Punjab Breaking News LIVE: ਵਿਧਾਨ ਸਭਾ 'ਚ ਵਿਰੋਧੀਆਂ ਨੇ ਬਜਟ 'ਤੇ 'ਆਪ' ਸਰਕਾਰ ਨੂੰ ਘੇਰਿਆ, ਲਾਰੈਂਸ ਬਿਸ਼ਨੋਈ ਦਾ 7 ਰੋਜ਼ਾ ਪੁਲਿਸ ਰਿਮਾਂਡ LIVE Updates
Punjab Breaking News, 28 June 2022 LIVE Updates: ਵਿਧਾਨ ਸਭਾ 'ਚ ਵਿਰੋਧੀਆਂ ਨੇ ਬਜਟ 'ਤੇ 'ਆਪ' ਸਰਕਾਰ ਨੂੰ ਘੇਰਿਆ, ਲਾਰੈਂਸ ਬਿਸ਼ਨੋਈ ਦਾ 7 ਰੋਜ਼ਾ ਪੁਲਿਸ ਰਿਮਾਂਡ LIVE Updates
ਸਿੱਖਿਆ ਮੰਤਰੀ ਮੀਤ ਹੇਅਰ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਸਾਨੂੰ ਪੰਜਾਬ ਯੂਨੀਵਰਸਿਟੀ ਦੇਵੇ ਤਾਂ ਸਾਰਾ ਖਰਚਾ ਪੰਜਾਬ ਸਰਕਾਰ ਚੁੱਕਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਅਸੀਂ ਸਿਰਫ਼ 40 ਫੀਸਦੀ ਖਰਚ ਦੇ ਰਹੇ ਹਾਂ ਪਰ ਜੇਕਰ ਕੇਂਦਰ ਪੰਜਾਬ ਯੂਨੀਵਰਸਿਟੀ ਸਾਨੂੰ ਦੇਵੇ ਤਾਂ ਅਸੀਂ ਪੂਰਾ ਪੈਸਾ ਦੇਣ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਚੰਡੀਗੜ੍ਹ ਦਾ ਵੀ ਪੂਰਾ ਖਰਚਾ ਚੁੱਕਣ ਲਈ ਤਿਆਰ ਹਾਂ। ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਦੇਵੇ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀ ਅਧਿਕਾਰਤ ਵੈੱਬਸਾਈਟ pseb.ac.in ਉੱਪਰ ਆਪਣੇ ਨਤੀਜੇ ਦੇਖ ਸਕਦੇ ਹਨ। 12ਵੀਂ ਜਮਾਤ ਵਿੱਚ ਕੁੱਲ 96.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ।
ਵਿਦੇਸ਼ ਵਿੱਚ ਬੈਠੇ ਸ਼ਗੁਨਪ੍ਰੀਤ ਨੂੰ ਜਾਨ ਦਾ ਖਤਰਾ ਹੈ। ਸ਼ਗੁਨਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ। ਸ਼ਗੁਨਪ੍ਰੀਤ ਨੇ ਮੰਗ ਕੀਤੀ ਹੈ ਕਿ ਪੰਜਾਬ ਆਉਣ ਤੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ। ਇਸ ਦੇ ਨਾਲ-ਨਾਲ ਐਂਟੀ ਸਪੇਟਰੀ ਬੇਲ ਲਈ ਵੀ ਪਟੀਸ਼ਨ ਪਾਈ ਗਈ ਹੈ। ਪੰਜਾਬ ਪੁਲਿਸ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਸ਼ਗੁਨਪ੍ਰੀਤ ਨੂੰ ਨਾਮਜ਼ਦ ਕੀਤਾ ਹੋਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਪੱਥ ਸਕੀਮ ਐਨ.ਡੀ.ਏ ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਹੈ ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ।
ਜਿਵੇਂ ਹੀ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਬਜਟ ਪੇਸ਼ ਕੀਤਾ ਤਾਂ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ ਹੈ ਜਿਸ ਨਾਲ ਲੱਖਾਂ ਰੁਪਏ ਤੇ ਦਰੱਖਤਾਂ ਦੀ ਬੱਚਤ ਹੋਵੇਗੀ। ਦੂਜੇ ਪਾਸੇ ਇੱਕ ਆਰਟੀਆਈ ਵਿੱਚ ਜੋ ਖੁਲਾਸਾ ਹੋਇਆ ਹੈ, ਉਸ ਅਨੁਸਾਰ ਸਰਕਾਰ ਨੇ ਤਾਂ 42 ਲੱਖ ਰੁਪਏ ਤੋਂ ਵੱਧ ਰੁਪਏ ਬਜਟ ਬਾਰੇ ਸਿਰਫ਼ ਲੋਕਾਂ ਦੇ ਸੁਝਾਅ ਲੈਣ ਲਈ ਖਰਚ ਕੀਤੇ ਹਨ। ਅਹਿਮ ਗੱਲ ਹੈ ਕਿ ਜਿਨ੍ਹਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ, ਉਨ੍ਹਾਂ ਵਿੱਚ ਹਿਮਾਚਲ ਦੇ ਅਖ਼ਬਾਰ ਵੀ ਸ਼ਾਮਲ ਹਨ। ਸਵਾਲ ਉੱਠ ਰਹੇ ਹਨ ਕਿ ਪੰਜਾਬ ਦੇ ਬਜਟ ਦਾ ਹਿਮਾਚਲ ਵਿੱਚ ਪ੍ਰਚਾਰ ਕਿਉਂ ਕੀਤਾ ਗਿਆ।
ਪੰਜਾਬ 'ਚ ਕੋਰੋਨਾ ਬੇਕਾਬੂ ਹੋਣ ਦੇ ਰਾਹ 'ਤੇ ਹੈ। ਪਿਛਲੇ 24 ਘੰਟਿਆਂ ਦੌਰਾਨ ਫ਼ਿਰੋਜ਼ਪੁਰ, ਲੁਧਿਆਣਾ ਅਤੇ ਮੁਹਾਲੀ ਵਿੱਚ 3 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 6 ਮਰੀਜ਼ਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਈਸੀਯੂ ਵਿੱਚ ਭੇਜ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਆਈਸੀਯੂ ਵਿੱਚ ਕੁੱਲ 7 ਮਰੀਜ਼ ਆਏ ਹਨ। ਇਸ ਦੇ ਨਾਲ ਹੀ 17 ਮਰੀਜ਼ਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ। ਇਸ ਦੌਰਾਨ 131 ਨਵੇਂ ਮਰੀਜ਼ ਮਿਲੇ ਹਨ। ਜਿਸਦੀ ਸਕਾਰਾਤਮਕਤਾ ਦਰ 2.02% ਸੀ। ਜਿਸ ਤੋਂ ਬਾਅਦ ਐਕਟਿਵ ਕੇਸਾਂ ਦੀ ਗਿਣਤੀ 921 ਹੋ ਗਈ ਹੈ। ਰਾਜ ਦੇ ਸਿਹਤ ਵਿਭਾਗ ਨੇ ਕੱਲ੍ਹ 6,363 ਕੋਵਿਡ ਨਮੂਨੇ ਲੈ ਕੇ 6,475 ਟੈਸਟ ਕੀਤੇ।
ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ 'ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹਾਈ ਕੋਰਟ 'ਚ ਆਬਕਾਰੀ ਨੀਤੀ ਖਿਲਾਫ 4 ਪਟੀਸ਼ਨਾਂ ਪਾਈਆਂ ਗਈਆਂ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਨੂੰ ਲੀਕ ਕੀਤੇ ਜਾਣ 'ਤੇ ਮਾਨਸਾ ਥਾਣਾ ਸਦਰ ਪੁਲਿਸ ਨੇ ਨਾਮਾਲੂਮ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਸ ਦੇ ਪੁੱਤਰ ਦਾ ਐਸਵਾਈਐਲ ਗੀਤ ਉਨ੍ਹਾਂ 23 ਤਾਰੀਖ ਨੂੰ ਸ਼ਾਮ 6 ਵਜੇ ਰਿਲੀਜ਼ ਕਰਨਾ ਸੀ ਪਰ ਕਿਸੇ ਨੇ 20 ਤਾਰੀਖ ਨੂੰ ਹੀ ਰਿਲੀਜ਼ ਕਰ ਦਿੱਤਾ। ਇਸ ਤੇ ਸਦਰ ਮਾਨਸਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਨੂੰ ਲੀਕ ਕੀਤੇ ਜਾਣ 'ਤੇ ਮਾਨਸਾ ਥਾਣਾ ਸਦਰ ਪੁਲਿਸ ਨੇ ਨਾਮਾਲੂਮ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਸ ਦੇ ਪੁੱਤਰ ਦਾ ਐਸਵਾਈਐਲ ਗੀਤ ਉਨ੍ਹਾਂ 23 ਤਾਰੀਖ ਨੂੰ ਸ਼ਾਮ 6 ਵਜੇ ਰਿਲੀਜ਼ ਕਰਨਾ ਸੀ ਪਰ ਕਿਸੇ ਨੇ 20 ਤਾਰੀਖ ਨੂੰ ਹੀ ਰਿਲੀਜ਼ ਕਰ ਦਿੱਤਾ। ਇਸ ਤੇ ਸਦਰ ਮਾਨਸਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਭਾਵਨਾਤਮਕ ਮੁੱਦਾ ਹੈ। ਸਾਢੇ 17 ਸਾਲ ਦਾ ਬੱਚਾ 21 ਸਾਲ ਵਿੱਚ ਰਿਟਾਇਰ ਹੋ ਜਾਵੇਗਾ। ਫਿਰ ਉਹ ਆਪਣੇ ਆਪ ਨੂੰ ਸਾਬਕਾ ਫੌਜੀ ਵੀ ਨਹੀਂ ਲਿਖ ਸਕਦਾ। ਉਸ ਨੂੰ ਕੰਟੀਨ ਦਾ ਲਾਭ ਵੀ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਨੂੰਨ ਦੇ ਖਿਲਾਫ ਹੈ। ਮਾਨ ਨੇ ਕਿਹਾ ਕਿ ਦੋ ਮਹੀਨੇ ਦੀ ਟ੍ਰੇਨਿੰਗ ਦੇ ਬਾਅਦ ਵੀ ਨੌਜਵਾਨਾਂ ਦਾ ਕੋਈ ਫਾਇਦਾ ਨਹੀਂ ਹੋਵੇਗਾ। ਇਸ 'ਤੇ ਯਕੀਨੀ ਤੌਰ 'ਤੇ ਪ੍ਰਸਤਾਵ ਆਏਗਾ। ਇਸ ਨੂੰ ਲੈ ਕੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਹੰਗਾਮਾ ਕੀਤਾ।
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਚੌਥੇ ਦਿਨ ਫੌਜ ਦੀ ਭਰਤੀ ਦੀ ਅਗਨੀਪੱਥ ਸਕੀਮ ਦਾ ਮੁੱਦਾ ਗੂੰਜਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਅਗਨੀਪੱਥ ਸਕੀਮ ਸੂਬੇ ਦੇ ਨੌਜਵਾਨਾਂ ਦੇ ਹਿੱਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਫੌਜ ਵਿੱਚ ਪੰਜਾਬੀ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ ਸੀ। ਅੱਜ ਸਵੇਰੇ ਹੀ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਪੰਜਾਬ ਵਿੱਚ ਜਲਦੀ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਇਸ ਵਾਰ ਮਾਨਸੂਨ 30 ਜੂਨ ਤੋਂ 2 ਜੁਲਾਈ ਦਰਮਿਆਨ ਆ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਪਹਿਲਾਂ 2 ਜੁਲਾਈ ਤੋਂ ਬਾਅਦ ਮਾਨਸੂਨ ਆਉਣ ਦੀ ਉਮੀਦ ਸੀ ਪਰ ਮੌਜੂਦਾ ਸਥਿਤੀ ਦੇ ਮੁਤਾਬਕ ਸਮੇਂ 'ਤੇ ਮਾਨਸੂਨ ਆ ਜਾਵੇਗਾ। 29 ਜੂਨ ਨੂੰ ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਪੈ ਸਕਦਾ ਹੈ।
ਪਿਛੋਕੜ
Punjab Breaking News, 28 June 2022 LIVE Updates: ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਹਿਲੇ ਬਜਟ 'ਤੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਬਹਿਸ ਹੋਵੇਗੀ। ਇਸ ਦੌਰਾਨ ਵਿਰੋਧੀ ਧਿਰ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਨਾ ਦੇਣ 'ਤੇ ਸਰਕਾਰ ਨੂੰ ਘੇਰਣਗੇ। ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕੀਤਾ ਸੀ। ਹਾਲਾਂਕਿ ਖਜ਼ਾਨੇ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਉਨ੍ਹਾਂ ਆਪਣੇ ਚੋਣ ਵਾਅਦੇ ਦਾ ਜ਼ਿਕਰ ਨਹੀਂ ਕੀਤਾ ਜਿਸ ਨੂੰ ਵਿਰੋਧੀ ਹੁਣ ਵੱਡਾ ਮੁੱਦਾ ਬਣਾਉਣ ਦੀ ਤਿਆਰੀ 'ਚ ਹਨ। ਪੰਜਾਬ ਵਿਧਾਨ ਸਭਾ 'ਚ ਅੱਜ AAP ਸਰਕਾਰ ਨੂੰ ਘੇਰਨਗੇ ਵਿਰੋਧੀ ਦਲ, ਬਜਟ 'ਤੇ ਹੋਏਗੀ ਬਹਿਸ
ਪੰਜਾਬ 'ਚ ਸਸਤੀ ਸ਼ਰਾਬ ਨੂੰ ਲੱਗੇਗਾ ਝਟਕਾ? ਭਗਵੰਤ ਮਾਨ ਸਰਕਾਰ ਦੀ ਆਬਕਾਰੀ ਨੀਤੀ ਨੂੰ ਹਾਈਕੋਰਟ 'ਚ ਚੈਲੇਂਜ
ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਦੀ ਸੁਣਵਾਈ ਹਾਈ ਕੋਰਟ ਦੀ ਡਬਲ ਬੈਂਚ ਦੇ ਜਸਟਿਸ ਮਹਾਵੀਰ ਸਿੰਧੂ ਤੇ ਜਸਟਿਸ ਵਿਕਾਸ ਸੂਰੀ ਕਰਨਗੇ। ਆਮ ਆਦਮੀ ਪਾਰਟੀ (AAP) ਸਰਕਾਰ 'ਤੇ ਇਲਜ਼ਾਮ ਹੈ ਕਿ ਉਹ ਸ਼ਰਾਬ ਦੇ ਕਾਰੋਬਾਰ 'ਚ ਇਜ਼ਾਰੇਦਾਰੀ ਨੂੰ ਬੜ੍ਹਾਵਾ ਦੇ ਰਹੀ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਨੀਤੀ ਰੱਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ 'ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ। ਪੰਜਾਬ 'ਚ ਸਸਤੀ ਸ਼ਰਾਬ ਨੂੰ ਲੱਗੇਗਾ ਝਟਕਾ? ਭਗਵੰਤ ਮਾਨ ਸਰਕਾਰ ਦੀ ਆਬਕਾਰੀ ਨੀਤੀ ਨੂੰ ਹਾਈਕੋਰਟ 'ਚ ਚੈਲੇਂਜ
Sidhu Moosewala Murder Case : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ ਨੇ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ ਸੀ। ਅੱਜ ਸਵੇਰੇ ਹੀ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। Sidhu Moosewala Murder Case : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ ਨੇ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Monsoon 2022: ਖੁਸ਼ਖਬਰੀ! ਪੰਜਾਬ 'ਚ 30 ਜੂਨ ਤੋਂ 2 ਜੁਲਾਈ ਦਰਮਿਆਨ ਆਵੇਗਾ ਮਾਨਸੂਨ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਪਡੇਟ
ਪੰਜਾਬ ਵਿੱਚ ਜਲਦੀ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਇਸ ਵਾਰ ਮਾਨਸੂਨ 30 ਜੂਨ ਤੋਂ 2 ਜੁਲਾਈ ਦਰਮਿਆਨ ਆ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਪਹਿਲਾਂ 2 ਜੁਲਾਈ ਤੋਂ ਬਾਅਦ ਮਾਨਸੂਨ ਆਉਣ ਦੀ ਉਮੀਦ ਸੀ ਪਰ ਮੌਜੂਦਾ ਸਥਿਤੀ ਦੇ ਮੁਤਾਬਕ ਸਮੇਂ 'ਤੇ ਮਾਨਸੂਨ ਆ ਜਾਵੇਗਾ। 29 ਜੂਨ ਨੂੰ ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਪੈ ਸਕਦਾ ਹੈ। Monsoon 2022: ਖੁਸ਼ਖਬਰੀ! ਪੰਜਾਬ 'ਚ 30 ਜੂਨ ਤੋਂ 2 ਜੁਲਾਈ ਦਰਮਿਆਨ ਆਵੇਗਾ ਮਾਨਸੂਨ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਪਡੇਟ
- - - - - - - - - Advertisement - - - - - - - - -