Punjab Breaking News LIVE: ਪੰਜਾਬ ਵਿਧਾਨ ਸਭਾ 'ਚ ਪੰਜਾਬ ਯੂਨੀਵਰਸਿਟੀ ਕੇਂਦਰ ਨੂੰ ਸੌਂਪਣ ਤੇ ਅਗਨੀਪੱਥ ਯੋਜਨਾ ਖਿਲਾਫ ਮਤਾ ਪਾਸ
Punjab Breaking News, 30 June 2022 LIVE Updates: ਪੰਜਾਬ ਵਿਧਾਨ ਸਭਾ 'ਚ ਪੰਜਾਬ ਯੂਨੀਵਰਸਿਟੀ ਕੇਂਦਰ ਨੂੰ ਸੌਂਪਣ ਤੇ ਅਗਨੀਪੱਥ ਯੋਜਨਾ ਖਿਲਾਫ ਮਤਾ ਪਾਸ
LIVE
Background
Punjab Breaking News, 30 June 2022 LIVE Updates: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਵਿਧਾਨ ਸਭਾ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਵਨ ਵਿਧਾਇਕ-ਵਨ ਪੈਨਸ਼ਨ ਬਿੱਲ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀ ਫੌਜ 'ਚ ਭਰਤੀ ਦੀ ਅਗਨੀਪਥ ਯੋਜਨਾ ਖਿਲਾਫ ਵੀ ਪ੍ਰਸਤਾਵ ਆਵੇਗਾ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਵਿਰੁੱਧ ਮਤਾ ਵੀ ਲਿਆਂਦਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ, ਭਗਵੰਤ ਸਰਕਾਰ ਲਿਆਏਗੀ ਅਹਿਮ ਬਿੱਲ ਤੇ ਮਤੇ
ਸਵਾਲਾਂ ਦੇ ਘੇਰ 'ਚ ਭਗਵੰਤ ਮਾਨ ਸਰਕਾਰ ! ਵੀਆਈਪੀ ਡਿਊਟੀ ਦੀ ਪੁਰਾਣੀ ਪ੍ਰਥਾ ਹੁਣ ਬੰਦ ਹੋਏ : ਕੁੰਵਰ ਵਿਜੈ ਪ੍ਰਤਾਪ
ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀਆਈਪੀ ਡਿਊਟੀ ਦਾ ਸਵਾਲ ਉੱਠਾਉਂਦਿਆਂ ਆਪਣੀ ਹੀ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਹੈ। ਹੁਣ ਸੋਸ਼ਲ ਮੀਡੀਆ ਉੱਪਰ ਕੁੰਵਰ ਵਿਜੈ ਪ੍ਰਤਾਪ ਦਾ ਬਿਆਨ ਕਾਫੀ ਵਾਇਰਲ ਹੋ ਰਿਹਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਹੈ ਕਿ ਵੀਆਈਪੀ ਡਿਊਟੀ ਦੀ ਪੁਰਾਣੀ ਪ੍ਰਥਾ ਚੱਲੀ ਆ ਰਹੀ ਹੈ ਜੋ ਕਿ ਹੁਣ ਬੰਦ ਹੋਣੀ ਚਾਹੀਦੀ ਹੈ। ਦਰਅਸਲ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਸਿਫਰ ਕਾਲ ਦੌਰਾਨ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ’ਤੇ ਉਂਗਲ ਉਠਾ ਦਿੱਤੀ। ਉਨ੍ਹਾਂ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲੀਸ ਵੱਲੋਂ ਦਿੱਤੇ ਜਾ ਰਹੇ ਵੀਆਈਪੀ ਟਰੀਟਮੈਂਟ ਦਾ ਮੁੱਦਾ ਚੁੱਕਿਆ।ਸਵਾਲਾਂ ਦੇ ਘੇਰ 'ਚ ਭਗਵੰਤ ਮਾਨ ਸਰਕਾਰ ! ਵੀਆਈਪੀ ਡਿਊਟੀ ਦੀ ਪੁਰਾਣੀ ਪ੍ਰਥਾ ਹੁਣ ਬੰਦ ਹੋਏ : ਕੁੰਵਰ ਵਿਜੈ ਪ੍ਰਤਾਪ
ਔਰਤਾਂ ਨੂੰ ਵਿੱਤੀ ਸਹਾਇਤਾ ਬਾਰੇ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਪੂਰੀ ਹੋਏਗੀ ਸਭ ਤੋਂ ਵੱਡੀ ਚੋਣ ਗਰੰਟੀ
ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤ ਸਹਾਇਤਾ ਦੇਣ ਦਾ ਮੁੱਦਾ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ। ਬੇਸ਼ੱਕ ਬਜਟ ਵਿੱਚ ਪੰਜਾਬ ਸਰਕਾਰ ਨੇ ਸਾਰੇ ਵਰਗਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤਾ ਹੈ ਪਰ ਵਿਰੋਧੀ ਧਿਰਾਂ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤ ਸਹਾਇਤਾ ਨਾ ਦੇਣ ਨੂੰ ਵੱਡਾ ਮੁੱਦਾ ਬਣਾਇਆ ਹੈ। ਵਿਰੋਧੀ ਧਿਰਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਪਰ ਵੀ ਇਸ ਨੂੰ ਲੈ ਕੇ ਸਰਕਾਰ ਦੀ ਅਲੋਚਨਾ ਹੋ ਰਹੀ ਹੈ। ਔਰਤਾਂ ਨੂੰ ਵਿੱਤੀ ਸਹਾਇਤਾ ਬਾਰੇ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਪੂਰੀ ਹੋਏਗੀ ਸਭ ਤੋਂ ਵੱਡੀ ਚੋਣ ਗਰੰਟੀ
ਦੇਸ਼ 'ਚ ਕੱਲ੍ਹ ਤੋਂ ਇਹ ਚੀਜ਼ਾਂ ਬੈਨ, ਤੁਹਾਡੇ ਘਰੋਂ ਵੀ ਗਾਇਬ ਹੋ ਜਾਣਗੀਆਂ ਇਹ ਚੀਜ਼ਾਂ, AMUL ਤੋਂ ਲੈ ਕੇ ਮਦਰ ਡੇਅਰੀ ਤਕ ਨੂੰ ਰਾਹਤ ਨਹੀਂ
ਭਾਰਤ 'ਚ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ (Single Use Plastic) ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਜਾਵੇਗੀ। ਸਰਕਾਰ ਹੁਣ ਇਸ 'ਚ ਕੋਈ ਛੋਟ ਨਹੀਂ ਦੇਣ ਜਾ ਰਹੀ ਹੈ। ਸਰਕਾਰ ਦੇ ਇਸ ਫ਼ੈਸਲੇ ਕਾਰਨ ਪੈਕਡ ਜੂਸ, ਸਾਫਟ ਡਰਿੰਕਸ ਅਤੇ ਡੇਅਰੀ ਉਤਪਾਦ ਬਣਾਉਣ ਅਤੇ ਵੇਚਣ ਵਾਲੀਆਂ ਕੰਪਨੀਆਂ ਨੂੰ ਵੱਡਾ ਝਟਕਾ ਲੱਗਾ ਹੈ। 1 ਜੁਲਾਈ ਤੋਂ ਇਸ ਪਾਬੰਦੀ ਦੇ ਲਾਗੂ ਹੋਣ ਤੋਂ ਬਾਅਦ ਬੇਵਰੇਜ਼ ਕੰਪਨੀਆਂ ਪਲਾਸਟਿਕ ਸਟ੍ਰਾ (Plastic Straw) ਦੇ ਨਾਲ ਆਪਣੇ ਉਤਪਾਦ ਨਹੀਂ ਵੇਚ ਸਕਣਗੀਆਂ। ਇਸ ਲਈ ਅਮੂਲ, ਮਦਰ ਡੇਅਰੀ ਅਤੇ ਡਾਬਰ ਵਰਗੀਆਂ ਕੰਪਨੀਆਂ ਨੇ ਸਰਕਾਰ ਨੂੰ ਆਪਣੇ ਫ਼ੈਸਲੇ ਨੂੰ ਕੁਝ ਸਮੇਂ ਲਈ ਟਾਲਣ ਦੀ ਬੇਨਤੀ ਕੀਤੀ ਸੀ। ਦੇਸ਼ 'ਚ ਕੱਲ੍ਹ ਤੋਂ ਇਹ ਚੀਜ਼ਾਂ ਬੈਨ, ਤੁਹਾਡੇ ਘਰੋਂ ਵੀ ਗਾਇਬ ਹੋ ਜਾਣਗੀਆਂ ਇਹ ਚੀਜ਼ਾਂ, AMUL ਤੋਂ ਲੈ ਕੇ ਮਦਰ ਡੇਅਰੀ ਤਕ ਨੂੰ ਰਾਹਤ ਨਹੀਂ
35 ਹਜ਼ਾਰ ਕਰੋੜ ਤੋਂ ਵੱਧ ਕਰਜ਼ਾ ਨਹੀਂ ਚੁੱਕਾਂਗੇ, ਸਗੋਂ 36 ਹਜ਼ਾਰ ਕਰੋੜ ਦਾ ਕਰਜ਼ਾ ਵਾਪਸ ਵੀ ਕਰਾਂਗਾ, ਹਰਪਾਲ ਚੀਮਾ ਨੇ ਦੱਸੀ ਕਰਜ਼ੇ ਦੀ ਸੱਚਾਈ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਉਹ 35 ਹਜ਼ਾਰ ਕਰੋੜ ਤੋਂ ਵੱਧ ਕਰਜ਼ਾ ਨਹੀਂ ਚੁੱਕਣਗੇ ਜਦੋਂਕਿ ਉਹ 36 ਹਜ਼ਾਰ ਕਰੋੜ ਦਾ ਕਰਜ਼ਾ ਵਾਪਸ ਵੀ ਕਰਨਗੇ। ਉਨ੍ਹਾਂ ਸਪਸ਼ਟ ਕੀਤਾ ਕਿ ਲੰਘੇ ਤਿੰਨ ਮਹੀਨਿਆਂ ’ਚ ਅੱਠ ਹਜ਼ਾਰ ਕਰੋੜ ਦਾ ਕਰਜ਼ਾ ਚੁੱਕਿਆ ਹੈ ਜਦੋਂਕਿ 10,500 ਕਰੋੜ ਦਾ ਕਰਜ਼ਾ ਵਾਪਸ ਕੀਤਾ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰਾਂ ਨੂੰ ਘੇਰਿਆ। 35 ਹਜ਼ਾਰ ਕਰੋੜ ਤੋਂ ਵੱਧ ਕਰਜ਼ਾ ਨਹੀਂ ਚੁੱਕਾਂਗੇ, ਸਗੋਂ 36 ਹਜ਼ਾਰ ਕਰੋੜ ਦਾ ਕਰਜ਼ਾ ਵਾਪਸ ਵੀ ਕਰਾਂਗਾ, ਹਰਪਾਲ ਚੀਮਾ ਨੇ ਦੱਸੀ ਕਰਜ਼ੇ ਦੀ ਸੱਚਾਈ
PM MODI: ਪ੍ਰਧਾਨ ਮੰਤਰੀ ਮੋਦੀ ਫਿਰ ਲਾਉਣਗੇ ਪੰਜਾਬ ਦੀ ਗੇੜੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਪੰਜਾਬ ਫੇਰੀ ਲਾਉਣਗੇ। ਖਾਸ ਗੱਲ ਇਹ ਹੈ ਕਿ ਇਸ ਵਾਰ ਫਿਰ ਉਹ ਫਿਰੋਜ਼ਪੁਰ ਦਾ ਦੌਰਾ ਕਰਨਗੇ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਮੋਦੀ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਦਰਅਸਲ ਫਿਰੋਜ਼ਪੁਰ ਦਿਹਾਤੀ ਤੋਂ 'ਆਪ' ਵਿਧਾਇਕ ਰਜਨੀਸ਼ ਦਹੀਆ ਨੇ ਵਿਧਾਨ ਸਭਾ ਵਿੱਚ ਪੀਜੀਆਈ ਸੈਂਟਰ ਦਾ ਮੁੱਦਾ ਚੁੱਕਿਆ ਜਿਨ੍ਹਾਂ ਨੂੰ ਜਵਾਬ ਦਿੰਦੇ ਹੋਏ ਅਸ਼ਵਨੀ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਪਿਛਲੀ ਵਾਰ ਪੀਐਮ ਦੀ ਸੁੱਰਖਿਆ 'ਚ ਹੋਈ ਕੁਤਾਹੀ ਕਾਰਨ ਉਨ੍ਹਾਂ ਨੂੰ ਵਾਪਸ ਜਾਣਾ ਪਿਆ ਸੀ ਤੇ ਹੁਸੈਨੀਵਾਲਾ ਪਹੁੰਚੇ ਪੀਐਮ ਵਾਪਸ ਪਰਤ ਗਏ ਸਨ।
Agneepath Scheme: ਜੇ ਅਗਨੀਪੱਥ ਸਕੀਮ ਇੰਨੀ ਚੰਗੀ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ
ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜ ਵਿੱਚ ਭਰਤੀ ਦੀ ਨਵੀਂ ਅਗਨੀਪੱਥ ਸਕੀਮ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਜੇਕਰ ਇਹ ਸਕੀਮ ਇੰਨੀ ਚੰਗੀ ਹੈ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ 'ਚ ਅਗਨੀਪਥ ਸਕੀਮ ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਗਨੀਪਥ ਸਕੀਮ ਵਿਰੁੱਧ ਮਤਾ ਪਾਸ ਕੀਤਾ ਹੈ। ਇਸ 'ਚ ਉਨ੍ਹਾਂ ਕੇਂਦਰ ਸਰਕਾਰ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਇਹ ਸਕੀਮ ਇੰਨੀ ਚੰਗੀ ਹੈ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ।
Punjab News: ਚੋਰਾਂ ਦੇ ਹੌਸਲੇ ਬੁਲੰਦ! ਆਈਏਐਸ ਅਧਿਕਾਰੀ ਦੇ ਘਰੋਂ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ
ਪੰਜਾਬ 'ਚ ਇੱਕ IAS ਅਫਸਰ ਦੇ ਘਰ ਦਾ ਤਾਲਾ ਤੋੜ ਕੇ ਚੋਰਾਂ ਨੇ ਲੱਖਾਂ ਦੇ ਗਹਿਣੇ ਤੇ ਦੋ ਲੱਖ ਦੀ ਨਕਦੀ 'ਤੇ ਹੱਥ ਸਾਫ ਕਰ ਲਿਆ ਹੈ। ਮੰਗਲਵਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਸਾਕਸ਼ੀ ਸਾਹਨੀ ਦੇ ਸੈਕਟਰ 7 ਸਥਿਤ ਸਰਕਾਰੀ ਘਰ ਨੂੰ ਲੁੱਟ ਲਿਆ। ਸਾਹਨੀ ਇਸ ਸਮੇਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਹਨ। ਚੋਰਾਂ ਨੇ ਸਾਹਨੀ ਦੇ ਘਰੋਂ ਦੋ ਲੱਖ ਰੁਪਏ ਦੀ ਨਗਦੀ, ਦੋ ਜੋੜੇ ਸੋਨੇ ਦੀਆਂ ਵਾਲੀਆਂ, ਇੱਕ ਸੋਨੇ ਦੀ ਚੇਨ, ਇੱਕ ਡਾਇਮੰਡ ਈਅਰ ਸੈੱਟ, ਬਰੇਸਲੇਟ ਦਾ ਸੈੱਟ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ।
Gurmeet Ram Rahim: ਪੁਰਾਣੇ ਰੰਗ 'ਚ ਡੇਰਾ ਸਿਰਸਾ ਮੁਖੀ ਰਾਮ ਰਹੀਮ
ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim )17 ਜੂਨ ਤੋਂ ਪੈਰੋਲ 'ਤੇ ਬਾਹਰ ਆਇਆ ਹੈ। ਇੱਕ ਮਹੀਨੇ ਲਈ ਪੈਰੋਲ 'ਤੇ ਬਾਹਰ ਆਇਆ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ 'ਚ ਹੈ। ਇੱਥੇ ਉਹ ਫਿਰ ਤੋਂ ਆਪਣੇ ਪੁਰਾਣੇ ਰੰਗ 'ਚ ਨਜ਼ਰ ਆ ਰਿਹਾ ਹੈ। ਰਾਮ ਰਹੀਮ ਬਰਨਾਵਾ ਦੇ ਆਸ਼ਰਮ 'ਚ ਆਪਣੇ ਸਮਰਥਕਾਂ ਨਾਲ ਵਾਲੀਬਾਲ ਖੇਡਦੇ ਹੋਏ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਉਹ ਆਪਣੇ ਸਮਰਥਕਾਂ ਨੂੰ ਵੀ ਮਿਲ ਰਿਹਾ ਹੈ। ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਸੋਸ਼ਲ ਮੀਡੀਆ ਰਾਹੀਂ ਰੋਜ਼ਾਨਾ ਆਪਣੇ ਸਮਰਥਕਾਂ ਨੂੰ ਉਪਦੇਸ਼ ਦੇ ਰਿਹਾ ਹੈ, ਹੁਣ ਤੱਕ ਹਜ਼ਾਰਾਂ ਸਮਰਥਕ ਰਾਮ ਰਹੀਮ ਨੂੰ ਮਿਲ ਚੁੱਕੇ ਹਨ।
Agneepath Scheme: ਅਗਨੀਪਥ ਯੋਜਨਾ ਖਿਲਾਫ ਮਤੇ ਤੇ ਬੀਜੇਪੀ ਨੇ ਉਠਾਏ ਸਵਾਲ
ਫੌਜ ਦੀ ਭਰਤੀ ਦੀ ਅਗਨੀਪਥ ਯੋਜਨਾ ਖਿਲਾਫ ਮਤੇ ਬਾਰੇ ਬਹਿਸ ਵਿੱਚ ਸ਼ਾਮਲ ਹੁੰਦਿਆਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਇਸ ਪ੍ਰਸਤਾਵ ਦੇ ਮਾਹਿਰ ਨਹੀਂ ਹਾਂ। ਇਹ ਦੇਸ਼ ਤੇ ਫੌਜ ਦੀ ਸੁਰੱਖਿਆ ਨਾਲ ਜੁੜਿਆ ਮੁੱਦਾ ਹੈ। ਸਾਨੂੰ ਫੌਜ ਦੇ ਤਿੰਨਾਂ ਵਿੰਗਾਂ ਦੇ ਮੁਖੀਆਂ 'ਤੇ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਸਕੀਮ ਦੀ ਲੋੜ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਫੌਜ ਦੇ ਮਾਮਲੇ 'ਚ ਰਾਜਨੀਤੀ ਕਰਨ 'ਤੇ ਸਵਾਲ ਖੜ੍ਹੇ ਕੀਤੇ। ਸ਼ਰਮਾ ਨੇ ਕਿਹਾ ਕਿ ਜੇਕਰ ਯੂਪੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਵਿੱਚ ਪਹਿਲ ਦੇ ਰਹੀ ਹੈ ਤਾਂ ਪੰਜਾਬ ਅਜਿਹਾ ਕਿਉਂ ਨਹੀਂ ਕਰਦਾ। ਉਨ੍ਹਾਂ ਨੇ ਪ੍ਰਸਤਾਵ ਲਿਆਉਣ 'ਤੇ ਸਵਾਲ ਖੜ੍ਹੇ ਕੀਤੇ ਹਨ।