Punjab Breaking News LIVE: ਹਿਮਾਚਲ 'ਚ ਖਾਲਿਸਤਾਨੀ ਝੰਡੇ ਲੱਗਣ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ, ਦਿੱਲੀ ਤੱਕ ਛਿੜੀ ਸਿਆਸੀ ਜੰਗ, ਪੜ੍ਹੋ ਬ੍ਰੇਕਿੰਗ, ਤੇ ਲਾਈਵ ਅਪਡੇਟਸ
Punjab Breaking News, 8 May 2022 LIVE Updates: ਹਿਮਾਚਲ 'ਚ ਖਾਲਿਸਤਾਨੀ ਝੰਡੇ ਲੱਗਣ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ, ਦਿੱਲੀ ਤੱਕ ਛਿੜੀ ਸਿਆਸੀ ਜੰਗ, ਪੜ੍ਹੋ ਬ੍ਰੇਕਿੰਗ, ਤੇ ਲਾਈਵ ਅਪਡੇਟਸ...
ਇਸ ਤੋਂ ਪਹਿਲਾਂ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਨੇ 'ਏਬੀਪੀ ਨਿਊਜ਼' ਦੀ ਕਲਿੱਪ ਨੂੰ ਸਾਂਝਾ ਕਰਦੇ ਹੋਏ ਟਵੀਟ ਕੀਤਾ ਅਤੇ ਕਿਹਾ, "ਦੇਸ਼ ਮੇਰੀ ਚੇਤਾਵਨੀ ਨੂੰ ਯਾਦ ਰੱਖੇ। ਪੰਜਾਬ ਦੇ ਸਮੇਂ ਕਿਹਾ ਸੀ, ਉਸਦੀ ਹੁਣ ਦੂਜੇ ਸੂਬਿਆਂ 'ਤੇ ਨਜ਼ਰ ਹੈ। "ਮੈਂ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ, ਹੁਣ ਵੀ ਕਹਿ ਰਿਹਾ ਹਾਂ। ਦਰਅਸਲ ਪੰਜਾਬ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਬਾਰੇ ਖੁੱਲ੍ਹ ਕੇ ਕਿਹਾ ਸੀ ਕਿ ਉਹ ਵੱਖਰਾ ਖਾਲਿਸਤਾਨ ਦੇਸ਼ ਬਣਾਉਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਹੁਣ ਹਿਮਾਚਲ 'ਚ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਬਿਨਾਂ ਨਾਮ ਲਏ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ।
ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਦੇ ਤਪੋਵਨ ਸਥਿਤ ਵਿਧਾਨ ਸਭਾ ਸਿੱਧਬਾੜੀ ਦੇ ਮੁੱਖ ਦੁਆਰ 'ਤੇ ਐਤਵਾਰ ਸਵੇਰੇ ਖਾਲਿਸਤਾਨ ਦੇ ਕਾਲੇ ਝੰਡੇ ਦਿਖਾਈ ਦਿੱਤੇ। ਇਹ ਝੰਡੇ ਵਿਧਾਨ ਸਭਾ ਦੀ ਕੰਧ ਤੇ ਮੁੱਖ ਗੇਟ ਨਾਲ ਬੰਨ੍ਹੇ ਹੋਏ ਪਾਏ ਗਏ। ਇਸ ਦੇ ਨਾਲ ਹੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਇਸ 'ਤੇ ਟਿੱਪਣੀਆਂ ਕਰ ਰਹੀਆਂ ਹਨ। ਇਸੇ ਕੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਦੇਸ਼ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨ ਦੇ ਝੰਡੇ ਲਗਾਉਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ। ਇਹ ਸਾਡੇ ਦੇਸ਼ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਾਸ਼ੀਏ 'ਤੇ ਬੈਠੇ ਤੱਤਾਂ ਦੀ ਕਾਰਵਾਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਫਤਰ ਨੂੰ ਟੈਗ ਕਰਦੇ ਹੋਏ ਉਨ੍ਹਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਬਰਨਾਲਾ ਸ਼ਹਿਰ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਧਰਨਾ ਦੇ ਰਹੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਪੁਲਿਸ ਦੀ ਝੜਪ ਹੋ ਗਈ। ਇਸ ਝੜਪ ਵਿੱਚ ਕਈ ਬੇਰੁਜਗਾਰ ਅਧਿਆਪਕ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਕੁੱਟਮਾਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੀਟੀਆਈ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਤੋਂ ਬਾਅਦ ਕਈ ਅਧਿਆਪਕ ਸੜਕ 'ਤੇ ਹੀ ਬੇਹੋਸ਼ ਹੋ ਗਏ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਦੇ ਘਰ ਦੇ ਆਲੇ-ਦੁਆਲੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਗ੍ਰਿਫਤਾਰ ਅਧਿਆਪਕਾਂ ਨੇ ਕਿਹਾ ਕਿ ਆਪਣੇ ਆਪ ਨੂੰ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਧੱਕਾ ਕਰ ਰਹੀ ਹੈ।
ਪ੍ਰੀਤਪਾਲ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਤੇਜਿੰਦਰ ਬੱਗਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ। ਇਸ ਦੇ ਨਾਲ ਹੀ ਪ੍ਰੀਤਪਾਲ ਸਿੰਘ ਨੇ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ’ਤੇ ਰੋਕ ਉਤੇ ਖੁਸ਼ੀ ਪ੍ਰਗਟਾਈ ਹੈ। 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਕੇਜਰੀਵਾਲ ਦੇ ਝੂਠ ਦੀ ਹਾਰ ਹੋਈ। ਮੋਹਾਲੀ ਦੀ ਅਦਾਲਤ ਨੇ ਤੇਜਿੰਦਰ ਬੱਗਾ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਸਨ। ਬੱਗਾ ਦੇ ਪਿਤਾ ਪ੍ਰੀਤਪਾਲ ਬੱਗਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤੇਜਿੰਦਰ ਬੱਗਾ ਖਿਲਾਫ ਜ਼ਬਰਦਸਤੀ ਕਾਰਵਾਈ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਭਾਜਪਾ ਆਗੂ ਤੇਜਿੰਦਰ ਬੱਗਾ ਮਾਮਲੇ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਤੇਜਿੰਦਰ ਬੱਗਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਤੇਜਿੰਦਰ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਬੇਟੇ ਤੋਂ ਡਰਦੇ ਹਨ ਕਿਉਂਕਿ ਬੱਗਾ ਕੇਜਰੀਵਾਲ ਤੇ ਉਸ ਦੀ ਪਾਰਟੀ ਦੇ ਲੋਕਾਂ ਦੀਆਂ ਗਲਤ ਹਰਕਤਾਂ ਦਾ ਪਰਦਾਫਾਸ਼ ਕਰ ਰਿਹਾ ਹੈ।
ਧਰਮਸ਼ਾਲਾ ਵਿੱਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਭਵਨ ਦੇ ਬਾਹਰ ਖਾਲਿਸਤਾਨ ਪੱਖੀ ਝੰਡੇ ਲਗਾਏ ਜਾਣ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ 'ਤੇ ਸ਼ਬਦੀ ਵਾਰ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਪੂਰੀ ਭਾਜਪਾ ਇੱਕ ਗੁੰਡੇ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਲੱਗੀ ਹੈ ਤੇ ਖਾਲਿਸਤਾਨੀ ਉੱਥੇ ਝੰਡੇ ਲਾ ਕੇ ਚਲੇ ਗਏ। ਉਨ੍ਹਾਂ ਕਿਹਾ, ਜਿਹੜੀ ਸਰਕਾਰ ਵਿਧਾਨ ਸਭਾ ਨੂੰ ਨਹੀਂ ਬਚਾ ਸਕਦੀ, ਉਹ ਜਨਤਾ ਨੂੰ ਕਿਵੇਂ ਬਚਾਏਗੀ। ਇਹ ਮਾਮਲਾ ਹਿਮਾਚਲ ਪ੍ਰਦੇਸ਼ ਦੀ ਆਬਰੂ ਦਾ ਹੈ। ਇਹ ਦੇਸ਼ ਦੀ ਸੁਰੱਖਿਆ ਦਾ ਮਾਮਲਾ ਹੈ। ਭਾਜਪਾ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।
ਹਿਮਾਚਲ ਵਿੱਚ ਖਾਲਿਸਤਾਨ ਦੇ ਝੰਡੇ ਨੂੰ ਲੈ ਕੇ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਦੇਰ ਰਾਤ ਜਾਂ ਐਤਵਾਰ ਸਵੇਰੇ ਵਾਪਰੀ ਹੋਵੇਗੀ। ਕਾਂਗੜਾ ਦੇ ਐਸਪੀ ਕੁਸ਼ਲ ਸ਼ਰਮਾ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਦੇ ਗੇਟ ਤੋਂ ਖਾਲਿਸਤਾਨੀ ਝੰਡੇ ਹਟਾ ਦਿੱਤੇ ਹਨ। ਇਹ ਪੰਜਾਬ ਦੇ ਕੁਝ ਸੈਲਾਨੀਆਂ ਦਾ ਕਾਰਨਾਮਾ ਹੋ ਸਕਦਾ ਹੈ। ਅਸੀਂ ਅੱਜ ਹੀ ਇਸ 'ਤੇ ਕੇਸ ਦਰਜ ਕਰਾਂਗੇ।
ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ 'ਚ ਤਪੋਵਨ ਸਥਿਤ ਸਿੱਧਬਾੜੀ ਵਿਧਾਨ ਸਭਾ ਦੇ ਮੁੱਖ ਦੁਆਰ 'ਤੇ ਐਤਵਾਰ ਸਵੇਰੇ ਖਾਲਿਸਤਾਨ ਦੇ ਕਾਲੇ ਝੰਡੇ ਲੱਗੇ ਦੇਖੇ ਗਏ। ਇਹ ਝੰਡੇ ਵਿਧਾਨ ਸਭਾ ਦੀ ਕੰਧ ਅਤੇ ਮੁੱਖ ਗੇਟ ਨਾਲ ਬੰਨ੍ਹੇ ਹੋਏ ਪਾਏ ਗਏ ਸਨ। ਇਸ ਦੇ ਨਾਲ ਹੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਇਸ 'ਤੇ ਟਿੱਪਣੀਆਂ ਕਰ ਰਹੀਆਂ ਹਨ। ਇਸੇ ਕੜੀ 'ਚ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ, ਫਿਰ ਤੋਂ ਕਹਿ ਰਿਹਾ ਹਾਂ।
ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਸਵੇਰ ਦੀ ਸੈਰ 'ਤੇ ਨਿਕਲੇ ਲੋਕਾਂ ਨੇ ਵਿਧਾਨ ਸਭਾ ਦੇ ਗੇਟ ਤੇ ਚਾਰਦੀਵਾਰੀ 'ਤੇ ਖਾਲਿਸਤਾਨ ਦੇ ਝੰਡੇ ਵੇਖੇ ਜਿਸ ਤੋਂ ਬਾਅਦ ਪੁਲਿਸ ਨੂੰ ਇਤਲਾਹ ਕੀਤਾ ਗਿਆ। ਝੰਡਿਆਂ 'ਤੇ ਪੰਜਾਬੀ ਭਾਸ਼ਾ 'ਚ ਲਿਖਿਆ ਗਿਆ ਖਾਲਿਸਤਾਨ ਹੁਣ ਸੁਰੱਖਿਆ ਏਜੰਸੀਆਂ 'ਤੇ ਸਵਾਲ ਉੱਠ ਰਹੇ ਹਨ ਕਿ ਹਿਮਾਚਲ ਦੇ ਕਾਂਗੜਾ 'ਚ ਖਾਲਿਸਤਾਨੀਆਂ ਦੇ ਝੰਡੇ ਕਿਵੇਂ ਲਗਾਏ ਗਏ। ਸਵਾਲ ਇਹ ਵੀ ਉਠ ਰਿਹਾ ਹੈ ਕਿ ਵਿਧਾਨ ਸਭਾ ਚੌਂਕ ਵਿੱਚ ਸੀਸੀਟੀਵੀ ਕੈਮਰੇ ਕਿਉਂ ਨਹੀਂ ਹਨ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ 'ਚ ਖਾਲਿਸਤਾਨੀ ਝੰਡੇ ਮਿਲੇ ਹਨ। ਧਰਮਸ਼ਾਲਾ 'ਚ ਐਤਵਾਰ ਸਵੇਰੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਭਵਨ ਦੇ ਬਾਹਰ ਖਾਲਿਸਤਾਨੀ ਝੰਡੇ ਮਿਲੇ ਹਨ। ਇਹ ਝੰਡੇ ਵਿਧਾਨ ਸਭਾ ਦੀ ਕੰਧ ਅਤੇ ਮੁੱਖ ਗੇਟ ਦੇ ਨਾਲ ਬੰਨ੍ਹੇ ਹੋਏ ਪਾਏ ਗਏ ਹਨ। ਇਹਨਾਂ ਬੈਨਰਾਂ 'ਤੇ ਪੰਜਾਬੀ ਭਾਸ਼ਾ ਵਿੱਚ ਹਰੇ ਰੰਗਾਂ ਨਾਲ ਖਾਲਿਸਤਾਨ ਲਿਖਿਆ ਗਿਆ ਹੈ। ਕਾਂਗੜਾ ਦੇ ਐਸਪੀ ਕੁਸ਼ਲ ਸ਼ਰਮਾ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਦੇ ਗੇਟ ਤੋਂ ਖਾਲਿਸਤਾਨੀ ਝੰਡੇ ਹਟਾ ਦਿੱਤੇ ਹਨ। ਇਹ ਪੰਜਾਬ ਦੇ ਕੁਝ ਸੈਲਾਨੀਆਂ ਦਾ ਕਾਰਨਾਮਾ ਹੋ ਸਕਦਾ ਹੈ। ਅਸੀਂ ਅੱਜ ਹੀ ਇਸ 'ਤੇ ਕੇਸ ਦਰਜ ਕਰਾਂਗੇ।
ਪਿਛੋਕੜ
Punjab Breaking News, 8 May 2022 LIVE Updates: ਪੰਜਾਬ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ 'ਚ ਖਾਲਿਸਤਾਨੀ ਝੰਡੇ ਮਿਲੇ ਹਨ। ਧਰਮਸ਼ਾਲਾ 'ਚ ਐਤਵਾਰ ਸਵੇਰੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਭਵਨ ਦੇ ਬਾਹਰ ਖਾਲਿਸਤਾਨੀ ਝੰਡੇ ਮਿਲੇ ਹਨ। ਇਹ ਝੰਡੇ ਵਿਧਾਨ ਸਭਾ ਦੀ ਕੰਧ ਅਤੇ ਮੁੱਖ ਗੇਟ ਦੇ ਨਾਲ ਬੰਨ੍ਹੇ ਹੋਏ ਪਾਏ ਗਏ ਹਨ। ਇਹਨਾਂ ਬੈਨਰਾਂ 'ਤੇ ਪੰਜਾਬੀ ਭਾਸ਼ਾ ਵਿੱਚ ਹਰੇ ਰੰਗਾਂ ਨਾਲ ਖਾਲਿਸਤਾਨ ਲਿਖਿਆ ਗਿਆ ਹੈ। ਕਾਂਗੜਾ ਦੇ ਐਸਪੀ ਕੁਸ਼ਲ ਸ਼ਰਮਾ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਦੇ ਗੇਟ ਤੋਂ ਖਾਲਿਸਤਾਨੀ ਝੰਡੇ ਹਟਾ ਦਿੱਤੇ ਹਨ। ਇਹ ਪੰਜਾਬ ਦੇ ਕੁਝ ਸੈਲਾਨੀਆਂ ਦਾ ਕਾਰਨਾਮਾ ਹੋ ਸਕਦਾ ਹੈ। ਅਸੀਂ ਅੱਜ ਹੀ ਇਸ 'ਤੇ ਕੇਸ ਦਰਜ ਕਰਾਂਗੇ।ਧਰਮਸ਼ਾਲਾ ਵਿਧਾਨ ਸਭਾ ਭਵਨ ਦੇ ਗੇਟ 'ਤੇ ਲੱਗੇ ਮਿਲੇ ਖਾਲਿਸਤਾਨ ਦੇ ਝੰਡੇ, ਪੁਲਿਸ ਨੇ ਕਿਹਾ- ਪੰਜਾਬ ਸੈਲਾਨੀਆਂ ਦਾ ਹੋ ਸਕਦਾ ਹੈ ਹੱਥ
ਮੌਸਮ ਵਿਭਾਗ ਦਾ ਅਲਰਟ! 125 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਆਏਗਾ ਤੂਫਾਨ, ਇਨ੍ਹਾਂ ਸੂਬਿਆਂ 'ਚ ਹੋ ਸਕਦੀ ਤੇਜ਼ ਬਾਰਸ਼
ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਦਾ ਖੇਤਰ ਅੱਜ ਯਾਨੀ ਐਤਵਾਰ ਨੂੰ ਚੱਕਰਵਾਤੀ ਤੂਫ਼ਾਨ ਵਿੱਚ ਬਦਲ ਜਾਵੇਗਾ। ਇਸ ਤੂਫਾਨ ਨੂੰ ਅਸਾਨੀ ਦਾ ਨਾਂ ਦਿੱਤਾ ਗਿਆ ਹੈ। ਇਸ ਸਾਲ ਪ੍ਰੀ-ਮਾਨਸੂਨ ਸੀਜ਼ਨ 'ਚ ਬਣਨ ਵਾਲਾ ਇਹ ਪਹਿਲਾ ਤੂਫਾਨ ਹੈ। ਪੂਰਬੀ-ਮੱਧ ਬੰਗਾਲ ਦੀ ਖਾੜੀ 'ਤੇ ਚੱਕਰਵਾਤੀ ਤੂਫਾਨ ਵਿੱਚ ਤੀਬਰ ਹੋਣ ਤੇ ਉੱਤਰ-ਪੂਰਬ ਵੱਲ ਵਧਣ ਤੇ 10 ਮਈ ਤੱਕ ਉੱਤਰੀ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟਾਂ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਲਰਟ! 125 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਆਏਗਾ ਤੂਫਾਨ, ਇਨ੍ਹਾਂ ਸੂਬਿਆਂ 'ਚ ਹੋ ਸਕਦੀ ਤੇਜ਼ ਬਾਰਸ਼
ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਕੱਢ ਕੇ ਵਿਖਾਓ! ਕੈਪਟਨ ਦੀ ਪਾਰਟੀ ਦੀ ਕਾਂਗਰਸ ਨੂੰ ਚੁਣੌਤੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਲੈ ਕੇ ਪੰਜਾਬ ਵਿੱਚ ਵਿਵਾਦ ਵਧ ਗਿਆ ਹੈ। ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐਲਸੀ) ਨੇ ਕਾਂਗਰਸ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਖ਼ਿਲਾਫ਼ ਕਾਰਵਾਈ ਕਰ ਕੇ ਦਿਖਾਓ। ਇਹ ਚੁਣੌਤੀ ਉਦੋਂ ਦਿੱਤੀ ਗਈ ਜਦੋਂ ਕਾਂਗਰਸ ਦੇ ਨਵੇਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਨੀਤ ਹੁਣ ਕਾਂਗਰਸ ਵਿੱਚ ਨਹੀਂ। ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਨਾਂ ਦੀ ਨਵੀਂ ਪਾਰਟੀ ਬਣਾਈ। ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਕੱਢ ਕੇ ਵਿਖਾਓ! ਕੈਪਟਨ ਦੀ ਪਾਰਟੀ ਦੀ ਕਾਂਗਰਸ ਨੂੰ ਚੁਣੌਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਫੌਜੀ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ
ਪੰਜਾਬ ਸਰਕਾਰ ਨੇ ਅਰੁਣਾਚਲ ਵਿੱਚ ਸ਼ਹੀਦ ਹੋਏ ਪੰਜਾਬੀ ਜਵਾਨ ਨੂੰ ਇੱਕ ਕਰੋੜ ਰੁਪਏ ਦੀ ਸਹਾਇਤੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਰੁਣਾਚਲ ਵਿੱਚ ਪੈਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ 'ਚ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਸੀਂ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਦੀ ਤਰਜ਼ ਉੱਪਰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਫੈਸਲਾ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਫੌਜੀ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ
- - - - - - - - - Advertisement - - - - - - - - -