Punjab Breaking News LIVE: ਦਿੱਲੀ ਤੇ ਪੰਜਾਬ ਦੇ ਨੌਲੇਜ਼ ਸ਼ੇਅਰਿੰਗ ਕਰਾਰ 'ਤੇ ਮੱਚਿਆ ਸਿਆਸੀ ਘਮਸਾਣ, ਵਿਰੋਧੀਆਂ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ

Punjab Breaking News, 26 April 2022 LIVE Updates: ਦਿੱਲੀ ਤੇ ਪੰਜਾਬ ਦੇ ਨੌਲੇਜ਼ ਸ਼ੇਅਰਿੰਗ ਕਰਾਰ 'ਤੇ ਮੱਚਿਆ ਸਿਆਸੀ ਘਮਸਾਣ, ਵਿਰੋਧੀਆਂ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ।

ਏਬੀਪੀ ਸਾਂਝਾ Last Updated: 26 Apr 2022 04:15 PM
Delhi-Punjab MOU: ਪੰਜਾਬ ਦੇ ਮੰਤਰੀਆਂ ਨੂੰ ਕਬਜ਼ੇ ਹੇਠ ਲੈ ਲਿਆ

ਸੁਖਬੀਰ ਬਾਦਲ ਨੇ ਕਿਹਾ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਕੇਜਰੀਵਾਲ ਨੇ ਹੁਣ ਪੰਜਾਬ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜਿਹੜੇ ਸਾਰੇ ਓਐਸਡੀ ਲੱਗੇ, ਉਹ ਕੇਜਰੀਵਾਲ ਹੀ ਕਰ ਰਿਹਾ ਹੈ। ਪੰਜਾਬ ਦੇ ਮੰਤਰੀਆਂ ਨੂੰ ਕਬਜ਼ੇ ਹੇਠ ਲੈ ਲਿਆ ਹੈ। ਅੱਜ ਦੇ ਐਮਓਯੂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਬਣ ਗਏ ਹਨ। ਹੁਣ ਕੇਜਰੀਵਾਲ ਕਦੇ ਵੀ ਪੰਜਾਬ ਦੇ ਅਫਸਰਾਂ ਨੂੰ ਫੋਨ ਕਰਕੇ ਹੁਕਮ ਦੇ ਸਕਦਾ ਹੈ। ਅੱਜ ਸੁਖਬੀਰ ਬਾਦਲ ਕਾਫੀ ਖਫਾ ਨਜ਼ਰ ਆਏ। ਉਨ੍ਹਾਂ ਕਿਹਾ ਕਿ ਅਜਿਹੀ ਰਾਜਨੀਤੀ 'ਤੇ ਲਾਹਨਤ ਹੈ। ਉਨ੍ਹਾਂ ਕਿਹਾ ਕਿ ਹੁਣ ਅੱਖਾਂ ਪੰਜਾਬ ਦੇ ਪਾਣੀਆਂ 'ਤੇ ਹਨ। ਹਰਿਆਣਾ ਵਿੱਚ ਪਾਣੀ ਦੀ ਗਰੰਟੀ ਦੇ ਰਹੇ ਹਨ। ਜਦੋਂ ਪੰਜਾਬ ਦੇ ਮੰਤਰੀ ਨੂੰ ਐਸਵਾਈਐਲ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੋਈ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੰਤਰੀ ਕਿਸ ਤਰ੍ਹਾਂ ਬੋਲਣਗੇ, ਹੁਣ ਉਨ੍ਹਾਂ ਨੂੰ ਬੋਲਣ ਦੀ ਆਜ਼ਾਦੀ ਨਹੀਂ ਹੈ।

Sukhbir Badal: ਅੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਸਰਕਾਰ ਨਾਲ ਐਮਓਯੂ ਕਰਕੇ ਪੰਜਾਬ ਨੂੰ ਦਿੱਲੀ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਾ ਸੀ ਕਿ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 100 ਦਿਨ ਦਿੱਤੇ ਜਾਣੇ ਚਾਹੀਦੇ ਹਨ ਪਰ ਅੱਜ ਦਾ ਫੈਸਲਾ ਇੱਕ ਇਤਿਹਾਸਕ ਭੁੱਲ ਹੈ ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਹਿੰਦੇ ਸੀ ਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਦਾ ਨਿਸ਼ਾਨਾ ਸੀ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਾਂ ਪਰ ਭਗਵੰਤ ਮਾਨ ਨੂੰ ਬਣਾਉਣਾ ਉਨ੍ਹਾਂ ਦੀ ਮਜਬੂਰੀ ਬਣ ਗਈ ਸੀ।

Dr. Dharamvir Gandhi: ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੇ ਚੁਣਿਆ ਸੀ, ਉਹ ਕੇਜਰੀਵਾਲ ਦੀ ਕਠਪੁਤਲੀ ਤੋਂ ਬਿਨਾ ਕੁਝ ਵੀ ਨਹੀਂ

ਡਾਕਟਰ ਗਾਂਧੀ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਨੂੰ ਸਿੱਧਾ ਦਿੱਲੀ ਵੱਲੋਂ ਚਲਾਉਣ ਦੇ ਕਾਗਜਾਂ ਤੇ ਦਸਤਖਤ ਕਰ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਜਿਸ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੇ ਚੁਣਿਆ ਸੀ, ਉਹ ਕੇਜਰੀਵਾਲ ਦੀ ਕਠਪੁਤਲੀ ਤੋਂ ਬਿਨਾ ਕੁਝ ਵੀ ਨਹੀਂ ਹੈ। ਸ਼ਹੀਦ ਭਗਤ ਸਿੰਘ ਦੀ ਗੱਲ ਕਰਨ ਵਾਲੇ ਭਗਵੰਤ ਦੇ ਹੱਥ ਇਨ੍ਹਾਂ ਕਾਗਜਾਂ ਤੇ ਦਸਤਖਤ ਕਰਨ ਵੇਲੇ ਕਿਉਂ ਨਹੀਂ ਥਿੜਕੇ !!

Delhi model in Punjab: ਡਾਕਟਰ ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਨਿਸ਼ਾਨਾ ਸਾਧਿਆ

ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਹਰ ਵਿਸ਼ੇ ਦੇ ਮਾਹਰਾਂ ਦੀ ਭਰਮਾਰ ਹੈ ਪਰ ਇੱਕ MOU ਰਾਹੀਂ ਪੰਜਾਬ ਨੂੰ ਇੱਕ ਮਿਉਂਸੀਸਪਲ ਸਟੇਟ ਦਿੱਲੀ ਦੇ ਥੱਲੇ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਜ਼ਾਰਾਂ ਸਾਲਾਂ ਤੋਂ ਇੱਕ ਆਜ਼ਾਦ ਹਸਤੀ, ਸ਼ਾਨਾਮੱਤੇ ਇਤਿਹਾਸ ਤੇ ਇੱਕ ਅਮੀਰ ਵਿਰਾਸਤ ਦਾ ਮਾਲਕ ਰਿਹਾ ਹੈ। ਭਗਵੰਤ ਦੇ ਹੱਥ ਥਿੜਕੇ ਕਿਉਂ ਨਹੀਂ ਦਸਤਖਤ ਕਰਨ ਵੇਲੇ?ਹੁਣ ਸਿੱਧਾ ਦਿੱਲੀ ਚਲਾਊ ਪੰਜਾਬ।

Delhi model will be implemented in Punjab: ਦਿੱਲੀ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਸਿੱਖ ਕੇ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦਿੱਲੀ ਦੇ ਸੀਐਮ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਸਿੱਖ ਕੇ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਸਪਤਾਲਾਂ ਵਿੱਚ ਚੰਗੇ ਡਾਕਟਰ ਨਹੀਂ ਹਨ। ਇਸ ਕਾਨਫ਼ਰੰਸ ਦੌਰਾਨ ਦਿੱਲੀ ਤੇ ਪੰਜਾਬ ਦਰਮਿਆਨ ਗਿਆਨ ਸਾਂਝਾ ਕਰਨ ਸਬੰਧੀ ਸਮਝੌਤਾ ਵੀ ਕੀਤਾ ਗਿਆ। ਮਾਨ ਨੇ ਕਿਹਾ ਕਿ ਅਸੀਂ ਦਿੱਲੀ ਦੀਆਂ ਚੰਗੀਆਂ ਗੱਲਾਂ ਨੂੰ ਪੰਜਾਬ ਵਿੱਚ ਲਾਗੂ ਕਰਾਂਗੇ। ਉਨ੍ਹਾਂ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਿਛਲੀ ਸਰਕਾਰ ਨੇ ਸੂਬੇ ਲਈ ਕੁਝ ਨਹੀਂ ਕੀਤਾ ਪਰ ਅਸੀਂ ਖੇਤੀ ਲਈ ਬਹੁਤ ਵਧੀਆ ਵਿਚਾਰ ਲੈ ਕੇ ਆ ਰਹੇ ਹਾਂ।

Knowledge Sharing Agreement: ਨੌਲੇਜ਼ ਸ਼ੇਅਰਿੰਗ ਬਾਰੇ ਕੀਤੇ ਐਮਓਯੂ ਉੱਪਰ ਸਿਆਸੀ ਘਮਾਸਾਣ

ਪੰਜਾਬ ਸਰਕਾਰ ਵੱਲੋਂ ਦਿੱਲੀ ਦਾ ਸਰਕਾਰ ਨਾਲ ਨੌਲੇਜ਼ ਸ਼ੇਅਰਿੰਗ ਬਾਰੇ ਕੀਤੇ ਐਮਓਯੂ ਉੱਪਰ ਸਿਆਸੀ ਘਮਾਸਾਣ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਨੂੰ ਪੰਜਾਬ ਲਈ ਕਾਲਾ ਦਿਨ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਦਿੱਲੀ ਸਰਕਾਰ ਦੀ ਪੰਜਾਬ ਦੇ ਸਿੱਖਿਆ ਅਦਾਰਿਆਂ ਵਿੱਚ ਦਖਲ-ਅੰਦਾਜੀ ਵਧ ਜਾਵੇਗੀ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਅੱਜ ਤਿੰਨ ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ।

ਸੁਨੀਲ ਜਾਖੜ ਨੂੰ ਪਾਰਟੀ ਵਿੱਚੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਵਿੱਚੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਬਾਰੇ ਅੰਤਿਮ ਫੈਸਲਾ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ। ਅੱਜ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਦੌਰਾਨ ਸੁਨੀਲ ਜਾਖੜ ਦਾ ਮਸਲਾ ਵਿਚਾਰਿਆ ਗਿਆ। ਪਾਰਟੀ ਦੇ ਸੀਨੀਅਰ ਲੀਡਰ ਤਾਰਿਕ ਅਨਵਰ ਨੇ ਕਿਹਾ ਕਿ ਅੱਜ ਆਲ ਇੰਡਿਆ ਕਾਂਗਰਸ ਕਮੇਟੀ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਸੁਨੀਲ ਜਾਖੜ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਜੋ ਕਮੇਟੀ ਨੇ ਫੈਸਲਾ ਲਿਆ ਹੈ, ਉਹ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। 

Action against Sunil Jakhar: ਜਾਖੜ ਨੇ ਟਵੀਟ ਜ਼ਰੀਏ ਵੱਡੀ ਗੱਲ ਕਹੀ

ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਨੀਲ ਜਾਖੜ ਖਿਲਾਫ ਅਨੁਸਾਸ਼ਨੀ ਕਾਰਵਾਈ ਹੋ ਸਕਦੀ ਹੈ। ਇਸ ਤੋਂ ਪਹਿਲਾਂ ਜਾਖੜ ਨੇ ਟਵੀਟ ਜ਼ਰੀਏ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਆਜ, ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਬੀ ਜ਼ਮੀਰ ਬਾਕੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਫ ਸਖਤ ਕਾਰਵਾਈ ਹੋ ਸਕਦੀ ਹੈ। ਇਸ ਲਈ ਦਿੱਲੀ 'ਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਣ ਰਹੀ ਹੈ ਜਿਸ 'ਚ ਸਾਬਕਾ ਪੰਜਾਬ ਪ੍ਰਧਾਨ ਜਾਖੜ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ।

Sunil Jakhar: ਸੁਨੀਲ ਜਾਖੜ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ

ਇਸ ਤੋਂ ਪਹਿਲਾਂ ਸੁਨੀਲ ਜਾਖੜ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ। ਉਸ ਨੇ ਵਿਧਾਨ ਸਭਾ ਚੋਣ ਵੀ ਨਹੀਂ ਲੜੀ ਸੀ। ਜਾਖੜ ਇਸ ਗੱਲ ਤੋਂ ਨਾਰਾਜ਼ ਸਨ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਫਿਰ ਉਹ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਸਿਰਫ਼ ਇਸ ਲਈ ਮੁੱਖ ਮੰਤਰੀ ਨਹੀਂ ਬਣ ਸਕੇ ਕਿਉਂਕਿ ਉਹ ਹਿੰਦੂ ਹਨ। ਇਸ ਵਿਵਾਦ ਦਾ ਕਾਰਨ ਅੰਬਿਕਾ ਸੋਨੀ ਨੂੰ ਮੰਨਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦਾ ਸੀਐਮ ਸਿੱਖ ਭਾਈਚਾਰੇ 'ਚੋਂ ਹੋਣਾ ਚਾਹੀਦਾ ਹੈ ਜਿਸ ਕਾਰਨ ਜਾਖੜ ਦਾ ਪੱਤਾ ਸਾਫ ਹੋ ਗਿਆ।

Disciplinary action against Sunil Jakhar: ਜਾਖੜ ਦਾ ਤਰਕ ਹੈ ਕਿ ਉਹ ਹਰ ਚੰਗੇ ਮਾੜੇ ਸਮੇਂ ਵਿਚ ਪਾਰਟੀ ਨਾਲ ਰਹੇ

ਸੁਨੀਲ ਜਾਖੜ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਦੀ ਸ਼ਿਕਾਇਤ ਕੀਤੀ ਸੀ। ਦੂਜੇ ਪਾਸੇ ਜਾਖੜ ਇਸ ਗੱਲ ਤੋਂ ਨਾਰਾਜ਼ ਹਨ ਕਿ ਕਾਂਗਰਸ ਹਾਈਕਮਾਂਡ ਨੂੰ ਉਨ੍ਹਾਂ ਨਾਲ ਪਹਿਲਾਂ ਗੱਲ ਕਰਨੀ ਚਾਹੀਦੀ ਸੀ। ਇਸ ਦੀ ਬਜਾਏ ਉਸ ਨੂੰ ਸਿੱਧਾ ਨੋਟਿਸ ਜਾਰੀ ਕੀਤਾ ਗਿਆ। ਜਾਖੜ ਦਾ ਤਰਕ ਹੈ ਕਿ ਉਹ ਹਰ ਚੰਗੇ ਮਾੜੇ ਸਮੇਂ ਵਿਚ ਪਾਰਟੀ ਨਾਲ ਰਹੇ। ਉਨ੍ਹਾਂ ਕਦੇ ਵੀ ਹਾਈਕਮਾਂਡ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕੀਤੀ।

Sunil Jakhar: ਸੁਨੀਲ ਜਾਖੜ ਖਿਲਫ ਸਖਤ ਕਾਰਵਾਈ ਹੋ ਸਕਦੀ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਫ ਸਖਤ ਕਾਰਵਾਈ ਹੋ ਸਕਦੀ ਹੈ। ਇਸ ਲਈ ਦਿੱਲੀ 'ਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਣ ਰਹੀ ਹੈ ਜਿਸ 'ਚ ਸਾਬਕਾ ਪੰਜਾਬ ਪ੍ਰਧਾਨ ਜਾਖੜ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ। ਜਾਖੜ ਨੂੰ ਸਾਬਕਾ CM ਚਰਨਜੀਤ ਚੰਨੀ ਦੇ ਸਬੰਧ 'ਚ ਦਿੱਤੇ ਬਿਆਨ 'ਤੇ ਨੋਟਿਸ ਕੱਢਿਆ ਗਿਆ ਸੀ। ਜਾਖੜ ਨੇ ਨੋਟਿਸ ਦਾ ਜਵਾਬ ਨਹੀਂ ਦਿੱਤਾ। ਇਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ। ਹਾਲਾਂਕਿ ਜਾਖੜ 'ਤੇ ਕਾਰਵਾਈ ਨਾਲ ਕਾਂਗਰਸ 'ਚ ਅੰਦਰੂਨੀ ਕਲੇਸ਼ ਤੇਜ਼ ਹੋ ਸਕਦਾ ਹੈ। ਉਨ੍ਹਾਂ ਵਾਂਗ ਨਵਜੋਤ ਸਿੱਧੂ ਸਣੇ ਕਈ ਆਗੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।

ਪਿਛੋਕੜ

Punjab Breaking News, 26 April 2022 LIVE Updates: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਫ ਸਖਤ ਕਾਰਵਾਈ ਹੋ ਸਕਦੀ ਹੈ। ਇਸ ਲਈ ਦਿੱਲੀ 'ਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਣ ਰਹੀ ਹੈ ਜਿਸ 'ਚ ਸਾਬਕਾ ਪੰਜਾਬ ਪ੍ਰਧਾਨ ਜਾਖੜ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ। ਜਾਖੜ ਨੂੰ ਸਾਬਕਾ CM ਚਰਨਜੀਤ ਚੰਨੀ ਦੇ ਸਬੰਧ 'ਚ ਦਿੱਤੇ ਬਿਆਨ 'ਤੇ ਨੋਟਿਸ ਕੱਢਿਆ ਗਿਆ ਸੀ। ਜਾਖੜ ਨੇ ਨੋਟਿਸ ਦਾ ਜਵਾਬ ਨਹੀਂ ਦਿੱਤਾ। ਇਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ। ਹਾਲਾਂਕਿ ਜਾਖੜ 'ਤੇ ਕਾਰਵਾਈ ਨਾਲ ਕਾਂਗਰਸ 'ਚ ਅੰਦਰੂਨੀ ਕਲੇਸ਼ ਤੇਜ਼ ਹੋ ਸਕਦਾ ਹੈ। ਉਨ੍ਹਾਂ ਵਾਂਗ ਨਵਜੋਤ ਸਿੱਧੂ ਸਣੇ ਕਈ ਆਗੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।


ਦੱਸ ਦਈਏ ਕਿ ਸੁਨੀਲ ਜਾਖੜ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਦੀ ਸ਼ਿਕਾਇਤ ਕੀਤੀ ਸੀ। ਦੂਜੇ ਪਾਸੇ ਜਾਖੜ ਇਸ ਗੱਲ ਤੋਂ ਨਾਰਾਜ਼ ਹਨ ਕਿ ਕਾਂਗਰਸ ਹਾਈਕਮਾਂਡ ਨੂੰ ਉਨ੍ਹਾਂ ਨਾਲ ਪਹਿਲਾਂ ਗੱਲ ਕਰਨੀ ਚਾਹੀਦੀ ਸੀ। ਇਸ ਦੀ ਬਜਾਏ ਉਸ ਨੂੰ ਸਿੱਧਾ ਨੋਟਿਸ ਜਾਰੀ ਕੀਤਾ ਗਿਆ। ਜਾਖੜ ਦਾ ਤਰਕ ਹੈ ਕਿ ਉਹ ਹਰ ਚੰਗੇ ਮਾੜੇ ਸਮੇਂ ਵਿਚ ਪਾਰਟੀ ਨਾਲ ਰਹੇ। ਉਨ੍ਹਾਂ ਕਦੇ ਵੀ ਹਾਈਕਮਾਂਡ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕੀਤੀ।


ਇਸ ਤੋਂ ਪਹਿਲਾਂ ਸੁਨੀਲ ਜਾਖੜ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ। ਉਸ ਨੇ ਵਿਧਾਨ ਸਭਾ ਚੋਣ ਵੀ ਨਹੀਂ ਲੜੀ ਸੀ। ਜਾਖੜ ਇਸ ਗੱਲ ਤੋਂ ਨਾਰਾਜ਼ ਸਨ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਫਿਰ ਉਹ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਸਿਰਫ਼ ਇਸ ਲਈ ਮੁੱਖ ਮੰਤਰੀ ਨਹੀਂ ਬਣ ਸਕੇ ਕਿਉਂਕਿ ਉਹ ਹਿੰਦੂ ਹਨ। ਇਸ ਵਿਵਾਦ ਦਾ ਕਾਰਨ ਅੰਬਿਕਾ ਸੋਨੀ ਨੂੰ ਮੰਨਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦਾ ਸੀਐਮ ਸਿੱਖ ਭਾਈਚਾਰੇ 'ਚੋਂ ਹੋਣਾ ਚਾਹੀਦਾ ਹੈ ਜਿਸ ਕਾਰਨ ਜਾਖੜ ਦਾ ਪੱਤਾ ਸਾਫ ਹੋ ਗਿਆ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.