Punjab Breaking News LIVE: ਅੱਜ ਕੈਬਨਿਟ ਮੀਟਿੰਗ, 22 ਨੂੰ ਵਿਸ਼ੇਸ਼ ਇਜਲਾਸ, ਬੰਬੀਹਾ ਗੈਂਗ ਦੀ ਸ਼ਰੇਆਮ ਧਮਕੀ, ਬੀਜੇਪੀ 'ਚ ਸ਼ਾਮਲ ਹੋਣ ਮਗਰੋਂ ਕੈਪਟਨ ਦਾ ਐਲਾਨ, ਸੀਐਮ ਭਗਵੰਤ ਮਾਨ ਦੀ 'ਜ਼ਿਆਦਾ ਖਾਧੀ-ਪੀਤੀ' 'ਤੇ ਬਵਾਲ
Punjab Breaking News, 20 September 2022 LIVE Updates: ਅੱਜ ਕੈਬਨਿਟ ਮੀਟਿੰਗ, 22 ਨੂੰ ਵਿਸ਼ੇਸ਼ ਇਜਲਾਸ, ਬੰਬੀਹਾ ਗੈਂਗ ਦੀ ਸ਼ਰੇਆਮ ਧਮਕੀ, ਬੀਜੇਪੀ 'ਚ ਸ਼ਾਮਲ ਹੋਣ ਮਗਰੋਂ ਕੈਪਟਨ ਦਾ ਐਲਾਨ
LIVE
Background
Punjab Breaking News, 20 September 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬਾਰੇ ਪ੍ਰਵਾਨਗੀ ਲਈ ਜਾਵੇਗੀ। ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਸਰਕਾਰ ਵਿਸ਼ਵਾਸ ਮਤਾ ਪੇਸ਼ ਕਰੇਗੀ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਸਿਵਲ ਏਵੀਏਸ਼ਨ ਸਲਾਹਕਾਰ ਦੀ ਪੋਸਟ ਨੂੰ 2024 ਤੱਕ ਵਧਾਏ ਜਾਣ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਜਰਮਨੀ ਤੋਂ ਪਰਤਣ ਮਗਰੋਂ ਐਕਸ਼ਨ ਮੋਡ 'ਚ ਸੀਐਮ ਭਗਵੰਤ ਮਾਨ, ਅੱਜ ਬੁਲਾਈ ਕੈਬਨਿਟ ਮੀਟਿੰਗ, 22 ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਬਿਸ਼ਨੋਈ ਦਾ ਕੋਰਟ ਦੇ ਬਾਹਰ ਕਤਲ, ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ 'ਤੇ ਲਿਖਿਆ
ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਹੋ ਗਿਆ ਹੈ। ਇਹ ਕੰਮ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦਾ ਵੀ ਇਹੀ ਹਾਲ ਹੋਵੇਗਾ, ਪੱਕਾ। ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਆਰੋਪੀ ਹਨ। ਬੰਬੀਹਾ ਗੈਂਗ ਦੀ ਇਸ ਪੋਸਟ ਨੇ ਹੁਣ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਖੜੀ ਕਰ ਦਿੱਤੀ ਹੈ। ਬਿਸ਼ਨੋਈ ਦਾ ਕੋਰਟ ਦੇ ਬਾਹਰ ਕਤਲ, ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ 'ਤੇ ਲਿਖਿਆਬਿਸ਼ਨੋਈ ਦਾ ਕੋਰਟ ਦੇ ਬਾਹਰ ਕਤਲ, ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ 'ਤੇ ਲਿਖਿਆ
ਬੀਜੇਪੀ 'ਚ ਸ਼ਾਮਲ ਹੋਣ ਮਗਰੋਂ ਕੈਪਟਨ ਅਮਰਿੰਦਰ ਦਾ ਐਲਾਨ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਨਾਲ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਲੋਕ ਕਾਂਗਰਸ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਕਿਰਨ ਰਿਜਿਜੂ ਜੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਵਿਲੀਨ ਹੋ ਗਈ ਹੈ। ਪੰਜਾਬ ਦੀ ਬਿਹਤਰੀ ਲਈ ਮੈਂ ਲਗਾਤਾਰ ਕੰਮ ਕਰਦਾ ਰਹਾਂਗਾ। ਅਸੀਂ ਰਾਜ ਤੇ ਰਾਸ਼ਟਰ ਦੀ ਸੁਰੱਖਿਆ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰਾਂਗੇ। ਜੈ ਹਿੰਦ!.. ਬੀਜੇਪੀ 'ਚ ਸ਼ਾਮਲ ਹੋਣ ਮਗਰੋਂ ਕੈਪਟਨ ਅਮਰਿੰਦਰ ਦਾ ਐਲਾਨ
ਸੀਐਮ ਭਗਵੰਤ ਮਾਨ ਦੀ 'ਜ਼ਿਆਦਾ ਖਾਧੀ-ਪੀਤੀ' 'ਤੇ ਮੱਚਿਆ ਬਵਾਲ
ਆਮ ਆਦਮੀ ਪਾਰਟੀ ਦੇ ਆਗੂ ਮਲਵਿੰਦਰ ਕੰਗ (Malwinder Singh Kang) ਨੇ ਟਵੀਟ ਕਰਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ 'ਤੇ ਨਿਸ਼ਾਨਾ ਸਾਧਿਆ ਹੈ। ਮਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਸੁਖਪਾਲ ਖਹਿਰਾ, ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਜਾਅਲੀ ਖ਼ਬਰਾਂ ਦੇ ਸੌਦਾਗਰ ਤੇ ਝੂਠ ਦਾ ਚਸ਼ਮਾ ਹਨ। ਜਦੋਂ ਤੱਕ ਤੁਸੀਂ ਬਤਮੀਜ਼ੀ ਕਰਦੇ ਰਹੋਗੇ ਤੇ ਉਹ ਪੰਜਾਬ ਦੇ ਹਿੱਤਾਂ ਦੀ ਸੇਵਾ ਕਰਦੇ ਰਹਿਣਗੇ। ਸੀਐਮ ਭਗਵੰਤ ਮਾਨ ਦੀ 'ਜ਼ਿਆਦਾ ਖਾਧੀ-ਪੀਤੀ' 'ਤੇ ਮੱਚਿਆ ਬਵਾਲ
'ਆਪ’ ਸਰਕਾਰ ਛੇ ਮਹੀਨਿਆਂ 'ਚ ਹੀ ਬੇਨਕਾਬ ਹੋਈ, ਹੁਣ ਲੋਕਾਂ ਨੂੰ ਗੁਮਰਾਹ ਕਰਨ 'ਚ ਲੱਗੀ: ਬੀਜੇਪੀ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ(tarun chugh) ਨੇ ‘ਆਪ’ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪੰਜਾਬ ਦੇ ਲੋਕਾਂ ਦਾ ਸਰਕਾਰ ਦੀ ਨਾਕਾਮੀ ਤੋਂ ਧਿਆਨ ਹਟਾਉਣ ਲਈ ਸਿਆਸੀ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਛੇ ਮਹੀਨਿਆਂ ਦੇ ਕਾਰਜਕਾਲ ਮਗਰੋਂ ਬੇਨਕਾਬ ਹੋ ਚੁੱਕੀ ਹੈ। ਤਰੁਣ ਚੁੱਘ ਨੇ ਕਿਹਾ ਕਿ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਵਿੱਚ ਅਸਫ਼ਲ ਰਹੀ ‘ਆਪ’ ਸਰਕਾਰ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੀ ਹੋਈ ਹੈ। ਇਸ ਦੌਰਾਨ ਤਰੁਣ ਚੁੱਘ ਨੇ ‘ਆਪ’ ਦੇ ਉਨ੍ਹਾਂ ਵਿਧਾਇਕਾਂ ਦੇ ਮੋਬਾਈਲਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ, ਜਿਨ੍ਹਾਂ ਨੇ ਭਾਜਪਾ ’ਤੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦਾ ਦੋਸ਼ ਲਾਇਆ ਸੀ। ਆਪ’ ਸਰਕਾਰ ਛੇ ਮਹੀਨਿਆਂ 'ਚ ਹੀ ਬੇਨਕਾਬ ਹੋਈ, ਹੁਣ ਲੋਕਾਂ ਨੂੰ ਗੁਮਰਾਹ ਕਰਨ 'ਚ ਲੱਗੀ: ਬੀਜੇਪੀ
CM Bhagwant Mann: ਕੇਜਰੀਵਾਲ ਨੇ ਸੀਐਮ ਭਗਵੰਤ ਮਾਨ ਦੀ ਕੀਤੀ ਰੱਜ ਕੇ ਪ੍ਰਸੰਸਾ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੱਜ ਕੇ ਪ੍ਰਸੰਸਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਵੀ ਕੰਮ ਮੁੱਖ ਮੰਤਰੀ ਭਗਵੰਤ ਮਾਨ ਨੇ 6 ਮਹੀਨਿਆਂ ਦੌਰਾਨ ਕੀਤਾ, ਕਿਸੇ ਨੇ ਵੀ ਪਿਛਲੇ 75 ਸਾਲਾਂ ਵਿੱਚ ਇੰਨਾ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਬਿਨਾਂ ਗੱਲੋਂ ਉਨ੍ਹਾਂ ਖ਼ਿਲਾਫ਼ ਬੋਲ ਰਹੇ ਹਨ। ਸੀਐਮ ਭਗਵੰਤ ਮਾਨ ਨੇ ਸਿਰਫ਼ ਛੇ ਮਹੀਨਿਆਂ ਵਿੱਚ ਬਿਜਲੀ ਮੁਫ਼ਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਪੰਜਾਬ ਤੇ ਪੰਜਾਬੀਆਂ ਦਾ ਪੈਸਾ ਲੁੱਟਿਆ ਹੈ।
Punjab Weather Update: ਅਗਲੇ ਇੱਕ-ਦੋ ਦਿਨਾਂ 'ਚ ਹੋਵੇਗੀ ਮਾਨਸੂਨ ਦੀ ਵਿਦਾਇਗੀ
ਮੌਸਮ ਵਿਭਾਗ ਨੇ ਮਾਨਸੂਨ ਦੇ ਜਾਣ ਦੇ ਸੰਕੇਤ ਜਾਰੀ ਕੀਤੇ ਹਨ। ਪੰਜਾਬ ਤੋਂ ਮਾਨਸੂਨ ਦੀ ਇੱਕ ਤਰ੍ਹਾਂ ਨਾਲ ਵਿਦਾਇਗੀ ਹੋ ਚੁੱਕੀ ਹੈ ਪਰ ਆਈਐਮਡੀ ਇੱਕ-ਦੋ ਦਿਨਾਂ ਵਿੱਚ ਡਿਕਲੇਅਰ ਕਰੇਗਾ , ਕਿਉਂਕਿ ਇਸ ਸਮੇਂ ਮੌਸਮ ਖੁਸ਼ਕ ਹੋ ਗਿਆ ਹੈ ਅਤੇ ਹੋਰ ਬਾਰਿਸ਼ ਨਹੀਂ ਹੋਵੇਗੀ। ਮਾਨਸੂਨ ਦੇ ਸੀਜ਼ਨ ਵਿੱਚ ਇਹ ਲਗਾਤਾਰ ਚੌਥੀ ਵਾਰ ਹੈ, ਜਦੋਂ ਮਾਨਸੂਨ ਆਮ ਮੀਂਹ ਵੀ ਨਹੀਂ ਪਾ ਸਕਿਆ ਹੈ। 32 ਸਾਲਾਂ ਵਿੱਚ ਸਭ ਤੋਂ ਕਮਜ਼ੋਰ ਸਤੰਬਰ ਵਿੱਚ ਮਾਨਸੂਨ ਰਿਹਾ ਹੈ। ਇਸ ਵਾਰ ਜ਼ਿਲ੍ਹੇ ਵਿੱਚ ਜੁਲਾਈ ਵਿੱਚ ਹੀ ਮਾਨਸੂਨ ਦੀ ਚੰਗੀ ਬਾਰਿਸ਼ ਹੋਈ ਹੈ। ਇਸ ਤੋਂ ਬਾਅਦ ਅਗਸਤ ਅਤੇ ਸਤੰਬਰ 'ਚ ਮਾਨਸੂਨ ਜ਼ਿਆਦਾਤਰ ਕਮਜ਼ੋਰ ਰਿਹਾ।
Chandigarh News: ਮੁਹਾਲੀ ਪੁਲੀਸ ਦੋ ਮੁਲਜ਼ਮਾਂ ਨੂੰ ਹਿਮਾਚਲ ਲੈ ਕੇ ਗਈ
ਚੰਡੀਗੜ੍ਹ ਯੂਨੀਵਰਸਿਟੀ ਵਿਚ ਇਤਰਾਜ਼ਯੋਗ ਵੀਡੀਓ ਮਾਮਲੇ ਵਿਚ ਮੁਹਾਲੀ ਪੁਲੀਸ ਇਸ ਮਾਮਲੇ ਵਿਚ ਨਾਮਜ਼ਦ ਦੋ ਮੁਲਜ਼ਮਾਂ ਸੰਨੀ ਮਹਿਤਾ ਤੇ ਰੰਕਜ ਵਰਮਾ ਨੂੰ ਹਿਮਾਚਲ ਪ੍ਰਦੇਸ਼ ਲੈ ਗਈ ਹੈ ਤਾਂ ਕਿ ਉਨ੍ਹਾਂ ਤੋਂ ਪੈਨ ਡਰਾਈਵ, ਕੰਪਿਊਟਰ ਤੇ ਹੋਰ ਡਾਟਾ ਬਰਾਮਦ ਕੀਤਾ ਜਾ ਸਕੇ। ਪੁਲੀਸ ਨੂੰ ਸ਼ੱਕ ਹੈ ਕਿ ਇਨ੍ਹਾਂ ਨੇ ਇਤਰਾਜ਼ਯੋਗ ਤਸਵੀਰ ਹੋਰ ਥਾਵਾਂ ’ਤੇ ਵੀ ਸੇਵ ਕੀਤੀਆਂ ਹਨ।
Validity of HSGPC: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਦੱਸ ਦਈਏ ਕਿ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਇਹ ਹੁਕਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਹਰਭਜਨ ਸਿੰਘ ਵੱਲੋਂ 2014 ਵਿੱਚ ਲਿਆਂਦੇ ਗਏ ਇੱਕ ਰਿੱਟ ਕੇਸ ਵਿੱਚ ਸੁਣਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ 2019 ਵਿੱਚ ਇਸ ਐਕਟ ਨੂੰ ਚੁਣੌਤੀ ਦੇਣ ਵਾਲੀ ਰਿੱਟ ਪਟੀਸ਼ਨ ਦਾਇਰ ਕੀਤੀ ਸੀ।