Punjab Breaking News LIVE: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੁਲਿਸ ਹੱਥ ਲੱਗੇ ਦੋ ਸ਼ਾਰਪ ਸ਼ੂਟਰ, ਗੁਜਰਾਤ ਤੋਂ ਫੜੇ ਦੋਵੇਂ ਮੁਲਜ਼ਮ
Punjab Breaking News, 13 June 2022 LIVE Updates: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੁਲਿਸ ਹੱਥ ਲੱਗੇ ਦੋ ਸ਼ਾਰਪ ਸ਼ੂਟਰ, ਗੁਜਰਾਤ ਤੋਂ ਫੜੇ ਦੋਵੇਂ ਮੁਲਜ਼ਮ
LIVE
Background
Punjab Breaking News, 13 June 2022 LIVE Updates: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਸਫਲਤਾ ਹੱਥ ਲੱਗਣ ਦਾ ਦਾਅਵਾ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਸਾਥੀ ਨਵਨਾਥ ਸੂਰਿਆਵੰਸ਼ੀ ਸਮੇਤ ਗੁਜਰਾਤ ਦੇ ਕੱਛ ਤੋਂ ਫੜਿਆ ਗਿਆ ਸੀ। ਪੁਣੇ ਪੁਲਿਸ ਦੀ ਟੀਮ ਨੂੰ ਇਹ ਕਾਮਯਾਬੀ ਮਿਲੀ ਹੈ। ਦੋਵਾਂ ਨੂੰ 20 ਜੂਨ ਤੱਕ ਰਿਮਾਂਡ 'ਤੇ ਲਿਆ ਗਿਆ ਹੈ। ਪੁਲਿਸ ਮੁਤਾਬਕ ਦੋਵਾਂ ਨੇ ਸਿੱਧੂ ਮੂਸੇਵਾਲਾ 'ਤੇ ਫਾਇਰਿੰਗ ਕੀਤੀ ਸੀ। ਸੰਤੋਸ਼ ਜਾਧਵ ਬਦਨਾਮ ਗੈਂਗਸਟਰ ਅਰੁਣ ਗਵਲੀ ਗੈਂਗ ਦਾ ਸਰਗਨਾ ਹੈ। ਦਿੱਲੀ ਪੁਲਿਸ ਨੇ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਨੂੰ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਦੱਸਿਆ ਸੀ। ਇਸ ਤੋਂ ਬਾਅਦ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਉਸ ਨੂੰ 2021 'ਚ ਪੁਣੇ 'ਚ ਦਰਜ ਹੋਏ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਟੀਮ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਤੋਂ ਪੁੱਛਗਿੱਛ ਲਈ ਪੁਣੇ ਰਵਾਨਾ ਹੋ ਰਹੀ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਸੌਰਵ ਮਹਾਕਾਲ ਤੋਂ ਪੁੱਛਗਿੱਛ ਕਰਨ ਲਈ ਉੱਥੇ ਪਹੁੰਚ ਚੁੱਕੀ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਦੀ ਤਾਣੀ ਹੋਰ ਉਲਝੀ! ਅਜੇ ਹਨ੍ਹੇਰੇ 'ਚ ਹੀ ਤੀਰ ਚਲਾ ਰਹੀ ਪੰਜਾਬ ਪੁਲਿਸ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਤਾਣੀ ਹੋਰ ਉਲਝਦੀ ਦਿੱਖ ਰਹੀ ਹੈ। ਪੁਲਿਸ ਬੇਸ਼ੱਕ ਨਿੱਤ ਨਵੇਂ ਦਾਅਵੇ ਕਰ ਰਹੀ ਹੈ ਪਰ ਅਸਲੀਅਤ ਇਹ ਹੈ ਕਿ ਅਜੇ ਹਨ੍ਹੇਰੇ 'ਚ ਹੀ ਤੀਰ ਚਲਾਏ ਜਾ ਰਹੇ ਹਨ। ਇਸ ਮਾਮਲੇ ਵਿੱਚ ਪੁਲਿਸ ਦੇ ਕਈ ਦਾਅਵੇ ਗਲਤ ਵੀ ਸਾਬਤ ਹੋ ਰਹੇ ਹਨ। ਹੋਰ ਤਾਂ ਹੋਰ ਜਾਂਚ ਦੌਰਾਨ ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਦੀ ਜਾਂਚ ਤੇ ਦਾਅਵੇ ਵੀ ਵੱਖਰੇ-ਵੱਖਰੇ ਰੂਪ ਵਿੱਚ ਸਾਹਮਣੇ ਆਉਣ ਲੱਗੇ ਹਨ ਜਿਸ ਕਰਕੇ ਕਈ ਸਵਾਲ ਖੜ੍ਹੇ ਹੋਣ ਲੱਗੇ ਹਨ।ਸਿੱਧੂ ਮੂਸੇਵਾਲਾ ਦੇ ਕਤਲ ਦੀ ਤਾਣੀ ਹੋਰ ਉਲਝੀ! ਅਜੇ ਹਨ੍ਹੇਰੇ 'ਚ ਹੀ ਤੀਰ ਚਲਾ ਰਹੀ ਪੰਜਾਬ ਪੁਲਿਸ
ਸੰਗਰੂਰ ਜ਼ਿਮਨੀ ਚੋਣ 'ਚ ਕਾਂਗਰਸ ਲੈ ਰਹੀ ਸਿੱਧੂ ਮੂਸੇਵਾਲਾ ਦੇ ਨਾਂ ਦਾ ਸਹਾਰਾ, ਚੋਣ ਗੀਤ 'ਚ 'ਆਪ' ਨੂੰ ਬਣਾਇਆ ਨਿਸ਼ਾਨਾ
ਪੰਜਾਬ 'ਚ ਕਾਂਗਰਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ 'ਤੇ ਚੋਣ ਲੜੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਚੋਣ ਗੀਤ ਰਿਲੀਜ਼ ਕੀਤਾ ਹੈ। ਇਸ ਵਿੱਚ ਮੂਸੇਵਾਲਾ ਦੀ ਲਾਸ਼ ਤੇ ਕਬਰ ਦੀ ਤਸਵੀਰ ਦਿਖਾਈ ਗਈ ਹੈ। ਗੀਤ ਵਿੱਚ ਕਿਹਾ ਗਿਆ ਹੈ ਕਿ ਜਿਸ ਦੇ ਪੁੱਤ ਨਹੀਂ ਮੁੜਦੇ, ਉਸ ਮਾਂ ਨੂੰ ਪੁੱਛੋ ਕਿ ਅਸੀਂ ਅਜਿਹੇ ਬਦਲਾਅ ਤੋਂ ਕੀ ਲੈਣਾ ਹੈ? ਸੰਗਰੂਰ ਜ਼ਿਮਨੀ ਚੋਣ 'ਚ ਕਾਂਗਰਸ ਲੈ ਰਹੀ ਸਿੱਧੂ ਮੂਸੇਵਾਲਾ ਦੇ ਨਾਂ ਦਾ ਸਹਾਰਾ, ਚੋਣ ਗੀਤ 'ਚ 'ਆਪ' ਨੂੰ ਬਣਾਇਆ ਨਿਸ਼ਾਨਾ
ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਸੂਬਾ ਪੰਜਾਬ ਅੱਜ ਕਤਲਾਂ, ਗੈਂਗਵਾਰਾਂ ਤੇ ਧਾਰਮਿਕ ਝੜੱਪਾਂ ਦਾ ਗੜ੍ਹ ਬਣ ਗਿਆ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਹੈ ਕਿ ਅੱਜ ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਸੂਬਾ ਪੰਜਾਬ ਕਤਲਾਂ, ਗੈਂਗਵਾਰਾਂ ਤੇ ਧਾਰਮਿਕ ਝੜੱਪਾਂ ਦਾ ਗੜ੍ਹ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਾਅ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਸਨ, ਪਰ ਹਾਲਾਤ ਭਿਆਨਕ ਹੁੰਦੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬੀਆਂ ਨੇ ਅਜਿਹਾ ਬਦਲਾਅ ਨਹੀਂ ਮੰਗਿਆ ਸੀ। ਬਾਦਲ ਨੇ ਟਵੀਟ ਵਿੱਚ ਦੁੱਖ ਜ਼ਾਹਰ ਕੀਤਾ ਕਿ ‘ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਸੂਬਾ ਅੱਜ ਕਤਲਾਂ, ਗੈਂਗਵਾਰ, ਧਾਰਮਿਕ ਝੜਪਾਂ ਤੇ ਹੋਰਨਾਂ ਘਟਨਾਵਾਂ ਦਾ ਗੜ੍ਹ ਬਣ ਗਿਆ ਹੈ। ਇਹ ਸਭ ਕੁਝ ਸੂਬੇ ’ਚ ਹੋਣ ਵਾਲੇ ਨਿਵੇਸ਼ਾਂ ਤੇ ਸੂਬੇ ਦੀ ਪ੍ਰਤਿਭਾ ਲਈ ਘਾਤਕ ਸਾਬਤ ਹੋਵੇਗਾ।’ ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਸੂਬਾ ਪੰਜਾਬ ਅੱਜ ਕਤਲਾਂ, ਗੈਂਗਵਾਰਾਂ ਤੇ ਧਾਰਮਿਕ ਝੜੱਪਾਂ ਦਾ ਗੜ੍ਹ ਬਣ ਗਿਆ
ਫਿਰੋਜ਼ਪੁਰ 'ਚ ਡੀਆਰਐਮ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ 'ਖਾਲਿਸਤਾਨ ਜ਼ਿੰਦਾਬਾਦ' ਜ਼ਿੰਦਾਬਾਦ ਦੇ ਨਾਅਰੇ, ਪੁਲਿਸ ਤੇ ਸੁਰੱਖਿਆ ਏਜੰਸੀਆਂ ਚੌਕਸ
ਸ਼ਹਿਰ ਵਿੱਚ ਫਿਰ ਖਾਲਿਸਤਾਨ ਜ਼ਿੰਦਾਬਾਦ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਡੀਆਰਐਮ ਦਫ਼ਤਰ ਫ਼ਿਰੋਜ਼ਪੁਰ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ ਲਿਖੇ ਵੇਖ ਕੇ ਪੁਲਿਸ ਤੇ ਸੁਰੱਖਿਆ ਏਜੰਸੀਆਂ ਹਰਕਤ 'ਚ ਆ ਗਈਆਂ ਹਨ। ਹਾਸਲ ਜਾਣਕਾਰੀ ਅਨੁਸਾਰ ਅੱਜ ਸਵੇਰੇ ਡਿਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਦੇ ਦਫ਼ਤਰ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ, ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਤੇ 26 ਜਨਵਰੀ 2023 ਐਸਐਫਜੇ ਦੇ ਨਾਅਰੇ ਲਿਖੇ ਮਿਲੇ। ਇਸ ਦਾ ਪਤਾ ਲੱਗਦੇ ਹੀ ਪੁਲਿਸ ਤੇ ਸੁਰੱਖਿਆ ਏਜੰਸੀਆਂ ਹਰਕਤ 'ਚ ਆ ਗਈਆਂ। ਫਿਰੋਜ਼ਪੁਰ 'ਚ ਡੀਆਰਐਮ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ 'ਖਾਲਿਸਤਾਨ ਜ਼ਿੰਦਾਬਾਦ' ਜ਼ਿੰਦਾਬਾਦ ਦੇ ਨਾਅਰੇ, ਪੁਲਿਸ ਤੇ ਸੁਰੱਖਿਆ ਏਜੰਸੀਆਂ ਚੌਕਸ
National Herald Case: ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਈਡੀ ਅੱਗੇ ਪੇਸ਼ੀ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵੱਡੀ ਗਿਣਤੀ ਵਰਕਰਾਂ ਨੇ ਆਪਣੇ ਨੇਤਾ ਦੇ ਸਮਰਥਨ ਵਿੱਚ ਮਾਰਚ ਕੱਢਿਆ, ਜਿਸ ਤੋਂ ਬਾਅਦ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਮੁੱਖ ਵਿਰੋਧੀ ਦਲ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੀ ਈਡੀ ਅੱਗੇ ਪੇਸ਼ੀ ’ਤੇ ਪਾਰਟੀ ਦੇ ‘ਸਤਿਆਗ੍ਰਹਿ’ ਨੂੰ ਰੋਕਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਨਵੀਂ ਦਿੱਲੀ ਇਲਾਕੇ ਵਿੱਚ ਅਣਐਲਾਨਿਆ ਆਪਾਤਕਾਲ ਲਗਾ ਦਿੱਤਾ ਹੈ। ਕਾਂਗਰਸ ਦੇ ਮਾਰਚ ਨੂੰ ਦੇਖਦਿਆਂ ਪੁਲੀਸ ਨੇ 24 ਅਕਬਰ ਰੋਡ ਜਾਣ ਵਾਲੇ ਕਈ ਰਸਤਿਆਂ ’ਤੇ ਬੈਰੀਕੇਡ ਲਗਾ ਦਿੱਤੇ ਸੀ ਤੇ ਧਾਰਾ 144 ਲਾਗੂ ਕਰ ਦਿੱਤੀ ਸੀ।
Corona Update: ਵਧਦੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
ਦੇਸ਼ ਭਰ ਵਿੱਚ ਵਧ ਰਹੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਸਖਤ ਹੋ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਮਾਸਕ ਪਹਿਨਣ ਤੇ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ।
Case of Corruption against Dharamsot: ਸਾਬਕਾ ਮੰਤਰੀ ਧਰਮਸੋਤ ਦੀਆਂ ਮੁਸ਼ਕਲਾਂ ਵਧੀਆਂ
ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਧਰਮਸੋਤ ਦੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ ਹੈ। ਪੁਲਿਸ ਨੇ 6 ਦਿਨਾਂ ਦੇ ਰਿਮਾਂਡ 'ਤੇ ਧਰਮਸੋਤ ਤੋਂ ਪੁੱਛਗਿੱਛ ਕੀਤੀ ਹੈ। ਵਿਜੀਲੈਂਸ ਨੇ ਧਰਮਸੋਤ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਮੁਤਾਬਕ ਇਸ ਦੌਰਾਨ ਕਾਫੀ ਕੁਝ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 16 ਡਵੀਜ਼ਨਲ ਜੰਗਲਾਤ ਅਫਸਰਾਂ (ਡੀਐਫਓ) ਦੀ ਤਾਇਨਾਤੀ ਲਈ ਰਿਸ਼ਵਤ ਲਈ ਗਈ ਸੀ। ਵਿਜੀਲੈਂਸ ਨੇ ਇਨ੍ਹਾਂ ਸਾਰਿਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਕਿੰਨੇ ਪੈਸੇ ਦਿੱਤੇ ਸੀ।
National Herald Case: ਰਾਹੁਲ ਗਾਂਧੀ ਤੋਂ ਕਰੀਬ ਤਿੰਨ ਘੰਟੇ ਤੱਕ ਪੁੱਛਗਿੱਛ, ਬੈਂਕ ਖਾਤੇ ਤੇ ਯੰਗ ਇੰਡੀਆ ਸਣੇ ਕਈ ਸਵਾਲ ਪੁੱਛੇ
ਨੈਸ਼ਨਲ ਹੈਰਾਲਡ ਮਾਮਲੇ 'ਚ ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਕਰੀਬ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਉਹ ਈਡੀ ਦਫ਼ਤਰ ਤੋਂ ਨਿਕਲ ਕੇ ਸਿੱਧੇ ਤੁਗਲਕ ਲੇਨ ਸਥਿਤ ਆਪਣੀ ਰਿਹਾਇਸ਼ 'ਤੇ ਪਹੁੰਚੇ। ਸੂਤਰਾਂ ਮੁਤਾਬਕ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਬੈਂਕ ਖਾਤੇ ਤੇ ਯੰਗ ਇੰਡੀਆ ਸਮੇਤ ਕਈ ਸਵਾਲ ਪੁੱਛੇ ਗਏ। ਦੂਜੇ ਪਾਸੇ ਇਸ ਦੇ ਵਿਰੋਧ ਵਿੱਚ ਅੱਜ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਸੜਕਾਂ ’ਤੇ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਕਈ ਵੱਡੇ ਨੇਤਾਵਾਂ ਤੇ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।
Power Crisis in Punjab:ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ 'ਚ ਬਿਜਲੀ ਸੰਕਟ
ਪੰਜਾਬ ਵਿੱਚ ਬਿਜਲੀ ਸੰਕਟ ਖੜ੍ਹਾ ਹੋ ਗਿਆ ਹੈ। ਕਈ ਇਲਾਕਿਆਂ ਵਿੱਚ ਅੱਠ ਤੋਂ ਨੌਂ ਘੰਟੇ ਕੱਟ ਲੱਗ ਰਹੇ ਹਨ। ਕੱਲ੍ਹ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ। ਇਸ ਲਈ ਬਿਜਲੀ ਸੰਕਟ ਹੋਰ ਗਹਿਰਾਉਣ ਦੀ ਚਿੰਤਾ ਹੈ। ਬਿਜਲੀ ਸੰਕਟ ਦਾ ਮੁੱਖ ਕਾਰਨ ਗਰਮੀ ਨੂੰ ਮੰਨਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਐਤਵਾਰ ਨੂੰ ਪੰਜਾਬ ਵਿੱਚ ਬਿਜਲੀ ਦੀ ਮੰਗ 10,500 ਮੈਗਾਵਾਟ ਤੱਕ ਪਹੁੰਚ ਗਈ। ਇਸ ਨੂੰ ਪੂਰਾ ਕਰਨ ਲਈ ਸੂਬੇ ਦੇ 60 ਫੀਡਰਾਂ ਉੱਪਰ ਇੱਕ ਤੋਂ ਨੌਂ ਘੰਟੇ ਦਾ ਕੱਟ ਵੀ ਲਾਇਆ ਗਿਆ। ਕੱਟਾਂ ਦਾ ਸਿਲਸਿਲਾ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਕੇ ਰਾਤ ਤੱਕ ਜਾਰੀ ਰਿਹਾ। ਇਸ ਨਾਲ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ।