Punjab Breaking News LIVE: ਪੰਜਾਬ ਕਾਂਗਰਸ ਨੂੰ ਲੱਗ ਸਕਦਾ ਤਗੜਾ ਝਟਕਾ, ਪੰਜਾਬ ਕੈਬਨਿਟ 'ਚ ਹੋਏਗਾ ਵੱਡਾ ਫੇਰ-ਬਦਲ, ਮਹਿੰਗਾਈ ਰੋਕਣ ਲਈ ਇੱਕ ਹੋਰ ਵੱਡਾ ਫੈਸਲਾ, Breaking and Live Updates..

Punjab Breaking News, 25 May 2022 LIVE Updates: ਪੰਜਾਬ ਕਾਂਗਰਸ ਨੂੰ ਲੱਗ ਸਕਦਾ ਤਗੜਾ ਝਟਕਾ, ਪੰਜਾਬ ਕੈਬਨਿਟ 'ਚ ਹੋਏਗਾ ਵੱਡਾ ਫੇਰ-ਬਦਲ, ਮਹਿੰਗਾਈ ਰੋਕਣ ਲਈ ਇੱਕ ਹੋਰ ਵੱਡਾ ਫੈਸਲਾ, Breaking and Live Updates..

ਏਬੀਪੀ ਸਾਂਝਾ Last Updated: 25 May 2022 04:16 PM
Punjab budget 2022: ਪੇਪਰਲੈਸ ਬਜਟ, 21 ਲੱਖ ਰੁਪਏ ਤੇ 34 ਟਨ ਕਾਗਜ਼ ਬਚੇਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਐਲਾਨ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ ਇਸ ਵਾਰ ਸੂਬੇ ਦਾ ਬਜਟ ਪੇਪਰਲੈਸ ਪੇਸ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਐਲਾਨ ਕਰਦਿਆਂ ਟਵੀਟ ਕਰ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਵਿੱਚ ਲਿਖਿਆ "ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ...ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ (paperless) ਹੋਵੇਗਾ..ਜਿਸ ਨਾਲ ਖ਼ਜ਼ਾਨੇ ਦੇ ਲਗਪਗ 21 ਲੱਖ ਰੁਪਏ ਬਚਣਗੇ…34 ਟਨ ਕਾਗਜ਼ ਬਚੇਗਾ.. ਮਤਲਬ 814 - 834 ਦੇ ਕਰੀਬ ਦਰੱਖਤ ਬਚਣਗੇ...another step towards E-Governance…"

Union Cabinet Decision: ਹਿੰਦੁਸਤਾਨ ਜ਼ਿੰਕ 'ਚੋਂ ਆਪਣੀ ਪੂਰੀ ਹਿੱਸੇਦਾਰੀ ਵੇਚੇਗੀ ਸਰਕਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਸ ਬੈਠਕ 'ਚ ਕੈਬਨਿਟ ਨੇ ਹਿੰਦੁਸਤਾਨ ਜ਼ਿੰਕ 'ਚੋਂ ਹਿੱਸੇਦਾਰੀ ਦੀ ਵਿਕਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਹਿੰਦੁਸਤਾਨ ਜ਼ਿੰਕ ਵਿੱਚ ਆਪਣੀ ਪੂਰੀ ਹਿੱਸੇਦਾਰੀ ਵੇਚੇਗੀ। ਇਸ ਸਰਕਾਰੀ ਕੰਪਨੀ ਵਿੱਚ ਸਰਕਾਰ ਦੀ ਹਿੱਸੇਦਾਰੀ 29.54 ਫੀਸਦੀ ਹੈ। ਸਰਕਾਰ ਨੂੰ ਹਿੱਸੇਦਾਰੀ ਦੀ ਵਿਕਰੀ ਤੋਂ ਲਗਭਗ 36,500 ਕਰੋੜ ਰੁਪਏ ਮਿਲਣ ਦੀ ਉਮੀਦ ਹੈ।

Himachal Pradesh Election 2022: ਆਮ ਆਦਮੀ ਪਾਰਟੀ ਨੇ ਸ਼ੁਰੂ ਕੀਤੀ ਬਦਲਾਅ ਯਾਤਰਾ

ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ 'ਚ ਆਮ ਆਦਮੀ ਪਾਰਟੀ ਨੇ ਬਦਲਾਅ ਯਾਤਰਾ ਸ਼ੁਰੂ ਕੀਤੀ ਹੈ। ਬਦਲਾਅ ਯਾਤਰਾ ਰਾਹੀਂ ਆਮ ਆਦਮੀ ਪਾਰਟੀ ਦਾ ਉਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨਾ ਹੈ। ਬੁੱਧਵਾਰ ਤੋਂ ਆਮ ਆਦਮੀ ਪਾਰਟੀ ਨੇ ਹਮੀਰਪੁਰ, ਨਾਹਨ ਤੇ ਕਾਰਸੋਗ ਵਿਧਾਨ ਸਭਾ ਹਲਕਿਆਂ ਵਿੱਚ ਬਦਲਾਅ ਯਾਤਰਾ ਸ਼ੁਰੂ ਕੀਤੀ ਹੈ। ਇਸ ਦੌਰੇ ਦੌਰਾਨ ਆਮ ਆਦਮੀ ਪਾਰਟੀ ਡੋਰ-ਟੂ-ਡੋਰ ਪ੍ਰੋਗਰਾਮ ਕਰ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਿੱਲੀ ਤੇ ਪੰਜਾਬ ਵਿੱਚ ਆਪਣੀਆਂ ਸਰਕਾਰਾਂ ਵੱਲੋਂ ਬਣਾਈਆਂ ਜਾ ਰਹੀਆਂ ਨੀਤੀਆਂ ਦਾ ਵੀ ਪ੍ਰਚਾਰ ਕਰ ਰਹੀ ਹੈ।

Punjab Government: ਕੋ-ਆਪਰੇਟਿਵ ਬੈਂਕਾਂ ਲਈ 425 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਨੇ ਕੋ-ਆਪਰੇਟਿਵ ਬੈਂਕਾਂ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਕੋ-ਆਪਰੇਟਿਵ ਬੈਂਕਾਂ ਦਾ ਘਾਟਾ ਪੂਰਾ ਕਰਨ ਲਈ 425 ਕਰੋੜ ਰੁਪਏ ਜਾਰੀ ਕੀਤੇ ਹਨ। ਬੈਂਕਾਂ ਕੋਲ ਫੰਡ ਦੀ ਕਮੀ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਲ ਆ ਰਹੀ ਸੀ। ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਤੇ ਕੋ-ਆਪਰੇਟਿਵ ਬੈਂਕਾਂ ਨੂੰ ਫਾਇਦਾ ਮਿਲੇਗਾ।

Ferozepur Police: ਕਰਨਾਲ 'ਚ ਫੜੇ ਗਏ 4 ਸ਼ੱਕੀ ਅੱਤਵਾਦੀਆਂ 'ਚੋਂ 2 ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਫਿਰੋਜ਼ਪੁਰ ਪੁਲਿਸ

ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਬਸਤਾਦਾ ਟੋਲ ਤੋਂ ਫੜੇ ਗਏ 4 ਸ਼ੱਕੀ ਅੱਤਵਾਦੀਆਂ 'ਚੋਂ 2 ਨੂੰ ਪੰਜਾਬ ਦੀ ਫਿਰੋਜ਼ਪੁਰ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲੈ ਗਈ ਹੈ। ਉੱਥੇ ਹੀ ਕਰਨਾਲ ਪੁਲਿਸ 3 ਮੁਲਜ਼ਮਾਂ ਨੂੰ ਪੰਜਾਬ ਤੋਂ ਲਿਆਉਣ ਲਈ ਪੰਜਾਬ ਪੁਲਿਸ ਦੇ ਸੰਪਰਕ ਵਿੱਚ ਹੈ। ਦੂਜੇ ਪਾਸੇ ਫਰਜ਼ੀ ਆਰਸੀ ਕੇਸ ਵਿੱਚ 3 ਮੁਲਜ਼ਮ ਫੜੇ ਗਏ ਹਨ ਤੇ ਚੌਥੇ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਪੁਲਿਸ ਨੇ 3 ਵਾਹਨ ਵੀ ਬਰਾਮਦ ਕੀਤੇ ਹਨ। ਮਾਮਲੇ ਦੀ ਜਾਂਚ ਜਾਰੀ ਹੈ।

Bhagwant Mann: ਭਗਵੰਤ ਮਾਨ ਖ਼ੁਦ ਹੀ ਸਿਹਤ ਮੰਤਰਾਲਾ ਸੰਭਾਲਣਗੇ

ਵਿਜੇ ਸਿੰਗਲਾ ਦੀ ਬਰਖਾਸਤਗੀ ਮਗਰੋਂ ਭਗਵੰਤ ਮਾਨ ਖ਼ੁਦ ਹੀ ਸਿਹਤ ਮੰਤਰਾਲਾ ਸੰਭਾਲਣਗੇ। ਪੰਜਾਬ ਮੰਤਰੀ ਮੰਡਲ ਦਾ ਅਜੇ ਵਿਸਥਾਰ ਨਹੀਂ ਹੋਵੇਗਾ। ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਗਲਵਾਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵਿਸਤਾਰ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਹ ਫਿਲਹਾਲ ਸਿਹਤ ਮੰਤਰਾਲੇ ਦੀ ਦੇਖਭਾਲ ਕਰਨਗੇ। ਕਿਸੇ ਹੋਰ ਮੰਤਰੀ ਨੂੰ ਇਹ ਚਾਰਜ ਨਹੀਂ ਦਿੱਤਾ ਜਾਵੇਗਾ। ਮਾਨ ਦੇ ਇਸ ਫੈਸਲੇ ਨੂੰ 15 ਅਗਸਤ ਤੋਂ 75 ਮੁਹੱਲਾ ਕਲੀਨਿਕ ਸ਼ੁਰੂ ਕਰਨ ਨਾਲ ਜੋੜਿਆ ਜਾ ਰਿਹਾ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਨੇ ਇਸ ਸਬੰਧੀ ਮੰਤਰੀਆਂ ਨਾਲ ਵੀ ਗੱਲਬਾਤ ਕੀਤੀ ਸੀ।

Punjab Government: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਲਾਂਚ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਰਟਲ ਲਾਂਚ ਕੀਤਾ ਹੈ। ਇਸ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਦਾ ਐਲਾਨ ਕੀਤਾ ਹੈ। 

Ban on unregistered colonies and plot registry: ਅਣਧਿਕਾਰਤ ਕਾਲੋਨੀਆਂ ਤੇ ਪਲਾਟਾਂ ਦੀ ਰਜਿਸਟਰੀ 'ਤੇ ਮੁਕੰਮਲ ਰੋਕ

ਪੰਜਾਬ ਸਰਕਾਰ ਨੇ ਅਣਧਿਕਾਰਤ ਕਾਲੋਨੀਆਂ ਤੇ ਪਲਾਟਾਂ ਦੀ ਰਜਿਸਟਰੀ ਉਪਰ ਮੁਕੰਮਲ ਰੋਕ ਲਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਵਿਭਾਗ (ਸਟੈਂਪ ਤੇ ਰਜਿਸਟ੍ਰੇਸ਼ਨ ਸ਼ਾਖਾ) ਵੱਲੋਂ ਪੰਜਾਬ ਰਾਜ ਦੇ ਸਾਰੇ ਰਜਿਸਟਰਾਰ, ਪੰਜਾਬ ਰਾਜ ਵਿੱਚ ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਤੇ ਪੰਜਾਬ ਰਾਜ ਦੇ ਸਾਰੇ ਡਵੀਜ਼ਨਲ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਗੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ।

Punjabi in exams: ਪੰਜਾਬੀ ਭਾਸ਼ਾ ਪ੍ਰੀਖਿਆ ਪਾਸ ਕਰਨਾ ਲਾਜ਼ਮੀ

ਪੰਜਾਬੀ ਭਾਸ਼ਾ ਲਈ ਤਤਪਰ ਪੰਜਾਬ ਦੀ ਮਾਨ ਸਰਕਾਰ ਨੇ ਹੁਣ ਗਰੁੱਪ ਸੀ ਤੇ ਗਰੁੱਪ ਡੀ ਦੀਆਂ ਅਸਾਮੀਆਂ ਲਈ ਵੀ ਪੰਜਾਬੀ ਲਾਜ਼ਮੀ ਕਰ ਦਿੱਤੀ ਹੈ। ਆਪਣੀ ਰਿਹਾਇਸ਼ 'ਤੇ ਰੱਖੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ 'ਚ ਸੀਐਮ ਮਾਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਯਾਨੀ Applicants ਲਈ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਵਿੱਚ ਘੱਟੋ-ਘੱਟ 50 ਪ੍ਰਤੀਸ਼ਤ ਅੰਕ ਪ੍ਰਾਪਤ ਕਰਨਾ ਵੀ ਲਾਜ਼ਮੀ ਹੋਵੇਗਾ।

Punjab Congress: ਪੰਜਾਬ ਕਾਂਗਰਸ ਨੂੰ ਲੱਗ ਸਕਦਾ ਤਗੜਾ ਝਟਕਾ

 ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਸੂਬੇ 'ਚ ਆਪਣੇ ਆਪ ਨੂੰ ਮੁੜ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਨੂੰ ਜਲਦੀ ਹੀ ਪੰਜਾਬ ਵਿੱਚ ਵੱਡਾ ਝਟਕਾ ਲੱਗ ਸਕਦਾ ਹੈ। ਸੰਗਰੂਰ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਦੋ ਹੋਰ ਸੀਨੀਅਰ ਲੀਡਰ ਕਾਂਗਰਸ ਛੱਡ ਸਕਦੇ ਹਨ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ।

Sugar Export ban: ਕਣਕ ਤੋਂ ਬਾਅਦ ਹੁਣ ਚੀਨੀ ਦੇ ਨਿਰਯਾਤ 'ਤੇ ਲਾਈ ਸ਼ਰਤੀਆ ਪਾਬੰਦੀ

ਬੇਲਗਾਮ ਮਹਿੰਗਾਈ (Inflation) 'ਤੇ ਕਾਬੂ ਪਾਉਣ ਲਈ ਮੋਦੀ ਸਰਕਾਰ ਲਗਾਤਾਰ ਹਰਕਤ 'ਚ ਹੈ। ਪਿਛਲੇ ਦਸ ਦਿਨਾਂ ਵਿੱਚ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਲਏ ਗਏ ਹਨ। ਇਨ੍ਹਾਂ 'ਚ ਪੈਟਰੋਲ ਦੀ ਕੀਮਤ ਘਟਾਉਣ ਲਈ ਕਣਕ ਦੀ ਬਰਾਮਦ 'ਤੇ ਪਾਬੰਦੀ ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਵਰਗੇ ਵੱਡੇ ਕਦਮ ਸ਼ਾਮਲ ਹਨ। ਇਸੇ ਕੜੀ ਵਿੱਚ ਕੱਲ੍ਹ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਲਿਆ ਹੈ, ਤਾਂ ਜੋ ਖੰਡ ਦੀ ਮਿਠਾਸ ਬਰਕਰਾਰ ਰੱਖੀ ਜਾ ਸਕੇ।

ਪਿਛੋਕੜ

Punjab Breaking News, 25 May 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਆਪਣੀ ਕੈਬਨਿਟ ਵਿੱਚ ਵੱਡਾ ਫੇਰ-ਬਦਲ ਕਰਨਗੇ। ਇਹ ਫੇਰ-ਬਦਲ ਬਜਟ ਸੈਸ਼ਨ ਮਗਰੋਂ ਹੋਏਗਾ। ਮੰਨਿਆ ਜਾ ਰਿਹਾ ਕਿ ਕੁਝ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਤੇ ਕੁਝ ਨਵੇਂ ਮੰਤਰੀ ਕੈਬਨਿਟ ਵਿੱਚ ਸ਼ਾਮਲ ਹੋ ਸਕਦੇ ਹਨ। ਕੈਬਨਿਟ ਵਿੱਚ ਇਸ ਵੇਲੇ ਨੌਂ ਮੰਤਰੀ ਹੀ ਹਨ। ਨਵੀਂ ਸਰਕਾਰ ਬਣਨ ਵਾਲੇ 10 ਮੰਤਰੀਆਂ ਨੂੰ ਸਹੁੰ ਚੁਕਾਈ ਗਈ ਸੀ ਪਰ ਮੰਗਲਵਾਰ ਨੂੰ ਇੱਕ ਮੰਤਰੀ ਬਰਖਾਸਤ ਕਰ ਦਿੱਤਾ ਗਿਆ ਹੈ। ਉਂਝ ਪੰਜਾਬ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਜਲਦ ਕਰ ਸਕਦੇ ਕੈਬਨਿਟ 'ਚ ਵੱਡਾ ਫੇਰ-ਬਦਲ, ਨਵੇਂ ਮੰਤਰੀ ਹੋਣਗੇ ਸ਼ਾਮਲ


 


ਪੰਜਾਬ ਕਾਂਗਰਸ ਨੂੰ ਲੱਗ ਸਕਦਾ ਤਗੜਾ ਝਟਕਾ, ਭਾਜਪਾ ਦੇ ਸੰਪਰਕ 'ਚ ਸੀਨੀਅਰ ਲੀਡਰ


ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਸੂਬੇ 'ਚ ਆਪਣੇ ਆਪ ਨੂੰ ਮੁੜ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਨੂੰ ਜਲਦੀ ਹੀ ਪੰਜਾਬ ਵਿੱਚ ਵੱਡਾ ਝਟਕਾ ਲੱਗ ਸਕਦਾ ਹੈ। ਸੰਗਰੂਰ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਦੋ ਹੋਰ ਸੀਨੀਅਰ ਲੀਡਰ ਕਾਂਗਰਸ ਛੱਡ ਸਕਦੇ ਹਨ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ। ਪੰਜਾਬ ਕਾਂਗਰਸ ਨੂੰ ਲੱਗ ਸਕਦਾ ਤਗੜਾ ਝਟਕਾ, ਭਾਜਪਾ ਦੇ ਸੰਪਰਕ 'ਚ ਸੀਨੀਅਰ ਲੀਡਰ


ਤਿੰਨ ਮਹੀਨਿਆਂ 'ਚ ਹੀ 'ਆਪ' ਦੇ 3 ਵਿਧਾਇਕਾਂ ਨੂੰ ਝਟਕਾ! ਪਾਰਟੀ ਦਾ ਦਾਅਵਾ, ਦਾਗੀਆਂ ਲਈ ਨਹੀਂ ਕੋਈ ਥਾਂ


ਪੰਜਾਬ 'ਚ ਵੱਡੀ ਲੀਡ ਨਾਲ ਉੱਭਰ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਜਿੱਥੇ ਆਪਣੇ ਕੰਮਾਂ ਲਈ ਚਰਚਾ 'ਚ ਹੈ, ਉੱਥੇ ਹੀ ਪਾਰਟੀ ਦੇ ਲੀਡਰ ਵਿਵਾਦਾਂ ਵਿੱਚ ਘਿਰ ਕੇ ਪਾਰਟੀ ਦੀ ਮੁਸੀਬਤ ਵਧਾ ਰਹੇ ਹਨ। ਸਰਕਾਰ ਬਣੇ ਅਜੇ ਤਿੰਨ ਮਹੀਨੇ ਵੀ ਨਹੀਂ ਹੋਏ ਕਿ 3 ਵਿਧਾਇਕਾਂ ਦੀ ਕਾਰਗੁਜ਼ਾਰੀ ਸਵਾਲਾਂ 'ਚ ਆ ਚੁੱਕੀ ਹੈ। ਉੱਥੇ ਹੀ ਇੱਕ ਮੰਤਰੀ ਨੇ ਆਪਣਾ ਅਹੁਦਾ ਤੱਕ ਗਵਾ ਦਿੱਤਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਦਾ ਕੋਈ ਵੀ ਦਾਗੀ ਆਗੂ, ਛੋਟਾ ਜਾਂ ਵੱਡਾ, ਵਿਧਾਇਕ ਜਾਂ ਮੰਤਰੀ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਦਾਗੀ ਲੋਕਾਂ ਦੀ ਪਾਰਟੀ ਵਿੱਚ ਕੋਈ ਥਾਂ ਨਹੀਂ। ਪਾਰਟੀ ਪੂਰੀ ਕਾਰਵਾਈ ਕਰੇਗੀ ਤੇ ਦਾਗੀ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ।ਤਿੰਨ ਮਹੀਨਿਆਂ 'ਚ ਹੀ 'ਆਪ' ਦੇ 3 ਵਿਧਾਇਕਾਂ ਨੂੰ ਝਟਕਾ! ਪਾਰਟੀ ਦਾ ਦਾਅਵਾ, ਦਾਗੀਆਂ ਲਈ ਨਹੀਂ ਕੋਈ ਥਾਂ


ਪੰਜਾਬੀਆਂ ਲਈ ਖੁਸ਼ਖਬਰੀ! ਦਿੱਲੀ ਏਅਰਪੋਰਟ ਤੱਕ ਜਾਣਗੀਆਂ ਸਰਕਾਰੀ ਬੱਸਾਂ


ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਜਲਦੀ ਹੀ ਪੰਜਾਬ ਤੋਂ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਦੇ ਲਈ ਸਾਰੇ ਡਿਪੂਆਂ ਨੂੰ ਆਪਣੀਆਂ ਵਾਲਵੋ ਬੱਸਾਂ ਤਿਆਰ ਕਰਨ ਲਈ ਕਿਹਾ ਹੈ। ਡਿਪੂ ਪ੍ਰਬੰਧਕਾਂ ਨੂੰ ਵਾਲਵੋ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।ਉਸ ਨੂੰ ਤਕਨੀਕੀ ਤੌਰ 'ਤੇ ਫਿੱਟ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬੱਸਾਂ ਵੀ ਵਧੀਆ ਲੱਗਣੀਆਂ ਚਾਹੀਦੀਆਂ ਹਨ। ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਬੱਸਾਂ 'ਤੇ ਲੰਬੇ ਸਮੇਂ ਤੋਂ ਪਾਬੰਦੀ ਲੱਗੀ ਹੋਈ ਹੈ। ਹਾਲਾਂਕਿ ਹੁਣ ਦਿੱਲੀ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਦੀ ਬੈਠਕ 'ਚ ਇਸ 'ਤੇ ਸਹਿਮਤੀ ਬਣ ਗਈ ਹੈ।ਪੰਜਾਬੀਆਂ ਲਈ ਖੁਸ਼ਖਬਰੀ! ਦਿੱਲੀ ਏਅਰਪੋਰਟ ਤੱਕ ਜਾਣਗੀਆਂ ਸਰਕਾਰੀ ਬੱਸਾਂ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.