕੀਮ ਤਹਿਤ ਟੈਕਸ ਡਿਫ਼ਲਾਟਰਾਂ ਤੋਂ ਕਰੀਬ 39 ਕਰੋੜ ਰਪਏ ਦੀ ਰਿਕਵਰੀ : ਲਾਲਜੀਤ ਭੁੱਲਰ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਅਰੰਭੀ ਗਈ ਸੀ ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। 

ਸੁਖਬੀਰ ਬਾਦਲ ਨੇ PM ਮੋਦੀ ਨੂੰ ਸੁਤੰਤਰਤਾ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਦੀ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜੋ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਵਜੋਂ ਮਨਾਈ ਜਾ ਰਹੀ ਹੈ, ਮੌਕੇ ਆਪ ਨਿੱਜੀ ਦਖਲ ਦੇ ਕੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਜੋ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਬੰਦ ਹਨ।

CM ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ‘ਸਿੱਖਿਆ-ਤੇ-ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ

ਆਪਣੀ ਤਰ੍ਹਾਂ ਦੇ ਇਕ ਵਿਲੱਖਣ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਸੂਬੇ ਵਿੱਚ ‘ਸਿੱਖਿਆ-ਤੇ-ਸਿਹਤ ਫੰਡ’ ਕਾਇਮ ਕਰਨ ਲਈ ਟਰੱਸਟ ਡੀਡ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ। 

ਭਰਾ ਦੇ ਰੱਖੜੀ ਬੰਨ੍ਹ ਕੇ ਵਾਪਸ ਆ ਰਹੀ ਭੈਣ ਦੀ ਭਿਆਨਕ ਐਕਸੀਡੈਂਟ 'ਚ ਹੋਈ ਮੌਤ , ਪਤੀ ਜ਼ਖਮੀ

ਸੁਲਤਾਨਪੁਰ ਲੋਧੀ ਦਾਣਾ ਮੰਡੀ ਨੇੜੇ ਕਪੂਰਥਲੇ ਵਾਲੇ ਪਾਸਿਓਂ ਆਉਂਦੇ ਸਮੇਂ ਪਰਵਾਸੀ ਮਜ਼ਦੂਰ ਪਤੀ- ਪਤਨੀ ਨਾਲ ਮੋਟਰਸਾਈਕਲ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਪਤਨੀ ਆਪਣੇ ਭਰਾ ਦੇ ਰੱਖੜੀ ਬੰਨ੍ਹ ਕੇ ਜਦੋਂ ਸੁਲਤਾਨਪੁਰ ਲੋਧੀ ਪਹੁੰਚੀ ਤਾਂ ਵਾਪਿਸ ਆਉਂਦੇ ਸਮੇਂ ਮੋਟਰਸਾਈਕਲ ਦਾ ਬੈਲੇਂਸ ਵਿਗੜਨ ਕਾਰਨ ਦਰਖਤ 'ਚ ਵੱਜ ਕੇ ਪਤਨੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਪਤੀ ਫੱਟੜ ਹੋ ਗਿਆ ਹੈ। 

ਝੂੰਦਾ ਕਮੇਟੀ ਦੀ ਰਿਪੋਰਟ 'ਚ ਪ੍ਰਧਾਨ ਬਦਲਣ ਦੀ ਗੱਲ ਨਹੀਂ ਹੋਈ , ਸੁਖਬੀਰ ਬਾਦਲ ਪ੍ਰਧਾਨ ਸਨ ਤੇ ਰਹਿਣਗੇ : ਵਲਟੋਹਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅੱਜ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਝੂੰਦਾ ਕਮੇਟੀ ਦੀ ਰਿਪੋਰਟ ਵਿਚ  ਪ੍ਰਧਾਨ ਬਦਲਣ ਦੀ ਗੱਲ ਨਹੀਂ ਹੋਈ ਸੀ। ਸੁਖਬੀਰ ਸਿੰਘ ਬਾਦਲ ਪ੍ਰਧਾਨ ਸਨ ਤੇ ਰਹਿਣਗੇ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਤੇ ਮਾਣ ਤੇ ਫ਼ਕਰ ਹੈ।

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤਾ ਹੋਰ ਵਧਾਉਣ ਦੇ ਨਿਰਦੇਸ਼

ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤੇ ਨੂੰ ਹੋਰ ਵਧਾਉਣ ਅਤੇ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤੱਕ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਸਕਾਰਾਤਮਕ ਰਵੱਈਏ ਨਾਲ ਅੱਗੇ ਵਧਣ ਦੇ ਨਿਰਦੇਸ਼ ਦਿੱਤੇ।

ਰੱਖੜੀ ਮੌਕੇ ਸਿੱਧੂ ਮੂਸੇਵਾਲਾ ਦੇ ਗੁੱਟ 'ਤੇ ਲੜਕੀਆਂ ਨੇ ਸਜਾਈ ਰੱਖੜੀ, ਭਾਵੁਕ ਹੁੰਦਿਆਂ ਕਿਹਾ, ਸਿੱਧੂ ਵੀਰ ਅਮਰ ਹੋ ਗਿਆ

ਅੱਜ ਰੱਖੜੀ ਦੇ ਤਿਉਹਾਰ ਮੌਕੇ ਵੀ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਉਨ੍ਹਾਂ ਦੇ ਪ੍ਰਸੰਸਕ ਪਹੁੰਚ ਰਹੇ ਨੇ ਅਤੇ ਨਾਲ ਹੀ ਲੜਕੀਆਂ ਵੀ ਸਿੱਧੂ ਮੂਸੇਵਾਲਾ ਦੇ ਗੁੱਟ 'ਤੇ ਰੱਖੜੀ ਸਜਾਉਣ ਦੇ ਲਈ ਰੱਖੜੀਆਂ ਲੈ ਕੇ ਪਹੁੰਚ ਰਹੀਆਂ ਹਨ। 

Dr Raj Bahadur: ਪੰਜਾਬ ਸਰਕਾਰ ਵੱਲੋਂ ਡਾਕਟਰ ਰਾਜ ਬਹਾਦੁਰ ਦਾ ਅਸਤੀਫਾ ਸਵੀਕਾਰ 

ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਡਾਕਟਰ ਰਾਜ ਬਹਾਦੁਰ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਮੁੱਖ ਮੰਤਰੀ ਨੇ ਅਸਤੀਫਾ ਵਾਪਸ ਲੈਣ ਲਈ ਡਾਕਟਰ ਰਾਜ ਬਹਾਦੁਰ ਨੂੰ ਕਾਫੀ ਰਾਜੀ ਕਰਨ ਦੀ ਕੋਸ਼ਿਸ਼ ਕੀਤਾ ਪਰ ਉਹ ਨਹੀਂ ਮੰਨੇ। ਆਖਰ ਭਗਵੰਤ ਮਾਨ ਨੇ ਡਾਕਟਰ ਰਾਜ ਬਹਾਦੁਰ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। 

Gursimran Mand: ਗੁਰਸਿਮਰਨ ਮੰਡ ਨੇ ਸਿਖਸ ਫਾਰ ਜਸਟਿਸ ਦੇ ਲੀਡਰ ਗੁਰਪਤਵੰਤ ਪੰਨੂ ਦੇ ਘਰ ’ਤੇ ਲਹਿਰਾਇਆ ਤਿਰੰਗਾ

ਪੰਜਾਬ ਵਿੱਚ 15 ਅਗਲਤ ਨੂੰ ਘਰਾਂ ਉੱਪਰ ਤਿਰੰਗਾ ਜਾਂ ਕੇਸਰੀ ਨਿਸ਼ਾਨ ਲਾਉਣ ਨੂੰ ਲੈ ਕੇ ਬਹਿਸ ਚੱਲ ਰਹੀ ਹੈ। ਇਸ ਵਿਚਾਲੇ ਅੱਜ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਚੰਡੀਗੜ੍ਹ ਸਥਿਤ ਸਿੱਖਸ ਫਾਰ ਜਸਟਿਸ ਦੇ ਲੀਡਰ ਗੁਰਪਤਵੰਤ ਪੰਨੂ ਦੇ ਘਰ ’ਤੇ ਤਿਰੰਗਾ ਲਾ ਦਿੱਤਾ। ਗੁਰਸਿਮਰਨ ਮੰਡ ਆਪਣੇ ਸਾਥੀਆਂ ਨਾਲ ਚੰਡੀਗੜ੍ਹ ਦੇ ਸੈਕਟਰ 15 ਸਥਿਤ ਗੁਰਪਤਵੰਤ ਪੰਨੂ ਦੇ ਘਰ ਪਹੁੰਚਿਆ ਤੇ ਗੇਟ 'ਤੇ ਭਾਰਤੀ ਝੰਡਾ ਲਾ ਦਿੱਤਾ। ਗੁਰਪਤਵੰਤ ਪੰਨੂ ਨੇ ਘਰਾਂ ਉੱਪਰ ਕੇਸਰੀ ਨਿਸ਼ਾਨ ਲਾਉਣ ਦਾ ਐਲਾਨ ਕੀਤਾ ਹੋਇਆ ਹੈ। ਉਸ ਨੂੰ ਚੁਣੌਤੀ ਦਿੰਦੇ ਹੀ ਗੁਰਸਿਮਰਨ ਮੰਡ ਨੇ ਪੰਨੂ ਦੇ ਘਰ ਉੱਪਰ ਤਿਰੰਗਾ ਲਾਇਆ ਹੈ। 

Punjab mining policy: ਪੰਜਾਬ ਸਰਕਾਰ ਦੀ ਨਵੀਂ ਕ੍ਰੱਸ਼ਰ ਪਾਲਿਸੀ, ਨਾਜਾਇਜ਼ ਮਾਈਨਿੰਗ ਨੂੰ ਪਵੇਗੀ ਨੱਥ

ਮਾਈਨਿੰਗ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਵਿੱਚ ਕ੍ਰੱਸ਼ਰ ਪਾਲਿਸੀ ਲਿਆਂਦੀ ਗਈ ਹੈ। ਇਸ ਤਹਿਤ ਹਰ ਕ੍ਰੱਸ਼ਰ ਵਾਲੇ ਨੂੰ ਇੱਕ ਰੁਪਿਆ ਕਿਊਬਿਕ ਫੁੱਟ ਸਰਕਾਰ ਨੂੰ ਦੇਣਾ ਹੋਵੇਗਾ। ਇਸ ਤੋਂ ਇਲਾਵਾ ਜਿੱਥੇ ਵੀ ਮਾਇਨਿੰਗ ਹੋ ਰਹੀ ਉਥੇ ਪਲਾਂਟੇਸ਼ਨ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਨਿੰਗ ਸਾਈਟ ਤੋਂ ਰੇਤ 9 ਰੁਪਏ ਫੁੱਟ ਮਿਲਿਆ ਕਰੇਗੀ। ਨਵੀਂ ਨੀਤੀ ਤਹਿਤ ਨਾਜਾਇਜ਼ ਮੀਨਿੰਗ ਨਹੀਂ ਹੋਵੇਗੀ। ਰੇਤਾ ਬਜ਼ਰੀ ਲੋਕਾਂ ਨੂੰ ਸਸਤੀ ਦਿੱਤੀ ਜਾਵੇਗੀ। ਨਾਜਾਇਜ਼ ਮੀਨਿੰਗ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਲੀਗਲ ਮਈਨਿੰਗ ਵਿੱਚ ਵਾਧਾ ਹੋ ਰਿਹਾ ਹੈ।

23 prisoners released on Independence Day: 75ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ 23 ਕੈਦੀਆਂ ਨੂੰ ਕੀਤਾ ਜਾਵੇਗਾ ਰਿਹਾਅ

ਆਜ਼ਾਦੀ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ 23 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਾਂ ਨੂੰ ਹਰ ਘਰ ਤਿਰੰਗਾ ਮੁਹਿੰਮ (Har Ghar Tiranga) ਵਿੱਚ ਹਿੱਸਾ ਲੈਣ ਲਈ ਕਿਹਾ ਹੈ।  

Jagdeep Dhankhar : ਜਗਦੀਪ ਧਨਖੜ ਬਣੇ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ


ਜਗਦੀਪ ਧਨਖੜ ਨੇ ਵੀਰਵਾਰ ਦੁਪਹਿਰ ਨੂੰ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਧਨਖੜ ਨੂੰ ਸਹੁੰ ਚੁਕਾਈ।ਚੁਣੇ ਗਏ ਉਪ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਵਿੱਚ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਈ ਕੈਬਨਿਟ ਮੰਤਰੀ ਮੌਜੂਦ ਸਨ। ਇਸ ਤੋਂ ਪਹਿਲਾਂ ਜਗਦੀਪ ਧਨਖੜ ਨੇ ਬਾਪੂ ਦੀ ਯਾਦਗਾਰ ਦਾ ਦੌਰਾ ਕੀਤਾ। ਜਗਦੀਪ ਧਨਖੜ ਦਾ ਸਹੁੰ ਚੁੱਕ ਸਮਾਗਮ ਦੁਪਹਿਰ 12.30 ਵਜੇ ਰਾਸ਼ਟਰਪਤੀ ਭਵਨ ਵਿੱਚ ਹੋਇਆ। ਤੁਹਾਨੂੰ ਦੱਸ ਦੇਈਏ ਕਿ 6 ਅਗਸਤ ਨੂੰ ਹੋਈ ਉਪ ਰਾਸ਼ਟਰਪਤੀ ਦੀ ਚੋਣ ਵਿੱਚ ਕੁੱਲ 725 ਸੰਸਦ ਮੈਂਬਰਾਂ ਨੇ ਵੋਟ ਪਾਈ ਸੀ। ਇਸ ਵਿੱਚ 710 ਵੋਟਾਂ ਜਾਇਜ਼ ਅਤੇ 15 ਵੋਟਾਂ ਅਯੋਗ ਪਾਈਆਂ ਗਈਆਂ। ਇਸ ਵਿੱਚ ਜਗਦੀਪ ਧਨਖੜ ਨੂੰ 525 ਅਤੇ ਮਾਰਗਰੇਟ ਅਲਵਾ ਨੂੰ 182 ਵੋਟਾਂ ਮਿਲੀਆਂ।



Murder in Ludhiana: ਰੱਖੜੀ ਤੋਂ ਪਹਿਲਾਂ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ, ਚਾਰ ਦਿਨ ਬਾਅਦ ਹੋਣੀ ਸੀ ਮੰਗਣੀ

ਮੁੱਲਾਂਪੁਰ ਕਸਬੇ ਦੇ ਪਿੰਡ ਰਕਬਾ ਵਿੱਚ ਰੱਖੜੀ ਤੋਂ ਪਹਿਲਾਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਨੌਜਵਾਨ ਦੀ ਚਾਰ ਦਿਨ ਬਾਅਦ ਮੰਗਣੀ ਹੋਣੀ ਸੀ। ਚਾਰ ਦਿਨਾਂ ਬਾਅਦ ਜਿਸ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਹੋਣਾ ਸੀ, ਅੱਜ ਉਸ ਘਰ ਵਿੱਚ ਮਾਤਮ ਛਾਇਆ ਹੋਇਆ ਹੈ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦਾ ਨਾਂ ਜਤਿੰਦਰ ਸਿੰਘ ਹੈ। ਜਤਿੰਦਰ ਘਰ ਵਿੱਚ ਸਭ ਤੋਂ ਛੋਟਾ ਸੀ। ਹਾਲ ਹੀ 'ਚ ਨਜ਼ਦੀਕੀ ਪਿੰਡ 'ਚ ਹੀ ਉਸ ਦੇ ਰਿਸ਼ਤੇ ਦੀ ਗੱਲ ਹੋਈ ਸੀ। ਇਸ ਐਤਵਾਰ ਨੂੰ ਉਸ ਦੀ ਮੰਗਣੀ ਹੋਣੀ ਸੀ। 

Aurangabad IT Raid: ਜਾਲਨਾ ਤੇ ਔਰੰਗਾਬਾਦ 'ਚ ਇਨਕਮ ਟੈਕਸ ਦਾ ਛਾਪਾ, ਕੈਸ਼ ਗਿਣਨ 'ਚ ਲੱਗੇ 13 ਘੰਟੇ

ED ਤੋਂ ਬਾਅਦ ਹੁਣ ਇਨਕਮ ਟੈਕਸ ਵਿਭਾਗ ਵੀ ਹਰਕਤ 'ਚ ਨਜ਼ਰ ਆ ਰਿਹਾ ਹੈ। ਇਨਕਮ ਟੈਕਸ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਅਤੇ ਔਰੰਗਾਬਾਦ 'ਚ ਛਾਪੇਮਾਰੀ ਕੀਤੀ। ਇਹ ਛਾਪਾ ਔਰੰਗਾਬਾਦ ਦੇ ਇੱਕ ਬਿਲਡਰ ਅਤੇ ਜਾਲਨਾ ਵਿੱਚ ਇੱਕ ਸਟੀਲ ਕੰਪਨੀ ਦੇ ਮਾਲਕ 'ਤੇ ਮਾਰਿਆ ਗਿਆ। ਇਸ ਛਾਪੇਮਾਰੀ ਵਿਚ ਆਮਦਨ ਕਰ ਵਿਭਾਗ ਨੇ 58 ਕਰੋੜ ਰੁਪਏ ਨਕਦ ਅਤੇ 32 ਕਿਲੋ ਸੋਨਾ ਬਰਾਮਦ ਕੀਤਾ ਹੈ। ਇਨਕਮ ਟੈਕਸ ਵਿਭਾਗ ਨੂੰ ਇਸ ਕੈਸ਼ ਨੂੰ ਗਿਣਨ 'ਚ 13 ਘੰਟੇ ਲੱਗ ਗਏ।

Pargat Singh: ਹੈਲੀਕਾਪਟਰ, "ਪ੍ਰਾਈਵੇਟ ਜੈੱਟ, ਤੇਲ, ਰਿਪੇਅਰ ਦਾ ਖਰਚ ਦੱਸਣ ਨਾਲ ਸੁਰੱਖਿਆ ਕਿਵੇਂ ਖਤਰੇ 'ਚ?", ਪਰਗਟ ਸਿੰਘ ਨੇ ਚੁੱਕਿਆ ਵੱਡਾ ਸਵਾਲ

 'ਆਮ ਆਦਮੀ ਪਾਰਟੀ' ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ ਦਾ ਵੇਰਵਾ ਜਨਤਕ ਕਰਨ ਤੋਂ ਇਨਕਾਰੀ ਹੈ। ਪੰਜਾਬ ਸਰਕਾਰ ਨੇ ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਸਬੰਧੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਮੁੜ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਆ ਗਈ ਹੈ। ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਇਸ 'ਤੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਪਾਰਦਰਸ਼ਿਤਾ ਲਿਆਉਣ ਦੀ ਗੱਲ ਕਰਨ ਵਾਲੀ 'ਆਪ' ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਵਾਈ ਯਾਤਰਾ ਦੇ ਖਰਚੇ ਨੂੰ "ਸੁਰੱਖਿਆ ਕਾਰਨਾਂ" ਦੇ ਨਾਂ ਤੇ ਦੇਣ ਤੋਂ ਟਾਲਾ ਵੱਟ ਰਹੀ ਹੈ। ਹੈਲੀਕਾਪਟਰ, ਪ੍ਰਾਈਵੇਟ ਜੈੱਟ, ਤੇਲ, ਰਿਪੇਅਰ ਆਦਿ ਦਾ ਖਰਚ ਦੱਸਣ ਨਾਲ ਕਿਵੇਂ ਸੁਰੱਖਿਆ ਖਤਰੇ ਵਿੱਚ ਆ ਜਾਵੇਗੀ? ਇਹ ਪੰਜਾਬ ਨਾਲ ਧੱਕਾ ਹੈ ਤੇ RTI ਐਕਟ ਦੀ ਉਲੰਘਣਾ ਹੈ।

Tricolor in Punjab: ਪੰਜਾਬ 'ਚ ਅਧਿਆਪਕਾਂ ਨੂੰ ਤਿਰੰਗਾ ਖਰੀਦਣ ਤੇ ਵੇਚਣ ਦੇ ਹੁਕਮ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਕਥਿਤ ਤੌਰ ’ਤੇ ਤਿਰੰਗਾ ਖਰੀਦਣ ਤੇ ਵੇਚਣ ਦੇ ਕਥਿਤ ਜ਼ੁਬਾਨੀ ਹੁਕਮ ਜਾਰੀ ਕੀਤੇ ਜਾ ਰਹੇ ਹਨ। ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਸੇਲਜ਼ਮੈਨ ਬਣਾ ਰਹੀ ਹੈ। ਸੂਤਰਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਬਲਾਕ ਨੋਡਲ ਅਫ਼ਸਰਾਂ ਕੋਲ ਤਿਰੰਗੇ ਝੰਡੇ ਭੇਜ ਕੇ ਹਰੇਕ ਸਕੂਲ ਮੁਖੀ ਨੂੰ 50 ਜਾਂ ਇਸ ਤੋਂ ਵੱਧ ਝੰਡੇ ਵੇਚਣ ਦੇ ਜ਼ੁਬਾਨੀ ਹੁਕਮ ਜਾਰੀ ਕੀਤੇ ਹਨ। ਦੂਜੇ ਪਾਸੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੋਸ਼ ਨਕਾਰਦਿਆਂ ਕਿਹਾ ਕਿ ਕਿਸੇ ਨੂੰ ਜਬਰੀ ਝੰਡੇ ਵੇਚਣ ਲਈ ਨਹੀਂ ਕਿਹਾ ਗਿਆ। 

Case against Sadhu Singh Dharmsot: ਸਾਬਕਾ ਮੰਤਰੀ ਧਰਮਸੋਤ ਦੀਆਂ ਵਧ ਸਕਦੀਆਂ ਮੁਸ਼ਕਲਾਂ, ਇੱਕ ਹੋਰ ਕੇਸ ਦਰਜ ਕਰਨ ਦੀ ਤਿਆਰੀ

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਉਨ੍ਹਾਂ ਖਿਲਾਫ ਇੱਕ ਹੋਰ ਮਾਮਲਾ ਦਰਜ ਕੀਜਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸਾਬਕਾ ਮੰਤਰੀ ਧਰਮਸੋਤ 'ਤੇ ਚੋਣ ਹਲਫਨਾਮੇ 'ਚ ਜਾਇਦਾਦ ਦੀ ਪੂਰੀ ਜਾਣਕਾਰੀ ਨਾ ਦੇਣ ਦਾ ਇਲਜ਼ਾਮ ਹੈ। ਇਸ ਦਾ ਖੁਲਾਸਾ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਹੋਇਆ ਹੈ। ਇਸ ਵੇਲੇ ਧਰਮਸੋਤ ਜੰਗਲ ਘੁਟਾਲੇ ਵਿੱਚ ਨਾਭਾ ਜੇਲ੍ਹ ਅੰਦਰ ਬੰਦ ਹੈ। ਧਰਮਸੋਤ ਨੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ ਤਾਂ ਜੋ ਧਰਮਸੋਤ ਹਾਲੇ ਜੇਲ੍ਹ ਤੋਂ ਬਾਹਰ ਨਾ ਆ ਸਕੇ।

Coronavirus Update : ਮਾਸਕ ਨਾ ਪਾਉਣ 'ਤੇ ਹੁਣ ਫਿਰ ਲੱਗੇਗਾ 500 ਰੁਪਏ ਦਾ ਜ਼ੁਰਮਾਨਾ, ਸਰਕਾਰ ਨੇ ਲਾਈਆਂ ਪਾਬੰਦੀਆਂ

ਦਿੱਲੀ ਵਿੱਚ ਇੱਕ ਵਾਰ ਫਿਰ ਮਾਸਕ ਨਾ ਪਹਿਨਣ 'ਤੇ ਜੁਰਮਾਨੇ ਦਾ ਨਿਯਮ ਵਾਪਸ ਆ ਗਿਆ ਹੈ। ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

Lumpy Skin: ਮੁੱਖੀ ਮੰਤਰੀ ਭਗਵੰਤ ਮਾਨ ਵੱਲੋਂ ਲੰਪੀ ਸਕਿਨ ਨਾਲ ਨਜਿੱਠਣ ਲਈ ਵੱਡਾ ਐਲਾਨ

ਪੰਜਾਬ ਵਿੱਚ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਗੰਭੀਰ ਰੂਪ ਲੈ ਰਹੀ ਹੈ। ਇਸ ਨੂੰ ਵੇਖਦਿਆਂ ਪੰਜਾਬ ਸਰਕਾਰ ਵੀ ਚੌਕਸ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਨੇ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫ਼ਾਰਸ਼ ਕੀਤੀ ਗਈ ਬਿਹਤਰ ਦਵਾਈ ਵਰਤੀ ਜਾਵੇਗੀ ਤੇ ਜੇਕਰ ਲੋੜ ਪਈ ਤਾਂ ਹਵਾਈ ਜਹਾਜ਼ ਰਾਹੀਂ ਹੋਰ ਦਵਾਈ ਮੰਗਵਾਈ ਜਾਵੇਗੀ। ਇਸ ਦੇ ਨਾਲ ਹੀ ਬਿਮਾਰੀ ਕਾਰਨ ਪੈਦਾ ਹੋਏ ਹਾਲਾਤ ਦੀ ਰੋਜ਼ਾਨਾ ਪ੍ਰਭਾਵੀ ਢੰਗ ਨਾਲ ਨਿਗਰਾਨੀ ਲਈ ਤਿੰਨ ਕੈਬਨਿਟ ਵਜ਼ੀਰਾਂ ’ਤੇ ਆਧਾਰਤ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਆਧਾਰਤ ਕਮੇਟੀ ਨੂੰ ਪਸ਼ੂ ਪਾਲਨ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਮਾਹਿਰ ਤੇ ਅਧਿਕਾਰੀ ਸਹਿਯੋਗ ਕਰਨਗੇ। ਮੰਤਰੀਆਂ ਦਾ ਸਮੂਹ ਰੋਜ਼ਾਨਾ ਸਥਿਤੀ ਦਾ ਜਾਇਜ਼ਾ ਲੈ ਕੇ ਇਸ ਬਿਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰੇਗਾ। 

Punjab Weather Report Today 11 August 2022 : ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ

ਵੀਰਵਾਰ ਨੂੰ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਅੰਸ਼ਕ ਤੌਰ 'ਤੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਕੇਂਦਰ ਚੰਡੀਗੜ੍ਹ ਨੇ ਸੂਬੇ ਦੇ ਦੋਆਬਾ ਅਤੇ ਮਾਝੇ ਦੇ ਤਰਨਤਾਰਨ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਤਰਨਤਾਰਨ ਤੋਂ ਇਲਾਵਾ ਪੱਛਮੀ ਮਾਲਵੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਜਦਕਿ ਪੂਰਬੀ ਮਾਲਵੇ ਦੇ ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਮੌਸਮ ਖੁਸ਼ਕ ਰਹੇਗਾ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 11 ਅਗਸਤ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 12 ਅਤੇ 13 ਅਗਸਤ ਨੂੰ ਮੌਸਮ ਫਿਰ ਤੋਂ ਸਾਫ਼ ਹੋ ਜਾਵੇਗਾ। 14 ਅਗਸਤ ਤੋਂ ਮੁੜ ਮੀਂਹ ਪੈ ਸਕਦਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੰਮ੍ਰਿਤਸਰ ਅਤੇ ਲੁਧਿਆਣਾ 'ਚ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ।

ਪਿਛੋਕੜ

Punjab Breaking News, 11 August 2022 LIVE Updates: ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਸਰਗਰਮ ਹੋ ਗਈ ਹੈ। ਪਾਰਟੀ ਅੰਦਰ ਉੱਠ ਰਹੀਆਂ ਬਾਗੀ ਸੁਰਾਂ ਵਿਚਾਲੇ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਸ਼ਕਤੀ ਪ੍ਰਦਰਸ਼ਨ ਕਰਕੇ ਬਾਗੀ ਸੁਰਾਂ ਵਾਲੇ ਲੀਡਰਾਂ ਨੂੰ ਸਖਤ ਸੁਨੇਹਾ ਦੇਣਗੇ। ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ ਜਿਸ ਦੀ ਪ੍ਰਧਾਨਗੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਅਕਾਲੀ ਦਲ ਵਿੱਚ ਉੱਠ ਰਹੀਆਂ ਬਾਗੀ ਸੁਰਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ ਜਿਸ ਵਿੱਚ ਪਾਰਟੀ ਨੂੰ ਇੱਕਜੁੱਟ ਕਰਨ ਤੇ ਬਾਗੀਆਂ ਖਿਲਾਫ ਕਾਰਵਾਈ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਪੂਰੀ ਖਬਰ ਪੜ੍ਹੋ


ਕੱਲ੍ਹ ਸੰਭਲ ਕੇ ਨਿਕਲਿਓ ਘਰੋਂ! ਚੰਡੀਗੜ੍ਹ ਦੀਆਂ ਸੜਕਾਂ ਆਮ ਲੋਕਾਂ ਲਈ ਰਹਿਣਗੀਆਂ ਬੰਦ, ਜਾਣੋ ਵਜ੍ਹਾ


ਕੱਲ੍ਹ 12 ਅਗਸਤ ਨੂੰ ਚੰਡੀਗੜ੍ਹ ਦੀਆਂ ਕੁਝ ਸੜਕਾਂ ਬੰਦ ਰਹਿਣਗੀਆਂ। ਇਸ ਲਈ ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ ਰਹਿਣ ਦੀ ਲੋੜ ਹੈ। ਦਰਅਸਲ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਪਰੇਡ ਗਰਾਊਂਡ ਵਿੱਚ ਹੋਣ ਵਾਲੇ ਸਰਕਾਰੀ ਪ੍ਰੋਗਰਾਮ ਦੀ ਰਿਹਰਸਲ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ। ਇਸ ਕਾਰਨ 12 ਅਗਸਤ ਨੂੰ ਸ਼ਹਿਰ ਦੀਆਂ ਕੁਝ ਸੜਕਾਂ ਆਮ ਲੋਕਾਂ ਲਈ ਕੁਝ ਸਮੇਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਹਾਸਲ ਜਾਣਕਾਰੀ ਮੁਤਾਬਕ ਰਿਹਰਸਲ ਸਵੇਰੇ 8:30 ਵਜੇ ਪਰੇਡ ਗਰਾਊਂਡ ਵਿਖੇ ਸ਼ੁਰੂ ਹੋਵੇਗੀ। ਸਵੇਰੇ 8:30 ਵਜੇ ਤੋਂ ਸਵੇਰੇ 9:15 ਵਜੇ ਤੱਕ ਪੁਲਿਸ ਨੇ ਲੋਕਾਂ ਨੂੰ ਕੁਝ ਸੜਕਾਂ ਤੋਂ ਨਾ ਲੰਘਣ ਲਈ ਕਿਹਾ ਹੈ। ਪੂਰੀ ਖਬਰ ਪੜ੍ਹੋ


ਪੰਜਾਬ ਸਰਕਾਰ ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਦੀ ਜਾਣਕਾਰੀ ਦੇਣ ਤੋਂ ਘਬਰਾਈ? ਸੁਰੱਖਿਆ ਦਾ ਹਵਾਲਾ ਦੇ ਕੇ ਆਰਟੀਆਈ ਰੱਦ


ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ ਦਾ ਵੇਰਵਾ ਜਨਤਕ ਕਰਨ ਤੋਂ ਘਬਰਾ ਰਹੀ ਹੈ। ਪੰਜਾਬ ਸਰਕਾਰ ਨੇ ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਸਬੰਧੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਮੁੜ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਆ ਗਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਸਬੰਧੀ ਜਾਣਕਾਰੀ ਸੂਚਨਾ ਅਧਿਕਾਰ ਕਾਨੂੰਨ (ਆਰਟੀਆਈ) ਦੇ ਦਾਇਰੇ ਤੋਂ ਬਾਹਰ ਕਰਦਿਆਂ ਮੁੱਖ ਮੰਤਰੀ ਦੇ ਹਵਾਈ ਸਫ਼ਰ ਦੇ ਖਰਚਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪਾਈ ਆਰਟੀਆਈ ਰੱਦ ਦਿੱਤੀ ਹੈ। ਅਹਿਮ ਹੈ ਕਿ ਇਸ ਤੋਂ ਪਹਿਲਾਂ ਕਦੇ ਵੀ ਮੁੱਖ ਮੰਤਰੀ ਦੇ ਹਵਾਈ ਸਫਰ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਨਹੀਂ ਕੀਤਾ ਗਿਆ। ਪੂਰੀ ਖਬਰ ਪੜ੍ਹੋ


ਬਾਗੀ ਅਕਾਲੀ ਲੀਡਰਾਂ ਖ਼ਿਲਾਫ਼ ਹੋਏਗੀ ਸਖ਼ਤ ਕਾਰਵਾਈ! ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਸੁਖਬੀਰ ਨੂੰ ਸੁੱਖ ਦਾ ਸਾਹ


ਬਾਦਲ ਪਰਿਵਾਰ ਖ਼ਿਲਾਫ਼ ਝੰਡਾ ਬੁਲੰਦ ਕਰਨ ਵਾਲੇ ਅਕਾਲੀ ਲੀਡਰਾਂ ਵਿਰੁੱਧ ਜਲਦ ਹੀ ਸਖਤ ਕਾਰਵਾਈ ਹੋਣ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਹਲ ਵਿੱਚ ਅਨੁਸ਼ਾਸਨੀ ਕਮੇਟੀ ਬਣਾਈ ਹੈ। ਬਾਗੀ ਸੁਰਾਂ ਵਾਲੇ ਲੀਡਰਾਂ ਦੀ ਲਿਸਟ ਅਨੁਸ਼ਾਸਨੀ ਕਮੇਟੀ ਕੋਲ ਪਹੁੰਚ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਭ ਤੋਂ ਪਹਿਲਾਂ ਗਾਜ਼ ਜਗਮੀਤ ਸਿੰਘ ਬਰਾੜ ਉੱਪਰ ਡਿੱਗ ਸਕਦੀ ਹੈ। ਇਹ ਵੀ ਅਹਿਮ ਗੱਲ ਹੈ ਕਿ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ ਪਰ ਇਸ ਮਗਰੋਂ ਬਾਗੀ ਸੁਰਾਂ ਵੇਖਦਿਆਂ ਤੁਰੰਤ ਅਨੁਸ਼ਾਸਨੀ ਕਮੇਟੀ ਬਣਾਉਣੀ ਪਈ ਹੈ। ਸੁਖਬੀਰ ਬਾਦਲ ਨੇ ਇਸ ਕਮੇਟੀ ਦਾ ਮੁਖੀ ਵੀ ਆਪਣੇ ਖਾਸ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਬਣਾਇਆ ਹੈ। ਇਸ ਤੋਂ ਇਲਾਵਾ ਮੈਂਬਰ ਵੀ ਬਾਦਲ ਪਰਿਵਾਰ ਦੇ ਕਰੀਬੀ ਹੀ ਹਨ। ਬਾਗੀ ਅਕਾਲੀ ਲੀਡਰਾਂ ਖ਼ਿਲਾਫ਼ ਹੋਏਗੀ ਸਖ਼ਤ ਕਾਰਵਾਈ! ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਸੁਖਬੀਰ ਨੂੰ ਸੁੱਖ ਦਾ ਸਾਹ


ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਲੋਕਾਂ ਨੂੰ ਭਿਆਨਕ ਗਰਮੀ ਤੋਂ ਮਿਲੀ ਰਾਹਤ


ਵੀਰਵਾਰ ਨੂੰ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਅੰਸ਼ਕ ਤੌਰ 'ਤੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਕੇਂਦਰ ਚੰਡੀਗੜ੍ਹ ਨੇ ਸੂਬੇ ਦੇ ਦੋਆਬਾ ਅਤੇ ਮਾਝੇ ਦੇ ਤਰਨਤਾਰਨ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਤਰਨਤਾਰਨ ਤੋਂ ਇਲਾਵਾ ਪੱਛਮੀ ਮਾਲਵੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਜਦਕਿ ਪੂਰਬੀ ਮਾਲਵੇ ਦੇ ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਮੌਸਮ ਖੁਸ਼ਕ ਰਹੇਗਾ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਲੋਕਾਂ ਨੂੰ ਭਿਆਨਕ ਗਰਮੀ ਤੋਂ ਮਿਲੀ ਰਾਹਤ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.