![ABP Premium](https://cdn.abplive.com/imagebank/Premium-ad-Icon.png)
Punjab Breaking News LIVE: ਸੀਐਮ ਭਗਵੰਤ ਮਾਨ ਨੇ ਕਹਿ, ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ, 'ਆਪ' ਸਰਕਾਰ ਵੱਲੋਂ ਇੱਕ ਹੋਰ ਗਰੰਟੀ ਪੂਰੀ...
Punjab Breaking News, 15 August 2022 LIVE Updates: ਸੀਐਮ ਭਗਵੰਤ ਮਾਨ ਨੇ ਕਹਿ, ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ..
LIVE
![Punjab Breaking News LIVE: ਸੀਐਮ ਭਗਵੰਤ ਮਾਨ ਨੇ ਕਹਿ, ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ, 'ਆਪ' ਸਰਕਾਰ ਵੱਲੋਂ ਇੱਕ ਹੋਰ ਗਰੰਟੀ ਪੂਰੀ... Punjab Breaking News LIVE: ਸੀਐਮ ਭਗਵੰਤ ਮਾਨ ਨੇ ਕਹਿ, ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ, 'ਆਪ' ਸਰਕਾਰ ਵੱਲੋਂ ਇੱਕ ਹੋਰ ਗਰੰਟੀ ਪੂਰੀ...](https://cdn.abplive.com/imagebank/default_16x9.png)
Background
Punjab Breaking News, 15 August 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ। ਗਰੀਬ ਲੋਕ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਪੰਜਾਬ ਵਿੱਚ ਅਜਿਹਾ ਕੋਈ ਨਹੀਂ ਹੋਵੇਗਾ ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ। ਅੱਜ 75 ਮੁਹੱਲਾ ਕਲੀਨਿਕ ਸ਼ੁਰੂ ਹੋ ਗਏ ਹਨ। ਅਸੀਂ ਇਸ ਦੀ ਸ਼ੁਰੂਆਤ ਦਿੱਲੀ ਸਰਕਾਰ ਦੀ ਤਰਜ਼ 'ਤੇ ਕੀਤੀ ਹੈ। ਪੰਜਾਬ 'ਚ ਅਜਿਹਾ ਕੋਈ ਨਹੀਂ ਹੋਵੇਗਾ ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ: ਸੀਐਮ ਭਗਵੰਤ ਮਾਨ
ਜੇਲ੍ਹ 'ਚੋਂ ਛੁੱਟਣ ਮਗਰੋਂ ਖਟਕੜ ਕਲਾਂ ਜਾਏਗਾ ਬਿਕਰਮ ਮਜੀਠੀਆ ਦਾ ਕਾਫਲਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚੋਂ ਛੁੱਟਣ ਮਗਰੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ। ਮਜੀਠੀਆ ਕੱਲ੍ਹ 16 ਅਗਸਤ ਨੂੰ ਚੰਡੀਗੜ੍ਹ ਤੋਂ ਸਵੇਰੇ 9:30 ਵਜੇ ਕਾਫ਼ਲੇ ਸਮੇਤ ਚੱਲ ਕੇ ਸਵੇਰੇ 11 ਵਜੇ ਖਟਕੜ ਕਲਾਂ ਪਹੁੰਚਣਗੇ। ਉਸ ਤੋਂ ਬਾਅਦ ਉਹ ਕਰੀਬ ਸ਼ਾਮ 3 ਵਜੇ ਤੋਂ ਬਾਅਦ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣਗੇ। ਜੇਲ੍ਹ 'ਚੋਂ ਛੁੱਟਣ ਮਗਰੋਂ ਖਟਕੜ ਕਲਾਂ ਜਾਏਗਾ ਬਿਕਰਮ ਮਜੀਠੀਆ ਦਾ ਕਾਫਲਾ
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ
75ਵੇਂ ਆਜ਼ਾਦੀ ਦਿਹਾੜੇ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਤਿਰੰਗਾ ਲਹਿਰਾਇਆ। ਬਾਰਸ਼ ਦੇ ਬਾਵਜੂਦ ਸਮਾਗਮ 'ਚ ਸਕੂਲੀ ਬੱਚਿਆਂ ਦੀ ਪੇਸ਼ਕਾਰੀ ਸ਼ਾਨਦਾਰ ਰਹੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਦੇ ਨਾਲ ਹੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਇਤਰਾਜ ਵੀ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ 15 ਅਗਸਤ ਤੇ 26 ਜਨਵਰੀ ਨੂੰ ਹੀ ਉਨ੍ਹਾਂ ਦੀ ਯਾਦ ਆਉਂਦੀ ਹੈ। ਸਰਕਾਰ ਸਿਰਫ ਰਸਮੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ
ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ: ਸੀਐਮ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਾਡੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਸਾਡੇ ਲੋਕਾਂ ਤੱਕ ਨਹੀਂ ਪਹੁੰਚੀ। ਉਨ੍ਹਾਂ ਕਿਹਾ ਹੈ ਕਿ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਸਹੀ ਮਾਇਨੇ ‘ਚ ਆਜ਼ਾਦੀ ਆਪਣੇ ਲੋਕਾਂ ਤੱਕ ਪਹੁੰਚਾਵਾਂਗੇ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆ। ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ: ਸੀਐਮ ਭਗਵੰਤ ਮਾਨ
ਅੱਜ ਲਾਲ ਕਿਲ੍ਹੇ 'ਤੇ ਭਾਸ਼ਣ ਦੌਰਾਨ ਕੀ ਬੋਲੇ ਪ੍ਰਧਾਨ ਮੰਤਰੀ ਮੋਦੀ, ਪੜ੍ਹੋ 10 ਵੱਡੀਆਂ ਗੱਲਾਂ
PM Narendra Modi Lal Qila Speech: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹੇ ਤੋਂ ਨੌਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ। ਸੁਤੰਤਰਤਾ ਦਿਵਸ ਭਾਰਤ ਲਈ ਹਮੇਸ਼ਾ ਹੀ ਖਾਸ ਹੁੰਦਾ ਹੈ ਪਰ ਇਸ ਵਾਰ ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਦੇਸ਼ ਨੇ ਆਜ਼ਾਦੀ ਦੇ 75 ਸਾਲ ਪੂਰੇ ਕਰ ਲਏ ਹਨ। ਅੱਜ ਲਾਲ ਕਿਲ੍ਹੇ 'ਤੇ ਭਾਸ਼ਣ ਦੌਰਾਨ ਕੀ ਬੋਲੇ ਪ੍ਰਧਾਨ ਮੰਤਰੀ ਮੋਦੀ, ਪੜ੍ਹੋ 10 ਵੱਡੀਆਂ ਗੱਲਾਂ
ਸੁਤੰਤਰਤਾ ਦਿਵਸ ਦੀ ਸ਼ਾਮ ਨੂੰ ਕਸ਼ਮੀਰ 'ਚ 2 ਅੱਤਵਾਦੀ ਹਮਲੇ, ਪੁਲਿਸ ਕਰਮਚਾਰੀ ਅਤੇ ਆਮ ਨਾਗਰਿਕ ਜ਼ਖਮੀ
ਸੁਤੰਤਰਤਾ ਦਿਵਸ ਦੀ ਸ਼ਾਮ ਨੂੰ ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਅੱਤਵਾਦੀਆਂ ਨੇ ਦੋ ਵੱਖ-ਵੱਖ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ, ਜਿਸ 'ਚ ਇਕ ਪੁਲਿਸ ਕਰਮਚਾਰੀ ਅਤੇ ਇਕ ਆਮ ਨਾਗਰਿਕ ਦੇ ਜ਼ਖਮੀ ਹੋਣ ਦੀ ਖਬਰ ਹੈ। ਅੱਤਵਾਦੀਆਂ ਨੇ ਬਡਗਾਮ ਦੇ ਗੋਪਾਲਪੋਰਾ ਚਦੂਰਾ ਇਲਾਕੇ 'ਚ ਗ੍ਰੇਨੇਡ ਸੁੱਟਿਆ, ਜਿਸ 'ਚ ਇਕ ਨਾਗਰਿਕ ਕਰਨ ਕੁਮਾਰ ਸਿੰਘ ਜ਼ਖਮੀ ਹੋ ਗਿਆ ਹੈ।
ਅਜ਼ਾਦੀ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਬੀਟਿੰਗ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚੇ 50 ਹਜ਼ਾਰ ਦਰਸ਼ਕ
ਅੱਜ ਪੂਰੇ ਭਾਰਤ ਨੇ ਆਜ਼ਾਦੀ ਦਾ 75ਵਾਂ ਅੰਮ੍ਰਿਤ ਉਤਸਵ ਮਨਾਇਆ ਹੈ। ਭਾਰਤ-ਪਾਕਿ ਸਰਹੱਦ ਨੇੜੇ ਅਟਾਰੀ ਵਾਹਗਾ ਬਾਰਡਰ 'ਤੇ ਬੀਟਿੰਗ ਦਿ ਰਿਟਰੀਟ ਸਮਾਰੋਹ 'ਚ ਦਰਸ਼ਕਾਂ ਦੇ ਨਾਲ-ਨਾਲ ਬੀ.ਐੱਸ.ਐੱਫ. ਦੇ ਜਵਾਨਾਂ ਦਾ ਉਤਸ਼ਾਹ ਦੇਖਣ ਯੋਗ ਸੀ। ਪਰੇਡ ਵਿੱਚ ਬੀਐਸਐਫ ਜਵਾਨਾਂ ਦੇ ਸ਼ਾਨਦਾਰ ਕਦਮਤਾਲ ਨੂੰ ਦੇਖ ਕੇ ਗੋਲਡਨ ਗੇਟ ਗੈਲਰੀ ਵਿੱਚ ਮੌਜੂਦ 50 ਹਜ਼ਾਰ ਲੋਕ ਵੀ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਗਏ।
ਆਜ਼ਾਦੀ ਸੰਘਰਸ਼ 'ਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ , ਹਾਈਕੋਰਟ 'ਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ : ਸੁਖਬੀਰ ਬਾਦਲ
ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ‘ਚ ਵੱਡੇ ਵਾਅਦੇ ਦੀ ਪੂਰਤੀ : ਡਾ. ਇੰਦਰਬੀਰ ਸਿੰਘ ਨਿੱਝਰ
ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਰਾਜਨ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਖੁੱਲ੍ਹ ਰਹੇ ਇਨ੍ਹਾਂ ਕਲੀਨਿਕਾਂ ਦੇ ਸ਼ੁਰੁ ਹੋਣ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੂਰਾ ਹੋਇਆ ਹੈ ।
ਹਰਪਾਲ ਚੀਮਾ ਨੇ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ ਆਮ ਆਦਮੀ ਕਲੀਨਿਕ , ਆਪਣੀ ਸਿਹਤ ਦੀ ਕਰਵਾਈ ਜਾਂਚ
: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮਾਨ ਸਰਕਾਰ ਵੱਲੋਂ ਬਣਾਏ ਗਏ ਆਮ ਆਦਮੀ ਕਲੀਨਿਕ (Aam Aadmi Clinic) ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)