Punjab Breaking News 14 april LIVE: ਅੱਜ ਕਾਂਗਰਸ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਦਾ ਕਰ ਸਕਦੀ ਐਲਾਨ, ਪੰਜਾਬ NSUI ਨੇ ਭੰਗ ਕੀਤੀਆਂ ਸਾਰੀਆਂ ਇਕਾਈਆਂ, ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਲਿਆ ਫੈਸਲਾ
Punjab Breaking News 14 april LIVE: ਅੱਜ ਕਾਂਗਰਸ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਦਾ ਕਰ ਸਕਦੀ ਐਲਾਨ, ਪੰਜਾਬ NSUI ਨੇ ਭੰਗ ਕੀਤੀਆਂ ਸਾਰੀਆਂ ਇਕਾਈਆਂ, ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਲਿਆ ਫੈਸਲਾ
Punjab politics: ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਵਿਸਾਖੀ ਵਾਲੇ ਦਿਨ ਸ਼ਨੀਵਾਰ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 7 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 1996 ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਤੋਂ ਬਾਅਦ ਇਹ ਪਹਿਲੀ ਲੋਕ ਸਭਾ ਚੋਣ ਹੈ। ਜਦੋਂ ਅਕਾਲੀ ਦਲ ਪੰਜਾਬ ਵਿੱਚ ਲੋਕ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਲੜਨ ਜਾ ਰਿਹਾ ਹੈ। ਇਸੇ ਲਈ ਪਾਰਟੀ ਆਪਣੇ ਆਪ ਨੂੰ ਧਾਰਮਿਕ ਹੋਣ ਦੇ ਨਾਲ-ਨਾਲ ਧਰਮ ਨਿਰਪੱਖ ਅਤੇ ਪੰਜਾਬ ਪੱਖੀ ਪਾਰਟੀ ਵਜੋਂ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ।2009 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਪੰਜਾਬ ਵਿੱਚੋਂ 33.85% ਵੋਟਾਂ ਹਾਸਲ ਕੀਤੀਆਂ ਸਨ। 2014 ਵਿੱਚ ਵੋਟ ਸ਼ੇਅਰ ਘਟ ਕੇ 26.30% ਰਹਿ ਗਿਆ। ਮੋਦੀ ਲਹਿਰ ਦੇ ਬਾਵਜੂਦ 2019 ਵਿੱਚ ਅਕਾਲੀ ਦਲ ਦਾ ਵੋਟ ਸ਼ੇਅਰ 27.76% ਹੀ ਰਿਹਾ।
Weather Update Today: ਆਮ ਲੋਕਾਂ ਨੂੰ ਆਉਣ ਵਾਲੇ ਕੁਝ ਹੋਰ ਦਿਨਾਂ ਵਿੱਚ ਭੱਖਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਦਰਅਸਲ, ਮੌਸਮ ਵਿਭਾਗ ਨੇ ਅਗਲੇ ਕਈ ਦਿਨਾਂ ਲਈ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ 13 ਤੋਂ 15 ਅਪ੍ਰੈਲ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਜ, ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਸ਼ਨੀਵਾਰ ਸ਼ਾਮ ਦੇਸ਼ ਦੇ ਕੁਝ ਹਿੱਸਿਆਂ 'ਚ ਮੀਂਹ ਅਤੇ ਤੇਜ਼ ਹਵਾ ਕਾਰਨ ਮੌਸਮ ਬਦਲ ਗਿਆ। ਇਸ ਨਾਲ ਭੱਖਦੀ ਗਰਮੀ ਤੋਂ ਰਾਹਤ ਮਿਲੀ।
Amritsar news: ਅੰਮ੍ਰਿਤਸਰ ਪੁਲਿਸ ਨੇ ਥਾਣਾ ਮਕਬੂਲਪੁਰਾ ਦੇ ਇਲਾਕੇ ਵਿੱਚ ਆਟੋ ਸਵਾਰ ਨੌਜਵਾਨਾਂ ਤੋਂ ਗੋਲੀ ਚਲਾ ਕੇ ਪੈਸੇ ਲੁੱਟਣ ਵਾਲਿਆਂ ਨੂੰ 12 ਘੰਟਿਆਂ ਦੇ ਅੰਦਰ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਥਾਣਾ ਮਕਬੂਲਪੁਰਾ ਦੀ ਪੁਲਿਸ ਵੱਲੋਂ ਪਿਛਲੇ ਦਿਨੀਂ ਦੇਰ ਰਾਤ ਗੋਲੀ ਚਲਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਪਿੱਛਲੇ ਦਿਨੀਂ ਥਾਣਾ ਮਕਬੂਲਪੁਰਾ ਵਿਖੇ ਦੇਰ ਰਾਤ ਦੋ ਆਟੋ ਸਵਾਰ ਨੌਜਵਾਨਾਂ ਕੋਲੋਂ ਗੋਲੀ ਚਲਾ ਕੇ ਇੱਕ ਪੈਸਿਆਂ ਨਾਲ ਭਰਿਆ ਬੈਗ ਖੋਹਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਸਾਡੀ ਥਾਣਾ ਮਕਬੂਲਪੂਰਾ ਦੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਹੋਇਆਂ 12 ਘੰਟੇ ਵਿਚ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਤੇ ਚਾਰ ਦੋਸ਼ੀ ਵੀ ਕਾਬੂ ਕਰ ਲਿਆ ਅਤੇ ਇਨ੍ਹਾਂ ਕੋਲੋ 58000 ਰੂਪਏ, ਇੱਕ 32 ਬੋਰ ਦੀ ਪਿਸਤੌਲ ਸਮੇਤ 02 ਰੋਂਦ ਅਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ।
Jalandhar news: ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਟੀਨੂੰ ਦੇ ਆਪ ਵਿੱਚ ਸ਼ਾਮਲ ਹੋਣ ਬਾਰੇ ਕਾਫੀ ਸਮੇਂ ਤੋਂ ਚਰਚਾ ਹੋ ਰਹੀ ਸੀ। ਪਰ ਉਹ ਇਸ ਗੱਲ ਤੋਂ ਇਨਕਾਰ ਕਰ ਰਹੇ ਸਨ। ਜਾਣਕਾਰੀ ਮੁਤਾਬਕ ਅੱਜ ਪਵਨ ਕੁਮਾਰ ਟੀਨੂੰ ਦੁਪਹਿਰ ਵੇਲੇ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦਾ ਪੱਲਾ ਫੜਨਗੇ।
ਪੰਜਾਬ ਵਿਚ ਅਗਲੇ ਹਫਤੇ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਤੇ ਹੋਰ ਅਦਾਰਿਆਂ ਵਿਚ ਛੁੱਟੀ ਰਹੇਗੀ। ਦਰਅਸਲ 17 ਅਪ੍ਰੈਲ 2024 ਨੂੰ ਰਾਮ ਨੌਮੀ ਹੈ। ਇਸ ਦਿਨ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਸਰਕਾਰ ਵੱਲੋਂ ਜਾਰੀ 2024 ਦੇ ਕਲੰਡਰ ਮੁਤਾਬਕ ਇਸ ਦਿਨ ਛੁੱਟੀ ਰਹੇਗੀ। ਇਸ ਤੋਂ ਇਲਾਵਾ ਸਰਕਾਰੀ ਕਲੰਡਰ ਮੁਤਾਬਕ 21 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਕਾਰਨ ਸਰਕਾਰ ਛੁੱਟੀ ਹੈ, ਪਰ ਇਹ ਛੁੱਟ ਐਤਵਾਰ ਨੂੰ ਆ ਰਹੀ ਹੈ।
Ludhiana news: ਲੁਧਿਆਣਾ ਦੇ ਪਿੰਡ ਭੌਰਾ ਵਿੱਚ ਰਹਿਣ ਵਾਲੇ ਨੌਜਵਾਨ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜਦੋਂ ਤੱਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਘਰੇਲੂ ਕਲੇਸ਼ ਕਰਕੇ ਆਪਣੇ ਪੇਕੇ ਚਲੀ ਗਈ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਸੰਨੀ ਦੇ ਭਰਾ ਬਾਘਾ ਦਾ ਕਹਿਣਾ ਹੈ ਕਿ ਉਸ ਦੇ ਭਰਾ ਦਾ ਵਿਆਹ ਤੋਂ ਬਾਅਦ ਇਕ ਸਾਲ ਦਾ ਮੁੰਡਾ ਹੈ। ਉਸ ਦੀ ਭਰਜਾਈ ਘਰੇਲੂ ਕਲੇਸ਼ ਕਰਕੇ ਆਪਣੇ ਪੇਕੇ ਗਈ ਹੋਈ ਸੀ। ਸ਼ਨੀਵਾਰ ਦੁਪਹਿਰ ਉਸ ਦਾ ਭਰਾ ਪਰਿਵਾਰ ਸਮੇਤ ਜਠੇਰਿਆਂ ਦੇ ਮੱਥਾ ਟੇਕ ਕੇ ਦੁਪਹਿਰ ਤੋਂ ਬਾਅਦ ਘਰ ਆਇਆ ਸੀ। ਉਹ ਆਪਣੇ ਸਹੁਰੇ ਘਰ ਗਿਆ ਹੋਇਆ ਸੀ।
ਪਿਛੋਕੜ
Punjab Breaking News 14 april LIVE: ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਪੰਜਾਬ ਦੇ ਦੋ ਸੰਸਦ ਮੈਂਬਰਾਂ ਦੇ ਨਾਵਾਂ ਨੂੰ ਹੋਲਡ 'ਤੇ ਰੱਖਦਿਆਂ ਹੋਇਆਂ ਇਸ ਵਾਰ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਦੋ ਨਾਵਾਂ 'ਤੇ ਮੋਹਰ ਲੱਗ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ 'ਚ ਕਾਂਗਰਸ 5 ਤੋਂ 7 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।
NSUI: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਸੰਗਠਨ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦੀਆਂ ਸਾਰੀਆਂ ਸੂਬਾਈ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਹ ਫੈਸਲਾ ਚੰਡੀਗੜ੍ਹ ਵਿੱਚ ਐਨਐਸਯੂਆਈ ਦੇ ਇੰਚਾਰਜ ਅਕਸ਼ੈ ਲਾਕੜਾ ਅਤੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਜਲਦੀ ਹੀ ਨਵੀਂ ਕਾਰਜਕਾਰਨੀ ਬਣਾਈ ਜਾਵੇਗੀ। ਲੋਕ ਸਭਾ ਚੋਣਾਂ ਵਿੱਚ ਸੰਗਠਨ ਪੂਰੀ ਤਰ੍ਹਾਂ ਸਹਿਯੋਗ ਕਰੇਗਾ। ਹਾਲਾਂਕਿ ਐਨਐਸਯੂਆਈ ਅਤੇ ਯੂਥ ਕਾਂਗਰਸ ਦੇ ਆਗੂ ਚੋਣਾਂ ਨੂੰ ਲੈ ਕੇ ਕਈ ਮੁਹਿੰਮਾਂ 'ਤੇ ਕੰਮ ਕਰ ਰਹੇ ਸਨ। ਚੋਣ ਰਣਨੀਤੀ ਬਣਾਉਣ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਸੀ।
Punjab NSUI: ਲੋਕ ਸਭਾ ਚੋਣਾਂ ਤੋਂ ਪਹਿਲਾਂ NSUI ਦਾ ਵੱਡਾ ਫੈਸਲਾ, ਸਾਰੀਆਂ ਇਕਾਈਆਂ ਕੀਤੀਆਂ ਭੰਗ
Lok Sabha Election 2024: ਪੰਜਾਬ ਵਿੱਚ ਚੋਣ ਸਰਗਰਮੀਆਂ ਲਗਾਤਾਰ ਵੱਧ ਰਹੀਆਂ ਹਨ। ਇਸ ਦੌਰਾਨ ਸ਼ਨੀਵਾਰ ਨੂੰ ਬਹੁਜਨ ਸਮਾਜ ਪਾਰਟੀ ਨੇ ਦੋ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਪਟਿਆਲਾ ਤੋਂ ਜਗਜੀਤ ਛੜਬੜ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਗਜੀਤ ਛੜਬੜ ਅਤੇ ਬਲਵਿੰਦਰ ਕੁਮਾਰ ਦੋਵੇਂ ਬਸਪਾ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਹਨ। ਇਸ ਦੌਰਾਨ ਬਸਪਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਬਾਕੀ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।
- - - - - - - - - Advertisement - - - - - - - - -