Punjab Breaking News LIVE: ਪੰਜਾਬ ਦੇ ਅਧਿਆਪਕਾਂ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ

Punjab Breaking News, 15 July 2022 LIVE Updates: ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦਿਹਾਂਤ।

abp sanjha Last Updated: 16 Jul 2022 12:51 PM
Punjab: ਪੰਜਾਬ ਦੇ ਅਧਿਆਪਕਾਂ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ

ਦਿੱਲੀ 'ਚ ਕੇਜਰੀਵਾਲ ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ ਹੋਇਆ ਹੈ।  ਧਰਨੇ 'ਤੇ ਬੈਠੇ ਪੰਜਾਬ ਦੇ ਅਧਿਆਪਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।ਦਿੱਲੀ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਿੱਖੀ ਬਹਿਸ ਵੀ ਹੋਈ ਹੈ। ਕੇਜਰੀਵਾਲ ਨਾਲ ਮੁਲਾਕਾਤ ਦੀ ਮੰਗ 'ਤੇ ਅੜੇ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਨੇ ਜ਼ਬਰਨ ਹਟਾਇਆ ਹੈ।


 


ਇੱਥੇ ਪੜ੍ਹੋ ਪੂਰੀ ਖ਼ਬਰ: ਪੰਜਾਬ ਦੇ ਅਧਿਆਪਕਾਂ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ

Punjab: 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ 'ਤੇ ਮਿਲੀ ਤਰੱਕੀ

ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਹਥਿਆਰਬੰਦ ਵਿੰਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਆਰਮਡ ਪੁਲਿਸ ਕੇਡਰ ਦੇ 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ 'ਤੇ ਤਰੱਕੀ ਦਿੱਤੀ। 60 ਪੁਲਿਸ ਮੁਲਾਜ਼ਮਾਂ ਦੀ ਇਸ ਤਰੱਕੀ ਨਾਲ ਪੰਜਾਬ ਪੁਲਿਸ ਦੇ ਸਾਰੇ ਆਰਮਡ ਵਿੰਗਾਂ ਵਿੱਚ ਇੰਸਪੈਕਟਰ ਰੈਂਕ ਦੀਆਂ ਲਗਭਗ ਸਾਰੀਆਂ ਅਸਾਮੀਆਂ ਭਰ ਗਈਆਂ ਹਨ।


 


ਇੱਥੇ ਪੜ੍ਹੋ ਪੂਰੀ ਖ਼ਬਰ: 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ 'ਤੇ ਮਿਲੀ ਤਰੱਕੀ

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਦੋ ਬੇਰੁਜ਼ਗਾਰ ਨੌਜਵਾਨਾਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਿਛਲੇ ਤਿੰਨ ਮਹੀਨਿਆਂ ਤੋਂ 2016 ਪੁਲਿਸ ਦੀ ਭਰਤੀ ਨੂੰ ਲੈਕੇ ਮੁੰਡੇ ਕੁੜੀਆਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਪਿਛਲੇ ਤਿੰਨ ਦਿਨਾਂ ਤੋਂ ਪਹਿਲਾਂ ਤਿੰਨ ਕੂੜੀਆਂ ਮਰਨ ਵਰਤ ਤੇ ਬੈਠੀਆਂ ਉਸ ਤੋਂ ਬਾਅਦ ਮੁੰਡੇ ਵੀ ਮਰਨ ਵਰਤ ਤੇ ਬੈਠ ਗਏ।ਇਸ ਦੌਰਾਨ ਸ਼ੁਕਰਵਾਰ ਦੇਰ ਰਾਤ ਇਕ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਘਣ ਲਿਆ ਜਦਕਿ ਇਕ ਹੋਰ ਨੇ ਫਾਹਾ ਲਾਉਣ ਦੀ ਕੋਸ਼ਿਸ਼ ਕੀਤੀ।

Punjab News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਦੇ ਦਿਹਾਂਤ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ।ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸੀ ਅਤੇ  ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ 'ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਤੜਕੇ ਅਕਾਲ ਚਲਾਨਾਂ ਕਰ ਗਏ।ਇਸ 'ਤੇ ਸ੍ਰੋਮਣੀ ਅਕਾਲੀ ਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 


ਸੁਖਬੀਰ ਬਾਦਲ ਨੇ ਕਿਹਾ, "ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਜੀ ਕਾਹਲੋਂ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਕਾਹਲੋਂ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸੀ। ਉਸਦੀ ਬੁੱਧੀਮਾਨ ਸਲਾਹ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਦੁੱਖ ਦੀ ਘੜੀ ਵਿੱਚ ਕਾਹਲੋਂ ਪਰਿਵਾਰ ਦੇ ਨਾਲ ਖੜ੍ਹਾ ਹਾਂ।"


 


 






ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ

ਪਿਛੋਕੜ

Punjab Breaking News, 15 July 2022 LIVE Updates: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦਿਹਾਂਤ। ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ ਐਸਕਾਰਟ ਹਸਪਤਾਲ ਅੰਮ੍ਰਿਤਸਰ  ਵਿੱਚ ਦਾਖ਼ਲ ਸਨ।ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ 'ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ।ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਸਮੇਂ ਤੋਂ ਫੋਰਟਿਸ ਹਸਪਤਾਲ ਅੰਮ੍ਰਿਤਸਰ 'ਚ ਜੇਰੇ ਇਲਾਜ ਸਨ ਪਰ ਅੱਜ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਏ। 


 


ਹਸਪਤਾਲ ਦੇ ਹੋਸਟਲ 'ਚ 23 ਸਾਲਾ ਰੇਡੀਓਗ੍ਰਾਫਰ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਆਤਮ ਹੱਤਿਆ , ਚੱਲ ਰਿਹਾ ਸੀ ਤਲਾਕ ਦਾ ਕੇਸ


ਇੱਕ 23 ਸਾਲਾ ਰੇਡੀਓਗ੍ਰਾਫਰ ਨੇ ਹਸਪਤਾਲ ਦੇ ਹੋਸਟਲ ਵਿੱਚ ਪੱਖੇ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਘਟਨਾ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਹੈ।ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਪਵਨ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਦੀ ਰਹਿਣ ਵਾਲੀ 23 ਸਾਲਾ ਆਰਤੀ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਰੇਡੀਓਲੋਜੀ ਵਿਭਾਗ ਵਿੱਚ ਬਤੌਰ ਰੇਡੀਓਗ੍ਰਾਫਰ ਕੰਮ ਕਰਦੀ ਸੀ। ਵੀਰਵਾਰ ਰਾਤ ਹੀ ਉਹ ਛੁੱਟੀ ਤੋਂ ਆਪਣੇ ਘਰ ਗੁਰਦਾਸਪੁਰ ਤੋਂ ਹੋਸਟਲ ਵਾਪਸ ਆਈ ਸੀ। ਸ਼ੁੱਕਰਵਾਰ ਸਵੇਰੇ ਜਦੋਂ ਆਰਤੀ ਦੇ ਕਮਰੇ ਦਾ ਦਰਵਾਜ਼ਾ ਕਾਫੀ ਦੇਰ ਤੱਕ ਨਾ ਖੁੱਲ੍ਹਿਆ ਤਾਂ ਸਾਥੀ ਕਰਮਚਾਰੀਆਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।


 


ਨਕਲੀ ਕਿਹੇ ਜਾਣ 'ਤੇ ਬੋਲੇ ਰਾਮ ਰਹੀਮ, ਮੈਂ ਪਤਲਾ ਕੀ ਹੋਇਆ ਲੋਕਾਂ ਨੇ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ


ਜੇਲ ਤੋਂ ਪੈਰੋਲ 'ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ 'ਤੇ ਸਪੱਸ਼ਟੀਕਰਨ ਦਿੱਤਾ ਹੈ। ਸਤਿਸੰਗ ਦੌਰਾਨ ਉਸ ਨੇ ਵਿਅੰਗਮਈ ਲਹਿਜੇ ਵਿਚ ਕਿਹਾ ਕਿ "ਮੈਂ ਪਤਲਾ ਕੀ ਹੋਇਆ, ਲੋਕ ਮੈਨੂੰ ਨਕਲੀ ਕਹਿਣ ਲੱਗ ਪਏ।" ਦਰਅਸਲ ਚੰਡੀਗੜ੍ਹ, ਅੰਬਾਲਾ ਅਤੇ ਪੰਚਕੂਲਾ ਦੇ ਕੁਝ ਸ਼ਰਧਾਲੂਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਸਨ। ਜਿਸ 'ਚ ਉਨ੍ਹਾਂ ਕਿਹਾ ਕਿ ਜੇਲ ਤੋਂ ਪੈਰੋਲ 'ਤੇ ਆਇਆ ਰਾਮ ਰਹੀਮ ਫਰਜ਼ੀ ਹੈ। ਅਸਲੀ ਕਿਤੇ ਅਗਵਾ ਹੋ ਗਿਆ ਹੈ। ਹਾਲਾਂਕਿ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਰਾਮ ਰਹੀਮ ਫਿਲਹਾਲ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ 'ਚ ਹੈ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.