Punjab Breaking News LIVE: ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਵੱਡੀ ਕਾਰਵਾਈ , ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੀਤਾ ਬਰਖਾਸਤ, ਪੜ੍ਹੋ ਪੰਜਾਬ ਦੀਆਂ ਵੱਡੀਆਂ ਖਬਰਾਂ, ਲਾਈਵ ਅਪਡੇਟਸ
Punjab Breaking News, 24 May 2022 LIVE Updates: ਪੰਜਾਬ 'ਚ ਵੱਡੇ ਧਮਾਕਿਆਂ ਦੀ ਸਾਜ਼ਿਸ਼, ਨਵਜੋਤ ਸਿੱਧੂ ਨੂੰ ਮਿਲੇਗੀ ਬਾਜਰੇ ਦੀ ਰੋਟੀ, ਮੁਲਾਜ਼ਮਾਂ ਲਈ ਖੁਸ਼ਖਬਰੀ, ਪੜ੍ਹੋ ਪੰਜਾਬ ਦੀਆਂ ਵੱਡੀਆਂ ਖਬਰਾਂ, ਲਾਈਵ ਅਪਡੇਟਸ
LIVE
Background
Punjab Breaking News, 24 May 2022 LIVE Updates: ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਮਗਰੋਂ ਪਟਿਆਲਾ ਜੇਲ੍ਹ 'ਚ ਬੰਦ ਨਵਜੋਤ ਸਿੱਧੂ ਦਾ ਡਾਈਟ ਪਲਾਨ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਸੋਮਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਸਿੱਧੂ ਨੂੰ ਹਾਈ ਫੈਟੀ ਲੀਵਰ ਦੀ ਸਮੱਸਿਆ ਹੈ। ਇਸ ਲਈ ਡਾਕਟਰਾਂ ਦੇ ਬੋਰਡ ਨੇ ਉਨ੍ਹਾਂ ਲਈ ਲੋਅ ਫੈਟ-ਹਾਈ ਫਾਈਬਰ ਵਾਲੀ ਖੁਰਾਕ ਦੀ ਸਿਫਾਰਸ਼ ਕੀਤੀ ਹੈ।
ਪੰਜਾਬ 'ਚ ਵੱਡੇ ਧਮਾਕਿਆਂ ਦੀ ਸਾਜ਼ਿਸ਼! ਅੱਤਵਾਦੀ ਬਣਾ ਸਕਦੇ ਮਾਲ ਗੱਡੀਆਂ ਨੂੰ ਨਿਸ਼ਾਨਾ, ਖੁਫੀਆ ਏਜੰਸੀਆਂ ਨੇ ਦਿੱਤੀ ਚੇਤਾਵਨੀ
ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਖਾਲਿਸਤਾਨੀ ਦਹਿਸ਼ਤਗਰਦਾਂ ਦੀਆਂ ਗਤੀਵਿਧੀਆਂ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ। ਖੁਫੀਆ ਏਜੰਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਪੰਜਾਬ ਤੇ ਨਾਲ ਲੱਗਦੇ ਰਾਜਾਂ ਵਿੱਚ ਰੇਲਵੇ ਟਰੈਕਾਂ ਨੂੰ ਨਿਸ਼ਾਨਾ ਬਣਾਉਣ ਲਈ ਖਾਲਿਸਤਾਨੀ ਓਵਰ ਗਰਾਊਂਡ ਵਰਕਰ (ਓਜੀਡਬਲਯੂ) ਜਾਂ ਸਲੀਪਰ ਸੈੱਲਾਂ ਦੀ ਵਰਤੋਂ ਕਰ ਸਕਦੀ ਹੈ। ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਆਈਐਸਆਈ ਭਾਰਤ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਦੀ ਯੋਜਨਾ ਬਣਾ ਰਹੀ ਹੈ। ਪੰਜਾਬ 'ਚ ਵੱਡੇ ਧਮਾਕਿਆਂ ਦੀ ਸਾਜ਼ਿਸ਼! ਅੱਤਵਾਦੀ ਬਣਾ ਸਕਦੇ ਮਾਲ ਗੱਡੀਆਂ ਨੂੰ ਨਿਸ਼ਾਨਾ, ਖੁਫੀਆ ਏਜੰਸੀਆਂ ਨੇ ਦਿੱਤੀ ਚੇਤਾਵਨੀ
ਬਿਕਰਮ ਮਜੀਠੀਆ ਖਿਲਾਫ ਗਵਾਹੀ ਦੇਣ ਵਾਲੇ ਵਿਧਾਇਕ ਨੂੰ ਮਿਲੀ ਧਮਕੀ, ਪੁਲਿਸ ਨੇ ਸੁਰੱਖਿਆ ਵਧਾਈ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ ਮਾਮਲੇ 'ਚ ਗਵਾਹੀ ਦੇਣਾ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਮਹਿੰਗਾ ਪੈ ਗਿਆ ਹੈ। ਅਮਰਪਾਲ ਸਿੰਘ ਬੋਨੀ ਤੇ ਉਸ ਦੇ ਪਰਿਵਾਰ ਨੂੰ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਮਿਲੀਆਂ ਹਨ। ਫਿਲਹਾਲ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਬਿਕਰਮ ਮਜੀਠੀਆ ਖਿਲਾਫ ਗਵਾਹੀ ਦੇਣ ਵਾਲੇ ਵਿਧਾਇਕ ਨੂੰ ਮਿਲੀ ਧਮਕੀ, ਪੁਲਿਸ ਨੇ ਸੁਰੱਖਿਆ ਵਧਾਈ
ਮੁਲਾਜ਼ਮਾਂ ਲਈ ਖੁਸ਼ਖਬਰੀ! ਖਾਤਿਆਂ 'ਚ ਆਏਗਾ ਸਾਢੇ 6 ਸਾਲਾਂ ਦਾ 6ਵੇਂ ਪੰਜਾਬ ਪੇਅ ਕਮਿਸ਼ਨ ਦਾ ਏਰੀਅਰ
ਯੂਟੀ ਚੰਡੀਗੜ੍ਹ ਵਿੱਚ ਕੰਮ ਕਰਦੇ 25 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਲੀ ਵੱਡੀ ਖੁਸ਼ਖਬਰੀ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਸਾਢੇ 6 ਸਾਲਾਂ ਤੋਂ ਬਕਾਇਆ ਪਿਆ 6ਵੇਂ ਪੰਜਾਬ ਪੇਅ ਕਮਿਸ਼ਨ ਦਾ ਏਰੀਅਰ ਮਿਲਣ ਜਾ ਰਿਹਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਸਕੱਤਰ ਨੇ ਲਿਖਤੀ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਆਦੇਸ਼ ਦਾ ਲਾਭ ਚੰਡੀਗੜ੍ਹ ਵਿੱਚ ਡੈਪੂਟੇਸ਼ਨ ’ਤੇ ਆਏ ਅਧਿਕਾਰੀਆਂ ਨੂੰ ਵੀ ਮਿਲੇਗਾ।ਮੁਲਾਜ਼ਮਾਂ ਲਈ ਖੁਸ਼ਖਬਰੀ! ਖਾਤਿਆਂ 'ਚ ਆਏਗਾ ਸਾਢੇ 6 ਸਾਲਾਂ ਦਾ 6ਵੇਂ ਪੰਜਾਬ ਪੇਅ ਕਮਿਸ਼ਨ ਦਾ ਏਰੀਅਰ
Qutub Minar: ਕੁਤੁਬ ਮੀਨਾਰ ਮਾਮਲੇ 'ਤੇ 9 ਜੂਨ ਨੂੰ ਆਵੇਗਾ ਫੈਸਲਾ
ਦਿੱਲੀ ਦੀ ਸਾਕੇਤ ਅਦਾਲਤ ਨੇ ਕੁਤੁਬ ਮੀਨਾਰ ਕੰਪਲੈਕਸ ਵਿੱਚ ਰੱਖੀਆਂ ਹਿੰਦੂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਪੂਜਾ ਕਰਨ ਦੇ ਅਧਿਕਾਰ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦਿੱਲੀ ਦੀ ਸਾਕੇਤ ਅਦਾਲਤ 9 ਜੂਨ ਨੂੰ ਆਪਣਾ ਹੁਕਮ ਸੁਣਾਏਗੀ, ਜਿਸ ਨਾਲ ਇਹ ਸਪੱਸ਼ਟ ਹੋ ਜਾਵੇਗਾ ਕਿ ਕੀ ਇਸ ਮਾਮਲੇ ਦੀ ਸੁਣਵਾਈ ਸਿਵਲ ਜੱਜ ਅੱਗੇ ਇਕ ਵਾਰ ਫਿਰ ਹੋਵੇਗੀ ਜਾਂ ਨਹੀਂ ਕਿਉਂਕਿ ਪਹਿਲਾਂ ਸਿਵਲ ਜੱਜ ਨੇ ਪੂਜਾ ਦੇ ਅਧਿਕਾਰ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਮੁੱਢੋਂ ਹੀ ਖਾਰਜ ਕਰ ਦਿੱਤਾ ਸੀ।
Gyanvapi Mosque Case: 26 ਮਈ ਨੂੰ ਹੋਵੇਗੀ ਅਗਲੀ ਸੁਣਵਾਈ
ਗਿਆਨਵਾਪੀ ਮਸਜਿਦ ਕੇਸ ਮਾਮਲੇ 'ਚ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਹੁਣ 26 ਮਈ ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਮੁਸਲਿਮ ਪੱਖ ਨੂੰ ਇਤਰਾਜ਼ ਦਾਇਰ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਸਾਰੇ ਕੇਸ ਜ਼ਿਲ੍ਹਾ ਅਦਾਲਤ ਨੂੰ ਭੇਜ ਦਿੱਤੇ ਹਨ। ਮੁਸਲਿਮ ਪੱਖ ਦਾ ਕਹਿਣਾ ਹੈ ਕਿ ਇਹ ਮਾਮਲਾ ਸੁਣਵਾਈ ਯੋਗ ਨਹੀਂ। ਆਰਡਰ 7 ਤੇ ਨਿਯਮ ਨੰਬਰ 11 ਦੇ ਨਾਲ-ਨਾਲ ਪੂਜਾ ਐਕਟ 1991 ਦਾ ਹਵਾਲਾ ਦਿੰਦੇ ਹੋਏ ਮੁਸਲਿਮ ਪੱਖ ਨੇ ਕਿਹਾ ਕਿ ਇਸ ਮਾਮਲੇ ਵਿਚ ਸਰਵੇਖਣ ਦੀ ਇਜਾਜ਼ਤ ਦੇਣ ਦਾ ਸਵਾਲ ਹੀ ਨਹੀਂ।
BJP leader Manjinder Sirsa: ਭਗਵੰਤ ਮਾਨ ਸਰਕਾਰ ਨੇ PPSC ਪ੍ਰੀਖਿਆ 'ਚੋਂ ਪੰਜਾਬੀ ਨੂੰ ਹਟਾਇਆ: ਸਿਰਸਾ
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੀਆਂ ਬੋਰਡ ਪ੍ਰੀਖਿਆਵਾਂ ਵਿੱਚੋਂ ਪੰਜਾਬੀ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦਾ ਖੁਲਾਸਾ ਕੱਲ੍ਹ ਹੋਇਆ, ਜਦੋਂ ਇਸ ਦੀ ਪ੍ਰੀਖਿਆ ਹੋਈ। ਪੰਜਾਬ ਸਿਵਲ ਸਰਵਿਸ (PCS) ਅਫਸਰਾਂ ਦੀ ਚੋਣ ਇਸ ਪ੍ਰੀਖਿਆ ਰਾਹੀਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਨੂੰ ਬੰਦ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 'ਆਪ' ਦੀ ਦਿੱਲੀ ਸਰਕਾਰ ਨੂੰ ਪੰਜਾਬੀਆਂ ਤੇ ਸਿੱਖਾਂ ਨਾਲ ਵਿਤਕਰਾ ਕਰਨ ਦੇ ਦੋਸ਼ ਲਾਉਂਦਿਆ ਘੇਰਿਆ। ਹਾਲਾਂਕਿ ਅਜੇ ਤੱਕ ਇਸ 'ਤੇ ਮਾਨ ਸਰਕਾਰ ਜਾਂ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।
Arvind Kejriwal: ਸਿੰਗਲਾ ਖਿਲਾਫ ਮਾਨ ਦੇ ਐਕਸ਼ਨ ‘ਤੇ ਕੇਜਰੀਵਾਲ ਨੂੰ ਮਾਣ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰਸੰਸਾ ਕੀਤੀ ਹੈ। ਉਨ੍ਹਾਂ ਨੇ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕਦਮ ਨਾਲ "ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ।" ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵੰਤ ਤੁਹਾਡੇ 'ਤੇ ਮਾਣ ਹੈ। ਤੁਹਾਡੀ ਇਸ ਕਾਰਵਾਈ ਨੇ ਮੇਰੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਹਨ। ਅੱਜ ਪੂਰਾ ਦੇਸ਼ 'ਆਪ' 'ਤੇ ਮਾਣ ਮਹਿਸੂਸ ਕਰ ਰਿਹਾ ਹੈ।"
Vijay Singla dismissed : ਆਖਰ ਕਿਵੇਂ ਅੜਿੱਕੇ ਆਇਆ ਸਿਹਤ ਮੰਤਰੀ ਵਿਜੇ ਸਿੰਗਲਾ? ਸੀਐਮ ਭਗਵੰਤ ਮਾਨ ਖੁਦ ਕਰਵਾਇਆ ਸਟਿੰਗ ਆਪ੍ਰੇਸ਼ਨ
ਕਰੀਬ 10 ਦਿਨ ਪਹਿਲਾਂ ਇੱਕ ਅਧਿਕਾਰੀ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਵਿਜੇ ਸਿੰਗਲਾ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਅਧਿਕਾਰੀ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਉਨ੍ਹਾਂ ਦੇ ਨਾਲ ਹਨ ਤੇ ਉਨ੍ਹਾਂ ਨੂੰ ਕਿਸੇ ਵੀ ਮੰਤਰੀ ਤੋਂ ਡਰਨ ਦੀ ਲੋੜ ਨਹੀਂ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।