Punjab Breaking News LIVE: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ VVIP Treatment ਦਿੱਤਾ ਜਾ ਰਿਹਾ, ਕੁੰਵਰ ਵਿਜੇ ਪ੍ਰਤਾਪ

Punjab Breaking News, 29 June 2022 LIVE Updates: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ VVIP Treatment ਦਿੱਤਾ ਜਾ ਰਿਹਾ, ਕੁੰਵਰ ਵਿਜੇ ਪ੍ਰਤਾਪ

ਏਬੀਪੀ ਸਾਂਝਾ Last Updated: 29 Jun 2022 04:23 PM
VVIP Treatment: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ 'ਤੇ ਵੱਡਾ ਇਲਜ਼ਾਮ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਆਪਣੀ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ VVIP Treatment ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ VVIP ਡਿਊਟੀ ਤੇ ਲੱਗੀ ਹੋਈ ਹੈ। ਬਿਸ਼ਨੋਈ ਦੇ ਰਿਮਾਂਡ ਦੌਰਾਨ ਤੇ ਇਸ ਕਾਰਨ ਸ਼ਹਿਰ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

Punjab news: 23 ਅਗਸਤ ਤੱਕ ਦਰਿਆ, ਨਹਿਰਾਂ ਤੇ ਸੂਇਆਂ ’ਚ ਨਹਾਉਣ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਤਲੁਜ ਦਰਿਆ ਤੇ ਹੋਰ ਨਦੀਆਂ, ਨਹਿਰਾਂ ਸਮੇਤ ਸੂਇਆ ਵਿੱਚ ਬੱਚਿਆਂ ਤੇ ਆਮ ਵਿਅਕਤੀਆਂ ਦੇ ਨਹਾਉਣ ’ਤੇ 24 ਜੂਨ ਤੋਂ 23 ਅਗਸਤ ਤੱਕ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਡਾ. ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਗਰਮੀ ਦਾ ਮੌਸਮ ਹੋਣ ਕਾਰਨ ਬੱਚੇ ਤੇ ਆਮ ਵਿਅਕਤੀ ਗਰਮੀ ਦੀ ਮਾਰ ਤੋਂ ਬਚਣ ਲਈ ਆਪਣੇ ਨੇੜੇ ਪੈਂਦੇ ਸਤਲੁਜ ਦਰਿਆ, ਨਦੀਆਂ, ਨਹਿਰਾਂ ਤੇ ਸੂਇਆਂ ਵਿੱਚ ਨਹਾਉਣ ਤੇ ਤੈਰਨ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਪਾਣੀ ਦੇ ਅਚਾਨਕ ਵੱਧ ਵਹਾਅ ਕਾਰਨ ਕਈਆਂ ਦੀ ਡੁੱਬ ਕੇ ਮੌਤ ਹੋਣ ਦਾ ਖਦਸ਼ਾ ਬਣਿਆਂ ਰਹਿੰਦਾ ਹੈ। ਇਸ ਖਦਸ਼ੇ ਕਾਰਨ ਨਹਾਉਣ ’ਤੇ 24 ਜੂਨ ਤੋਂ 23 ਅਗਸਤ ਤੱਕ ਪਾਬੰਦੀ ਲਗਾਈ ਗਈ ਹੈ।

Three children drown in sarovar of gurudwara: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ

ਇੱਥੇ ਦੇ ਨੇੜਲੇ ਪਿੰਡ ਸ਼ੇਰ ਮੁਹੰਮਦ ਵਿੱਚ ਵੱਡਾ ਹਾਦਸਾ ਵਾਪਰ ਗਿਆ। ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਦਰਅਸਲ ਮੱਸਿਆ ਕਾਰਨ ਇਹ ਤਿੰਨ ਪਰਿਵਾਰ ਆਪਣੇ ਬੱਚਿਆਂ ਸਮੇਤ ਗੁਰਦੁਆਰਾ ਸਾਹਿਬ ਆਏ ਸਨ ਅਤੇ ਸਰੋਵਰ  'ਚ ਇਸ਼ਨਾਨ ਕਰਨ ਦੌਰਾਨ ਤਿੰਨ ਪਰਿਵਾਰਾਂ ਦੇ ਬੱਚਿਆਂ ਦੀ ਪੈਰ ਤਿਲਕ ਜਾਣ ਕਾਰਨ ਸਰੋਵਰ ਵਿੱਚ ਡੁੱਬ ਕੇ ਮੌਤ ਹੋ ਗਈ। ਨਾਨਕਸਰ ਦੇ ਗੁਰਦੁਆਰਾ ਸ਼ੇਰ ਮੁਹੰਮਦ ਵਿਖੇ ਇਸ਼ਨਾਨ ਕਰਨ ਗਏ ਸਨ ਜਿਸ ਦੌਰਾਨ ਮਸਤੀ ਕਰਦੇ ਬੱਚੇ ਸਰੋਵਰ ਦੇ ਅੰਦਰ ਚਲੇ ਗਏ ਤੇ ਲੜਕੇ ਤੇ ਲੜਕੀਆਂ ਦੇ ਪੈਰ ਤਿਲਕ ਜਾਣ ਕਾਰਨ ਨਾ ਸੰਭਲਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ। 

Vigilance arrested drug inspector: ਰਿਸ਼ਵਤਖੋਰੀ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ, ਮਹਿਲਾ ਡਰੱਗ ਇੰਸਪੈਕਟਰ ਤੇ ਦਰਜਾ 4 ਮੁਲਾਜ਼ਮ ਰੰਗੇ ਹੱਥੀਂ ਕਾਬੂ

ਰਿਸ਼ਵਤਖੋਰੀ ਨੂੰ ਲੈ ਕੇ ਵਿਜੀਲੈਂਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪਠਾਨਕੋਟ ਵਿਜੀਲੈਂਸ ਵਿਭਾਗ ਨੇ ਪਠਾਨਕੋਟ ਦਾ ਮਹਿਲਾ ਡਰੱਗ ਇੰਸਪੈਕਟਰ ਤੇ ਦਰਜਾ 4 ਦਾ ਮੁਲਾਜ਼ਮ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਿਨ੍ਹਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮੈਡੀਕਲ ਸਟੋਰ ਦਾ ਲਾਇਸੈਂਸ ਦੇਣ ਲਈ 90000 ਦੀ ਰਿਸ਼ਵਤ ਮੰਗੀ ਗਈ ਸੀ ਜਿਸ ਦੀ ਪਹਿਲੀ ਕਿਸ਼ਤ ਲੈਣ ਲਈ ਦਰਜਾ ਚਾਰ ਮੁਲਾਜ਼ਮ ਪਹੁੰਚਿਆ ਸੀ, ਜਿਸ ਨੂੰ ਵਿਜੀਲੈਂਸ ਦੀ ਟੀਮ ਨੇ ਕਾਬੂ ਕਰ ਲਿਆ ਹੈ।

6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਕਾਏ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਾਲ 2016 ਤੋਂ ਲਾਗੂ ਕੀਤੇ ਗਏ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਕਾਏ ਦਾ ਇੰਤਜ਼ਾਰ ਕਰਨਾ ਪਵੇਗਾ। ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦੇਣ ਦਾ ਮੁੱਦਾ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ। ਪ੍ਰਸ਼ਨ ਕਾਲ ਦੌਰਾਨ ਵਿਧਾਇਕ ਚਰਨਜੀਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਜਾਣਨਾ ਚਾਹਿਆ ਕਿ ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਤਹਿਤ ਬਣਦੇ ਬਕਾਏ ਕਦੋਂ ਤੱਕ ਅਦਾ ਕੀਤੇ ਜਾਣਗੇ। ਇਸ ਦੇ ਜਵਾਬ ਵਿੱਚ ਚੀਮਾ ਨੇ ਸਦਨ ਵਿੱਚ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਲਈ ਕੋਈ ਸਮਾਂ ਸੀਮਾ ਤੈਅ ਕਰਨਾ ਸੰਭਵ ਨਹੀਂ ਹੈ।

Maharashtra Floor Test : ਮਹਾਰਾਸ਼ਟਰ ਵਿੱਚ ਭਲਕੇ ਹੋਵੇਗਾ ਫਲੋਰ ਟੈਸਟ

ਮਹਾਰਾਸ਼ਟਰ ਵਿੱਚ ਸਿਆਸੀ ਸੰਕਟ ਦੇ ਵਿਚਕਾਰ ਕੱਲ੍ਹ ਫਲੋਰ ਟੈਸਟ ਹੋਵੇਗਾ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਊਧਵ ਸਰਕਾਰ ਨੂੰ ਬਹੁਮਤ ਸਾਬਤ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਨੇ ਬਾਗੀ ਵਿਧਾਇਕਾਂ ਦੇ ਨਾਲ ਕਾਮਾਖਿਆ ਮੰਦਰ ਦੇ ਦਰਸ਼ਨ ਕੀਤੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਫਲੋਰ ਟੈਸਟ ਲਈ ਮੁੰਬਈ ਜਾਵਾਂਗਾ। ਏਕਨਾਥ ਸ਼ਿੰਦੇ ਨੇ ਕਿਹਾ, ਮੈਂ ਕਾਮਾਖਿਆ ਮੰਦਰ ਦੇ ਦਰਸ਼ਨ ਕਰਨ ਆਇਆ ਹਾਂ। ਮੈਂ ਇੱਥੇ ਮਹਾਰਾਸ਼ਟਰ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰਨ ਆਇਆ ਹਾਂ। ਮੈਂ ਤੇ ਸਾਰੇ ਵਿਧਾਇਕ ਫਲੋਰ ਟੈਸਟ ਲਈ ਕੱਲ ਮੁੰਬਈ ਜਾਵਾਂਗੇ।

Mining minister Harjot Bains: ਸਿਰਫ ਗੈਰ-ਕਾਨੂੰਨੀ ਮਾਈਨਿੰਗ ਨਾਲ ਕਾਂਗਰਸ ਸਰਕਾਰ ਵੇਲੇ ਸਰਕਾਰੀ ਖਜ਼ਾਨੇ ਨੂੰ 7000 ਕਰੋੜ ਦਾ ਨੁਕਸਾਨ

ਪੰਜਾਬ ਵਿਧਾਨ ਸਭਾ 'ਚ ਮੰਗਲਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ 'ਤੇ ਜ਼ੋਰਦਾਰ ਬਹਿਸ ਹੋਈ ਹੈ। ਇਸ ਦੌਰਾਨ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਪਿਛਲੇ 5 ਸਾਲਾਂ ਦੌਰਾਨ ਸਰਕਾਰੀ ਖਜ਼ਾਨੇ ਨੂੰ 7000 ਕਰੋੜ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਮਾਈਨਿੰਗ ਦਾ ਠੇਕਾ ਦੇਣ ਸਮੇਂ ਵੀ ਕਈ ਬੇਨਿਯਮੀਆਂ ਹੋਈਆਂ ਸਨ। ਇਸ ਬਾਰੇ ਸਾਬਕਾ ਮਾਈਨਿੰਗ ਮੰਤਰੀ ਸੁੱਖ ਸਰਕਾਰੀਆ ਨੇ ਵਿਰੋਧ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਗੱਲਾਂ ਦੀ ਬਜਾਏ ਆਮਦਨ ਵਧਾਉਣ ਦੀ ਗੱਲ ਕਰੋ।

Punjab Weather: ਮੌਸਮ ਨੇ ਲਈ ਕਰਵਟ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਪੰਜਾਬ 'ਤੇ ਚੰਡੀਗੜ੍ਹ ਵਾਸੀਆਂ ਨੂੰ ਅੱਜ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਪਿਛਲੇ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਸਹਿਣ ਤੋਂ ਬਾਅਦ ਅੱਜ ਸਵੇਰੇ ਹਲਕੀ ਬਾਰਸ਼ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।ਚੰਡੀਗੜ੍ਹ ਦੇ ਆਸ-ਪਾਸ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ , ਜਿਸ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ। ਅੱਜ ਸਵੇਰੇ ਤੋਂ ਹੀ ਅਸਮਾਨ 'ਚ ਕਾਲੇ ਬੱਦਲ ਛਾਏ ਹੋਏ ਸੀ ਤੇ ਤੇਜ਼ ਹਵਾ ਚੱਲ ਰਹੀ ਸੀ। ਮੀਂਹ ਕਾਰਨ ਤਾਪਮਾਨ ਹੇਠਾਂ ਆ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮਾਨਸੂਨ ਪੰਜਾਬ-ਚੰਡੀਗੜ੍ਹ ਅਤੇ ਹਰਿਆਣਾ ਦੇ ਬੂਹੇ 'ਤੇ ਪਹੁੰਚ ਗਿਆ ਹੈ। ਇਹ ਪਿਛਲੇ ਸਾਲ ਦੀ ਤਰ੍ਹਾਂ ਮਾਨਸੂਨ ਉੱਤਰ ਪ੍ਰਦੇਸ਼ ਦੇ ਰਸਤੇ ਪੰਚਕੂਲਾ-ਅੰਬਾਲਾ ਤਰਫੋਂ ਦਾਖਲ ਹੋਵੇਗਾ। ਆਈਐਮਡੀ ਦੇ ਚੰਡੀਗੜ੍ਹ ਸੈਂਟਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ 30 ਜੂਨ ਦੀ ਸਵੇਰ ਤੋਂ 1 ਜੁਲਾਈ ਦਰਮਿਆਨ ਕਦੇ ਵੀ ਮਾਨਸੂਨ ਸਮੇਂ ਆ ਸਕਦਾ ਹੈ।

ਪਿਛੋਕੜ

Punjab Breaking News, 29 June 2022 LIVE Updates: ਪੰਜਾਬ 'ਤੇ ਚੰਡੀਗੜ੍ਹ ਵਾਸੀਆਂ ਨੂੰ ਅੱਜ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਪਿਛਲੇ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਸਹਿਣ ਤੋਂ ਬਾਅਦ ਅੱਜ ਸਵੇਰੇ ਹਲਕੀ ਬਾਰਸ਼ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।ਚੰਡੀਗੜ੍ਹ ਦੇ ਆਸ-ਪਾਸ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ , ਜਿਸ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ। ਅੱਜ ਸਵੇਰੇ ਤੋਂ ਹੀ ਅਸਮਾਨ 'ਚ ਕਾਲੇ ਬੱਦਲ ਛਾਏ ਹੋਏ ਸੀ ਤੇ ਤੇਜ਼ ਹਵਾ ਚੱਲ ਰਹੀ ਸੀ। ਮੀਂਹ ਕਾਰਨ ਤਾਪਮਾਨ ਹੇਠਾਂ ਆ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮਾਨਸੂਨ ਪੰਜਾਬ-ਚੰਡੀਗੜ੍ਹ ਅਤੇ ਹਰਿਆਣਾ ਦੇ ਬੂਹੇ 'ਤੇ ਪਹੁੰਚ ਗਿਆ ਹੈ। ਇਹ ਪਿਛਲੇ ਸਾਲ ਦੀ ਤਰ੍ਹਾਂ ਮਾਨਸੂਨ ਉੱਤਰ ਪ੍ਰਦੇਸ਼ ਦੇ ਰਸਤੇ ਪੰਚਕੂਲਾ-ਅੰਬਾਲਾ ਤਰਫੋਂ ਦਾਖਲ ਹੋਵੇਗਾ। ਆਈਐਮਡੀ ਦੇ ਚੰਡੀਗੜ੍ਹ ਸੈਂਟਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ 30 ਜੂਨ ਦੀ ਸਵੇਰ ਤੋਂ 1 ਜੁਲਾਈ ਦਰਮਿਆਨ ਕਦੇ ਵੀ ਮਾਨਸੂਨ ਸਮੇਂ ਆ ਸਕਦਾ ਹੈ। Punjab Weather: ਮੌਸਮ ਨੇ ਲਈ ਕਰਵਟ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਪੰਜਾਬ-ਚੰਡੀਗੜ੍ਹ 'ਚ ਤੇਜ਼ ਹਵਾਵਾਂ ਨਾਲ ਬਾਰਸ਼ ਸ਼ੁਰੂ


ਸਿਰਫ ਗੈਰ-ਕਾਨੂੰਨੀ ਮਾਈਨਿੰਗ ਨਾਲ ਕਾਂਗਰਸ ਸਰਕਾਰ ਵੇਲੇ ਸਰਕਾਰੀ ਖਜ਼ਾਨੇ ਨੂੰ 7000 ਕਰੋੜ ਦਾ ਨੁਕਸਾਨ: ਹਰਜੋਤ ਬੈਂਸ ਦਾ ਵੱਡਾ ਦਾਅਵਾ


ਪੰਜਾਬ ਵਿਧਾਨ ਸਭਾ 'ਚ ਮੰਗਲਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ 'ਤੇ ਜ਼ੋਰਦਾਰ ਬਹਿਸ ਹੋਈ ਹੈ। ਇਸ ਦੌਰਾਨ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਪਿਛਲੇ 5 ਸਾਲਾਂ ਦੌਰਾਨ ਸਰਕਾਰੀ ਖਜ਼ਾਨੇ ਨੂੰ 7000 ਕਰੋੜ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਮਾਈਨਿੰਗ ਦਾ ਠੇਕਾ ਦੇਣ ਸਮੇਂ ਵੀ ਕਈ ਬੇਨਿਯਮੀਆਂ ਹੋਈਆਂ ਸਨ। ਇਸ ਬਾਰੇ ਸਾਬਕਾ ਮਾਈਨਿੰਗ ਮੰਤਰੀ ਸੁੱਖ ਸਰਕਾਰੀਆ ਨੇ ਵਿਰੋਧ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਗੱਲਾਂ ਦੀ ਬਜਾਏ ਆਮਦਨ ਵਧਾਉਣ ਦੀ ਗੱਲ ਕਰੋ। ਸਿਰਫ ਗੈਰ-ਕਾਨੂੰਨੀ ਮਾਈਨਿੰਗ ਨਾਲ ਕਾਂਗਰਸ ਸਰਕਾਰ ਵੇਲੇ ਸਰਕਾਰੀ ਖਜ਼ਾਨੇ ਨੂੰ 7000 ਕਰੋੜ ਦਾ ਨੁਕਸਾਨ: ਹਰਜੋਤ ਬੈਂਸ ਦਾ ਵੱਡਾ ਦਾਅਵਾ


ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਝਟਕਾ ! 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਕਾਏ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ


ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਾਲ 2016 ਤੋਂ ਲਾਗੂ ਕੀਤੇ ਗਏ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਕਾਏ ਦਾ ਇੰਤਜ਼ਾਰ ਕਰਨਾ ਪਵੇਗਾ। ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦੇਣ ਦਾ ਮੁੱਦਾ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ। ਪ੍ਰਸ਼ਨ ਕਾਲ ਦੌਰਾਨ ਵਿਧਾਇਕ ਚਰਨਜੀਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਜਾਣਨਾ ਚਾਹਿਆ ਕਿ ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਤਹਿਤ ਬਣਦੇ ਬਕਾਏ ਕਦੋਂ ਤੱਕ ਅਦਾ ਕੀਤੇ ਜਾਣਗੇ। ਇਸ ਦੇ ਜਵਾਬ ਵਿੱਚ ਚੀਮਾ ਨੇ ਸਦਨ ਵਿੱਚ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਲਈ ਕੋਈ ਸਮਾਂ ਸੀਮਾ ਤੈਅ ਕਰਨਾ ਸੰਭਵ ਨਹੀਂ ਹੈ। ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਝਟਕਾ ! 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਕਾਏ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ


Corona In Punjab: ਪੰਜਾਬ `ਚ ਬੇਕਾਬੂ ਹੋਣ ਲੱਗੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ `ਚ 202 ਨਵੇਂ ਮਰੀਜ਼, 1 ਮੌਤ


ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਵਿਗੜਨ ਲੱਗੀ ਹੈ। 3 ਮਹੀਨਿਆਂ 'ਚ ਪਹਿਲੀ ਵਾਰ ਮੰਗਲਵਾਰ ਨੂੰ 24 ਘੰਟਿਆਂ 'ਚ 202 ਨਵੇਂ ਮਰੀਜ਼ ਮਿਲੇ ਹਨ। ਲੁਧਿਆਣਾ ਵਿੱਚ ਇੱਕ ਮਰੀਜ਼ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 35 ਲੋਕ ਲਾਈਫ ਸੇਵਿੰਗ ਸਪੋਰਟ 'ਤੇ ਪਹੁੰਚ ਗਏ ਹਨ। ਪੰਜਾਬ ਦੀ ਸਕਾਰਾਤਮਕਤਾ ਦਰ 1.81% ਤੱਕ ਪਹੁੰਚ ਗਈ ਹੈ। ਮੰਗਲਵਾਰ ਨੂੰ 10,992 ਨਮੂਨੇ ਲੈ ਕੇ 11,182 ਕੋਵਿਡ ਟੈਸਟ ਕੀਤੇ ਗਏ। ਪੰਜਾਬ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 984 ਹੋ ਗਈ ਹੈ। Corona In Punjab: ਪੰਜਾਬ `ਚ ਬੇਕਾਬੂ ਹੋਣ ਲੱਗੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ `ਚ 202 ਨਵੇਂ ਮਰੀਜ਼, 1 ਮੌਤ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.