Punjab Breaking News LIVE: ਪੰਜਾਬ ਕੈਬਨਿਟ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ
Punjab Breaking News, 24 June 2022 LIVE Updates: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਸਿੱਧੂ ਮੂਸੇਵਾਲਾ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ, ਭਗਵੰਤ ਮਾਨ ਸਰਕਾਰ ਆਪਣੇ ਪਹਿਲੇ ਬਜਟ 'ਚ ਲੋਕਾਂ ਲਈ ਖੋਲ੍ਹਣਗੇ ਪਿਟਾਰਾ
LIVE
Background
Punjab Breaking News, 24 June 2022 LIVE Updates: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਇਆ ਹੈ। ਇਹ ਸੈਸ਼ਨ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਭਗਵੰਤ ਮਾਨ ਸਰਕਾਰ ਤੋਂ ਸਾਰਿਆਂ ਤਬਕਿਆਂ ਨੂੰ ਵੱਡੀਆਂ ਉਮੀਦਾਂ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਹ ਲੋਕਾਂ ਦਾ ਬਜਟ ਹੋਏਗਾ ਕਿਉਂਕਿ ਹਰ ਵਰਗ ਤੋਂ ਸੁਝਾਅ ਲੈ ਕੇ ਹੀ ਬਜਟ ਤਿਆਰ ਕੀਤਾ ਹੈ। ਇਸ ਬਜਟ ਸ਼ੈਸ਼ਨ ਵਿੱਚ ‘ਆਪ’ ਸਰਕਾਰ ਵੱਲੋਂ ਅਹਿਮ ਬਿੱਲ ਵੀ ਲਿਆਂਦੇ ਜਾ ਰਹੇ ਹਨ ਜਿਨ੍ਹਾਂ ਵਿੱਚ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦਾ ਬਿੱਲ ਵੀ ਸ਼ਾਮਲ ਹੈ। Punjab budget 2022-23: ਭਗਵੰਤ ਮਾਨ ਦੇ ਬਜਟ 'ਤੇ ਸਭ ਦੀਆਂ ਨਜ਼ਰਾਂ, ਕੱਚੇ ਮੁਲਾਜ਼ਮਾਂ ਨੂੰ ਤੋਹਫਾ, ਹਰ ਵਰਗ ਦਾ ਰੱਖਿਆ ਜਾਏਗਾ ਖਿਆਲ
ਪੋਲਿੰਗ ਦਾ ਸਮਾਂ ਵਧਾਉਣ ਦੀ ਮੰਗ 'ਤੇ ਚੋਣ ਕਮਿਸ਼ਨ ਸਖਤ, ਕਿਹਾ ਕਿਉਂ ਪਈ ਅਜਿਹੇ ਪੱਤਰ ਲਿਖਣ ਦੀ ਲੋੜ?
ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਤੋਂ ਜਵਾਬ ਮੰਗਿਆ ਹੈ ਕਿ ਉਨ੍ਹਾਂ ਨੇ ਪੋਲਿੰਗ ਦਾ ਸਮਾਂ ਵਧਾਉਣ ਦੀ ਮੰਗ ਕਿਉਂ ਕੀਤੀ। ਕਮਿਸ਼ਨ ਨੇ ਇਸ ਨੂੰ ਚੋਣ ਪ੍ਰਕਿਰਿਆ ਵਿੱਚ ਬੇਲੋੜੀ ਦਖਲਅੰਦਾਜ਼ੀ ਤੇ ਵੋਟਰਾਂ ਦੇ ਕੁਝ ਵਰਗਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਕਮਿਸ਼ਨ ਨੇ ਕਿਹਾ ਕਿ ਰਿਟਰਨਿੰਗ ਅਫਸਰ ਵੱਲੋਂ ਪੱਤਰ ਤੇ ਉਸ ਤੋਂ ਬਾਅਦ ਮੁੱਖ ਸਕੱਤਰ ਵੱਲੋਂ ਸਮਾਂ ਵਧਾਉਣ ਦੀ ਕੀਤੀ ਗਈ ਬੇਨਤੀ ਬੇਲੋੜੀ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਹੈ। ਇਸ ਦਾ ਮਕਸਦ ਵੋਟਰਾਂ ਦੇ ਕੁਝ ਵਰਗਾਂ ਨੂੰ ਪ੍ਰਭਾਵਿਤ ਕਰਨਾ ਹੈ। ਕਮਿਸ਼ਨ ਨੇ ਚੋਣ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਦੇ ਅਜਿਹੇ ਵਤੀਰੇ ਦੀ ਨਿੰਦਾ ਕੀਤੀ ਹੈ। ਪੋਲਿੰਗ ਦਾ ਸਮਾਂ ਵਧਾਉਣ ਦੀ ਮੰਗ 'ਤੇ ਚੋਣ ਕਮਿਸ਼ਨ ਸਖਤ, ਕਿਹਾ ਕਿਉਂ ਪਈ ਅਜਿਹੇ ਪੱਤਰ ਲਿਖਣ ਦੀ ਲੋੜ?
ਸ਼ਰਮਸ਼ਾਰ ਕਰ ਦੇਣ ਵਾਲੀ ਘਟਨਾ! ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ ਕੇ ਘਸੀਟਿਆ, ਜੁੱਤੀ 'ਚ ਪਿਲਾਇਆ ਪਾਣੀ
ਜੰਡਿਆਲਾ ਗੁਰੂ ਦੇ ਰਹਿਣ ਵਾਲੇ ਇੱਕ ਸਿੱਖ ਨੌਜਵਾਨ ਨੂੰ ਉਧਾਰ ਦਾ ਪੈਸਾ ਵਾਪਸ ਮੰਗਣਾ ਮਹਿੰਗਾ ਪੈ ਗਿਆ। ਬੇਰਹਿਮੀ ਨਾਲ ਇਸ ਨੌਜਵਾਨ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਜੰਡਿਆਲਾ ਗੁਰੂ ਦੇ ਇੱਕ ਸਿੱਖ ਨੌਜਵਾਨ ਜਿਸ ਨੂੰ ਪਹਿਲਾਂ ਤਾਂ ਵਾਲਾਂ ਤੋਂ ਫੜ ਕੇ ਘਸੀਟਿਆ ਗਿਆ ਤੇ ਫਿਰ ਜੁੱਤੀ 'ਚ ਪਾਣੀ ਪਿਲਾਇਆ ਗਿਆ। ਜ਼ਖਮੀ ਹਾਲਤ 'ਚ ਇਹ ਨੌਜਵਾਨ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਹੈ। ਸ਼ਰਮਸ਼ਾਰ ਕਰ ਦੇਣ ਵਾਲੀ ਘਟਨਾ! ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ ਕੇ ਘਸੀਟਿਆ, ਜੁੱਤੀ 'ਚ ਪਿਲਾਇਆ ਪਾਣੀ
‘ਆਪ’ ਸਰਕਾਰ ਦੇ 90 ਦਿਨਾਂ ਦੇ ਕਾਰਜਕਾਲ 'ਚ ਹੀ ਸੁਰੱਖਿਆ ਦਾਅ ’ਤੇ ਲੱਗੀ, ਰੋਜ਼ਾਨਾ ਹੋ ਰਹੇ ਕਤਲ, ਵਪਾਰੀਆਂ, ਡਾਕਟਰਾਂ ਤੇ ਲੀਡਰਾਂ ਨੂੰ ਮਿਲ ਰਹੀਆਂ ਧਮਕੀਆਂ: ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਸੂਬੇ ਵਿੱਚ ਹੁਣ ਆਗੂ ਵੀ ਸੁਰੱਖਿਅਤ ਨਹੀਂ ਰਹੇ ਤੇ ਅਮਨ ਕਾਨੂੰਨ ਦੀ ਵਿਵਸਥਾ ਹੁਣ ਖ਼ਰਾਬ ਹੋ ਗਈ ਹੈ। ‘ਆਪ’ ਸਰਕਾਰ ਦੇ 90 ਦਿਨਾਂ ਦੇ ਕਾਰਜਕਾਲ ਦੌਰਾਨ ਰੋਜ਼ਾਨਾ ਸੂਬੇ ਵਿੱਚ ਕਤਲ ਹੋ ਰਹੇ ਹਨ ਤੇ ਆਮ ਲੋਕਾਂ ਦੀ ਸੁਰੱਖਿਆ ਦਾਅ ’ਤੇ ਲੱਗ ਗਈ ਹੈ।ਵੀਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਅਤਿਵਾਦ ਦੇ ਸਮੇਂ ਨਾਲੋਂ ਵੀ ਭੈੜੇ ਹਾਲਾਤ ਹਨ। ਲੋਕਾਂ ਵਿੱਚ ਇੰਨਾ ਡਰ ਉਦੋਂ ਵੀ ਨਹੀਂ ਸੀ, ਜਿੰਨਾ ਹੁਣ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ, ਡਾਕਟਰਾਂ ਤੇ ਆਗੂਆਂ ਨੂੰ ਫੋਨਾਂ ’ਤੇ ਧਮਕੀਆਂ ਮਿਲ ਰਹੀਆਂ ਹਨ ਤੇ ਲੋਕ ਹੁਣ ਫ਼ੋਨ ਚੁੱਕਣ ਤੋਂ ਵੀ ਡਰਨ ਲੱਗ ਪਏ ਹਨ। ‘ਆਪ’ ਸਰਕਾਰ ਦੇ 90 ਦਿਨਾਂ ਦੇ ਕਾਰਜਕਾਲ 'ਚ ਹੀ ਸੁਰੱਖਿਆ ਦਾਅ ’ਤੇ ਲੱਗੀ, ਰੋਜ਼ਾਨਾ ਹੋ ਰਹੇ ਕਤਲ, ਵਪਾਰੀਆਂ, ਡਾਕਟਰਾਂ ਤੇ ਲੀਡਰਾਂ ਨੂੰ ਮਿਲ ਰਹੀਆਂ ਧਮਕੀਆਂ: ਰਾਜਾ ਵੜਿੰਗ
ਫਗਵਾੜਾ 'ਚ ਅੱਧੀ ਰਾਤ ਚੱਲੀਆਂ ਤਾਬੜਤੋੜ ਗੋਲੀਆਂ, ਪੁਲਿਸ ਤੇ ਦੋਸ਼ੀਆਂ ਵਿਚਾਲੇ ਹੋਈ ਫਾਇਰਿੰਗ
ਨੇੜਲੇ ਪਿੰਡ ਮਹੇੜੂ 'ਚ ਰਾਤ ਕਰੀਬ 12 ਵਜੇ ਤਾਬੜ-ਤੋੜ ਗੋਲੀਆਂ ਚੱਲੀਆਂ। ਅੱਧੀ ਰਾਤ ਪੁਲਿਸ ਨੂੰ ਸੂਚਨਾ ਮਿਲੀ ਕਿ ਕਪੂਰਥਲਾ ਪੁਲਿਸ ਵੱਲੋਂ ਦਰਜ ਇੱਕ ਮਾਮਲੇ ਦਾ ਦੋਸ਼ੀ ਰਾਜਨ ਜਲੰਧਰ ਤੋਂ ਪੁਲਿਸ ਨਾਕਾਬੰਦੀ ਤੋੜ ਕੇ ਫਗਵਾੜਾ ਵੱਲ ਆ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਪਿੰਡ ਮਹੇੜੂ ਨੇੜੇ ਨਾਕਾਬੰਦੀ ਕੀਤੀ ਤਾਂ ਉਕਤ ਕਾਰ ਸਵਾਰ ਨੌਜਵਾਨਾਂ ਨੇ ਪੁਲਿਸ 'ਤੇ ਵੀ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਨੇ ਵੀ ਕਾਰ ਸਵਾਰਾਂ 'ਤੇ ਗੋਲੀਆਂ ਚਲਾ ਦਿੱਤੀਆਂ ਪਰ ਮੌਕਾ ਪਾ ਕੇ ਕਾਰ ਸਵਾਰ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਕਿ ਮੁਲਜ਼ਮ ਰਾਜਨ ਤੋਂ ਇਲਾਵਾ ਕਾਰ ਵਿੱਚ ਕੋਈ ਹੋਰ ਸੀ ਜਾਂ ਨਹੀਂ। ਦੂਜੇ ਪਾਸੇ ਫਗਵਾੜਾ ਪੁਲਿਸ ਨੇ ਦੇਰ ਰਾਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬੀਆਂ ਲਈ ਚੰਗੀ ਖ਼ਬਰ , ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਵਾਲੇ ਕਲੀਨਿਕਾਂ ‘ਤੇ ਕੀਤੀ ਚਰਚਾ : CM ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਦੇ ਲਈ ਇੱਕ ਹੋਰ ਚੰਗੀ ਖ਼ਬਰ ਹੈ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ,ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ ਹੈ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ ਗਈ। ਇਹ ਸਿਹਤਮੰਦ ਪੰਜਾਬ ਬਣਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।
ਪੰਜਾਬ 'ਚ ਵੀਆਈਪੀ ਨੰਬਰਾਂ 'ਤੇ ਐਕਸ਼ਨ: ਟਰਾਂਸਪੋਰਟ ਮੰਤਰੀ ਵੱਲੋਂ ਗੱਡੀਆਂ ਜ਼ਬਤ ਕਰਨ ਦੇ ਹੁਕਮ
ਪੰਜਾਬ ਵਿੱਚ ਗੱਡੀਆਂ ਦੇ ਛੋਟੇ VIP ਨੰਬਰਾਂ ਵਾਲੇ ਵਾਹਨ ਜ਼ਬਤ ਕੀਤੇ ਜਾਣਗੇ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਜ਼ਿਲ੍ਹਾ ਕੋਡ ਤੋਂ ਬਿਨਾਂ ਇਹ ਨੰਬਰ ਅਪਰਾਧ ਲਈ ਸੁਰੱਖਿਆ ਖਤਰਾ ਸਨ ਜਿਸ 'ਤੇ 30 ਦਸੰਬਰ 2020 ਨੂੰ ਹੀ ਪਾਬੰਦੀ ਲਗਾ ਦਿੱਤੀ ਗਈ ਸੀ। ਹਾਲਾਂਕਿ ਜ਼ਮੀਨੀ ਪੱਧਰ 'ਤੇ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਦਰਅਸਲ, ਪੰਜਾਬ ਵਿੱਚ ਪਹਿਲਾਂ PIB, PIM, PAK ਵਰਗੀਆਂ ਸੀਰੀਜ਼ ਤੋਂ ਵਾਹਨਾਂ ਦੇ ਨੰਬਰ ਜਾਰੀ ਕੀਤੇ ਜਾਂਦੇ ਸਨ।
ਪੰਜਾਬ 'ਚ ਵੀਆਈਪੀ ਨੰਬਰਾਂ 'ਤੇ ਐਕਸ਼ਨ: ਟਰਾਂਸਪੋਰਟ ਮੰਤਰੀ ਵੱਲੋਂ ਗੱਡੀਆਂ ਜ਼ਬਤ ਕਰਨ ਦੇ ਹੁਕਮ
ਪੰਜਾਬ ਵਿੱਚ ਗੱਡੀਆਂ ਦੇ ਛੋਟੇ VIP ਨੰਬਰਾਂ ਵਾਲੇ ਵਾਹਨ ਜ਼ਬਤ ਕੀਤੇ ਜਾਣਗੇ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਜ਼ਿਲ੍ਹਾ ਕੋਡ ਤੋਂ ਬਿਨਾਂ ਇਹ ਨੰਬਰ ਅਪਰਾਧ ਲਈ ਸੁਰੱਖਿਆ ਖਤਰਾ ਸਨ ਜਿਸ 'ਤੇ 30 ਦਸੰਬਰ 2020 ਨੂੰ ਹੀ ਪਾਬੰਦੀ ਲਗਾ ਦਿੱਤੀ ਗਈ ਸੀ। ਹਾਲਾਂਕਿ ਜ਼ਮੀਨੀ ਪੱਧਰ 'ਤੇ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਦਰਅਸਲ, ਪੰਜਾਬ ਵਿੱਚ ਪਹਿਲਾਂ PIB, PIM, PAK ਵਰਗੀਆਂ ਸੀਰੀਜ਼ ਤੋਂ ਵਾਹਨਾਂ ਦੇ ਨੰਬਰ ਜਾਰੀ ਕੀਤੇ ਜਾਂਦੇ ਸਨ।
ਪੰਜਾਬ ਕੈਬਨਿਟ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
Inflation: ਜਾਣੋ ਕਿਵੇਂ ਪਿਛਲੇ ਦਰਵਾਜ਼ੇ ਰਾਹੀਂ ਤੁਹਾਡੇ ਘਰ 'ਚ ਵੜ ਗਈ ਮਹਿੰਗਾਈ
ਸਾਬਣ, ਸ਼ੈਂਪੂ ਤੋਂ ਲੈ ਕੇ ਬਿਸਕੁਟ ਤੱਕ ਦੀਆਂ ਕੰਪਨੀਆਂ ਨੇ ਵਧਦੀ ਮਹਿੰਗਾਈ ਦੌਰਾਨ ਆਪਣੇ ਗਾਹਕਾਂ ਨੂੰ ਝਟਕਾ ਦਿੱਤਾ ਹੈ ਕਿ ਜ਼ਿਆਦਾਤਰ ਗਾਹਕਾਂ ਨੂੰ ਸ਼ਾਇਦ ਇਸ ਦੀ ਹਵਾ ਵੀ ਨਹੀਂ ਲੱਗੀ ਹੋਵੇਗੀ ,ਕਿਉਂਕਿ ਅੱਜ ਤੁਸੀਂ ਜੋ ਵੀ FMCG ਵਸਤੂਆਂ ਬਾਜ਼ਾਰ ਤੋਂ ਖਰੀਦ ਰਹੇ ਹੋ, ਭਾਵੇਂ ਉਸ ਦੀ ਕੀਮਤ ਨਹੀਂ ਵਧੀ ਹੈ, ਪਰ ਜ਼ਿਆਦਾਤਰ ਚੀਜ਼ਾਂ ਦਾ ਭਾਰ ਜ਼ਰੂਰ ਘੱਟ ਗਿਆ ਹੈ।