Punjab Breaking News LIVE: ਹਿਮਾਚਲ 'ਚ ਦਸਹਿਰਾ ਮਨਾਉਣਗੇ ਪੀਐਮ ਮੋਦੀ, 7 ਹੋਰ 'ਆਪ' ਵਿਧਾਇਕ ਖੋਲ੍ਹਣਗੇ 'ਆਪਰੇਸ਼ਨ ਲੌਟਸ' ਦਾ ਰਾਜ, ਦੋਹਰੇ ਸੰਵਿਧਾਨ ਦੇ ਮਾਮਲੇ 'ਚ ਅਕਾਲੀ ਦਲ ਨੂੰ ਝਟਕਾ, ਬੱਸ ਹਾਦਸੇ `ਚ ਹੁਣ ਤੱਕ 25 ਮੌਤਾਂ
Punjab Breaking News, 5 October 2022 LIVE Updates: ਹਿਮਾਚਲ 'ਚ ਦਸਹਿਰਾ ਮਨਾਉਣਗੇ ਪੀਐਮ ਮੋਦੀ, 7 ਹੋਰ 'ਆਪ' ਵਿਧਾਇਕ ਖੋਲ੍ਹਣਗੇ 'ਆਪਰੇਸ਼ਨ ਲੌਟਸ' ਦਾ ਰਾਜ, ਅਕਾਲੀ ਦਲ ਨੂੰ ਝਟਕਾ, ਬੱਸ ਹਾਦਸੇ `ਚ ਹੁਣ ਤੱਕ 25 ਮੌਤਾਂ
Dussehra Rath Yatra Kullu Latest Updates : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਦੁਸਹਿਰਾ ਰਥ ਯਾਤਰਾ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੀ ਮੌਜੂਦ ਸਨ।
: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਬੀਤੇ ਦਿਨ ਹਲਕੇ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ ਸੀ ,ਉਥੇ ਹੀ ਅੱਜ ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਅਤੇ ਉਸਦੇ ਇੱਕ ਸਾਥੀ ਨੂੰ ਬੁੱਲਟ ਮੋਟਰਸਾਈਕਲ 'ਤੇ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਬੱਚਿਆਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਵਾਲੇ ਅਧਿਆਪਕ ਤੋਂ ਹੈਰੋਇਨ ਬਰਾਮਦ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇੱਕ ਤਰੀਕ ਤੋਂ ਸੂਬੇ 'ਚ ਮਾਈਨਿੰਗ ਸ਼ੁਰੂ ਨਹੀਂ ਹੋ ਸਕੀ। ਇਸ ਲਈ ਲੋਕ ਅਜੇ ਵੀ ਪਹਿਲਾਂ ਦੀ ਤਰ੍ਹਾਂ ਮਹਿੰਗੇ ਭਾਅ ਰੇਤ ਖਰੀਦ ਰਹੇ ਹਨ। ਸ਼ਹਿਰ ਵਿੱਚ ਛੇ ਹਜਾਰ ਤੋਂ ਅੱਠ ਹਜਾਰ ਰੁਪਏ ਪ੍ਰਤੀ ਟਰਾਲੀ ਰੇਤ ਵਿਕ ਰਹੀ ਹੈ। ਰੇਤ ਦੇ ਕਾਰੋਬਾਰ ਨਾਲ ਜੁੜੇ ਲੋਕ ਹਾੜੇ ਕੱਢਣ ਲਈ ਮਜਬੂਰ ਹਨ। ਵਪਾਰੀਆਂ, ਟਰਾਲੀ ਚਾਲਕਾਂ, ਮਜਦੂਰਾਂ ਤੇ ਟਰਾਂਸਪੋਰਟਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।ਉਲਟਾ ਮਾਇਨਿੰਗ ਮੰਤਰੀ ਹਰਜੋਤ ਬੈਂਸ ਦੇ ਇੱਕ ਅਕਤੂਬਰ ਦੇ ਐਲਾਨ ਕਾਰਨ ਰੇਤ ਵਿਕ੍ਰੇਤਾਵਾਂ ਦਾ ਨੁਕਸਾਨ ਹੋਇਆ ਹੈ। ਲੋਕਾਂ ਨੇ ਇੱਕ ਅਕਤੂਬਰ ਕਰਕੇ ਇੱਕ ਹਫਤਾ ਪਹਿਲਾਂ ਤੇ ਪੰਜ ਦਿਨ ਬਾਅਦ ਤੱਕ ਇੰਤਜਾਰ ਕੀਤਾ ਕਿ ਸਸਤੀ ਹੋਣ 'ਤੇ ਹੀ ਰੇਤ ਖਰੀਦਣਗੇ ਪਰ ਅਜਿਹਾ ਨਹੀਂ ਹੋਇਆ ਜਿਸ ਕਰਕੇ 10-12 ਦਿਨ ਕੰਮ ਪ੍ਰਭਾਵਤ ਹੋਇਆ ਹੈ।
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿੱਚ 10 ਹਜ਼ਾਰ ਕਰੋੜ ਜੀਐਸਟੀ ਦਾ ਅੰਕੜਾ ਪਾਰ ਕੀਤਾ ਹੈ। ਸਰਕਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸੂਬੇ ਵੱਲੋਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਜੀਐਸਟੀ ਵਿੱਚ 22.6 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਪੰਜਾਬ ਸਰਕਾਰ ਨੇ ਆਪਣਾ ਵਿੱਤੀ ਰਿਪੋਰਟ ਕਾਰਡ ਉਸ ਵੇਲੇ ਜਨਤਾ ਸਾਹਮਣੇ ਰੱਖਿਆ ਹੈ ਜਦੋਂ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਖਜ਼ਾਨਾ ਖਾਲੀ ਹੋਣ ਦੇ ਦਾਅਵੇ ਕਰਕੇ ਘੇਰ ਰਹੀਆਂ ਹਨ।
ਭਾਰਤੀ ਫੌਜ ਦਾ ਇੱਕ ਚੀਤਾ ਹੈਲੀਕਾਪਟਰ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ। ਫੌਜ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਇਕ ਪਾਇਲਟ ਦੀ ਮੌਤ ਹੋ ਗਈ ਹੈ।
ਦੁਸਹਿਰੇ ਵਾਲੇ ਦਿਨ ਚੰਡੀਗੜ੍ਹ 'ਨੋ ਫਲਾਇੰਗ ਜ਼ੋਨ' ਹੋਵੇਗਾ। ਅੱਜ ਹਿਮਾਚਲ ਪ੍ਰਦੇਸ਼ ਵਿੱਚ ਵੀ.ਵੀ.ਆਈ.ਪੀ ਦਾ ਦੌਰਾ ਚੰਡੀਗੜ੍ਹ ਰਾਹੀਂ ਹੋਣਾ ਹੈ। ਹਾਲ ਹੀ ਵਿੱਚ ਡਰੋਨ ਆਦਿ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਰੁਝਾਨ ਸਾਹਮਣੇ ਆਇਆ ਹੈ। ਇਹ ਹੁਕਮ ਚੰਡੀਗੜ੍ਹ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀਐਮ) ਵਿਨੈ ਪ੍ਰਤਾਪ ਸਿੰਘ ਨੇ ਸਾਵਧਾਨੀ ਵਜੋਂ ਜਾਰੀ ਕੀਤੇ ਹਨ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਦੋਂਕਿ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ ਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਵਿੱਚ ਦਸਹਿਰਾ ਮਨਾਉਣਗੇ। ਉਹ ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਬਿਲਾਸਪੁਰ ਵਿੱਚ ਏਮਸ ਦਾ ਉਦਘਾਟਨ ਕਰਨਗੇ ਤੇ ਪ੍ਰਸਿੱਧ ‘ਕੁੱਲੂ ਦਸਹਿਰਾ’ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਵੀ ਸ਼ਿਰਕਤ ਕਰਨਗੇ। ਹਿਮਚਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਨੂੰ ਅਹਿਮ ਸਮਝਿਆ ਜਾ ਰਿਹਾ ਹੈ। ਇਸ ਦੌਰਾਨ ਪੀਐਮ ਮੋਦੀ ਵੱਡੇ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇਸ ਵਾਰ ਕਾਂਗਰਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਹਿਮਾਚਲ ਵਿੱਚ ਸਰਗਰਮ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹਿਮਾਚਲ ਦੇ ਕਈ ਦੌਰੇ ਕਰ ਚੁੱਕੇ ਹਨ।
ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀਆਂ ਨੇ ਆਬਕਾਰੀ ਨੀਤੀ ਨੂੰ ਗਲਤ ਦੱਸਦੇ ਹੋਏ ਮੰਤਰੀ ਨੂੰ ਫਾਈਲ ਵਾਪਸ ਭੇਜ ਦਿੱਤੀ ਹੈ। ਸਿਰਸਾ ਨੇ ਟਵਿੱਟਰ 'ਤੇ ਇਕ ਵੀਡੀਓ ਅਪਲੋਡ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਆਬਕਾਰੀ ਨੀਤੀ ਤਹਿਤ 10 ਫੀਸਦੀ ਕਮਿਸ਼ਨ ਤੈਅ ਕੀਤਾ ਗਿਆ ਹੈ।
ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਸ਼ਾਮ ਬਰਾਤੀਆਂ ਨਾਲ ਭਰੀ ਇੱਕ ਬੱਸ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਬੱਸ ਵਿੱਚ ਕਰੀਬ 45 ਤੋਂ 50 ਲੋਕ ਸਵਾਰ ਦੱਸੇ ਜਾਂਦੇ ਹਨ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਐਸਡੀਆਰਐਫ ਦੀਆਂ ਚਾਰ ਟੀਮਾਂ ਇੱਥੇ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਇਸ ਹਾਦਸੇ 'ਚ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਹੁਣ ਤੱਕ 21 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
ਪਿਛੋਕੜ
Punjab Breaking News, 5 October 2022 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਵਿੱਚ ਦਸਹਿਰਾ ਮਨਾਉਣਗੇ। ਉਹ ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਬਿਲਾਸਪੁਰ ਵਿੱਚ ਏਮਸ ਦਾ ਉਦਘਾਟਨ ਕਰਨਗੇ ਤੇ ਪ੍ਰਸਿੱਧ ‘ਕੁੱਲੂ ਦਸਹਿਰਾ’ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਵੀ ਸ਼ਿਰਕਤ ਕਰਨਗੇ। ਹਿਮਚਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਨੂੰ ਅਹਿਮ ਸਮਝਿਆ ਜਾ ਰਿਹਾ ਹੈ। ਇਸ ਦੌਰਾਨ ਪੀਐਮ ਮੋਦੀ ਵੱਡੇ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇਸ ਵਾਰ ਕਾਂਗਰਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਹਿਮਾਚਲ ਵਿੱਚ ਸਰਗਰਮ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹਿਮਾਚਲ ਦੇ ਕਈ ਦੌਰੇ ਕਰ ਚੁੱਕੇ ਹਨ। ਅੱਜ ਹਿਮਾਚਲ 'ਚ ਦਸਹਿਰਾ ਮਨਾਉਣਗੇ ਪੀਐਮ ਮੋਦੀ
ਵਿਜੀਲੈਂਸ AAP ਦੇ 7 ਹੋਰ ਵਿਧਾਇਕਾਂ ਦੇ ਬਿਆਨ ਕਰੇਗੀ ਦਰਜ
ਵਿਜੀਲੈਂਸ 'ਆਪਰੇਸ਼ਨ ਲੌਟਸ' ਰਾਹੀਂ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਦੇ ਮਾਮਲੇ 'ਚ 'ਆਪ' ਦੇ 7 ਹੋਰ ਵਿਧਾਇਕਾਂ ਦੇ ਬਿਆਨ ਦਰਜ ਕਰੇਗੀ।ਵਿਜੀਲੈਂਸ ਟੀਮ ਨੇ ਹੁਣ ਤੱਕ ਸਿਰਫ਼ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਦੇ ਹੀ ਬਿਆਨ ਦਰਜ ਕੀਤੇ ਹਨ। 'ਆਪ' ਵਿਧਾਇਕਾਂ ਨੇ ਡੀਜੀਪੀ ਗੌਰਵ ਯਾਦਵ ਨੂੰ ਕੀਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਪੈਸੇ ਦੀ ਪੇਸ਼ਕਸ਼ ਕੀਤੀ ਗਈ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਧਮਕੀ ਦਿੱਤੀ ਗਈ। ਵਿਜੀਲੈਂਸ AAP ਦੇ 7 ਹੋਰ ਵਿਧਾਇਕਾਂ ਦੇ ਬਿਆਨ ਕਰੇਗੀ ਦਰਜ
ਦੋਹਰੇ ਸੰਵਿਧਾਨ ਦੇ ਮਾਮਲੇ 'ਚ ਅਕਾਲੀ ਦਲ ਨੂੰ ਝਟਕਾ
ਦੋਹਰੇ ਸੰਵਿਧਾਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅਦਾਲਤ ਨੇ ਝਟਕਾ ਦਿੱਤਾ ਹੈ। ਅਕਾਲੀ ਦਲ ਨੇ ਪਟੀਸ਼ਨ ਦਾਇਰ ਕਰਕੇ ਇਹ ਮਾਮਲਾ ਹੁਸ਼ਿਆਰਪੁਰ ਤੋਂ ਦਿੱਲੀ ਤਬਦੀਲ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਇਹ ਮੰਗ ਠੁਕਰਾ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਇਸ ਕੇਸ ਦਾ ਨਿਬੇੜਾ ਜਲਦ ਹੋਣ ਦੀ ਉਮੀਦ ਹੈ। ਹੁਸ਼ਿਆਰਪੁਰ ਦੀ ਅਦਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਕਥਿਤ ਦੋਹਰਾ ਸੰਵਿਧਾਨ ਰੱਖ ਕੇ ਧੋਖਾਧੜੀ ਕਰਨ ਸਬੰਧੀ ਕੇਸ ਦਾ ਟਰਾਇਲ ਸ਼ੁਰੂ ਹੋ ਚੁੱਕਿਆ ਹੈ। ਪਾਰਟੀ ਦੇ ਸੀਨੀਅਰ ਆਗੂ ਪੇਸ਼ੀਆਂ ਵੀ ਭੁਗਤ ਰਹੇ ਹਨ ਪਰ ਇਸੇ ਦੌਰਾਨ ਪਾਰਟੀ ਵੱਲੋਂ ਅਦਾਲਤ ਵਿੱਚ ਇਹ ਅਰਜ਼ੀ ਦਿੱਤੀ ਗਈ ਕਿ ਕਿਉਂਕਿ ਪਾਰਟੀ ਦਾ ਮੁੱਖ ਦਫ਼ਤਰ ਦਿੱਲੀ ਹੈ, ਇਸ ਨਾਲ ਸਬੰਧਤ ਕੇਸ ਦੀ ਸੁਣਵਾਈ ਹੁਸ਼ਿਆਰਪੁਰ ’ਚ ਨਹੀਂ ਹੋ ਸਕਦੀ। ਦੋਹਰੇ ਸੰਵਿਧਾਨ ਦੇ ਮਾਮਲੇ 'ਚ ਅਕਾਲੀ ਦਲ ਨੂੰ ਝਟਕਾ
ਸਿੱਧੀ ਬਿਜਾਈ ਵਾਲੇ ਕਿਸਾਨਾਂ ਲਈ 13 ਕਰੋੜ ਜਾਰੀ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਦੋਂਕਿ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ ਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਪੰਜਾਬ ਅੰਦਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ। ਸਿੱਧੀ ਬਿਜਾਈ ਵਾਲੇ ਕਿਸਾਨਾਂ ਲਈ 13 ਕਰੋੜ ਜਾਰੀ
ਪੌੜੀ ਗੜ੍ਹਵਾਲ ਬੱਸ ਹਾਦਸੇ `ਚ ਹੁਣ ਤੱਕ 25 ਮੌਤਾਂ
ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਸ਼ਾਮ ਬਰਾਤੀਆਂ ਨਾਲ ਭਰੀ ਇੱਕ ਬੱਸ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਬੱਸ ਵਿੱਚ ਕਰੀਬ 45 ਤੋਂ 50 ਲੋਕ ਸਵਾਰ ਦੱਸੇ ਜਾਂਦੇ ਹਨ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਐਸਡੀਆਰਐਫ ਦੀਆਂ ਚਾਰ ਟੀਮਾਂ ਇੱਥੇ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਇਸ ਹਾਦਸੇ 'ਚ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਹੁਣ ਤੱਕ 21 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਪੌੜੀ ਗੜ੍ਹਵਾਲ ਬੱਸ ਹਾਦਸੇ `ਚ ਹੁਣ ਤੱਕ 25 ਮੌਤਾਂ
- - - - - - - - - Advertisement - - - - - - - - -