(Source: ECI/ABP News)
Punjab Breaking News LIVE: ਪੰਜਾਬ ਦੇ ਅਧਿਆਪਕਾਂ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ
Punjab Breaking News, 15 July 2022 LIVE Updates: ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦਿਹਾਂਤ।
LIVE

Background
Punjab: ਪੰਜਾਬ ਦੇ ਅਧਿਆਪਕਾਂ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ
ਦਿੱਲੀ 'ਚ ਕੇਜਰੀਵਾਲ ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ ਹੋਇਆ ਹੈ। ਧਰਨੇ 'ਤੇ ਬੈਠੇ ਪੰਜਾਬ ਦੇ ਅਧਿਆਪਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।ਦਿੱਲੀ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਿੱਖੀ ਬਹਿਸ ਵੀ ਹੋਈ ਹੈ। ਕੇਜਰੀਵਾਲ ਨਾਲ ਮੁਲਾਕਾਤ ਦੀ ਮੰਗ 'ਤੇ ਅੜੇ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਨੇ ਜ਼ਬਰਨ ਹਟਾਇਆ ਹੈ।
ਇੱਥੇ ਪੜ੍ਹੋ ਪੂਰੀ ਖ਼ਬਰ: ਪੰਜਾਬ ਦੇ ਅਧਿਆਪਕਾਂ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ
Punjab: 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ 'ਤੇ ਮਿਲੀ ਤਰੱਕੀ
ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਹਥਿਆਰਬੰਦ ਵਿੰਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਆਰਮਡ ਪੁਲਿਸ ਕੇਡਰ ਦੇ 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ 'ਤੇ ਤਰੱਕੀ ਦਿੱਤੀ। 60 ਪੁਲਿਸ ਮੁਲਾਜ਼ਮਾਂ ਦੀ ਇਸ ਤਰੱਕੀ ਨਾਲ ਪੰਜਾਬ ਪੁਲਿਸ ਦੇ ਸਾਰੇ ਆਰਮਡ ਵਿੰਗਾਂ ਵਿੱਚ ਇੰਸਪੈਕਟਰ ਰੈਂਕ ਦੀਆਂ ਲਗਭਗ ਸਾਰੀਆਂ ਅਸਾਮੀਆਂ ਭਰ ਗਈਆਂ ਹਨ।
ਇੱਥੇ ਪੜ੍ਹੋ ਪੂਰੀ ਖ਼ਬਰ: 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ 'ਤੇ ਮਿਲੀ ਤਰੱਕੀ
ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਦੋ ਬੇਰੁਜ਼ਗਾਰ ਨੌਜਵਾਨਾਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਿਛਲੇ ਤਿੰਨ ਮਹੀਨਿਆਂ ਤੋਂ 2016 ਪੁਲਿਸ ਦੀ ਭਰਤੀ ਨੂੰ ਲੈਕੇ ਮੁੰਡੇ ਕੁੜੀਆਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਪਿਛਲੇ ਤਿੰਨ ਦਿਨਾਂ ਤੋਂ ਪਹਿਲਾਂ ਤਿੰਨ ਕੂੜੀਆਂ ਮਰਨ ਵਰਤ ਤੇ ਬੈਠੀਆਂ ਉਸ ਤੋਂ ਬਾਅਦ ਮੁੰਡੇ ਵੀ ਮਰਨ ਵਰਤ ਤੇ ਬੈਠ ਗਏ।ਇਸ ਦੌਰਾਨ ਸ਼ੁਕਰਵਾਰ ਦੇਰ ਰਾਤ ਇਕ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਘਣ ਲਿਆ ਜਦਕਿ ਇਕ ਹੋਰ ਨੇ ਫਾਹਾ ਲਾਉਣ ਦੀ ਕੋਸ਼ਿਸ਼ ਕੀਤੀ।
Punjab News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਦੇ ਦਿਹਾਂਤ
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ।ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸੀ ਅਤੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ 'ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਤੜਕੇ ਅਕਾਲ ਚਲਾਨਾਂ ਕਰ ਗਏ।ਇਸ 'ਤੇ ਸ੍ਰੋਮਣੀ ਅਕਾਲੀ ਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੁਖਬੀਰ ਬਾਦਲ ਨੇ ਕਿਹਾ, "ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਜੀ ਕਾਹਲੋਂ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਕਾਹਲੋਂ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸੀ। ਉਸਦੀ ਬੁੱਧੀਮਾਨ ਸਲਾਹ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਦੁੱਖ ਦੀ ਘੜੀ ਵਿੱਚ ਕਾਹਲੋਂ ਪਰਿਵਾਰ ਦੇ ਨਾਲ ਖੜ੍ਹਾ ਹਾਂ।"
[blurb]
Deeply saddened to learn about the demise of senior Akali leader & former Punjab Vidhan Sabha Speaker S Nirmal Singh Ji Kahlon. Kahlon sahab was a source of insipration for all of us. His wise counsel will always be missed. I stand with Kahlon family in this hour of grief. pic.twitter.com/INTY21hDF2
— Sukhbir Singh Badal (@officeofssbadal) July 16, 2022
[/blurb]
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
