Punjab Breaking News LIVE: ਬਰਗਾੜੀ 'ਚ ਅੱਜ ਵੱਡਾ ਇਕੱਠ, ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ, ਕਿਸਾਨਾਂ ਦਾ ਵੱਡਾ ਐਲਾਨ, ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, ਹਿਮਾਚਲ ਤੇ ਗੁਜਰਾਤ ਚੋਣਾਂ ਦਾ ਐਲਾਨ
Punjab Breaking News, 14 October 2022 LIVE Updates: ਬਰਗਾੜੀ 'ਚ ਵੱਡਾ ਇਕੱਠ, ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ, ਕਿਸਾਨਾਂ ਦਾ ਵੱਡਾ ਐਲਾਨ, ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, ਹਿਮਾਚਲ ਤੇ ਗੁਜਰਾਤ ਚੋਣਾਂ ਦਾ ਐਲਾਨ
LIVE
Background
Punjab Breaking News, 14 October 2022 LIVE Updates: ਬਰਗਾੜੀ ਵਿੱਚ ਅੱਜ ਵੱਡਾ ਇਕੱਠ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ ਹੈ। ਬੇਅਦਬੀ ਤੇ ਗੋਲੀ ਕਾਂਡ ਲਈ ਸੱਤ ਸਾਲ ਬਾਅਦ ਵੀ ਇਨਸਾਫ ਨਾ ਮਿਲਣ ਕਰਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਹੈ। ਇਸ ਲਈ ਅੱਜ ਸਿੱਖ ਜਥੇਬੰਦੀਆਂ ਵੱਡਾ ਐਲਾਨ ਕਰ ਸਕਦੀਆਂ ਹਨ। ਉਧਰ, ਪੰਜਾਬ ਸਰਕਾਰ ਵੀ ਇਸ ਨੂੰ ਲੈ ਕੇ ਚੌਕਸ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪੰਜਾਬ ਦੇ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀਆਂ ਸਮੇਤ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਜਾਂਚ ਨੂੰ ਜਲਦ ਤੋਂ ਜਲਦ ਤਣ ਪੱਤਣ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਤੇ ਸੁਰੱਖਿਆ ਏਜੰਸੀਆਂ ਦੀ ਨਿਗ੍ਹਾ ਬਰਗਾੜੀ 'ਤੇ
SYL Canal 'ਤੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ
ਸਤਲੁਜ-ਯਮੁਨਾ ਲਿੰਕ ਮੁੱਦੇ 'ਤੇ ਅੱਜ ਹਰਿਆਣਾ-ਪੰਜਾਬ ਦੀ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਵੇਰੇ 11:30 ਵਜੇ ਹਰਿਆਣਾ ਨਿਵਾਸ ਵਿਖੇ ਮੀਟਿੰਗ ਕਰਨਗੇ। ਪਰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਦਾ ਹੱਲ ਕੱਢਣ ਲਈ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਇਸ ਮੀਟਿੰਗ ਤੋਂ ਪਹਿਲਾਂ ਹੀ ਤਣਾਅਪੂਰਨ ਬਣ ਗਏ ਹਨ। ਮੀਟਿੰਗ ਤੋਂ ਪਹਿਲਾਂ ਹੀ ਪੰਜਾਬ ਦੇ ਵਿੱਤ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਅਸੀਂ ਪਾਣੀ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵਾਂਗੇ, ਜਦਕਿ ਹਰਿਆਣਾ ਪਾਣੀ ਲੈਣ ਲਈ ਸਮਾਂ ਸੀਮਾ ਤੈਅ ਕਰਨ ਦੀ ਗੱਲ ਕਰ ਰਿਹਾ ਹੈ। SYL Canal 'ਤੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ
ਕਿਸਾਨਾਂ ਦਾ ਐਲਾਨ, 15 ਅਕਤੂਬਰ ਦੀ 'ਲਲਕਾਰ' ਮਗਰੋਂ ਸੀਐਮ ਭਗਵੰਤ ਮਾਨ ਚੁੱਪ ਤੋੜਨ ਲਈ ਮਜਬੂਰ ਹੋ ਜਾਣਗੇ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਤੇ ਬੀਬੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿਥੇ ਸਮੇਂ ਲਈ ਚੱਲ ਰਿਹਾ ਪੱਕਾ ਮੋਰਚੇ ਅੱਜ ਛੇਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਧਰਨੇ ਵਿੱਚ ਕੇਂਦਰ ਤੇ ਰਾਜ ਦੀਆਂ ਹਕੂਮਤਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 15 ਅਕਤੂਬਰ ਨੂੰ ‘ਲਲਕਾਰ ਦਿਵਸ’ ਮੌਕੇ ਹੋਣ ਵਾਲੀ ਰੈਲੀ ਮੁੱਖ ਮੰਤਰੀ ਨੂੰ ਆਪਣੇ ਚੁੱਪ ਤੋੜਨ ਲਈ ਮਜਬੂਰ ਕਰੇਗੀ। ਕਿਸਾਨਾਂ ਦਾ ਐਲਾਨ, 15 ਅਕਤੂਬਰ ਦੀ 'ਲਲਕਾਰ' ਮਗਰੋਂ ਸੀਐਮ ਭਗਵੰਤ ਮਾਨ ਚੁੱਪ ਤੋੜਨ ਲਈ ਮਜਬੂਰ ਹੋ ਜਾਣਗੇ...
ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 40 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਏਗਾ
ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਮੁੜ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਸਾਲ ਵਿੱਚ ਦੂਜੀ ਵਾਰ ਜੇਲ੍ਹ ਵਿੱਚੋਂ ਬਾਹਰ ਆਏਗਾ। ਉਹ ਇਸ ਵਾਰ ਰਾਜਸਥਾਨ ਸਥਿਤ ਡੇਰੇ ਵਿੱਚ ਰੁਕੇਗਾ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਰਾਮ ਰਹੀਮ ਦੇ ਬਾਹਰ ਆਉਣ ਨੂੰ ਲੈ ਕੇ ਵੀਰਵਾਰ ਨੂੰ ਦਿਨ ਭਰ ਪ੍ਰਸ਼ਾਸਨ ਚੌਕਸ ਰਿਹਾ। ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 40 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਏਗਾ
ਅੱਜ ਹੋਏਗਾ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ
ਚੋਣ ਕਮਿਸ਼ਨ ਅੱਜ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਸਕਦਾ ਹੈ। ਹਾਸਲ ਜਾਣਕਾਈ ਮੁਤਾਬਕ ਅੱਜ ਦੁਪਹਿਰ 3 ਵਜੇ ਭਾਰਤੀ ਚੋਣ ਕਮਿਸ਼ਨ ਪ੍ਰੈੱਸ ਕਾਨਫਰੰਸ ਕਰ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਕਮਿਸ਼ਨ ਅੱਜ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।
Stubble Burning: ਝੋਨਾ ਖੇਤ 'ਚ ਖੜ੍ਹਿਆ, ਅਫਸਰਾਂ ਨੇ ਕਿਸਾਨ ਨੂੰ ਜੜ੍ਹ ਦਿੱਤਾ ਪਰਾਲੀ ਸਾੜਨ ਦਾ ਜੁਰਮਾਨਾ
ਸਰਕਾਰ ਦੀਆਂ ਅਪੀਲਾਂ ਦੇ ਬਾਵਜੂਦ ਕਿਸਾਨ ਪਾਰਲੀ ਸਾੜ ਰਹੇ ਹਨ। ਹੁਣ ਤੱਕ ਪੰਜਾਬ ਵਿੱਚ 700 ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਬੇਸ਼ੱਕ ਸਰਕਾਰ ਕਿਸਾਨਾਂ ਨਾਲ ਸਖਤੀ ਨਹੀਂ ਵਰਤਣਾ ਚਾਹੁੰਦੀ ਪਰ ਕਈ ਥਾਵਾਂ ਉੱਪਰ ਅਫਸਰਾਂ ਵੱਲੋਂ ਕਿਸਾਨਾਂ ਨੂੰ ਜ਼ੁਰਮਾਨਾ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੋਸ਼ ਲਾਇਆ ਕਿ ਪਿੰਡ ਧੌਲਾ (ਬਰਨਾਲਾ) ਦੇ ਕਿਸਾਨ ਲਖਵਿੰਦਰ ਸਿੰਘ ਨੂੰ ਪਰਾਲੀ ਸਾੜਨ ਦੇ ਦੋਸ਼ ਹੇਠ 2500 ਰੁਪਏ ਜੁਰਮਾਨੇ ਦਾ ਨੋਟਿਸ ਭੇਜਿਆ ਗਿਆ ਹੈ, ਜਦਕਿ ਉਸ ਦੇ ਖੇਤ ਵਿੱਚ ਝੋਨੇ ਦੀ ਫ਼ਸਲ ਹਾਲੇ ਵੀ ਖੜ੍ਹੀ ਹੈ।
Himachal Election: ਹਿਮਾਚਲ ਚੋਣਾਂ ਦਾ ਐਲਾਨ, 12 ਨਵੰਬਰ ਨੂੰ ਚੋਣ ਹੋਵੇਗੀ
ਹਿਮਾਚਲ ਚੋਣਾਂ ਦਾ ਐਲਾਨ ਹੋ ਗਿਆ ਹੈ। ਵਿਧਾਨ ਸਭਾ ਲਈ 12 ਨਵੰਬਰ ਨੂੰ ਚੋਣ ਹੋਵੇਗੀ। ਚੋਣਾਂ ਦਾ ਨਤੀਜਾ 8 ਦਸੰਬਰ ਨੂੰ ਆਏਗਾ।
SYL Meeting: ਸੀਐਮ ਭਗਵੰਤ ਮਾਨ ਨੇ ਹਰਿਆਣਾ ਦੇ ਸੀਐਮ ਨੂੰ ਦਿੱਤਾ ਸਪਸ਼ਟ ਜਵਾਬ
ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਹੋਈ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਪਾਣੀ ਬਾਰੇ ਬਾਅਦ ਵਿੱਚ ਚਰਚਾ ਕਰ ਲਵਾਂਗੇ ਪਰ ਪੰਜਾਬ ਪਹਿਲਾਂ ਨਹਿਰ ਦਾ ਨਿਰਮਾਣ ਕਰੇ। ਇਸ ਦਾ ਸਖਤ ਜਵਾਬ ਦਿੰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸੀਐਮ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਦੇ ਪ੍ਰਬੰਧ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਨੀ ਚਾਹੀਦੀ ਹੈ।
SYL Meeting: ਸੀਐਮ ਭਗਵੰਤ ਮਾਨ ਨੇ ਹਰਿਆਣਾ ਦੇ ਸੀਐਮ ਨੂੰ ਦਿੱਤਾ ਸਪਸ਼ਟ ਜਵਾਬ
ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਹੋਈ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਪਾਣੀ ਬਾਰੇ ਬਾਅਦ ਵਿੱਚ ਚਰਚਾ ਕਰ ਲਵਾਂਗੇ ਪਰ ਪੰਜਾਬ ਪਹਿਲਾਂ ਨਹਿਰ ਦਾ ਨਿਰਮਾਣ ਕਰੇ। ਇਸ ਦਾ ਸਖਤ ਜਵਾਬ ਦਿੰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸੀਐਮ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਦੇ ਪ੍ਰਬੰਧ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਨੀ ਚਾਹੀਦੀ ਹੈ।
Gangster in Punjab: ਗੈਂਗਸਟਰ ਬਿਸ਼ਨੋਈ ਨਾਲ ਹੱਸਣਾ ਮੋਗਾ ਦੇ ਐੱਸਐੱਚਓ ਨੂੰ ਪਿਆ ਮਹਿੰਗਾ !
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਨਾਲ ਹੱਸਣਾ ਮੋਗਾ ਸੀਆਈਏ ਦੇ ਐਸਐਚਓ ਕਿੱਕਰ ਸਿੰਘ ਨੂੰ ਮਹਿੰਗਾ ਪਿਆ ਹੈ। ਸੀਆਈਏ ਇੰਚਾਰਜ ਕਿੱਕਰ ਸਿੰਘ ਨੇ ਵੀਰਵਾਰ ਨੂੰ ਲਾਰੈਂਸ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰਨ ਸਮੇਂ ਉਸ ਨਾਲ ਮਜ਼ਾਕ ਕਰਨਾ ਸ਼ੁਰੂ ਕਰ ਦਿੱਤਾ। ਅਜਿਹੇ 'ਚ ਪੁਲਿਸ ਅਧਿਕਾਰੀਆਂ ਦੇ ਗੈਂਗਸਟਰਾਂ ਨਾਲ ਸਬੰਧ ਵੱਡੇ ਸਵਾਲ ਖੜ੍ਹੇ ਕਰਦੇ ਹਨ। ਲਾਰੈਂਸ ਵਰਗੇ ਗੈਂਗਸਟਰਾਂ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ ਅਤੇ ਪੁਲਿਸ ਅਫ਼ਸਰ ਉਸ ਦੀ ਪਿੱਠ ਥਾਪੜ ਰਹੇ ਹਨ।