Punjab Breaking News LIVE: ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਸਮਾਂ ਵਧਾਇਆ, 8 ਸੂਬਿਆਂ 'ਚ 25 ਥਾਵਾਂ 'ਤੇ ਛਾਪੇ, ਕੈਪਟਨ ਦੇ ਭਗਵੰਤ ਮਾਨ ਸਰਕਾਰ ਖਿਲਾਫ ਸਖਤ ਤੇਵਰ, ਭਗਵੰਤ ਮਾਨ ਸਰਕਾਰ ਨੇ ਵੀ ਖਿੱਚੀ 5G ਲਈ ਤਿਆਰੀ, ਹੁਣ ਪੰਜਾਬ ਦੇ ਸਕੂਲਾਂ ਬਾਹਰ ਤਾਇਨਾਤ ਹੋਣਗੇ ਗਾਰਡ

Punjab Breaking News, 27 September 2022 LIVE Updates: ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਸਮਾਂ ਵਧਾਇਆ, 8 ਸੂਬਿਆਂ 'ਚ 25 ਥਾਵਾਂ 'ਤੇ ਛਾਪੇ, ਕੈਪਟਨ ਦੇ ਭਗਵੰਤ ਮਾਨ ਸਰਕਾਰ ਖਿਲਾਫ ਸਖਤ ਤੇਵਰ, ਪੰਜਾਬ ਸਰਕਾਰ ਨੇ ਖਿੱਚੀ 5G ਲਈ ਤਿਆਰੀ

ਏਬੀਪੀ ਸਾਂਝਾ Last Updated: 27 Sep 2022 04:08 PM
Baljit Singh Daduwal: ਸੁਖਬੀਰ ਸਿੰਘ ਬਾਦਲ ਪੰਜਾਬ 'ਚ ਬੈਠੇ ਕੁਝ ਵੀ ਕਹਿ ਸਕਦੇ: ਬਲਜੀਤ ਸਿੰਘ ਦਾਦੂਵਾਲ

 ਸੁਪਰੀਮ ਕੋਰਟ ਵਿੱਚ ਕਾਨੂੰਨੀ ਮਾਨਤਾ ਮਿਲਣ ਤੋਂ ਬਾਅਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਬਲਜੀਤ ਸਿੰਘ ਦਾਦੂਵਾਲ ਯਮੁਨਾਨਗਰ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੌਂਵੀ ਪਾਤਸ਼ਾਹੀ ਪਿੰਡ ਸੁਢਲ ਵਿਖੇ ਬਲਜੀਤ ਸਿੰਘ ਦਾਦੂਵਾਲ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸੰਗਤ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ 52 ਗੁਰਦੁਆਰਿਆਂ ਦੀ ਕਾਨੂੰਨੀ ਤੌਰ ’ਤੇ ਦੇਖ-ਰੇਖ ਕਰੇਗੀ। ਉਨ੍ਹਾਂ ਸੁਖਬੀਰ ਬਾਦਲ ਦੇ ਬਿਆਨ 'ਤੇ ਵੀ ਪਲਟਵਾਰ ਕੀਤਾ।

Gas Price Hike: 1 ਅਕਤੂਬਰ ਤੋਂ ਬਾਅਦ ਲੱਗੇਗਾ ਮਹਿੰਗਾਈ ਦਾ ਝਟਕਾ

1 ਅਕਤੂਬਰ ਤੋਂ ਮਹਿੰਗਾਈ ਤੁਹਾਨੂੰ ਹੋਰ ਜ਼ਿਆਦਾ ਪ੍ਰੇਸ਼ਾਨ ਕਰੇਗੀ। ਕਿਉਂਕਿ 1 ਅਕਤੂਬਰ ਤੋਂ ਸੀਐਨਜੀ ਤੋਂ ਪੀਐਨਜੀ ਹੋਰ ਮਹਿੰਗੀ ਹੋ ਸਕਦੀ ਹੈ। ਇੰਨਾ ਹੀ ਨਹੀਂ ਸਗੋਂ ਬਿਜਲੀ ਤੋਂ ਲੈ ਕੇ ਖਾਦ ਤੱਕ ਵੀ ਮਹਿੰਗੀ ਹੋ ਸਕਦੀ ਹੈ। ਦਰਅਸਲ, 30 ਸਤੰਬਰ 2022 ਨੂੰ ਸਰਕਾਰ ਘਰੇਲੂ ਗੈਸ  (Domestic Gas Price) ਦੀਆਂ ਕੀਮਤਾਂ ਦੀ ਸਮੀਖਿਆ ਕਰਨ ਜਾ ਰਹੀ ਹੈ। ਅਤੇ ਮੰਨਿਆ ਜਾ ਰਿਹਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਗੈਸ ਦੀਆਂ ਕੀਮਤਾਂ 'ਚ ਭਾਰੀ ਵਾਧੇ ਤੋਂ ਬਾਅਦ ਸਰਕਾਰ 1 ਅਕਤੂਬਰ 2022 ਤੋਂ ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ 'ਚ ਵੱਡਾ ਵਾਧਾ ਕਰ ਸਕਦੀ ਹੈ।

Chandigarh University MMS Scandal Case: ਚੰਡੀਗੜ੍ਹ ਯੂਨੀਵਰਸਿਟੀ 'ਚ ਮੁੜ ਪ੍ਰਤੀ ਰੌਣਕ

ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ MMS ਕਾਂਡ ਮਾਮਲੇ ਤੋਂ ਬਾਅਦ ਵਿਦਿਆਰਥੀਆਂ ਨੇ ਯੂਨੀਵਰਸਿਟੀ ਆਉਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਕਰਕੇ ਬਿਨ੍ਹਾਂ ਪਛਾਣ ਪੱਤਰ ਵਾਲੇ ਕਿਸੇ ਵੀ ਵਿਦਿਆਰਥੀ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਹੈ। ਯੂਨੀਵਰਸਿਟੀ ਦੇ ਬਾਹਰ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਵੱਲੋਂ ਮੀਡਿਆ ਨੂੰ ਵੀ ਅੰਦਰ ਜਾਣ ਤੋਂ ਤੇ ਵਿਦਿਆਰਥੀਆਂ ਨਾਲ ਗੱਲ ਕਰਨ ਤੋਂ ਰੋਕਿਆ ਜਾ ਰਿਹਾ ਹੈ।

CM Bhagwant Mann: ਕਾਂਗਰਸੀ ਓਨਾ ਚਿਰ ਹੀ ਇਮਾਨਦਾਰ ਰਹਿੰਦੇ, ਜਦੋਂ ਤੱਕ ਕੋਈ ਅਹੁਦਾ ਨਹੀਂ ਮਿਲਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਅੰਦਰ ਕਾਂਗਰਸ ਉੱਪਰ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਹੈ ਕਿ ਕਾਂਗਰਸੀ ਓਨਾ ਚਿਰ ਹੀ ਇਮਾਨਦਾਰ ਰਹਿੰਦੇ ਹਨ, ਜਦੋਂ ਤੱਕ ਕੋਈ ਅਹੁਦਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਜਿਸ ਦਿਨ ਕੁਝ ਬਣ ਜਾਂਦੇ ਹਨ, ਉਸ ਦਿਨ ਤੋਂ ਹੀ ਪੈਸੇ ਲੁੱਟਣ ਦੇ ਫੱਟੇ ਚੱਕ ਦਿੰਦੇ ਹਨ। 

Punjab Vidhan Sabha: ਸੀਐਮ ਭਗਵੰਤ ਮਾਨ ਵੱਲੋਂ ਭਰੋਸਗੀ ਪੇਸ਼, 3 ਅਕਤੂਬਰ ਨੂੰ ਹੋਏਗੀ ਵੋਟਿੰਗ

ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ਼ ਮਤ ਪੇਸ਼ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਗੀ ਪੇਸ਼ ਕੀਤਾ। ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਨੇ ਇਸ ਵਿਸ਼ਵਾਸ਼ ਮਤ ਦਾ ਸਮਰਥਨ ਕੀਤਾ। ਹੁਣ 3 ਅਕਤੂਬਰ ਨੂੰ ਵਿਸ਼ਵਾਸ਼ ਮਤ ਉੱਪਰ ਵੋਟਿੰਗ ਹੋਵੇਗਾ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਸਦਮ ਦੀ ਕਾਰਵਾਈ 29 ਸਤੰਬਰ ਦੁਪਹਿਰ 2 ਵਜੇ ਤੱਕ ਮੁਅਤਲ ਕਰ ਦਿੱਤੀ।

Punjab Vidhan Sabha: ਕਾਂਗਰਸੀ ਵਿਧਾਇਕਾਂ ਵੱਲੋਂ ਸਦਨ ਵਿੱਚ ਹੰਗਾਮਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਇਆ। ਸਦਨ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸੇ ਦਾ ਮਤਾ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਂਗਰਸੀ ਵਿਧਾਇਕਾਂ ਨੇ ਸਦਨ ਵਿਚ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੁਪਹਿਰ ਤਕ ਮੁਲਤਵੀ ਕਰ ਦਿੱਤਾ ਗਿਆ।

Punjab Vidhan Sabha: ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ 'ਤੇ ਉਠਾਏ ਸਵਾਲ

ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਏ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਦੇ ਦਖਲ ਨੂੰ ਜਾਇਜ਼ ਠਹਿਰਾਇਆ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਇਸ ਨਾਲ ਖਜ਼ਾਨੇ 'ਤੇ ਬੋਝ ਪਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਗਵਰਨਰ ਪੁੱਛ ਸਕਦੇ ਹਨ ਕਿ ਆਖਰ ਕਿਸ ਵਜ੍ਹਾ ਕਰਕੇ ਵਿਧਾਨ ਸਭਾ ਸੈਸ਼ਨ ਬੁਲਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਖਜ਼ਾਨੇ 'ਤੇ ਬੋਝ ਪਵੇਗਾ, ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਦੁਬਾਰਾ ਸੈਸ਼ਨ ਨਾ ਬੁਲਾਇਆ ਜਾਵੇ ਇਸ ਨੂੰ ਲੈ ਕੇ ਗਵਰਨਰ ਚਿੰਤਤ ਹਨ। 

Punjab Assembly Session: ਵਿਧਾਨ ਸਭਾ 'ਚ 'ਭਰੋਸਗੀ ਮਤਾ' ਲਿਆਉਣ ਦਾ ਐਲਾਨ

ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ' ਹਰ ਹਾਲ ਵਿੱਚ ਲਿਆਏਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ 'ਭਰੋਸਗੀ ਮਤਾ' ਪੇਸ਼ ਕਰਨਗੇ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ। ਪਹਿਲਾਂ ਇਹ ਇਜਲਾਸ ਇੱਕ ਦਿਨ ਦਾ ਸੀ ਪਰ ਹੁਣ ਇਸ ਦੀ ਮਿਆਦ ਵਧਾ ਕੇ 3 ਅਕਤੂਬਰ ਕਰ ਦਿੱਤੀ ਹੈ।

Labh Singh Ugoke : ਲਾਭ ਸਿੰਘ ਉਗੋਕੇ ਦੇ ਪਿਤਾ ਦੀ DMC ਹਸਪਤਾਲ 'ਚ ਇਲਾਜ ਦੌਰਾਨ ਹੋਈ ਮੌਤ

ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਨੂੰ ਹਾਰਟ ਦੀ ਸਮੱਸਿਆ ਕਰਕੇ 22 ਸਤੰਬਰ ਤੋਂ DMC ਲੁਧਿਆਣਾ 'ਚ ਦਾਖਲ ਕਰਵਾਇਆ ਗਿਆ ਸੀ। ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਸ਼ਾਮ ਜੱਦੀ ਪਿੰਡ ਉਗੋਕੇ 'ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦਾ ਅੱਜ ਪੰਜ ਦਿਨ ਬਾਅਦ ਦਿਹਾਂਤ ਹੋ ਗਿਆ ਹੈ। ਇਸ ਘਟਨਾ ਨਾਲ ਪੂਰੇ ਪਿੰਡ ਉਗੋਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Punjab Assembly Session: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਇਆ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਇਆ ਗਿਆ ਹੈ ਤੇ ਹੁਣ ਸੈਸ਼ਨ 3 ਅਕਤੂਬਰ ਤੱਕ ਚੱਲੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸਗੀ ਮਤਾ ਵੀ ਪੇਸ਼ ਕੀਤਾ ਜਾਏਗਾ।

Bhagwant Mann: ਪੰਜਾਬ ਦੇ ਸਕੂਲਾਂ ਬਾਹਰ ਤਾਇਨਾਤ ਹੋਣਗੇ ਗਾਰਡ

ਪੰਜਾਬ ਦੇ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਦਿੱਲੀ ਮਾਡਲ’ ਲਾਗੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਕਰਕੇ ਭਗਵੰਤ ਮਾਨ ਸਰਕਾਰ (CM Bhagwant Mann) ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਨਿੱਤ ਦਿਨ ਕਈ ਵੱਡੇ ਫੈਸਲੇ ਲੈ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਾਰਡ ਅਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। 

Bhagwant Mann: ਪੰਜਾਬ ਦੇ ਸਕੂਲਾਂ ਬਾਹਰ ਤਾਇਨਾਤ ਹੋਣਗੇ ਗਾਰਡ

ਪੰਜਾਬ ਦੇ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਦਿੱਲੀ ਮਾਡਲ’ ਲਾਗੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਕਰਕੇ ਭਗਵੰਤ ਮਾਨ ਸਰਕਾਰ (CM Bhagwant Mann) ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਨਿੱਤ ਦਿਨ ਕਈ ਵੱਡੇ ਫੈਸਲੇ ਲੈ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਾਰਡ ਅਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। 

ਪਿਛੋਕੜ

Punjab Breaking News, 27 September 2022 LIVE Updates: ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਬੁਲਾਇਆ ਹੈ ਜਿਸ ਵਿੱਚ ਵੱਡਾ ਹੰਗਾਮਾ ਹੋ ਸਕਦਾ ਹੈ। ਸੂਤਰਾਂ ਮੁਤਾਬਕ ਭਗਵੰਤ ਮਾਨ ਸਰਕਾਰ ਵੱਲੋਂ ਸਦਨ ਵਿੱਚ ‘ਭਰੋਸਗੀ ਮਤਾ’ ਲਿਆ ਸਕਦੀ ਹੈ ਜਿਸ ਲਈ ਵਿਰੋਧੀ ਧਿਰਾਂ ਇਸ ਦੀ ਜੰਮ ਦੇ ਮੁਖਾਲਫਤ ਕਰ ਰਹੀਆਂ ਹਨ। ਵਿਰੋਧੀ ਧਿਰਾਂ ਨੇ ‘ਆਪ’ ਦੀ ਇਸ ਪੇਸ਼ਕਦਮੀ ਨੂੰ ਪ੍ਰਾਪੇਗੰਡਾ ਤੇ ਡਰਾਮਾ ਕਰਾਰ ਦਿੰਦਿਆਂ ਸੂਬੇ ਦੇ ਲੋਕਾਂ ’ਤੇ ਬੋਝ ਕਰਾਰ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਜਲਾਸ ਦੌਰਾਨ ਸਰਕਾਰ ਵੱਲੋਂ ਜੀਐਸਟੀ, ਬਿਜਲੀ ਤੇ ਝੋਨੇ ਦੀ ਪਰਾਲੀ ਆਦਿ ਮੁੱਦਿਆਂ ’ਤੇ ਚਰਚਾ ਕਰਨ ਬਾਰੇ ਅਧਿਕਾਰਤ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ‘ਅਪਰੇਸ਼ਨ ਲੋਟਸ’ ਦੇ ਵਿਰੋਧ ਵਿੱਚ ਬੀਜੇਪੀ ਨੂੰ ਨਿਸ਼ਾਨਾ ਬਣਾ ਸਕਦੀ ਹੈ। ਪੰਜਾਬ ਵਿਧਾਨ ਸਭਾ 'ਚ ਫਸਣਗੇ ਕੁੰਢੀਆਂ ਦੇ ਸਿੰਗ, 'ਆਪ' ਲਿਆਈ ‘ਭਰੋਸਗੀ ਮਤਾ’ ਤਾਂ ਵਿਰੋਧੀ ਇੰਝ ਦੇਣਗੇ ਮੋੜਵਾਂ ਜਵਾਬ


 


NIA ਨੇ ਕਰਨਾਟਕ-ਮਹਾਰਾਸ਼ਟਰ ਸਮੇਤ 8 ਸੂਬਿਆਂ 'ਚ 25 ਥਾਵਾਂ 'ਤੇ ਕੀਤੀ ਛਾਪੇਮਾਰੀ 


ਰਾਸ਼ਟਰੀ ਜਾਂਚ ਏਜੰਸੀ (NIA) ਅਤੇ ਹੋਰ ਏਜੰਸੀਆਂ ਨੇ PFI ਦੇ ਠਿਕਾਣਿਆਂ 'ਤੇ ਫਿਰ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਦੂਜੇ ਦੌਰ ਦੀ ਦੱਸੀ ਜਾ ਰਹੀ ਹੈ। ਐਨਆਈਏ ਨੇ ਇਸ ਤੋਂ ਪਹਿਲਾਂ ਕੇਰਲ ਤੋਂ ਪੀਐਫਆਈ ਮੈਂਬਰ ਸ਼ਫੀਕ ਪਾਥ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਸੀ ਕਿ ਇਸ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਨਾ ਰੈਲੀ ਨੂੰ ਪਾਪੂਲਰ ਫਰੰਟ ਆਫ ਇੰਡੀਆ ਦੇ ਟਾਰਗੇਟ 'ਤੇ ਸੀ। ਦਰਅਸਲ, ਐਨਆਈਏ ਨੂੰ ਪਹਿਲਾਂ ਦੇ ਛਾਪਿਆਂ ਵਿੱਚ ਜੋ ਲੀਡ ਮਿਲੀ ਸੀ, ਉਸ ਦੇ ਆਧਾਰ 'ਤੇ ਅੱਜ ਉਹ 8 ਰਾਜਾਂ ਵਿੱਚ 25 ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। NIA ਸਮੇਤ ਹੋਰ ਏਜੰਸੀਆਂ 8 ਰਾਜਾਂ ਦੀ ਪੁਲਿਸ ਨਾਲ ਮਿਲ ਕੇ ਇਹ ਛਾਪੇਮਾਰੀ ਕਰ ਰਹੀਆਂ ਹਨ। ਸੂਤਰਾਂ ਅਨੁਸਾਰ ਏਜੰਸੀਆਂ ਨੇ ਪੀਐਫਆਈ ਦੇ ਕਈ ਮੈਂਬਰਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। NIA ਨੇ ਕਰਨਾਟਕ-ਮਹਾਰਾਸ਼ਟਰ ਸਮੇਤ 8 ਸੂਬਿਆਂ 'ਚ 25 ਥਾਵਾਂ 'ਤੇ ਕੀਤੀ ਛਾਪੇਮਾਰੀ


 


ਬੀਜੇਪੀ 'ਚ ਜਾਂਦਿਆਂ ਹੀ ਕੈਪਟਨ ਦੇ ਭਗਵੰਤ ਮਾਨ ਸਰਕਾਰ ਖਿਲਾਫ ਸਖਤ ਤੇਵਰ


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਬੀਜੇਪੀ ਵਿੱਚ ਜਾਂਦਿਆਂ ਹੀ ਆਮ ਆਦਮੀ ਪਾਰਟੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸੋਮਵਾਰ ਨੂੰ ਬੀਜੇਪੀ ਦੀ ਪਹਿਲੀ ਮੀਟਿੰਗ ਵਿੱਚ ਪਹੁੰਚਦਿਆਂ ਹੀ ਕੈਪਟਨ ਦੇ ਆਮ ਆਦਮੀ ਪਾਰਟੀ ਖਿਲਾਫ ਤਿੱਖੇ ਤੇਵਰ ਨਜ਼ਰ ਆਏ। ਕੈਪਟਨ ਨੇ ਪੰਜਾਬ ਵਿਚਲੀ ‘ਆਪ’ ਸਰਕਾਰ ਨੂੰ ਪ੍ਰਸ਼ਾਸਕੀ ਕੰਮਾਂ ਦੀ ਸਮਝ ਤੋਂ ਕੋਰੇ ਕਰਾਰ ਦਿੰਦਿਆਂ ਕਿਹਾ ਕਿ 92 ਵਿਧਾਇਕਾਂ ਵਾਲੀ ਸਰਕਾਰ ਵੱਲੋਂ 6 ਮਹੀਨਿਆਂ ’ਚ ਹੀ ਭਰੋਸੇ ਦਾ ਵੋਟ ਲਿਆਉਣਾ ਮਜ਼ਾਕ ਤੇ ਪੰਜਾਬੀਆਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਪੱਧਰ ’ਤੇ ਨਾਮ ਕਮਾਇਆ ਹੈ ਤੇ ‘ਆਪ’ ਸਰਕਾਰ ਪੰਜਾਬੀਆਂ ਦਾ ਨਾਮ ਮਿੱਟੀ ’ਚ ਰੋਲਣ ਦੀ ਕੋਸ਼ਿਸ਼ ਕਰ ਰਹੀ ਹੈ। ਬੀਜੇਪੀ 'ਚ ਜਾਂਦਿਆਂ ਹੀ ਕੈਪਟਨ ਦੇ ਭਗਵੰਤ ਮਾਨ ਸਰਕਾਰ ਖਿਲਾਫ ਸਖਤ ਤੇਵਰ


ਭਗਵੰਤ ਮਾਨ ਸਰਕਾਰ ਨੇ ਵੀ ਖਿੱਚੀ 5G ਲਈ ਤਿਆਰੀ


ਭਾਰਤ ਵਿੱਚ ਅਗਲੇ ਮਹੀਨੇ 5G ਨੈੱਟਵਰਕ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ ਪੰਜਾਬ ਨੇ ਵੀ ਤਿਆਰੀ ਖਿੱਚ ਲਈ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ 5ਜੀ ਡਿਜੀਟਲ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ’ਚ ਤੇਜ਼ੀ ਲਿਆਉਣ ਲਈ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਨਾਲ ਸੰਚਾਰ ਸਾਧਨਾਂ ਵਿੱਚ ਸੁਧਾਰ ਹੋਵੇਗਾ ਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ। ਪੰਜਾਬ ਕੈਬਨਿਟ ਨੇ ਸੂਬੇ ਵਿੱਚ 5ਜੀ ਡਿਜੀਟਲ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ’ਚ ਤੇਜ਼ੀ ਲਿਆਉਣ ਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ’ਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ’ਚ ਤੇ ਗਾਈਡਲਾਈਨਜ਼ ਰੈਗੂਲਰਾਈਜ਼ੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਹੈ। ਭਗਵੰਤ ਮਾਨ ਸਰਕਾਰ ਨੇ ਵੀ ਖਿੱਚੀ 5G ਲਈ ਤਿਆਰੀ


 


ਹੁਣ ਪੰਜਾਬ ਦੇ ਸਕੂਲਾਂ ਬਾਹਰ ਤਾਇਨਾਤ ਹੋਣਗੇ ਗਾਰਡ, ਸਾਫ਼-ਸਫ਼ਾਈ ਲਈ ਸਕੂਲਾਂ ਨੂੰ ਦਿੱਤੀ ਜਾਵੇਗੀ 50,000 ਰੁਪਏ ਗ੍ਰਾਂਟ : ਹਰਜੋਤ ਬੈਂਸ


ਪੰਜਾਬ ਦੇ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann ) ਵੱਲੋਂ ਲਗਾਤਾਰ ਦਿੱਲੀ ਮਾਡਲ’ ਲਾਗੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਕਰਕੇ ਭਗਵੰਤ ਮਾਨ ਸਰਕਾਰ (CM Bhagwant Mann) ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਨਿੱਤ ਦਿਨ ਕਈ ਵੱਡੇ ਫੈਸਲੇ ਲੈ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਾਰਡ ਅਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।  ਹੁਣ ਪੰਜਾਬ ਦੇ ਸਕੂਲਾਂ ਬਾਹਰ ਤਾਇਨਾਤ ਹੋਣਗੇ ਗਾਰਡ, ਸਾਫ਼-ਸਫ਼ਾਈ ਲਈ ਸਕੂਲਾਂ ਨੂੰ ਦਿੱਤੀ ਜਾਵੇਗੀ 50,000 ਰੁਪਏ ਗ੍ਰਾਂਟ : ਹਰਜੋਤ ਬੈਂਸ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.