Punjab Breaking News LIVE: ਸੰਯੁਕਤ ਕਿਸਾਨ ਮੋਰਚਾ ਨੇ ਖੋਲ੍ਹਿਆ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ, ਜ਼ਮਾਨਤ ਲਈ ਹਾਈਕੋਰਟ ਪਹੁੰਚਿਆ ਮਜੀਠੀਆ, Breaking and live Updates
Punjab Breaking News, 17 May 2022 LIVE Updates: ਸੰਯੁਕਤ ਕਿਸਾਨ ਮੋਰਚਾ ਨੇ ਖੋਲ੍ਹਿਆ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ, ਜ਼ਮਾਨਤ ਲਈ ਹਾਈਕੋਰਟ ਪਹੁੰਚਿਆ ਮਜੀਠੀਆ, Breaking and live Updates
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ 95 ਫੀਸਦੀ ਨਜਾਇਜ਼ ਖੱਡਾਂ ਬੰਦ ਹੋ ਗਈਆਂ ਹਨ। ਇਸ ਕਰਕੇ ਪੰਜਾਬ ਵਿੱਚ ਰੇਤਾ ਮਹਿੰਗਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਸਸਤਾ ਰੇਤਾ ਤੇ ਬੱਜ਼ਰੀ ਮੁਹੱਈਆ ਕਾਰਵਾਂਵਾਂਗੇ, ਜਿਸ ਦੀ ਤਿਆਰੀ ਪੂਰੇ ਜੋਰਾਂ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਬਹੁਤ ਜਲਦ ਪੰਜਾਬ ਦੇ ਲੋਕ ਆਨਲਾਈਨ ਰੇਤਾ ਬਜਰੀ ਖਰੀਦ ਸਕਣਗੇ। ਜਦੋਂ ਲੋਕ ਆਨਲਾਈਨ ਰੇਤਾ ਬਜਰੀ ਖਰੀਦਣਗੇ, ਉਹ ਸਾਰੇ ਪੈਸੇ ਸਰਕਾਰ ਦੇ ਖਾਤੇ 'ਚ ਪੈਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਿਨ ਰਾਤ ਮਾਈਨਿੰਗ ਪਾਲਿਸੀ ਬਣਾਉਣ ਵਿਚ ਲੱਗੀ ਹੋਈ ਹੈ, ਬਹੁਤ ਜਲਦੀ ਪੰਜਾਬ ਦੇ ਲੋਕਾਂ ਨੂੰ ਮਾਈਨਿੰਗ ਪਾਲਿਸੀ ਮਿਲੇਗੀ।
ਸ੍ਰੀਲੰਕਾ ਦੀ ਸੰਸਦ ਨੇ ਅੱਜ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਨੂੰ ਡੇਗ ਦਿੱਤਾ ਤੇ ਹੁਣ ਇਹ ਫ਼ੈਸਲਾ ਲਿਆ ਗਿਆ ਹੈ ਕਿ ਗੋਟਾਬਾਯਾ ਰਾਜਪਕਸ਼ੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ। ਹਾਲਾਂਕਿ ਦੇਸ਼ ਭਰ ਵਿੱਚ ਰਾਸ਼ਟਰਪਤੀ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਹਨ ਪਰ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਦੀ ਕੁਰਸੀ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ। ਸ਼੍ਰੀਲੰਕਾ 'ਚ ਰਾਸ਼ਟਰਪਤੀ ਖਿਲਾਫ ਬੇਭਰੋਸਗੀ ਮਤੇ 'ਤੇ ਅਹਿਮ ਸੈਸ਼ਨ ਬੁਲਾਇਆ ਗਿਆ ਸੀ। ਸ਼੍ਰੀਲੰਕਾ 'ਚ ਗੰਭੀਰ ਆਰਥਿਕ ਸੰਕਟ ਦੇ ਮੱਦੇਨਜ਼ਰ ਰਾਸ਼ਟਰਪਤੀ ਖਿਲਾਫ ਬੇਭਰੋਸਗੀ ਮਤਾ ਲਿਆਉਣ ਲਈ ਸੰਸਦ ਦਾ ਇਕ ਦਿਨਾ ਸੈਸ਼ਨ ਬੁਲਾਇਆ ਗਿਆ ਸੀ। ਨਵੇਂ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਦੀ ਨਿਯੁਕਤੀ ਤੋਂ ਬਾਅਦ ਸ਼੍ਰੀਲੰਕਾ ਦੀ ਸੰਸਦ ਦਾ ਇਹ ਪਹਿਲਾ ਸੈਸ਼ਨ ਸੀ। ਸੰਸਦ ਦਾ ਸੈਸ਼ਨ ਸ਼੍ਰੀਲੰਕਾ ਦੇ ਪੋਦੁਜਾਨਾ ਪੇਰਾਮੁਨਾ ਦੇ ਸੰਸਦ ਮੈਂਬਰ ਅਮਰਕੀਰਥੀ ਅਥੁਕੋਰਲਾ ਦੀ ਮੌਤ 'ਤੇ ਸੋਗ ਦੇ ਨਾਲ ਸ਼ੁਰੂ ਹੋਇਆ, ਜੋ ਪਿਛਲੇ ਹਫਤੇ ਦੇਸ਼ ਵਿੱਚ ਸਰਕਾਰ ਵਿਰੋਧੀ ਅਤੇ ਸਰਕਾਰ ਪੱਖੀ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਦੌਰਾਨ ਮਾਰੇ ਗਏ ਸੀ। ਓਥੇ ਹੀ ਮੰਗਲਵਾਰ ਦੇ ਸੈਸ਼ਨ ਵਿੱਚ ਮੁੱਖ ਕੰਮ ਡਿਪਟੀ ਸਪੀਕਰ ਦੇ ਅਹੁਦੇ ਲਈ ਢੁਕਵੇਂ ਉਮੀਦਵਾਰ ਦੀ ਚੋਣ ਕਰਨਾ ਸੀ, ਜੋ ਰਣਜੀਤ ਸਿਮਬਲਪਤੀਆ ਦੇ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ ਨਹੀਂ ਹੋ ਸਕੀ ਜਿਸ ਮਗਰੋਂ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਿੱਥੇ ਹੀ ਪੁਲਿਸ ਰੋਕੇਗੀ, ਉੱਥੇ ਪੱਕਾ ਮੋਰਚਾ ਲਾ ਦਿੱਤਾ ਜਾਏਗਾ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 11 ਵਜੇ ਮੀਟਿੰਗ ਲਈ ਬੁਲਾਇਆ ਸੀ। ਸੂਤਰਾਂ ਮੁਤਾਬਕ ਉਹ ਕਿਸਾਨਾਂ ਨੂੰ ਮਿਲਣ ਤੋਂ ਪਹਿਲਾਂ ਹੀ ਦਿੱਲੀ ਲਈ ਰਵਾਨਾ ਹੋ ਗਏ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਵਧ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੀਜੇਪੀ ਉਪਰ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ। ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸੇ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ।
ਮਾਨਾਵਾਲਾ 'ਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਨੌਜਵਾਨ ਦੀ ਸ਼ਨਾਖਤ ਚਰਨਪ੍ਰੀਤ ਸਿੰਘ ਵਜੋ ਹੋਈ ਹੈ। ਚਰਨਪ੍ਰੀਤ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਵਿੱਚ ਮੁਲਾਜ਼ਮ ਸੀ। ਹਾਸਲ ਜਾਣਕਾਰੀ ਮੁਤਾਬਕ ਬੀਤੀ ਰਾਤ ਚਰਨਪ੍ਰੀਤ ਜੰਡਿਆਲਾ ਗੁਰੂ ਤੋਂ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਆਪਣੇ ਸਹੁਰੇ ਦਾ ਹਾਲ ਜਾਣ ਵਾਪਸ ਜਾ ਰਿਹਾ ਸੀ। ਇਸ ਦੌਰਾਨ ਹਰੇ ਰੰਗ ਦੀ ਕਾਰ ਵਿੱਚ ਆਏ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਕੇ ਚਰਨਪ੍ਰੀਤ ਦੀ ਹੱਤਿਆ ਕਰ ਦਿੱਤੀ। ਉਧਰ, ਪੁਲਿਸ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਦੱਖਣ-ਪੱਛਮੀ ਮਾਨਸੂਨ ਨੇ ਅੰਡੇਮਾਨ ਤੇ ਨਿਕੋਬਾਰ ਟਾਪੂ 'ਤੇ ਦਸਤਕ ਦੇ ਦਿੱਤੀ ਹੈ। ਟ੍ਰੋਪੋਸਫੀਅਰ ਦੇ ਹੇਠਲੇ ਪੱਧਰ 'ਤੇ ਦੱਖਣ-ਪੱਛਮੀ ਹਵਾ ਦੇ ਮਜ਼ਬੂਤ ਹੋਣ ਕਾਰਨ ਆਸਪਾਸ ਦੇ ਇਲਾਕਿਆਂ 'ਚ ਬਾਰਸ਼ ਹੋ ਰਹੀ ਹੈ। ਇਸ ਵਾਰ ਮਾਨਸੂਨ ਦੇ ਸਮੇਂ ਤੋਂ ਪਹਿਲਾਂ 27 ਮਈ ਤੱਕ ਕੇਰਲ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੇਰਲ, ਕਰਨਾਟਕ, ਅਸਾਮ, ਅਰੁਣਾਚਲ ਪ੍ਰਦੇਸ਼ ਤੇ ਮੇਘਾਲਿਆ ਵਿੱਚ ਅਗਲੇ ਚਾਰ-ਪੰਜ ਦਿਨਾਂ ਵਿੱਚ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੰਗਲਵਾਰ ਤੋਂ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ 'ਚ ਕਹਿਰ ਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਦਾੜ੍ਹੀ ਤੇ ਮੁੱਛ 'ਤੇ ਟਿੱਪਣੀ ਲਈ ਮੁਆਫੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਭਾਰਤੀ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣੀ ਟਿੱਪਣੀ ਲਈ ਮੁਆਫੀ ਮੰਗ ਲਈ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ (GRTFP) ਦੀ ਸ਼ਿਕਾਇਤ 'ਤੇ ਉਨ੍ਹਾਂ ਖਿਲਾਫ ਅੰਮ੍ਰਿਤਸਰ ਤੇ ਜਲੰਧਰ 'ਚ ਦੋ ਮਾਮਲੇ ਦਰਜ ਕੀਤੇ ਗਏ ਹਨ। ਦੋ ਦਿਨ ਪਹਿਲਾਂ ਭਾਰਤੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਭਾਰਤੀ ਸਿੰਘ ਨੇ ਦਾੜ੍ਹੀ ਤੇ ਮੁੱਛਾਂ 'ਤੇ ਟਿੱਪਣੀ ਕੀਤੀ ਸੀ। ਉਸ ਨੇ ਕਿਹਾ ਸੀ ਕਿ ਦਾੜ੍ਹੀ-ਮੁੱਛ ਕਿਉਂ ਨਹੀਂ ਰੱਖਣੀ ਚਾਹੀਦੀ? ਦੁੱਧ ਪੀਣ ਤੋਂ ਬਾਅਦ ਦਾੜ੍ਹੀ ਨੂੰ ਮੂੰਹ ਵਿੱਚ ਪਾਓ ਤਾਂ ਸੇਵੀਆਂ ਦਾ ਟੇਸਟ ਆਉਂਦਾ ਹੈ।
ਡਾਲਰ ਦੇ ਮੁਕਾਬਲੇ ਰੁਪਏ ਦੀ ਗਿਰਾਵਟ ਰੁਕਣ ਦਾ ਨਾਂ ਨਹੀਂ ਲੈ ਰਹੀ। ਮੰਗਲਵਾਰ ਨੂੰ ਕਰੰਸੀ ਮਾਰਕਿਟ 'ਚ ਭਾਰਤੀ ਰੁਪਿਆ ਕਮਜ਼ੋਰੀ ਨਾਲ ਖੁੱਲ੍ਹਿਆ। ਡਾਲਰ ਦੇ ਮੁਕਾਬਲੇ ਰੁਪਿਆ 28 ਪੈਸੇ ਡਿੱਗ ਕੇ 77.73 ਰੁਪਏ ਦੇ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਰੁਪਏ ਦੀ ਗਿਰਾਵਟ ਨੂੰ ਰੋਕਣ ਲਈ ਸਾਰੀਆਂ ਉਮੀਦਾਂ ਆਰਬੀਆਈ 'ਤੇ ਟਿਕੀਆਂ ਹੋਈਆਂ ਹਨ। ਸਵਾਲ ਇਹ ਉੱਠਦਾ ਹੈ ਕਿ ਕੀ ਆਰਬੀਆਈ ਰੁਪਏ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਡਾਲਰ ਵੇਚੇਗਾ, ਕਿਉਂਕਿ ਜੇਕਰ ਰੁਪਏ 'ਤੇ ਕਾਬੂ ਨਾ ਪਾਇਆ ਗਿਆ ਤਾਂ ਰੁਪਏ ਦੇ ਡਿੱਗਣ ਕਾਰਨ ਮਹਿੰਗਾਈ ਦੀ ਮਾਰ ਲੋਕਾਂ 'ਤੇ ਹੋਰ ਪੈ ਸਕਦੀ ਹੈ। ਆਯਾਤ ਮਹਿੰਗਾ ਹੋ ਸਕਦਾ ਹੈ।
ਅਪ੍ਰੈਲ ਮਹੀਨੇ 'ਚ ਮਹਿੰਗਾਈ (Inflation) ਫਿਰ ਵਧ ਗਈ ਹੈ। ਅਪ੍ਰੈਲ 2022 ਵਿੱਚ, ਥੋਕ ਮੁੱਲ ਸੂਚਕ ਅੰਕ ਅਧਾਰਤ ਮਹਿੰਗਾਈ ਦਰ ( WPI based Inflation) 15 ਪ੍ਰਤੀਸ਼ਤ ਨੂੰ ਪਾਰ ਕਰ ਗਈ ਹੈ। ਅਪ੍ਰੈਲ ਮਹੀਨੇ 'ਚ ਥੋਕ ਮਹਿੰਗਾਈ ਦਰ 15.08 ਫੀਸਦੀ ਰਹੀ ਹੈ, ਜਦਕਿ ਮਾਰਚ 'ਚ ਇਹ 14.55 ਫੀਸਦੀ ਸੀ। ਫਰਵਰੀ 2022 ਵਿੱਚ, ਥੋਕ ਮੁੱਲ ਸੂਚਕ ਅੰਕ 'ਤੇ ਆਧਾਰਤ ਮਹਿੰਗਾਈ ਦਰ 13.11 ਫੀਸਦੀ ਸੀ। ਇਹ ਪਿਛਲੇ ਪੰਜ ਮਹੀਨਿਆਂ ਵਿੱਚ ਥੋਕ ਮਹਿੰਗਾਈ ਦਾ ਸਭ ਤੋਂ ਉੱਚਾ ਪੱਧਰ ਹੈ। ਜਨਵਰੀ 2022 'ਚ ਮਹਿੰਗਾਈ ਦਰ 12.96 ਫੀਸਦੀ ਸੀ। ਇੱਕ ਸਾਲ ਤੋਂ ਵੱਧ ਸਮੇਂ ਤੋਂ ਮਹਿੰਗਾਈ ਦਰ ਲਗਾਤਾਰ ਦੋਹਰੇ ਅੰਕੜਿਆਂ ਵਿੱਚ ਹੈ। ਮਾਰਚ 2021 ਵਿੱਚ, ਥੋਕ ਅਧਾਰਤ ਮਹਿੰਗਾਈ ਦਰ 7.89 ਪ੍ਰਤੀਸ਼ਤ ਸੀ।
ਡਰੱਗਜ਼ ਕੇਸ 'ਚ ਜੇਲ੍ਹ 'ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਹੁਣ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਤੇ ਇਸ ਹਫਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਹਾਈ ਕੋਰਟ ਦੀ ਡਬਲ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਮਜੀਠੀਆ ਨੇ ਪਟੀਸ਼ਨ ਦਾਇਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਵਿੱਚ ਦਰਜ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਸੂਰਿਆ ਕਾਂਤ ਦੇ ਬੈਂਚ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਹੁਣ ਮਜੀਠੀਆ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਕੂਚ ਕੀਤਾ ਹੈ। ਕਿਸਾਨ ਮੁਹਾਲੀ ਵਿੱਚ ਇਕੱਠੇ ਹੋ ਰਹੇ ਹਨ। ਕਿਸਾਨਾਂ ਦੇ ਐਕਸ਼ਨ ਤੋਂ ਪਹਿਲਾਂ ਹੀ ਸੀਐਮ ਭਗਵੰਤ ਮਾਨ ਨੇ ਮੀਟਿੰਗ ਲਈ ਬੁਲਾ ਲਿਆ ਹੈ। ਅੱਜ ਸਵੇਰੇ 11 ਵਜੇ ਤੋਂ ਮੁੱਖ ਮੰਤਰੀ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਹੋ ਰਹੀ ਹੈ। ਕਿਸਾਨਾਂ ਦੇ ਚੰਡੀਗੜ੍ਹ ਵੱਲ ਕੂਚ ਤੋਂ ਪਹਿਲਾਂ ਹੀ ਦੇਰ ਰਾਤ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਮੀਟਿੰਗ ਲਈ ਮਨਾਇਆ। ਕਿਸਾਨਾਂ ਨੇ ਕਿਹਾ ਹੈ ਕਿ ਜੇਕਰ ਮੀਟਿੰਗ ਵਿੱਚ ਮਸਲਿਆਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਦਿੱਲੀ ਦੀ ਤਰਜ਼ ਉੱਪਰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ।
ਵਾਰਾਣਸੀ ਦੀ ਗਿਆਨਵਾਪੀ ਮਸਜਿਦ ਸਰਵੇਖਣ ਦੇ ਆਖਰੀ ਦਿਨ ਸੋਮਵਾਰ ਨੂੰ ਹਿੰਦੂ ਪੱਖ ਵੱਲੋਂ 12 ਫੁੱਟ 8 ਇੰਚ ਲੰਬਾ ਸ਼ਿਵਲਿੰਗ ਮਿਲਣ ਦਾ ਦਾਅਵਾ ਕੀਤਾ ਗਿਆ ਸੀ। ਇਸ ਤੋਂ ਬਾਅਦ ਜਿਸ ਜਗ੍ਹਾ 'ਤੇ ਸ਼ਿਵਲਿੰਗ ਮਿਲਣ ਦਾ ਦਾਅਵਾ ਕੀਤਾ ਗਿਆ ਸੀ, ਉਸ ਨੂੰ ਅਦਾਲਤ ਨੇ ਸੀਲ ਕਰਨ ਦੇ ਹੁਕਮ ਦਿੱਤੇ ਸਨ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਗਿਆਨਵਾਪੀ ਮਸਜਿਦ 'ਚ ਸਰਵੇ ਖਿਲਾਫ ਮੁਸਲਿਮ ਪੱਖ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਇਸ ਦੌਰਾਨ AIMIM ਮੁਖੀ ਅਸਦੁਦੀਨ ਓਵੈਸੀ ਨੇ ਗਿਆਨਵਾਪੀ ਮਸਜਿਦ ਸਰਵੇਖਣ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਜੇਕਰ ਇਤਿਹਾਸ ਦੀ ਗੱਲ ਕਰਨੀ ਹੈ, ਗੱਲ ਸਾਹਮਣੇ ਆ ਗਈ ਹੈ ਤਾਂ ਦੂਰ ਤੱਕ ਜਾਏਗੀ। ਬੇਰੁਜ਼ਗਾਰੀ, ਮਹਿੰਗਾਈ ਆਦਿ ਲਈ ਔਰੰਗਜ਼ੇਬ ਹੀ ਜ਼ਿੰਮੇਵਾਰ ਹੈ, ਪ੍ਰਧਾਨ ਮੰਤਰੀ ਮੋਦੀ ਨਹੀਂ।
ਪਿਛੋਕੜ
Punjab Breaking News, 17 May 2022 LIVE Updates: ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਅੱਜ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ’ਤੇ ਚੰਡੀਗੜ੍ਹ ਵੱਲ ਚਾਲੇ ਪਾਉਣਗੇ। ਕਿਸਾਨ ਲੀਡਰਾਂ ਨੇ ‘ਆਪ’ ਨੂੰ ਸਿਰਫ਼ ਐਲਾਨਾਂ ਦੀ ਸਰਕਾਰ ਗਰਦਾਨਦਿਆਂ ਕਿਹਾ ਕਿ ਸਰਕਾਰ ਨੇ ਵਾਅਦੇ ਤੇ ਐਲਾਨ ਤਾਂ ਅਨੇਕ ਕੀਤੇ ਪਰ ਨਿਭਾਇਆ ਕੋਈ ਵੀ ਨਹੀਂ। ਉਨ੍ਹਾਂ ਕਿਹਾ ਕਿ ਬੀਬੀਐਮਬੀ ਮਸਲੇ ’ਤੇ ਕਿਸਾਨ ਜਥੇਬੰਦੀਆਂ ਨੇ 25 ਮਾਰਚ ਨੂੰ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਇਸ ਮਸਲੇ ’ਤੇ ਕੋਈ ਬਿਆਨ ਜਾਰੀ ਨਹੀਂ ਕੀਤਾ।
CBI Raids: ਕਾਂਗਰਸੀ ਲੀਡਰ ਕਾਰਤੀ ਚਿਦੰਬਰਮ ਦੇ ਦਿੱਲੀ ਤੋਂ ਮੁੰਬਈ ਤਕ 7 ਟਿਕਾਣਿਆਂ 'ਤੇ ਸੀਬੀਆਈ ਦੇ ਛਾਪੇ, ਕਿਹਾ, ਗਿਣਤੀ ਭੁੱਲ ਗਿਆ, ਬਣੇਗਾ ਰਿਕਾਰਡ
ਕੇਂਦਰੀ ਜਾਂਚ ਏਜੰਸੀ ਦੀ ਤਰਫੋਂ ਮੰਗਲਵਾਰ ਸਵੇਰ ਤੋਂ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੇ ਪੁੱਤਰ ਤੇ ਕਾਂਗਰਸ ਨੇਤਾ ਕਾਰਤੀ ਚਿਦੰਬਰਮ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੀਬੀਆਈ ਨੇ ਕਾਰਤੀ ਦੇ ਘਰ ਤੇ ਦਫ਼ਤਰ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਸੀਬੀਆਈ ਨੇ 2010-14 ਦਰਮਿਆਨ ਕਥਿਤ ਲੈਣ-ਦੇਣ ਅਤੇ ਪੈਸੇ ਭੇਜਣ ਦੇ ਮਾਮਲੇ ਵਿੱਚ ਕਾਰਤੀ ਚਿਦੰਬਰਮ ਖ਼ਿਲਾਫ਼ ਨਵਾਂ ਕੇਸ ਦਰਜ ਕੀਤਾ ਹੈ। ਮੁੰਬਈ, ਦਿੱਲੀ ਅਤੇ ਤਾਮਿਲਨਾਡੂ 'ਚ ਸੱਤ ਥਾਵਾਂ 'ਤੇ ਤਲਾਸ਼ੀ ਲਈ ਜਾ ਰਹੀ ਹੈ। CBI Raids: ਕਾਂਗਰਸੀ ਲੀਡਰ ਕਾਰਤੀ ਚਿਦੰਬਰਮ ਦੇ ਦਿੱਲੀ ਤੋਂ ਮੁੰਬਈ ਤਕ 7 ਟਿਕਾਣਿਆਂ 'ਤੇ ਸੀਬੀਆਈ ਦੇ ਛਾਪੇ, ਕਿਹਾ, ਗਿਣਤੀ ਭੁੱਲ ਗਿਆ, ਬਣੇਗਾ ਰਿਕਾਰਡ
ਸੁਪਰੀਮ ਕੋਰਟ ਦੇ ਝਟਕੇ ਮਗਰੋਂ ਜ਼ਮਾਨਤ ਲਈ ਹਾਈਕੋਰਟ ਪਹੁੰਚਿਆ ਮਜੀਠੀਆ, ਅਕਾਲੀ ਲੀਡਰ ਨੂੰ 24 ਫਰਵਰੀ ਤੋਂ ਖਾਣੀ ਪੈ ਰਹੀ ਜੇਲ੍ਹ ਦੀ ਰੋਟੀ
ਡਰੱਗਜ਼ ਕੇਸ 'ਚ ਜੇਲ੍ਹ 'ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਹੁਣ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਤੇ ਇਸ ਹਫਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਹਾਈ ਕੋਰਟ ਦੀ ਡਬਲ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਮਜੀਠੀਆ ਨੇ ਪਟੀਸ਼ਨ ਦਾਇਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਵਿੱਚ ਦਰਜ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਸੂਰਿਆ ਕਾਂਤ ਦੇ ਬੈਂਚ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਹੁਣ ਮਜੀਠੀਆ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੁਪਰੀਮ ਕੋਰਟ ਦੇ ਝਟਕੇ ਮਗਰੋਂ ਜ਼ਮਾਨਤ ਲਈ ਹਾਈਕੋਰਟ ਪਹੁੰਚਿਆ ਮਜੀਠੀਆ, ਅਕਾਲੀ ਲੀਡਰ ਨੂੰ 24 ਫਰਵਰੀ ਤੋਂ ਖਾਣੀ ਪੈ ਰਹੀ ਜੇਲ੍ਹ ਦੀ ਰੋਟੀ
ਗਿਆਨਵਾਪੀ ਮਸਜਿਦ 'ਚ ਸ਼ਿਵਲਿੰਗ ਨਹੀਂ, ਫੁਹਾਰਾ ਸੀ ਜੋ ਹਰ ਮਸਜਿਦ 'ਚ ਹੁੰਦਾ, ਸਰਵੇ ਵਿਚਾਲੇ ਅਸਦੁਦੀਨ ਓਵੈਸੀ ਦਾ ਵੱਡਾ ਦਾਅਵਾ
ਵਾਰਾਣਸੀ ਦੀ ਗਿਆਨਵਾਪੀ ਮਸਜਿਦ ਸਰਵੇਖਣ ਦੇ ਆਖਰੀ ਦਿਨ ਸੋਮਵਾਰ ਨੂੰ ਹਿੰਦੂ ਪੱਖ ਵੱਲੋਂ 12 ਫੁੱਟ 8 ਇੰਚ ਲੰਬਾ ਸ਼ਿਵਲਿੰਗ ਮਿਲਣ ਦਾ ਦਾਅਵਾ ਕੀਤਾ ਗਿਆ ਸੀ। ਇਸ ਤੋਂ ਬਾਅਦ ਜਿਸ ਜਗ੍ਹਾ 'ਤੇ ਸ਼ਿਵਲਿੰਗ ਮਿਲਣ ਦਾ ਦਾਅਵਾ ਕੀਤਾ ਗਿਆ ਸੀ, ਉਸ ਨੂੰ ਅਦਾਲਤ ਨੇ ਸੀਲ ਕਰਨ ਦੇ ਹੁਕਮ ਦਿੱਤੇ ਸਨ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਗਿਆਨਵਾਪੀ ਮਸਜਿਦ 'ਚ ਸਰਵੇ ਖਿਲਾਫ ਮੁਸਲਿਮ ਪੱਖ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਗਿਆਨਵਾਪੀ ਮਸਜਿਦ 'ਚ ਸ਼ਿਵਲਿੰਗ ਨਹੀਂ, ਫੁਹਾਰਾ ਸੀ ਜੋ ਹਰ ਮਸਜਿਦ 'ਚ ਹੁੰਦਾ, ਸਰਵੇ ਵਿਚਾਲੇ ਅਸਦੁਦੀਨ ਓਵੈਸੀ ਦਾ ਵੱਡਾ ਦਾਅਵਾ
- - - - - - - - - Advertisement - - - - - - - - -