Punjab Breaking News LIVE: ਕੈਪਟਨ ਅਮਰਿੰਦਰ ਬੀਜੇਪੀ 'ਚ ਸ਼ਾਮਲ ਹੋਣਗੇ, ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਹਤ ਵਿਗੜੀ, ਰਾਘਵ ਚੱਢਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼, ਗੈਂਗਸਟਰ ਮਨੀ ਰਈਆ ਤੇ ਮਨਦੀਪ ਤੂਫ਼ਾਨ ਗ੍ਰਿਫ਼ਤਾਰ
Punjab Breaking News, 16 September 2022 LIVE Updates: ਕੈਪਟਨ ਅਮਰਿੰਦਰ ਬੀਜੇਪੀ 'ਚ ਸ਼ਾਮਲ ਹੋਣਗੇ, ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਹਤ ਵਿਗੜੀ, ਰਾਘਵ ਚੱਢਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼
ਦੇਸ਼ ਦੀ ਸਿਆਸਤ ਵਿੱਚ ਬੁਲਡੋਜ਼ਰ ਦਾ ਚਰਚਾ ਕਾਫੀ ਹੈ। ਅੱਜ ਫਿਰੋਜ਼ਪੁਰ ਕੈਂਟ ਵਿੱਚ ਵੀ ਬੁਲਡੋਜ਼ਰ ਚੱਲਿਆ। ਕੈਂਟ ਬੋਰਡ ਫਿਰੋਜ਼ਪੁਰ ਨੇ ਬੁਲਡੋਜ਼ਰ ਚਲਾ ਕੇ ਖੋਖੇ ਢਾਹ ਦਿੱਤੇ ਤੇ ਉਨ੍ਹਾਂ ਵੱਲੋ ਕੀਤੇ ਹੋਏ ਨਾਜਾਇਜ ਕਬਜ਼ੇ ਹਟਾ ਦਿੱਤੇ। ਕੰਟੋਨਮੈਂਟ ਬੋਰਡ ਅਧਿਕਾਰੀ ਨੇ ਕਿਹਾ ਹੈ ਕਿ ਕਾਰਵਾਈ ਬਾਰੇ ਇਨ੍ਹਾਂ ਨੂੰ ਦੋ ਮਹੀਨੇ ਪਹਿਲਾ ਹੀ ਕਹਿ ਦਿੱਤਾ ਸੀ।
ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਤੇ ਅਕਾਲੀ ਦਲ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਆਪਣੀਆਂ ਪੁਰਾਣੀਆਂ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।
ਕੇਂਦਰ ਸਰਕਾਰ (Central Government) ਨੇ ਚੌਲਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ, ਜਿਸ ਤੋਂ ਬਾਅਦ ਚੌਲਾਂ ਦੀ ਕੀਮਤ 200 ਰੁਪਏ ਤੱਕ ਹੇਠਾਂ ਆ ਗਈ ਹੈ। ਜੇ ਤੁਸੀਂ ਵੀ ਖਰੀਦਣ ਜਾ ਰਹੇ ਹੋ ਰਾਸ਼ਨ, ਤਾਂ ਇਸ ਤੋਂ ਪਹਿਲਾਂ ਜਾਣੋ ਕੀ ਹਨ ਹੁਣ ਤਾਜ਼ਾ ਰੇਟ... ਸਰਕਾਰ ਨੇ ਟੁੱਟੇ ਹੋਏ ਚੌਲਾਂ ਦੇ ਨਿਰਯਾਤ (broken rice export) 'ਤੇ ਪਾਬੰਦੀ ਲਾ ਦਿੱਤੀ ਹੈ। ਭਾਰਤ ਇਸ ਫੈਸਲੇ ਨਾਲ ਚੀਨ 'ਚ ਅਨਾਜ ਸੰਕਟ ਪੈਦਾ ਹੋ ਸਕਦਾ ਹੈ। ਸਰਕਾਰ ਦੇ ਇਸ ਫੈਸਲੇ ਕਾਰਨ ਭਾਰਤ ਵਿੱਚ ਚੌਲਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ ,ਜਿਸ ਦੇ ਚੱਲ ਦੇ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਬੀਅਤ ਵਿਗੜਨ 'ਤੇ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ ਪਰ ਉਥੋਂ ਉਨ੍ਹਾਂ ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਬਲਕੌਰ ਸਿੰਘ ਹੁਣ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਾਲਾਂਕਿ ਡਾਕਟਰ ਉਨ੍ਹਾਂ ਸੁਰੱਖਿਆ ਨੂੰ ਦੇਖਦੇ ਹੋਏ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ।
ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਅੱਜ ਦੇਸ਼ ਭਰ ਵਿਚ ਕਰੀਬ 40 ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਆਬਕਾਰੀ ਨੀਤੀ ਹੁਣ ਵਾਪਸ ਲੈ ਲਈ ਗਈ ਹੈ। ਸੂਤਰਾਂ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਤੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਕੁਝ ਹੋਰ ਸ਼ਹਿਰਾਂ 'ਚ ਸ਼ਰਾਬ ਦੇ ਡੀਲਰਾਂ, ਵਿਤਰਕਾਂ ਤੇ ਸਪਲਾਈ ਚੇਨ ਦੇ ਨੈੱਟਵਰਕ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੇਸ਼ ਦੇ ਕਈ ਹਿੱਸਿਆਂ ਵਿੱਚ ਇਸ ਵੇਲੇ ਮੋਹਲੇਧਾਰ ਮੀਂਹ ਦਾ ਦੌਰ ਜਾਰੀ ਹੈ। ਇਸ ਨੂੰ ਲੈ ਕੇ ਕਈ ਸੂਬਿਆਂ ਵਿੱਚ ਰੈੱਡ ਤੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜੇ ਗੱਲ ਅੱਜ ਦੇ ਮੌਸਮ ਯਾਨਿ ਕਿ 16 ਸਤੰਬਰ ਦੀ ਕੀਤੀ ਜਾਵੇ ਤਾਂ ਉੱਤਰਾਖੰਡ ਤੇ ਉੱਤਰਪ੍ਰਦੇਸ਼ ਦੇ ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਦੇ ਨਾਲ ਬਿਜਲੀ ਤੱਕ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ ਵਿਆਹੁਤਾ ਬਲਾਤਕਾਰ ਨੂੰ ਅਪਰਾਧ ਘੋਸ਼ਿਤ ਕਰਨ ਦੀ ਮੰਗ 'ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਸਾਲ ਫਰਵਰੀ 'ਚ ਹੋਵੇਗੀ। ਅਦਾਲਤ ਨੇ ਫੈਸਲਾ ਕਰਨਾ ਹੈ ਕਿ ਪਤੀ ਦਾ ਪਤਨੀ ਨਾਲ ਜ਼ਬਰਨ ਸਬੰਧ ਬਲਾਤਕਾਰ ਹੈ ਜਾਂ ਨਹੀਂ। 11 ਮਈ ਨੂੰ ਦਿੱਲੀ ਹਾਈ ਕੋਰਟ ਦੇ 2 ਜੱਜਾਂ ਨੇ ਇਸ ਮਾਮਲੇ 'ਚ ਵੱਖ-ਵੱਖ ਫੈਸਲੇ ਦਿੱਤੇ ਸਨ। ਇਸ ਤੋਂ ਬਾਅਦ ਹੁਣ ਇਹ ਮਾਮਲਾ ਦੇਸ਼ ਦੀ ਸਰਵਉੱਚ ਅਦਾਲਤ ਵਿੱਚ ਪਹੁੰਚ ਗਿਆ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ 'ਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ। ਕੈਪਟਨ ਆਪਣੇ ਪੁੱਤਰ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤੇ ਪੋਤੇ ਨਿਰਵਾਣ ਸਿੰਘ ਨਾਲ ਭਾਜਪਾ ਦਾ ਹੱਥ ਫੜਨ ਜਾ ਰਹੇ ਹਨ। ਉਨ੍ਹਾਂ ਦੀ ਪਾਰਟੀ ਦਾ ਅਧਿਕਾਰਤ ਤੌਰ 'ਤੇ 19 ਸਤੰਬਰ ਨੂੰ ਭਾਜਪਾ 'ਚ ਰਲੇਵਾਂ ਹੋ ਜਾਵੇਗਾ। ਅਜਿਹੇ 'ਚ ਪੰਜਾਬ ਦੀ ਸਿਆਸਤ 'ਚ ਕੁਝ ਦਿਲਚਸਪ ਬਦਲਾਅ ਹੋਣ ਦੀ ਚਰਚਾ ਹੈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਮੁੜ ਗਠਨ ਦੀ ਕਵਾਇਦ ਵਿੱਢ ਦਿੱਤੀ ਹੈ। ਉਨ੍ਹਾਂ ਨੇ ਇਸ ਕੰਮ ਲਈ ਸੂਬਾ ਤੇ ਜ਼ਿਲ੍ਹਾ ਪੱਧਰੀ ਨਿਗਰਾਨ ਤੇ ਤਾਲਮੇਲ ਕਮੇਟੀ ਦੇ ਮੁਖੀ ਨਿਯੁਕਤ ਕੀਤੇ ਹਨ। ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਭਵਿੱਖੀ ਤਬਦੀਲੀਆਂ ਤੇ ਚੋਣਾਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਨੇ ਇਹ ਨਿਯੁਕਤੀਆਂ ਕੀਤੀਆਂ ਹਨ। ਅਹਿਮ ਗੱਲ ਹੈ ਕਿ ਬਾਗੀ ਸੁਰਾਂ ਵਾਲੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਜਗਮੀਤ ਸਿੰਘ ਬਰਾੜ ਨੂੰ ਨਵੀਆਂ ਨਿਯੁਕਤੀਆਂ ਵਿੱਚ ਥਾਂ ਨਹੀਂ ਦਿੱਤੀ ਗਈ। ਇਸ ਤੋਂ ਤੈਅ ਹੈ ਕਿ ਜਥੇਬੰਦਕ ਢਾਂਚੇ ਵਿੱਚ ਬਾਦਲ ਪਰਿਵਾਰ ਦੇ ਨੇੜਲਿਆਂ ਦਾ ਹੀ ਦਬਦਬਾ ਹੋਏਗਾ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਅੰਦਰ ਖਿੱਚੋਤਾਣ ਹੋਰ ਵਧ ਸਕਦੀ ਹੈ।
ਪਿਛੋਕੜ
Punjab Breaking News, 16 September 2022 LIVE Updates: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ 'ਚ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ। ਕੈਪਟਨ ਆਪਣੇ ਪੁੱਤਰ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤ ਪੋਤੇ ਨਿਰਵਾਣ ਸਿੰਘ ਨਾਲ ਭਾਜਪਾ ਦਾ ਹੱਥ ਫੜਨ ਜਾ ਰਹੇ ਹਨ। ਉਨ੍ਹਾਂ ਦੀ ਪਾਰਟੀ ਦਾ ਅਧਿਕਾਰਤ ਤੌਰ 'ਤੇ 19 ਸਤੰਬਰ ਨੂੰ ਭਾਜਪਾ 'ਚ ਰਲੇਵਾਂ ਹੋ ਜਾਵੇਗਾ। ਅਜਿਹੇ 'ਚ ਪੰਜਾਬ ਦੀ ਸਿਆਸਤ 'ਚ ਕੁਝ ਦਿਲਚਸਪ ਬਦਲਾਅ ਹੋਣ ਦੀ ਚਰਚਾ ਹੈ। BJP 'ਚ ਸ਼ਾਮਲ ਹੋ ਰਹੇ Captain Amarinder Singh
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਸਿਹਤ ਵਿਗੜੀ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ ,ਜਿਸ ਦੇ ਚੱਲ ਦੇ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਸਿਹਤ ਵਿਗੜੀ
ਰਾਘਵ ਚੱਢਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼
ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਬੀਜੇਪੀ ਨੇ ਕਿਹਾ ਹੈ ਕਿ ‘ਆਪ’ ਸਰਕਾਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਵਿੱਚ ਹੈ। ਇਸ ਲਈ ਅਰਵਿੰਦ ਕੇਜਰੀਵਾਲ ਸਾਰਾ ਡਰਾਮਾ ਰਚ ਰਿਹਾ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਭਟਕਾਇਆ ਜਾਵੇ। ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਵੀਰਵਾਰ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ ਕੀਤੀ ਹੈ। ਰਾਘਵ ਚੱਢਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼
ਗੈਂਗਸਟਰ ਮਨੀ ਰਈਆ ਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ 'ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ। ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸੁਖਬੀਰ ਬਾਦਲ ਨੇ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਮੁੜ ਗਠਨ ਦੀ ਕਵਾਇਦ ਵਿੱਢ ਦਿੱਤੀ ਹੈ। ਉਨ੍ਹਾਂ ਨੇ ਇਸ ਕੰਮ ਲਈ ਸੂਬਾ ਤੇ ਜ਼ਿਲ੍ਹਾ ਪੱਧਰੀ ਨਿਗਰਾਨ ਤੇ ਤਾਲਮੇਲ ਕਮੇਟੀ ਦੇ ਮੁਖੀ ਨਿਯੁਕਤ ਕੀਤੇ ਹਨ। ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਭਵਿੱਖੀ ਤਬਦੀਲੀਆਂ ਤੇ ਚੋਣਾਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਨੇ ਇਹ ਨਿਯੁਕਤੀਆਂ ਕੀਤੀਆਂ ਹਨ। ਅਹਿਮ ਗੱਲ ਹੈ ਕਿ ਬਾਗੀ ਸੁਰਾਂ ਵਾਲੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਜਗਮੀਤ ਸਿੰਘ ਬਰਾੜ ਨੂੰ ਨਵੀਆਂ ਨਿਯੁਕਤੀਆਂ ਵਿੱਚ ਥਾਂ ਨਹੀਂ ਦਿੱਤੀ ਗਈ। ਇਸ ਤੋਂ ਤੈਅ ਹੈ ਕਿ ਜਥੇਬੰਦਕ ਢਾਂਚੇ ਵਿੱਚ ਬਾਦਲ ਪਰਿਵਾਰ ਦੇ ਨੇੜਲਿਆਂ ਦਾ ਹੀ ਦਬਦਬਾ ਹੋਏਗਾ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਅੰਦਰ ਖਿੱਚੋਤਾਣ ਹੋਰ ਵਧ ਸਕਦੀ ਹੈ। ਸੁਖਬੀਰ ਬਾਦਲ ਨੇ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
- - - - - - - - - Advertisement - - - - - - - - -