Punjab Breaking News LIVE: ਗੈਂਗਸਟਰ ਦੀਪਕ ਟੀਨੂ ਦੀ ਫਰਾਰੀ ਨੇ ਹਿਲਾਈ ਸਰਕਾਰ, ਕਿਸਾਨਾਂ ਨੇ ਰੋਕਿਆ ਰੇਲ ਦਾ ਚੱਕਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਮਰਿਆਦਾ ਭੰਗ, ਕਿਸਾਨਾਂ ਨੇ ਨਹੀਂ ਮੰਨੀਆਂ ਭਗਵੰਤ ਮਾਨ ਸਰਕਾਰ ਦੀਆਂ ਅਪੀਲਾਂ
Punjab Breaking News, 3 October 2022 LIVE Updates: ਗੈਂਗਸਟਰ ਦੀਪਕ ਟੀਨੂ ਦੀ ਫਰਾਰੀ ਨੇ ਹਿਲਾਈ ਸਰਕਾਰ, ਕਿਸਾਨਾਂ ਨੇ ਰੋਕਿਆ ਰੇਲ ਦਾ ਚੱਕਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਮਰਿਆਦਾ ਭੰਗ
ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਭਾਜਪਾ ਦੇ ਆਪਰੇਸ਼ਨ ਲੋਟਸ ਦੇ ਸਬੰਧ ਵਿੱਚ ਸੋਮਵਾਰ ਨੂੰ ਮੋਹਾਲੀ ਵਿਜੀਲੈਂਸ ਦਫਤਰ ਵਿੱਚ ਆਪਣੇ ਬਿਆਨ ਦਰਜ ਕਰਵਾਏ। ਇਨ੍ਹਾਂ ਵਿੱਚ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਸ਼ਾਮਲ ਹਨ। ਆਪਣੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਮੋਹਾਲੀ ਵਿਜੀਲੈਂਸ ਦਫਤਰ ਵਿੱਚ ਬਿਆਨ ਦਰਜ ਕਰਵਾਉਣ ਤੋਂ ਬਾਅਦ ਅੰਗੁਰਾਲ ਨੇ ਦਾਅਵਾ ਕੀਤਾ ਕਿ ਹਿਮਾਚਲ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਇਸ ਖੇਡ ਵਿੱਚ ਸ਼ਾਮਲ ਹਨ।
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਜਾਰੀ ਹੈ। ਸ਼ੁਰੂਆਤ 'ਚ ਹੀ ਕਾਂਗਰਸ ਦੇ ਵਿਧਾਇਕਾਂ ਨੇ ‘ਆਪ’ ਦੇ ਵਿਸ਼ਵਾਸ ਮਤ ਦਾ ਵਿਰੋਧ ਕੀਤਾ ਪਰ ਕੁਝ ਦੇਰ ਬਾਅਦ ਹੰਗਾਮਾ ਸ਼ਾਂਤ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅੱਗੇ ਵਧਾਇਆ ਗਿਆ। ਇਸ ਤੋਂ ਬਾਅਦ ਵਿਧਾਨ ਸਭਾ ਦੇ ਉੱਠਣ 'ਤੇ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਲਿਆਂਦਾ ਗਿਆ ਤੇ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਗੈਂਗਸਟਰ ਦੀਪਕ ਟੀਨੂੰ ਦੇ ਝੁਨੀਰ ਦੇ ਬੈਂਕ ਉੱਪਰ ਬਣੇ ਇੱਕ ਚੁਬਾਰੇ ਵਿੱਚੋਂ ਫ਼ਰਾਰ ਹੋਣ ਦੀ ਜੋ ਗੱਲ ਸਾਹਮਣੇ ਆਈ ਸੀ, ਉਸ ਸ਼ੱਕ ਨੂੰ ਦੂਰ ਕਰਨ ਲਈ ਅੱਜ ਸਵੇਰ ਤੋਂ ਹੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਝੁਨੀਰ ਦੇ ਉਸ ਬੈਂਕ ਵਿੱਚ ਪਹੁੰਚੇ ਹੋਏ ਸਨ ਤੇ ਬੈਂਕ ਦੇ ਕੈਮਰਿਆਂ ਤੋਂ ਇਲਾਵਾ ਆਸ-ਪਾਸ ਦੇ ਪੰਜ ਤੋਂ ਛੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਲਈ ਗਈ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਜ਼ਦੀਕੀ ਕੁਲਦੀਪ ਸਿੰਘ ਮੂਸਾ ਨੇ ਦੱਸਿਆ ਕਿ ਕੱਲ੍ਹ ਤੋਂ ਮੀਡੀਆ ਵਿੱਚ ਚੱਲ ਰਹੀਆਂ ਖਬਰਾਂ ਤਹਿਤ ਹੀ ਝੁਨੀਰ ਦੇ ਬੈਂਕ ਵਿੱਚ ਵੀਡੀਓ ਲੈਣ ਦੇ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਮੈਨੇਜਰ ਵੱਲੋਂ ਮਨ੍ਹਾ ਕਰ ਦਿੱਤਾ ਗਿਆ ਸੀ ਪਰ ਫਿਰ ਪੁਲਿਸ ਦੀ ਮਦਦ ਨਾਲ ਸੀਸੀਟੀਵੀ ਫੁਟੇਜ ਲਈ ਗਈ ਹੈ।
ਭਾਰਤੀ ਹਵਾਈ ਖੇਤਰ ਤੋਂ ਲੰਘ ਰਹੇ ਇੱਕ ਈਰਾਨੀ ਯਾਤਰੀ ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ ’ਤੇ ਭਾਰਤੀ ਹਵਾਈ ਸੈਨਾ ਅਲਰਟ ਹੋ ਗਈ। ਈਰਾਨੀ ਯਾਤਰੀ ਉਡਾਣ ਤਹਿਹਾਨ ਤੋਂ ਚੀਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਅਮਲੇ ਵੱਲੋਂ ਦਿੱਲੀ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਮੰਗੀ ਗਈ ਸੀ ਪਰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਏਅਰਫੋਰਸ ਦੇ ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਇਹ ਝੂਠੀ ਖਬਰ ਹੋ ਸਕਦੀ ਹੈ, ਇਹ ਅਫਵਾਹ ਹੋ ਸਕਦੀ ਹੈ। ਹਾਲਾਂਕਿ, ਅਜੇ ਤੱਕ ਅਧਿਕਾਰਤ ਤੌਰ 'ਤੇ ਕੁਝ ਵੀ ਪੁਸ਼ਟੀ ਨਹੀਂ ਕੀਤੀ ਗਈ।
ਕੇਂਦਰੀ ਚੋਣ ਕਮਿਸ਼ਨ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ 3 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ ਚੋਣ ਨਤੀਜੇ 6 ਨਵੰਬਰ ਨੂੰ ਐਲਾਨੇ ਜਾਣਗੇ। ਇਨ੍ਹਾਂ ਸੱਤ ਸੀਟਾਂ ਵਿੱਚ ਹਰਿਆਣਾ ਦੀ ਆਦਮਪੁਰ ਸੀਟ ਵੀ ਹੈ। ਕੇਂਦਰੀ ਚੋਣ ਕਮਿਸ਼ਨ ਨੇ ਛੇ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਰਾਜਾਂ ਵਿੱਚ ਹਰਿਆਣਾ, ਮਹਾਰਾਸ਼ਟਰ, ਬਿਹਾਰ, ਤੇਲੰਗਾਨਾ, ਯੂਪੀ ਅਤੇ ਉੜੀਸਾ ਸ਼ਾਮਲ ਹਨ। ਚੋਣ ਕਮਿਸ਼ਨ ਸੱਤ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਲਈ 7 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰੇਗਾ ਜਿਸ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦਾ ਅਮਲ ਸ਼ੁਰੂ ਹੋ ਜਾਵੇਗਾ।
ਮੁਹਾਲੀ ਦੇ ਐਸਪੀ ਏਐਸ ਔਲਖ ਨੇ ਦੱਸਿਆ ਕਿ ਸਿੰਗਰ ਅਲਫਾਜ ਤੇ ਉਨ੍ਹਾਂ ਦੇ ਤਿੰਨ ਸਾਥੀ ਪਾਲ ਢਾਬਾ ਬਨੂੜ-ਲਾਂਡਰਾ ਰੋਡ 'ਤੇ ਡਿਨਰ ਕਰਨ ਗਏ ਸੀ। ਉਸ ਵੇਲੇ ਰਾਤ 12.30 ਵਜੇ ਦਾ ਸਮਾਂ ਸੀ। ਢਾਬਾ ਮਾਲਕ ਦੀ ਆਪਣੇ ਕਰਿੰਦੇ ਨਾਲ ਬਹਿਸ ਚੱਲ ਰਹੀ ਸੀ। ਅਲਫਾਜ਼ ਨੇ ਢਾਬਾ ਮਾਲਕ ਨੂੰ ਕਰਮਚਾਰੀ ਦੇ ਪੈਸੇ ਦੇਣ ਲਈ ਕਿਹਾ ਸੀ। ਢਾਬਾ ਦਾ ਕਰਮਚਾਰੀ ਵਿੱਕੀ ਟਾਟਾ ਐਸ ਲੈ ਕੇ ਜਾ ਰਿਹਾ ਸੀ ਤਾਂ ਹੈੱਡਲਾਈਟ ਨਾ ਚੱਲਦੀ ਹੋਣ ਕਰਕੇ ਰਾਤ ਦੇ ਹਨ੍ਹੇਰੇ ਵਿੱਚ ਅਲਫਾਜ ਨਾਲ ਟੱਕਰ ਹੋ ਗਈ। ਇਸ ਦੌਰਾਨ ਅਲਫਾਜ ਨੂੰ ਕਾਫੀ ਸੱਟਾਂ ਲੱਗੀਆਂ।
ਭਾਰਤੀ ਏਅਰ ਸਪੇਸ 'ਚੋਂ ਲੰਘ ਰਹੇ ਈਰਾਨੀ ਯਾਤਰੀ ਜਹਾਜ਼ 'ਚ 'ਬੰਬ' ਹੋਣ ਦੀ ਖਬਰ ਨੇ ਹਲਚਲ ਮਚਾ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਯਾਤਰੀ ਜੈੱਟ ਹੁਣ ਚੀਨ ਵੱਲ ਵਧ ਰਿਹਾ ਹੈ, ਜਦਕਿ ਸੁਰੱਖਿਆ ਏਜੰਸੀਆਂ ਦੀ ਟੀਮ ਜਹਾਜ਼ ਦੀ ਨਿਗਰਾਨੀ ਲਈ ਇਕੱਠਾ ਹੋ ਗਈਆਂ ਹਨ। ਈਰਾਨ ਤੋਂ ਚੀਨ ਜਾ ਰਹੇ ਯਾਤਰੀ ਜਹਾਜ਼ 'ਚ ਬੰਬ ਹੋਣ ਦੀ ਖਬਰ ਹੈ। ਇੱਕ ਈਰਾਨੀ ਯਾਤਰੀ ਜਹਾਜ਼ ਭਾਰਤੀ ਹਵਾਈ ਖੇਤਰ ਵਿੱਚੋਂ ਲੰਘ ਰਿਹਾ ਹੈ ਇਸ ਦੌਰਾਨ ਉਸ ਵਿੱਚ ਬੰਬ ਦੀ ਧਮਕੀ ਮਿਲੀ ਹੈ। ਲਾਹੌਰ ਏਅਰਪੋਰਟ ਏਟੀਸੀ ਨੇ ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਭਗਵਤ ਮਾਨ ਦੀ ਸਰਕਾਰ ਵੇਲੇ ਪੰਜਾਬ ਵਿੱਚ ਵੱਖਵਾਦੀ ਸਿਰ ਚੁੱਕ ਰਹੇ ਹਨ। ਇਹ ਖਤਰਨਾਕ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਨੂੰ ਜਵਾਬ ਦਿੱਤਾ ਗਿਆ। 'ਆਪ' ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਪੰਜਾਬ 'ਚ ਸਦਭਾਵਨਾ ਨੂੰ ਭੰਗ ਕਰਨ ਦਾ ਕੰਮ ਕਰਦੀ ਰਹੀ ਹੈ। ਹੁਣ ਉਸ ਦਾ ਮਕਸਦ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ ਦੇ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨਾਂ ਨੇ ਝੋਨੇ ਦੀ ਫਸਲ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਦੌਰ ਵਿੱਚ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਪਹਿਲੇ ਨੰਬਰ 'ਤੇ ਹੈ, ਜਦਕਿ ਉੱਤਰ ਪ੍ਰਦੇਸ਼ ਦੂਜੇ ਤੇ ਹਰਿਆਣਾ ਤੀਜੇ ਸਥਾਨ 'ਤੇ ਹੈ। ਐਤਵਾਰ ਤੱਕ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੇ 193 ਮਾਮਲੇ ਸਾਹਮਣੇ ਆਏ। ਇਨ੍ਹਾਂ 'ਚੋਂ ਪੰਜਾਬ ਪਹਿਲੇ ਨੰਬਰ 'ਤੇ ਹੈ।
ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿੱਚ ਮਰਿਆਦਾ ਭੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ‘ਲਾਹੌਰ-ਲਾਹੌਰ ਏ’ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਤੇ ਟੀਮ ਜੁੱਤੀਆਂ ਪਾ ਕੇ ਗੁਰਦੁਆਰੇ 'ਚ ਸ਼ੂਟਿੰਗ ਕਰਦੇ ਨਜ਼ਰ ਆਏ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਤੇ ਘਟਨਾ ਦੀ ਵੀਡੀਓ ਬਣਾ ਲਈ।
ਪੰਜਾਬ ਦੇ ਕਿਸਾਨ ਅੱਜ 3 ਘੰਟੇ ਲਈ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਵਿਰੋਧ ਮੁਸ਼ਤਰਕਾ ਮਲਕਣ ਜ਼ਮੀਨਾਂ ਲਈ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਕੀਤੀ ਗਈ ਸੋਧ ਦੇ ਵਿਰੁੱਧ ਹੈ। ਅੰਮ੍ਰਿਤਸਰ 'ਚ ਕਿਸਾਨ ਵੱਲਾ ਫਾਟਕ 'ਤੇ ਇਕੱਠੇ ਹੋ ਕੇ ਪਟੜੀ 'ਤੇ ਬੈਠਣਗੇ। ਇਸ ਕਾਰਨ 25 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ।
ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅਸੈਂਬਲੀ 'ਚ ਭਰੋਸਗੀ ਮਤਾ ਪੇਸ਼ ਕਰਨਗੇ। ਇਤਿਹਾਸ ਵਿੱਚ ਇਹ ਦੂਜੀ ਵਾਰ ਹੋਵੇਗਾ ਜਦੋਂ ਵਿਧਾਨ ਸਭਾ ਵਿੱਚ ਭਰੋਸਗੀ ਮਤੇ 'ਤੇ ਬਹਿਸ ਅਤੇ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ 1981 ਵਿੱਚ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਕਾਰਜਕਾਲ ਦੌਰਾਨ 8ਵੀਂ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਲਿਆਂਦਾ ਗਿਆ ਸੀ।ਉਂਝ ਵਿਸ਼ੇਸ਼ ਸੈਸ਼ਨ ਦਾ ਵਿਰੋਧੀ ਧਿਰ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਸੈਸ਼ਨ ਦਾ ਜ਼ਿਆਦਾਤਰ ਸਮਾਂ ਹੰਗਾਮੇ ਵਿੱਚ ਹੀ ਲੰਘਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋਵੇਂ ਵਿਧਾਇਕ ਪਹਿਲੇ ਦਿਨ ਤੋਂ ਹੀ ਸੈਸ਼ਨ ਦਾ ਬਾਈਕਾਟ ਕਰ ਰਹੇ ਹਨ।
ਪਿਛੋਕੜ
Punjab Breaking News, 3 October 2022 LIVE Updates: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਦੀਪਕ ਟੀਨੂ ਦੇ ਫਰਾਰ ਹੋਣ ਮਗਰੋਂ ਪੁਲਿਸ ਦੀ ਕਾਰਵਾਈ ਮੁੜ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਪਚਾ ਲੱਗਾ ਹੈ ਕਿ ਪੁਲਿਸ ਗੈਂਗਸਟਰ ਦੀਪਕ ਟੀਨੂ ਨੂੰ ਵੀਆਈਪੀ ਟਰੀਟਮੈਂਟ ਦੇ ਰਹੀ ਸੀ। ਦੀਪਕ ਟੀਨੂੰ ਨੂੰ ਰਿਮਾਂਡ 'ਤੇ ਲੈਣ ਤੋਂ ਬਾਅਦ ਉਸ ਨੂੰ ਲਾਕਅੱਪ ਦੀ ਬਜਾਏ ਹੋਟਲ 'ਚ ਰੱਖਿਆ ਜਾ ਰਿਹਾ ਸੀ। ਇਹ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਸੀ। ਉਸ ਦੇ ਭੱਜਣ ਤੋਂ ਬਾਅਦ ਸਾਰੀ ਪੋਲ ਦਾ ਪਰਦਾਫਾਸ਼ ਹੋਇਆ ਹੈ। ਆਖਰ ਕਿਵੇਂ ਫਰਾਰ ਹੋਇਆ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ?
ਪੰਜਾਬ 'ਚ ਕਿਸਾਨਾਂ ਵੱਲੋਂ 3 ਘੰਟੇ ਕੀਤਾ ਜਾਏਗਾ ਰੇਲਾਂ ਦਾ ਚੱਕਾ ਜਾਮ
ਪੰਜਾਬ ਦੇ ਕਿਸਾਨ ਅੱਜ 3 ਘੰਟੇ ਲਈ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਵਿਰੋਧ ਮੁਸ਼ਤਰਕਾ ਮਲਕਣ ਜ਼ਮੀਨਾਂ ਲਈ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਕੀਤੀ ਗਈ ਸੋਧ ਦੇ ਵਿਰੁੱਧ ਹੈ। ਅੰਮ੍ਰਿਤਸਰ 'ਚ ਕਿਸਾਨ ਵੱਲਾ ਫਾਟਕ 'ਤੇ ਇਕੱਠੇ ਹੋ ਕੇ ਪਟੜੀ 'ਤੇ ਬੈਠਣਗੇ। ਇਸ ਕਾਰਨ 25 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਪੰਜਾਬ 'ਚ ਕਿਸਾਨਾਂ ਵੱਲੋਂ 3 ਘੰਟੇ ਕੀਤਾ ਜਾਏਗਾ ਰੇਲਾਂ ਦਾ ਚੱਕਾ ਜਾਮ
ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਮਰਿਆਦਾ ਭੰਗ
ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿੱਚ ਮਰਿਆਦਾ ਭੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ‘ਲਾਹੌਰ-ਲਾਹੌਰ ਏ’ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਤੇ ਟੀਮ ਜੁੱਤੀਆਂ ਪਾ ਕੇ ਗੁਰਦੁਆਰੇ 'ਚ ਸ਼ੂਟਿੰਗ ਕਰਦੇ ਨਜ਼ਰ ਆਏ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਤੇ ਘਟਨਾ ਦੀ ਵੀਡੀਓ ਬਣਾ ਲਈ। ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਮਰਿਆਦਾ ਭੰਗ
ਕਿਸਾਨਾਂ ਨੇ ਨਹੀਂ ਮੰਨੀਆਂ ਭਗਵੰਤ ਮਾਨ ਸਰਕਾਰ ਦੀਆਂ ਅਪੀਲਾਂ
ਪੰਜਾਬ ਦੇ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨਾਂ ਨੇ ਝੋਨੇ ਦੀ ਫਸਲ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਦੌਰ ਵਿੱਚ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਪਹਿਲੇ ਨੰਬਰ 'ਤੇ ਹੈ, ਜਦਕਿ ਉੱਤਰ ਪ੍ਰਦੇਸ਼ ਦੂਜੇ ਤੇ ਹਰਿਆਣਾ ਤੀਜੇ ਸਥਾਨ 'ਤੇ ਹੈ। ਐਤਵਾਰ ਤੱਕ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੇ 193 ਮਾਮਲੇ ਸਾਹਮਣੇ ਆਏ। ਇਨ੍ਹਾਂ 'ਚੋਂ ਪੰਜਾਬ ਪਹਿਲੇ ਨੰਬਰ 'ਤੇ ਹੈ। ਕਿਸਾਨਾਂ ਨੇ ਨਹੀਂ ਮੰਨੀਆਂ ਭਗਵੰਤ ਮਾਨ ਸਰਕਾਰ ਦੀਆਂ ਅਪੀਲਾਂਕਿਸਾਨਾਂ ਨੇ ਨਹੀਂ ਮੰਨੀਆਂ ਭਗਵੰਤ ਮਾਨ ਸਰਕਾਰ ਦੀਆਂ ਅਪੀਲਾਂ
ਸੀਐਮ ਭਗਵੰਤ ਮਾਨ ਦੇ ਭਰੋਸਗੀ ਮਤੇ 'ਤੇ ਅੱਜ ਬਹਿਸ ਤੇ ਵੋਟਿੰਗ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅਸੈਂਬਲੀ 'ਚ ਭਰੋਸਗੀ ਮਤਾ ਪੇਸ਼ ਕਰਨਗੇ। ਇਤਿਹਾਸ ਵਿੱਚ ਇਹ ਦੂਜੀ ਵਾਰ ਹੋਵੇਗਾ ਜਦੋਂ ਵਿਧਾਨ ਸਭਾ ਵਿੱਚ ਭਰੋਸਗੀ ਮਤੇ 'ਤੇ ਬਹਿਸ ਅਤੇ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ 1981 ਵਿੱਚ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਕਾਰਜਕਾਲ ਦੌਰਾਨ 8ਵੀਂ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਲਿਆਂਦਾ ਗਿਆ ਸੀ।ਉਂਝ ਵਿਸ਼ੇਸ਼ ਸੈਸ਼ਨ ਦਾ ਵਿਰੋਧੀ ਧਿਰ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਸੈਸ਼ਨ ਦਾ ਜ਼ਿਆਦਾਤਰ ਸਮਾਂ ਹੰਗਾਮੇ ਵਿੱਚ ਹੀ ਲੰਘਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋਵੇਂ ਵਿਧਾਇਕ ਪਹਿਲੇ ਦਿਨ ਤੋਂ ਹੀ ਸੈਸ਼ਨ ਦਾ ਬਾਈਕਾਟ ਕਰ ਰਹੇ ਹਨ। ਸੀਐਮ ਭਗਵੰਤ ਮਾਨ ਦੇ ਭਰੋਸਗੀ ਮਤੇ 'ਤੇ ਅੱਜ ਬਹਿਸ ਤੇ ਵੋਟਿੰਗ
- - - - - - - - - Advertisement - - - - - - - - -