Punjab Breaking News LIVE: ਸੀਐਮ ਭਗਵੰਤ ਮਾਨ ਨੇ ਕਹਿ, ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ, 'ਆਪ' ਸਰਕਾਰ ਵੱਲੋਂ ਇੱਕ ਹੋਰ ਗਰੰਟੀ ਪੂਰੀ...

Punjab Breaking News, 15 August 2022 LIVE Updates: ਸੀਐਮ ਭਗਵੰਤ ਮਾਨ ਨੇ ਕਹਿ, ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ..

ਏਬੀਪੀ ਸਾਂਝਾ Last Updated: 15 Aug 2022 10:34 PM
ਸੁਤੰਤਰਤਾ ਦਿਵਸ ਦੀ ਸ਼ਾਮ ਨੂੰ ਕਸ਼ਮੀਰ 'ਚ 2 ਅੱਤਵਾਦੀ ਹਮਲੇ, ਪੁਲਿਸ ਕਰਮਚਾਰੀ ਅਤੇ ਆਮ ਨਾਗਰਿਕ ਜ਼ਖਮੀ

 ਸੁਤੰਤਰਤਾ ਦਿਵਸ ਦੀ ਸ਼ਾਮ ਨੂੰ ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਅੱਤਵਾਦੀਆਂ ਨੇ ਦੋ ਵੱਖ-ਵੱਖ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ, ਜਿਸ 'ਚ ਇਕ ਪੁਲਿਸ ਕਰਮਚਾਰੀ ਅਤੇ ਇਕ ਆਮ ਨਾਗਰਿਕ ਦੇ ਜ਼ਖਮੀ ਹੋਣ ਦੀ ਖਬਰ ਹੈ। ਅੱਤਵਾਦੀਆਂ ਨੇ ਬਡਗਾਮ ਦੇ ਗੋਪਾਲਪੋਰਾ ਚਦੂਰਾ ਇਲਾਕੇ 'ਚ ਗ੍ਰੇਨੇਡ ਸੁੱਟਿਆ, ਜਿਸ 'ਚ ਇਕ ਨਾਗਰਿਕ ਕਰਨ ਕੁਮਾਰ ਸਿੰਘ ਜ਼ਖਮੀ ਹੋ ਗਿਆ ਹੈ। 

ਅਜ਼ਾਦੀ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਬੀਟਿੰਗ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚੇ 50 ਹਜ਼ਾਰ ਦਰਸ਼ਕ

ਅੱਜ ਪੂਰੇ ਭਾਰਤ ਨੇ ਆਜ਼ਾਦੀ ਦਾ 75ਵਾਂ ਅੰਮ੍ਰਿਤ ਉਤਸਵ ਮਨਾਇਆ ਹੈ।  ਭਾਰਤ-ਪਾਕਿ ਸਰਹੱਦ ਨੇੜੇ ਅਟਾਰੀ ਵਾਹਗਾ ਬਾਰਡਰ 'ਤੇ ਬੀਟਿੰਗ ਦਿ ਰਿਟਰੀਟ ਸਮਾਰੋਹ 'ਚ ਦਰਸ਼ਕਾਂ ਦੇ ਨਾਲ-ਨਾਲ ਬੀ.ਐੱਸ.ਐੱਫ. ਦੇ ਜਵਾਨਾਂ ਦਾ ਉਤਸ਼ਾਹ ਦੇਖਣ ਯੋਗ ਸੀ। ਪਰੇਡ ਵਿੱਚ ਬੀਐਸਐਫ ਜਵਾਨਾਂ ਦੇ ਸ਼ਾਨਦਾਰ ਕਦਮਤਾਲ ਨੂੰ ਦੇਖ ਕੇ ਗੋਲਡਨ ਗੇਟ ਗੈਲਰੀ ਵਿੱਚ ਮੌਜੂਦ 50 ਹਜ਼ਾਰ ਲੋਕ ਵੀ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਗਏ। 

ਆਜ਼ਾਦੀ ਸੰਘਰਸ਼ 'ਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ , ਹਾਈਕੋਰਟ 'ਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ : ਸੁਖਬੀਰ ਬਾਦਲ
ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਾਡਾ ਸਾਰਾ ਦੇਸ਼ 75ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਅਜ਼ਾਦੀ ਸੰਘਰਸ਼ ਵਿੱਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਪਰ ਕਿੰਨੀ ਦੁਖਦਾਈ ਗੱਲ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ ਹੈ।

 
ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ‘ਚ ਵੱਡੇ ਵਾਅਦੇ ਦੀ ਪੂਰਤੀ : ਡਾ. ਇੰਦਰਬੀਰ ਸਿੰਘ ਨਿੱਝਰ

 ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਰਾਜਨ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਉਂਦਿਆਂ  ਕਿਹਾ ਕਿ ਪੰਜਾਬ ਵਿੱਚ ਖੁੱਲ੍ਹ ਰਹੇ ਇਨ੍ਹਾਂ ਕਲੀਨਿਕਾਂ ਦੇ ਸ਼ੁਰੁ ਹੋਣ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੂਰਾ ਹੋਇਆ ਹੈ ।

ਹਰਪਾਲ ਚੀਮਾ ਨੇ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ ਆਮ ਆਦਮੀ ਕਲੀਨਿਕ , ਆਪਣੀ ਸਿਹਤ ਦੀ ਕਰਵਾਈ ਜਾਂਚ

: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮਾਨ ਸਰਕਾਰ ਵੱਲੋਂ ਬਣਾਏ ਗਏ ਆਮ ਆਦਮੀ ਕਲੀਨਿਕ (Aam Aadmi Clinic) ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

CM ਭਗਵੰਤ ਮਾਨ ਨੇ ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ ਸਫ਼ਾਈ ਮਿੱਤਰਾਂ ਨੂੰ ਦਿੱਤਾ ਸੁਤੰਤਰਤਾ ਦਿਵਸ ਦਾ ਤੋਹਫ਼ਾ
ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। 

 
CM ਭਗਵੰਤ ਮਾਨ ਨੇ ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ ਸਫ਼ਾਈ ਮਿੱਤਰਾਂ ਨੂੰ ਦਿੱਤਾ ਸੁਤੰਤਰਤਾ ਦਿਵਸ ਦਾ ਤੋਹਫ਼ਾ
ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। 

 
ਕਪੂਰਥਲਾ 'ਚ 6 ਦਿਨ ਬਾਅਦ ਮਿਲੀ ਗੰਦੇ ਨਾਲੇ 'ਚ ਡਿੱਗੇ ਅਭਿਲਾਸ਼ ਦੀ ਲਾਸ਼

 ਕਪੂਰਥਲਾ 'ਚ ਬੀਤੇ ਮੰਗਲਵਾਰ ਨੂੰ ਅੰਮ੍ਰਿਤਸਰ ਰੋਡ 'ਤੇ ਗੰਦੇ ਨਾਲੇ 'ਚ ਡਿੱਗੇ ਅਭਿਲਾਸ਼ ਨਾਂ ਦੇ ਬੱਚੇ ਦੀ ਲਾਸ਼ ਸੋਮਵਾਰ ਸਵੇਰੇ ਉਸੇ ਡਰੇਨ 'ਚੋਂ ਮਿਲੀ ਹੈ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨਡੀਆਰਐਫ ਦੀ ਟੀਮ ਵੱਲੋਂ ਉਸੇ ਥਾਂ ’ਤੇ 72 ਘੰਟੇ ਬਚਾਅ ਮੁਹਿੰਮ ਚਲਾਈ ਗਈ। ਅਭਿਲਾਸ਼ ਦੇ ਮਿਲਣ ਦੀ ਪੁਸ਼ਟੀ ਕਰਦਿਆਂ ਐਸਪੀ ਡੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਕਪੂਰਥਲਾ 'ਚ 6 ਦਿਨ ਬਾਅਦ ਮਿਲੀ ਗੰਦੇ ਨਾਲੇ 'ਚ ਡਿੱਗੇ ਅਭਿਲਾਸ਼ ਦੀ ਲਾਸ਼

 ਕਪੂਰਥਲਾ 'ਚ ਬੀਤੇ ਮੰਗਲਵਾਰ ਨੂੰ ਅੰਮ੍ਰਿਤਸਰ ਰੋਡ 'ਤੇ ਗੰਦੇ ਨਾਲੇ 'ਚ ਡਿੱਗੇ ਅਭਿਲਾਸ਼ ਨਾਂ ਦੇ ਬੱਚੇ ਦੀ ਲਾਸ਼ ਸੋਮਵਾਰ ਸਵੇਰੇ ਉਸੇ ਡਰੇਨ 'ਚੋਂ ਮਿਲੀ ਹੈ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨਡੀਆਰਐਫ ਦੀ ਟੀਮ ਵੱਲੋਂ ਉਸੇ ਥਾਂ ’ਤੇ 72 ਘੰਟੇ ਬਚਾਅ ਮੁਹਿੰਮ ਚਲਾਈ ਗਈ। ਅਭਿਲਾਸ਼ ਦੇ ਮਿਲਣ ਦੀ ਪੁਸ਼ਟੀ ਕਰਦਿਆਂ ਐਸਪੀ ਡੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਦਿੱਲੀ ਤੋਂ ਗ੍ਰਿਫਤਾਰ ਚਾਰ ਅੱਤਵਾਦੀਆਂ ਨੂੰ ਪੰਜਾਬ ਲੈ ਕੇ ਆਈ ਪੁਲਿਸ , ਕੈਨੇਡਾ ਅਤੇ ਆਸਟ੍ਰੇਲੀਆ ਦੇ ਗੈਂਗਸਟਰਾਂ ਨਾਲ ਸੀ ਸਬੰਧ

 ਪੰਜਾਬ ਪੁਲਿਸ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਚਲਾਈ ਗਈ ਸਾਂਝੀ ਮੁਹਿੰਮ 'ਚ ਐਤਵਾਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਅੱਤਵਾਦੀਆਂ ਨੂੰ ਪੰਜਾਬ ਲਿਆਂਦਾ ਗਿਆ ਹੈ। ਇਹ ਅੱਤਵਾਦੀ ਕੈਨੇਡਾ ਅਤੇ ਆਸਟ੍ਰੇਲੀਆ ਦੇ ਗੈਂਗਸਟਰਾਂ ਨਾਲ ਜੁੜੇ ਹੋਏ ਸਨ।

MLA ਲਾਭ ਸਿੰਘ ਉਗੋਕੇ ਨੇ ਆਪਣੇ ਪਿੰਡ ਉਗੋਕੇ 'ਚ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ

ਦੇਸ਼ ਦੀ ਅਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਦੇ ਪਿੰਡ ਉਗੋਕੇ ਵਿੱਚ ਵੀ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕ ਦਾ ਉਦਘਾਟਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਕੀਤਾ ਗਿਆ। 

ਲਾਲ ਕਿਲ੍ਹੇ ਵਾਲੀ ਵਾਇਰਲ ਵੀਡੀਓ 'ਤੇ ਲਾਲਜੀਤ ਭੁੱਲਰ ਨੇ ਕਿਹਾ - ਮੈਂ ਕਿਸਾਨ ਦਾ ਪੁੱਤਰ ਹਾਂ, ਇਸ ਕਾਰਨ ਦਿੱਲੀ ਗਿਆ ਸੀ, ਇਸ 'ਚ ਕੁਝ ਗਲਤ ਨਹੀਂ ਕੀਤਾ

ਸੰਗਰੂਰ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਲਾਲ ਕਿਲ੍ਹੇ 'ਤੇ ਵਾਇਰਲ ਹੋਈ ਵੀਡੀਓ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਮੈਂ ਕਿਸਾਨ ਦਾ ਪੁੱਤਰ ਹਾਂ, ਇਸ ਕਾਰਨ ਦਿੱਲੀ ਗਿਆ ਸੀ, ਇਸ 'ਚ ਕੁਝ ਗਲਤ ਨਹੀਂ ਕੀਤਾ।

Amritsar News: ਫਲਾਈਟ ਰੱਦ ਹੋਣ ਮਗਰੋਂ ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ 'ਤੇ ਰਾਤ 11 ਵਜੇ ਯਾਤਰੀਆਂ ਨੇ ਜੰਮਕੇ ਹੰਗਾਮਾ ਕੀਤਾ।ਦਰਅਸਲ, ਅੰਮ੍ਰਿਤਸਰ ਤੋਂ ਅਹਿਮਦਾਬਾਦ ਜਾਣ ਵਾਲੀ ਫਲਾਈਟ ਰਾਤ ਨੂੰ ਅਚਾਨਕ ਰੱਦ ਕਰ ਦਿੱਤੀ ਗਈ। ਜਿਸ ਤੋਂ ਬਾਅਦ ਯਾਤਰੀਆਂ ਕੋਲ ਨਾ ਤਾਂ ਅੱਗੇ ਜਾਣ ਲਈ ਕੋਈ ਫਲਾਈਟ ਸੀ ਅਤੇ ਨਾ ਹੀ ਰਾਤ ਠਹਿਰਨ ਦਾ ਪ੍ਰਬੰਧ ਸੀ। ਅਹਿਮਦਾਬਾਦ ਤੋਂ ਆ ਰਹੀ ਸਪਾਈਸ ਜੈੱਟ ਦੀ ਫਲਾਈਟ SG3790 ਕਰੀਬ ਇਕ ਘੰਟੇ ਦੀ ਦੇਰੀ ਨਾਲ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੀ। ਇਹੀ ਫਲਾਈਟ SG3791 ਬਣ ਕੇ ਰਾਤ 10 ਵਜੇ ਅੰਮ੍ਰਿਤਸਰ ਤੋਂ ਅਹਿਮਦਾਬਾਦ ਲਈ ਉਡਾਣ ਭਰਦੀ ਹੈ। ਯਾਤਰੀ ਸਮੇਂ ਸਿਰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਚੈਕਿੰਗ ਵੀ ਕੀਤੀ ਗਈ। ਸਪਾਈਸ ਜੈੱਟ ਦੀ ਫਲਾਈਟ ਰਾਤ 10:23 'ਤੇ ਅੰਮ੍ਰਿਤਸਰ ਪਹੁੰਚੀ, ਪਰ ਵਾਪਸੀ ਲਈ ਉਡਾਣ ਨਹੀਂ ਭਰ ਸਕੀ। ਸ਼ੁਰੂਆਤ 'ਚ ਯਾਤਰੀਆਂ ਨੂੰ ਕੁਝ ਨਹੀਂ ਦੱਸਿਆ ਗਿਆ ਪਰ ਬਾਅਦ 'ਚ ਤਕਨੀਕੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ।

Arvind Kejriwal: ਦਿੱਲੀ ਤੋਂ ਬਾਅਦ ਹੁਣ ਪੰਜਾਬ 'ਚ ਵੀ ਕ੍ਰਾਂਤੀ ਸ਼ੁਰੂ ਹੋਈ, ਪੰਜਾਬ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਸਿਹਤ ਦੇ ਖੇਤਰ ਵਿੱਚ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਕ੍ਰਾਂਤੀ ਸ਼ੁਰੂ ਹੋ ਗਈ ਹੈ। ਇਹ ਇੱਕ ਸ਼ੁਰੂਆਤ ਹੈ। ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।

State Award: ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ। ਸੂਬਾ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ), ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ (ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ) ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ।

Independence Day 2022: ਸੀਐਮ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਬਣਾਉਣ ਦਾ ਕੀਤਾ ਵਾਅਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਬਣਾਉਣ ਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਪੁਣੇ ਤੇ ਹੋਰ ਸਮਾਜਿਕ ਪੱਖਪਾਤ ਵਰਗੀਆਂ ਬੁਰਾਈਆਂ ਖ਼ਿਲਾਫ਼ ਜੰਗ ਵਿੱਢਣ ਦਾ ਸੱਦਾ ਦਿੱਤਾ। ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜਿਕ ਬੁਰਾਈਆਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਰੁਕਾਵਟ ਹਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਅਸੀਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਦੀ ਜੜ੍ਹ ਵੱਢ ਸੁੱਟੀਏ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਸਰਕਾਰ ਇਸ ਮਹਾਨ ਕਾਰਜ ਲਈ ਦ੍ਰਿੜ੍ਹ ਸੰਕਲਪ ਹੈ ਪਰ ਇਹ ਮਿਸ਼ਨ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ।

BSF: ਭਾਰਤ-ਪਾਕਿਸਤਾਨ ਕੌਮਾਂਤਰੀ ਸਾਦਕੀ ਬਾਰਡਰ 'ਤੇ ਬੀਐਸਐਫ ਜਵਾਨਾਂ ਨੇ ਪਾਕਿਸਤਾਨੀ ਰੇਂਜਰਾਂ ਨੂੰ ਦਿੱਤੀ ਮਿਠਾਈ

 ਅੱਜ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਜਿੱਥੇ ਦੇਸ਼ ਭਾਰਤ ਵਿੱਚ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਉਥੇ ਹੀ ਭਾਰਤ ਪਾਕਿਸਤਾਨ ਫਾਜ਼ਿਲਕਾ ਇਲਾਕੇ ਦੇ ਕੌਮਾਂਤਰੀ ਸਾਦਕੀ ਬਾਰਡਰ 'ਤੇ ਦੇਸ਼ ਦੀ ਸੀਮਾ ਦੀ ਰੱਖਿਆ ਕਰ ਰਹੇ ਬੀਐਸਐਫ ਦੇ ਭਾਰਤੀ ਜਵਾਨਾਂ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਆਪਣੀ ਖੁਸ਼ੀਆਂ ਵਿੱਚ ਪਾਕਿਸਤਾਨੀ ਰੇਂਜਰਾਂ ਨੂੰ ਵੀ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਮਠਿਆਈਆਂ ਭੇਟ ਕਰ ਆਪਸੀ ਭਾਈਚਾਰਾ ਵਧਾਉਣ ਦੀ ਕਾਮਨਾ ਕੀਤੀ ਹੈ। ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ ਪਾਕਿਸਤਾਨ ਸਰਹੱਦ ਤੋਂ ਆਪਸੀ ਭਾਈਚਾਰੇ ਦੀ ਤਸਵੀਰ ਸਾਹਮਣੇ ਆਈ ਹੈ। ਤਸਵੀਰਾਂ ਫਾਜ਼ਿਲਕਾ ਦੀ ਕੌਮਾਂਤਰੀ ਭਾਰਤ ਪਾਕਿਸਤਾਨ ਸਰਹੱਦ ਸਾਦਕੀ ਚੌਕੀ ਦੀਆਂ ਨੇ ਜਿੱਥੇ ਦੇਸ਼ ਦੀ ਸੁਰੱਖਿਆ ਕਰ ਰਹੇ ਜਵਾਨਾਂ ਨੇ ਪਹਿਲ ਕੀਤੀ। ਆਜ਼ਾਦੀ ਦਿਹਾੜੇ ਮੌਕੇ  ਫ਼ਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ 'ਤੇ ਪਹੁੰਚੇ ਬੀਐਸਐਫ ਦੇ ਡੀਆਈਜੀ ਵੀਪੀ ਬਡੋਲਾ ਦੀ ਅਗਵਾਈ ਵਿੱਚ  ਆਪਣੀ ਖੁਸ਼ੀਆਂ ਦੇ ਵਿਚ ਪਾਕਿਸਤਾਨੀ ਰੇਂਜਰਾਂ ਨੂੰ ਸ਼ਾਮਲ ਕੀਤਾ ਗਿਆ।

Protest: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ

75ਵੇਂ ਆਜ਼ਾਦੀ ਦਿਹਾੜੇ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਤਿਰੰਗਾ ਲਹਿਰਾਇਆ। ਬਾਰਸ਼ ਦੇ ਬਾਵਜੂਦ ਸਮਾਗਮ 'ਚ ਸਕੂਲੀ ਬੱਚਿਆਂ ਦੀ ਪੇਸ਼ਕਾਰੀ ਸ਼ਾਨਦਾਰ ਰਹੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਦੇ ਨਾਲ ਹੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਇਤਰਾਜ ਵੀ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ 15 ਅਗਸਤ ਤੇ 26 ਜਨਵਰੀ ਨੂੰ ਹੀ ਉਨ੍ਹਾਂ ਦੀ ਯਾਦ ਆਉਂਦੀ ਹੈ। ਸਰਕਾਰ ਸਿਰਫ ਰਸਮੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ।

Simranjit Singh Mann: ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਤਿਰੰਗੇ ਦੀ ਥਾਂ ਝੁਲਾਇਆ 'ਕੇਸਰੀ ਨਿਸ਼ਾਨ'

ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਦੇਸ਼ ਦੇ ਸਿਆਸਤਦਾਨਾਂ ਨੇ ਆਪਣੇ ਘਰਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਅਕਾਊਂਟਸ ਉੱਪਰ ਤਿਰੰਗਾ ਲਾਇਆ ਪਰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਐਲਾਨ ਮੁਤਾਬਕ ਕੇਸਰੀ ਨਿਸ਼ਾਨ ਹੀ ਝੁਲਾਇਆ। ਸਿਮਰਨਜੀਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪੇਜ ਟਵਿੱਟਰ ਉੱਪਰ ਵੀ ਕੇਸਰੀ ਨਿਸ਼ਾਨਾ ਲਾਇਆ ਹੈ ਜਿਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੀ ਵੀ ਤਸਵੀਰ ਹੈ। 

Bikram Majithia: ਜੇਲ੍ਹ 'ਚੋਂ ਛੁੱਟਣ ਮਗਰੋਂ ਖਟਕੜ ਕਲਾਂ ਜਾਏਗਾ ਬਿਕਰਮ ਮਜੀਠੀਆ ਦਾ ਕਾਫਲਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚੋਂ ਛੁੱਟਣ ਮਗਰੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ। ਮਜੀਠੀਆ ਕੱਲ੍ਹ 16 ਅਗਸਤ ਨੂੰ ਚੰਡੀਗੜ੍ਹ ਤੋਂ ਸਵੇਰੇ 9:30 ਵਜੇ ਕਾਫ਼ਲੇ ਸਮੇਤ ਚੱਲ ਕੇ ਸਵੇਰੇ 11 ਵਜੇ ਖਟਕੜ ਕਲਾਂ ਪਹੁੰਚਣਗੇ। ਉਸ ਤੋਂ ਬਾਅਦ ਉਹ ਕਰੀਬ ਸ਼ਾਮ 3 ਵਜੇ ਤੋਂ ਬਾਅਦ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣਗੇ। ਨਸ਼ਾ ਤਸਕਰੀ ਦੇ ਕੇਸ ਵਿੱਚ ਕਈ ਮਹੀਨੇ ਜੇਲ੍ਹ ਵਿੱਚ ਰਹਿਣ ਮਗਰੋਂ ਮਜੀਠੀਆ ਜ਼ਮਾਨਤ ਉੱਪਰ ਜੇਲ੍ਹ ਤੋਂ ਬਾਹਰ ਆਏ ਹਨ। ਉਨ੍ਹਾਂ ਨੂੰ ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੈ।

CM BHAGWANT MANN: ਪੰਜਾਬ 'ਚ ਅਜਿਹਾ ਕੋਈ ਨਹੀਂ ਹੋਵੇਗਾ ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ: ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ। ਗਰੀਬ ਲੋਕ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਪੰਜਾਬ ਵਿੱਚ ਅਜਿਹਾ ਕੋਈ ਨਹੀਂ ਹੋਵੇਗਾ ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ। ਅੱਜ 75 ਮੁਹੱਲਾ ਕਲੀਨਿਕ ਸ਼ੁਰੂ ਹੋ ਗਏ ਹਨ। ਅਸੀਂ ਇਸ ਦੀ ਸ਼ੁਰੂਆਤ ਦਿੱਲੀ ਸਰਕਾਰ ਦੀ ਤਰਜ਼ 'ਤੇ ਕੀਤੀ ਹੈ।

ਪਿਛੋਕੜ

Punjab Breaking News, 15 August 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ। ਗਰੀਬ ਲੋਕ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਪੰਜਾਬ ਵਿੱਚ ਅਜਿਹਾ ਕੋਈ ਨਹੀਂ ਹੋਵੇਗਾ ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ। ਅੱਜ 75 ਮੁਹੱਲਾ ਕਲੀਨਿਕ ਸ਼ੁਰੂ ਹੋ ਗਏ ਹਨ। ਅਸੀਂ ਇਸ ਦੀ ਸ਼ੁਰੂਆਤ ਦਿੱਲੀ ਸਰਕਾਰ ਦੀ ਤਰਜ਼ 'ਤੇ ਕੀਤੀ ਹੈ। ਪੰਜਾਬ 'ਚ ਅਜਿਹਾ ਕੋਈ ਨਹੀਂ ਹੋਵੇਗਾ ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ: ਸੀਐਮ ਭਗਵੰਤ ਮਾਨ


ਜੇਲ੍ਹ 'ਚੋਂ ਛੁੱਟਣ ਮਗਰੋਂ ਖਟਕੜ ਕਲਾਂ ਜਾਏਗਾ ਬਿਕਰਮ ਮਜੀਠੀਆ ਦਾ ਕਾਫਲਾ


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚੋਂ ਛੁੱਟਣ ਮਗਰੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ। ਮਜੀਠੀਆ ਕੱਲ੍ਹ 16 ਅਗਸਤ ਨੂੰ ਚੰਡੀਗੜ੍ਹ ਤੋਂ ਸਵੇਰੇ 9:30 ਵਜੇ ਕਾਫ਼ਲੇ ਸਮੇਤ ਚੱਲ ਕੇ ਸਵੇਰੇ 11 ਵਜੇ ਖਟਕੜ ਕਲਾਂ ਪਹੁੰਚਣਗੇ। ਉਸ ਤੋਂ ਬਾਅਦ ਉਹ ਕਰੀਬ ਸ਼ਾਮ 3 ਵਜੇ ਤੋਂ ਬਾਅਦ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣਗੇ। ਜੇਲ੍ਹ 'ਚੋਂ ਛੁੱਟਣ ਮਗਰੋਂ ਖਟਕੜ ਕਲਾਂ ਜਾਏਗਾ ਬਿਕਰਮ ਮਜੀਠੀਆ ਦਾ ਕਾਫਲਾ


ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ


75ਵੇਂ ਆਜ਼ਾਦੀ ਦਿਹਾੜੇ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਤਿਰੰਗਾ ਲਹਿਰਾਇਆ। ਬਾਰਸ਼ ਦੇ ਬਾਵਜੂਦ ਸਮਾਗਮ 'ਚ ਸਕੂਲੀ ਬੱਚਿਆਂ ਦੀ ਪੇਸ਼ਕਾਰੀ ਸ਼ਾਨਦਾਰ ਰਹੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਦੇ ਨਾਲ ਹੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਇਤਰਾਜ ਵੀ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ 15 ਅਗਸਤ ਤੇ 26 ਜਨਵਰੀ ਨੂੰ ਹੀ ਉਨ੍ਹਾਂ ਦੀ ਯਾਦ ਆਉਂਦੀ ਹੈ। ਸਰਕਾਰ ਸਿਰਫ ਰਸਮੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ


ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ: ਸੀਐਮ ਭਗਵੰਤ ਮਾਨ 


ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਾਡੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਸਾਡੇ ਲੋਕਾਂ ਤੱਕ ਨਹੀਂ ਪਹੁੰਚੀ। ਉਨ੍ਹਾਂ ਕਿਹਾ ਹੈ ਕਿ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਸਹੀ ਮਾਇਨੇ ‘ਚ ਆਜ਼ਾਦੀ ਆਪਣੇ ਲੋਕਾਂ ਤੱਕ ਪਹੁੰਚਾਵਾਂਗੇ।  ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆ। ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ: ਸੀਐਮ ਭਗਵੰਤ ਮਾਨ


ਅੱਜ ਲਾਲ ਕਿਲ੍ਹੇ 'ਤੇ ਭਾਸ਼ਣ ਦੌਰਾਨ ਕੀ ਬੋਲੇ ਪ੍ਰਧਾਨ ਮੰਤਰੀ ਮੋਦੀ, ਪੜ੍ਹੋ 10 ਵੱਡੀਆਂ ਗੱਲਾਂ


PM Narendra Modi Lal Qila Speech: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹੇ ਤੋਂ ਨੌਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ। ਸੁਤੰਤਰਤਾ ਦਿਵਸ ਭਾਰਤ ਲਈ ਹਮੇਸ਼ਾ ਹੀ ਖਾਸ ਹੁੰਦਾ ਹੈ ਪਰ ਇਸ ਵਾਰ ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਦੇਸ਼ ਨੇ ਆਜ਼ਾਦੀ ਦੇ 75 ਸਾਲ ਪੂਰੇ ਕਰ ਲਏ ਹਨ। ਅੱਜ ਲਾਲ ਕਿਲ੍ਹੇ 'ਤੇ ਭਾਸ਼ਣ ਦੌਰਾਨ ਕੀ ਬੋਲੇ ਪ੍ਰਧਾਨ ਮੰਤਰੀ ਮੋਦੀ, ਪੜ੍ਹੋ 10 ਵੱਡੀਆਂ ਗੱਲਾਂ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.