Punjab Breaking News LIVE: ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚੀ ਪੁਲਿਸ, ਪੰਜਾਬ 'ਚ ਮਿਲੇਗੀ ਸਸਤੀ ਸ਼ਰਾਬ, ਮੁੜ ਵਧਣ ਲੱਗੇ ਕੋਰੋਨਾ ਕੇਸ, ਪੜ੍ਹੋ ਵੱਡੀਆਂ ਖਬਰਾਂ
Punjab Breaking News, 9 June 2022 LIVE Updates: ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚੀ ਪੁਲਿਸ, ਪੰਜਾਬ 'ਚ ਮਿਲੇਗੀ ਸਸਤੀ ਸ਼ਰਾਬ, ਮੁੜ ਵਧਣ ਲੱਗੇ ਕੋਰੋਨਾ ਕੇਸ, ਪੜ੍ਹੋ ਵੱਡੀਆਂ ਖਬਰਾਂ...
ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐਨਸੀਆਰ ਤੇ ਉੱਤਰ ਪੱਛਮੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹਫਤੇ ਦੇ ਅੰਤ ਵਿੱਚ ਕੁਝ ਡਿਗਰੀ ਹੇਠਾਂ ਆ ਜਾਵੇਗਾ ਪਰ 15 ਜੂਨ ਤੱਕ ਕੋਈ ਵੱਡੀ ਰਾਹਤ ਦੀ ਸੰਭਾਵਨਾ ਨਹੀਂ। ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ 11-12 ਜੂਨ ਨੂੰ ਤਾਪਮਾਨ ਕੁਝ ਘਟੇਗਾ ਪਰ 15 ਜੂਨ ਤੱਕ ਵੱਡੀ ਰਾਹਤ ਦੀ ਉਮੀਦ ਨਹੀਂ ਹੈ। ਹਫਤੇ ਦੇ ਅੰਤ ਤੱਕ ਬੱਦਲ ਛਾਏ ਰਹਿਣਗੇ ਪਰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ।
ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਐਕਸਾਈਜ਼ ਪਾਲਿਸੀ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਇਹ ਨਵੀਂ ਪਾਲਿਸੀ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨੇ ਬਣਾਈ ਹੈ। ਦੇਸ਼ ਦੇ ਵੱਡੇ ਠੇਕੇਦਾਰਾਂ ਨੂੰ ਸ਼ਰਾਬ ਦਾ ਕਾਰੋਬਾਰ ਦੇਣ ਸਬੰਧੀ ਇਹ ਪਾਲਿਸੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਊਥ ਇੰਡੀਆ ਤੋਂ ਵੱਡੇ ਸ਼ਰਾਬ ਕਾਰੋਬਾਰੀ ਇਸ ਪਾਲਿਸੀ ਦਾ ਹਿੱਸਾ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀਆਂ ਦੇ ਨਾ ਫੜੇ ਜਾਣ ਤੇ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਦੋਸ਼ੀ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਹੈ। ਉਨ੍ਹਾਂ ਅਪੀਲ ਵੀ ਕੀਤੀ ਕਿ ਪੰਜਾਬ ਸਰਕਾਰ ਡਰਾਮੇ ਨਾ ਕਰੇ ਜਲਦੀ ਤੋਂ ਜਲਦੀ ਮੁੱਖ ਦੋਸ਼ੀਆਂ ਨੂੰ ਫੜ ਕੇ ਕਟਹਿਰੇ ਚ ਖੜ੍ਹਾ ਕਰੇ।
ਭਾਰਤੀ ਚੋਣ ਕਮਿਸ਼ਨ (ECI) ਨੇ ਦੇਸ਼ ਵਿੱਚ 16ਵੀਂ ਰਾਸ਼ਟਰਪਤੀ ਚੋਣ (Presidential Election 2022) ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਮੁਤਾਬਕ ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਇਸ ਸਬੰਧੀ ਨੋਟੀਫਿਕੇਸ਼ਨ 15 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦੀ ਆਖਰੀ ਮਿਤੀ 29 ਜੂਨ ਹੈ। 18 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨਾਮਜ਼ਦਗੀਆਂ ਦੀ ਆਖਰੀ ਤਰੀਕ 29 ਜੂਨ ਤੱਕ ਹੈ, ਫਿਰ 18 ਜੁਲਾਈ ਨੂੰ ਵੋਟਿੰਗ ਹੋਵੇਗੀ। ਜਦਕਿ ਨਤੀਜੇ 21 ਜੁਲਾਈ ਨੂੰ ਆਉਣਗੇ।
ਕਾਂਗਰਸ ਪਾਰਟੀ ਵੱਲੋਂ ਰਿਹਾਇਸ਼ ਦੇ ਬਾਹਰ ਦਿੱਤੇ ਗਏ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੀ ਆਲੋਚਨਾ ਕਰਦਿਆਂ ਟਵੀਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ-ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਲਾਈ ਬੈਠੇ ਹਨ। ਮੁੱਖ ਮੰਤਰੀ ਮਾਨ ਨੇ ਕਾਂਗਰਸ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ, ਇਸ ਗੱਲ ਦਾ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ? ਦਰਅਸਲ 'ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਾ ਕਾਂਗਰਸ ਵਿਰੋਧ ਕਰ ਰਹੀ ਹੈ।
ਪੰਜਾਬ ਦਾ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਕਰਨ ਜਾ ਰਿਹਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਪਰ 15 ਜੂਨ ਤੋਂ ਇਸ ਦੀ ਬੁਕਿੰਗ http://www.punbusonline.com/ ਤੇ http://www.pepsuonline.com 'ਤੇ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ 16 ਜੂਨ ਤੋਂ ਦਿੱਲੀ ਤੋਂ ਪੰਜਾਬ ਲਈ ਬੱਸਾਂ ਰਵਾਨਾ ਹੋਣਗੀਆਂ। ਪਨਬਸ ਦੀ ਵੈੱਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਤੋਂ 1, 6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਜਲੰਧਰ ਤੇ ਲੁਧਿਆਣਾ ਲਈ ਚੱਲਣ ਵਾਲੀਆਂ ਬੱਸਾਂ ਤੇ ਜਲੰਧਰ ਤੋਂ ਚੱਲਣ ਵਾਲੀਆਂ ਬੱਸਾਂ ਲੁਧਿਆਣਾ ਵਿਖੇ ਰੁਕਣਗੀਆਂ। ਇਸ ਦੇ ਨਾਲ ਹੀ ਇਨ੍ਹਾਂ ਬੱਸਾਂ ਦਾ ਸਮਾਂ ਅੰਤਰਰਾਸ਼ਟਰੀ ਉਡਾਣਾਂ ਦੇ ਹਿਸਾਬ ਨਾਲ ਤਿਆਰ ਕੀਤਾ ਗਿਆ ਹੈ।
ਪਾਕਿਸਤਾਨ ਸਥਿਤ ਇਤਿਹਾਸਿਕ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਸ਼ਰਧਾਲੂਆਂ ਪਾਸੋਂ ਦਰਸ਼ਨ ਕਰਨ ਦੀ ਫ਼ੀਸ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਪਾਕਿਸਤਾਨ ਵਾਲੇ ਪਾਸੇ ਦਰਸ਼ਨ ਕਰਨ ਲਈ ਜਾਣ ਵਾਲੇ ਲੋਕਾਂ ਪਾਸੋਂ 200 ਰੁਪਏ ਪਾਕਿਸਤਾਨੀ ਕਰੰਸੀ ਵਿੱਚ ਲਏ ਜਾਂਦੇ ਸਨ ਜੋ ਹੁਣ ਵਧਾ ਕੇ ਡਬਲ 400 ਕਰ ਦਿੱਤੇ ਗਏ ਹਨ। ਇਸ ਨੂੰ ਲੈ ਕੇ ਜਿੱਥੇ ਸਿੱਖ ਸੰਸਥਾਵਾਂ ਭਾਰੀ ਵਿਰੋਧ ਕਰ ਰਹੀਆਂ ਹਨ, ਉੱਥੇ ਹੀ ਪਾਕਿਸਤਾਨ ਦੀ ਅਵਾਮ ਵੱਲੋਂ ਵੀ ਇਸ ਗੱਲ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਤੇ ਜ਼ੋਰ ਪਾਇਆ ਜਾ ਰਿਹਾ ਹੈ ਕਿ ਇਹ ਹੁਕਮ ਤੁਰੰਤ ਵਾਪਸ ਲਏ ਜਾਣ।
ਰਾਸ਼ਟਰਪਤੀ ਚੋਣ ਦੀ ਤਾਰੀਕ ਦਾ ਅੱਜ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਦੁਪਹਿਰ 3 ਵਜੇ ਐਲਾਨ ਕੀਤਾ ਜਾਵੇਗਾ। ਸੰਵਿਧਾਨ ਦੇ ਅਨੁਛੇਦ 62 ਦਾ ਹਵਾਲਾ ਦਿੰਦੇ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ ਅਤੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਚੋਣ ਇਸ ਤੋਂ ਪਹਿਲਾਂ ਸਮਾਪਤ ਹੋ ਜਾਣੀ ਚਾਹੀਦੀ ਹੈ। ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਤੋਂ ਇਲਾਵਾ ਸਾਰੇ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੁਣੇ ਗਏ ਮੈਂਬਰ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਰਾਸ਼ਟਰਪਤੀ ਚੋਣ ਵਿੱਚ ਵੋਟ ਪਾ ਸਕਦੇ ਹਨ। ਰਾਜ ਸਭਾ, ਲੋਕ ਸਭਾ ਜਾਂ ਵਿਧਾਨ ਸਭਾਵਾਂ ਦੇ ਨਾਮਜ਼ਦ ਮੈਂਬਰਾਂ ਨੂੰ ਰਾਸ਼ਟਰਪਤੀ ਚੋਣਾਂ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਇਸੇ ਤਰ੍ਹਾਂ ਰਾਜਾਂ ਦੀਆਂ ਵਿਧਾਨ ਪ੍ਰੀਸ਼ਦਾਂ ਦੇ ਮੈਂਬਰਾਂ ਨੂੰ ਵੀ ਰਾਸ਼ਟਰਪਤੀ ਚੋਣ ਵਿੱਚ ਹਿੱਸਾ ਲੈਣ ਦਾ ਅਧਿਕਾਰ ਨਹੀਂ ਹੈ।
ਮੁੱਖ ਮੰਤਰੀ ਦਫ਼ਤਰ ਅੰਦਰ ਧਰਨਾ ਦੇ ਰਹੇ ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਸਣੇ ਹੋਰ ਕਾਂਗਰਸੀ ਲੀਡਰ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ।
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਘਿਰੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ 'ਤੇ ਹੋਈ FIR ਨੂੰ ਕਾਂਗਰਸ ਸਿਆਸੀ ਬਦਲਾਖੋਰੀ ਦੱਸ ਰਹੀ ਹੈ। ਇਸੇ ਸਿਲਸਿਲੇ 'ਚ ਅੱਜ ਬਿਨ੍ਹਾਂ ਟਾਇਮ ਲਏ ਮੁੱਖ ਮੰਤਰੀ ਮਾਨ ਨੂੰ ਮਿਲਣ ਪਹੁੰਚੇ ਕਾਂਗਰਸੀਆਂ ਨੂੰ ਸੀਐਮ ਮਾਨ ਨਹੀਂ ਮਿਲੇ। ਮੁੱਖ ਮੰਤਰੀ ਨੇ ਕੱਲ੍ਹ 1 ਵਜੇ ਮਿਲਣ ਦਾ ਸਮਾਂ ਦਿੱਤਾ ਹੈ ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ CMO ਦਫ਼ਤਰ 'ਚ ਧਰਨੇ 'ਤੇ ਬੈਠ ਗਏ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੋਈ ਮਿਲਣ ਦਾ ਤਰੀਕਾ ਨਹੀਂ। ਉਨ੍ਹਾਂ ਨੂੰ ਸਮਾਂ ਲੈ ਕੇ ਆਉਣਾ ਚਾਹੀਦਾ ਹੈ।
ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਪਿਛਲੇ ਦੋ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 40 ਫੀਸਦੀ ਵਧ ਰਹੀ ਹੈ। ਜਿੱਥੇ ਕੱਲ੍ਹ 5233 ਨਵੇਂ ਮਾਮਲੇ ਸਾਹਮਣੇ ਆਏ ਸਨ, ਅੱਜ 7240 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 7240 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ 32 ਹਜ਼ਾਰ 490 ਹੋ ਗਈ ਹੈ। ਦੱਸ ਦਈਏ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਸੀ ਪਰ ਬੁੱਧਵਾਰ ਨੂੰ 93 ਦਿਨਾਂ ਬਾਅਦ ਇੱਕ ਦਿਨ ਵਿੱਚ ਪੰਜ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਅੱਜ ਇਹ ਅੰਕੜਾ ਸੱਤ ਹਜ਼ਾਰ ਨੂੰ ਪਾਰ ਕਰ ਗਿਆ ਹੈ।
ਪਿਛੋਕੜ
Punjab Breaking News, 9 June 2022 LIVE Updates: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਦੇਸ਼ ਦੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੀ ਸ਼ਾਮਤ ਆ ਗਈ ਹੈ। ਮੂਸੇਵਾਲਾ ਦੇ ਕਤਲ ਮਗਰੋਂ ਲੋਕਾਂ ਵਿੱਚ ਵਧੇ ਰੋਹ ਨੂੰ ਵੇਖਦਿਆਂ ਪੁਲਿਸ ਗੈਂਗਸਟਰਾਂ ਨੂੰ ਫੜਨ ਲਈ ਦਿਨ-ਰਾਤ ਲੱਗੀ ਹੋਈ ਹੈ। ਹੁਣ ਪੁਲਿਸ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਤੇ ਉਨ੍ਹਾਂ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ਨੂੰ ਵੀ ਦਬੋਚਣ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ ਪੁਲਿਸ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਵਾਪਸ ਲਿਆਏਗੀ ਤੇ ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ 'ਤੇ ਵੀ ਸ਼ਿਕੰਜਾ ਕੱਸੇਗੀ। ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਗੈਂਗਸਟਰਾਂ ਦੀ ਸ਼ਾਮਤ! ਗੋਲਡੀ ਬਰਾੜ ਨੂੰ ਕੈਨੇਡਾ ਤੋਂ ਦਬੋਚੇਗੀ ਪੁਲਿਸ, ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ 'ਤੇ ਸ਼ਿਕੰਜਾ
Musewala Murder Case: ਜੇਕਰ CBI ਮੰਨ ਲੈਂਦੀ ਪੁਲਿਸ ਦੀ ਇਹ ਸਿਫਾਰਸ਼ ਤਾਂ ਸ਼ਾਇਦ ਜਿੰਦਾ ਹੁੰਦੇ ਸਿੱਧੂ ਮੂਸੇਵਾਲਾ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਹੁਣ ਇਸ ਮਾਮਲੇ 'ਚ ਪੁਲਿਸ ਨੇ ਇੱਕ ਹੋਰ ਸ਼ਾਰਪ ਸ਼ੂਟਰ ਕੇਸ਼ਵ ਤੇ ਉਸ ਦੇ ਸਾਥੀ ਚੇਤਨ ਨੂੰ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੇਸ਼ਵ ਨੂੰ ਰੇਕੀ ਕਰਨ ਵਾਲੇ ਕੇਕੜਾ ਨਾਲ ਦੇਖਿਆ ਗਿਆ ਸੀ। ਕੇਸ਼ਵ 'ਤੇ ਕਤਲ ਕੇਸ 'ਚ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਨੂੰ ਵੀ ਪੁਣੇ ਤੋਂ ਫੜਿਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਜੇਕਰ ਸੀਬੀਆਈ ਉਨ੍ਹਾਂ ਦੀ ਮੰਗ ਮੰਨ ਲੈਂਦੀ ਤਾਂ ਮੂਸੇਵਾਲਾ ਕਤਲ ਕਾਂਡ ਨੂੰ ਰੋਕਿਆ ਜਾ ਸਕਦਾ ਸੀ। Musewala Murder Case: ਜੇਕਰ CBI ਮੰਨ ਲੈਂਦੀ ਪੁਲਿਸ ਦੀ ਇਹ ਸਿਫਾਰਸ਼ ਤਾਂ ਸ਼ਾਇਦ ਜਿੰਦਾ ਹੁੰਦੇ ਸਿੱਧੂ ਮੂਸੇਵਾਲਾ
ਪੁਲਿਸ ਨੇ ਮੁਹਾਲੀ 'ਚੋਂ ਚੁੱਕੇ 7 ਸ਼ੱਕੀ ਨੌਜਵਾਨ, ਜਲਵਾਯੂ ਟਾਵਰ ਇਲਾਕੇ 'ਚ ਛਾਪੇਮਾਰੀ
ਮੁਹਾਲੀ ਪੁਲਿਸ ਨੇ ਜਲਵਾਯੂ ਟਾਵਰ ਇਲਾਕੇ 'ਚ ਅਚਾਨਕ ਰੇਡ ਮਾਰੀ ਹੈ। ਪੁਲਿਸ ਨੇ ਇਸ ਦੌਰਾਨ 7 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ। ਸੂਤਰਾਂ ਮੁਤਾਬਕ ਹਿਰਾਸਤ 'ਚ ਲਏ ਨੌਜਵਾਨਾਂ ਵਿੱਚੋਂ ਇਕ ਨੌਜਵਾਨ ਮੂਸੇਵਾਲਾ ਕਤਲ ਕਾਂਡ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਵੱਡੀ ਲੀਡ ਮਿਲੀ ਹੈ। ਹਾਲਾਂਕਿ ADGP ਮੁਹਾਲੀ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਦੱਸਿਆ ਕਿ ਕੁੱਝ ਲੋਕ ਬਿਨ੍ਹਾ ਵੈਰੀਫਿਕੇਸ਼ਨ ਇੱਥੇ ਰਹਿੰਦੇ ਹਨ ਜਿਸ ਦਾ ਕੁਝ ਐਂਟੀ ਸੋਸ਼ਲ ਐਲੀਮੈਂਟ ਵੀ ਫਾਇਦਾ ਲੈਂਦੇ ਹਨ। ਪੁਲਿਸ ਨੇ ਮੁਹਾਲੀ 'ਚੋਂ ਚੁੱਕੇ 7 ਸ਼ੱਕੀ ਨੌਜਵਾਨ, ਜਲਵਾਯੂ ਟਾਵਰ ਇਲਾਕੇ 'ਚ ਛਾਪੇਮਾਰੀ
ਪਿਆਕੜਾਂ ਦੀਆਂ ਲੱਗਣੀਆਂ ਮੌਜਾਂ! ਪੰਜਾਬ 'ਚ ਹਰਿਆਣਾ ਨਾਲੋਂ ਸਸਤੀ ਸ਼ਰਾਬ, ਚੰਡੀਗੜ੍ਹ ਨਾਲੋਂ ਸਸਤੀ ਮਿਲੇਗੀ ਬੀਅਰ
ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੀ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ 2022-23 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ 'ਚ ਹਰਿਆਣਾ ਨਾਲੋਂ ਸਸਤੀ ਸ਼ਰਾਬ ਮਿਲੇਗੀ। ਇਸ ਦੇ ਨਾਲ ਹੀ ਬੀਅਰ ਦੇ ਰੇਟ ਵੀ ਚੰਡੀਗੜ੍ਹ ਨਾਲੋਂ ਘੱਟ ਹੋਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ ਚੰਡੀਗੜ੍ਹ ਦੇ ਬਰਾਬਰ ਰੇਟ 'ਤੇ ਹੀ ਸ਼ਰਾਬ ਮਿਲੇਗੀ। ਇਹ ਨੀਤੀ 1 ਜੁਲਾਈ 2022 ਤੋਂ ਲਾਗੂ ਹੋਵੇਗੀ। ਇਸ ਦੇ ਨਾਲ ਹੀ ਪਿਛਲੀ ਕਾਂਗਰਸ ਸਰਕਾਰ ਦੀ ਲਾਇਸੈਂਸ ਪ੍ਰਣਾਲੀ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਸਰਕਾਰ ਇਸ ਦਾ ਟੈਂਡਰ ਲਵੇਗੀ। ਹਾਲਾਂਕਿ ਇਸ ਫੈਸਲੇ ਤੋਂ ਛੋਟੇ ਠੇਕੇਦਾਰ ਬਾਹਰ ਹੋ ਜਾਣਗੇ। ਪਿਆਕੜਾਂ ਦੀਆਂ ਲੱਗਣੀਆਂ ਮੌਜਾਂ! ਪੰਜਾਬ 'ਚ ਹਰਿਆਣਾ ਨਾਲੋਂ ਸਸਤੀ ਸ਼ਰਾਬ, ਚੰਡੀਗੜ੍ਹ ਨਾਲੋਂ ਸਸਤੀ ਮਿਲੇਗੀ ਬੀਅਰ
- - - - - - - - - Advertisement - - - - - - - - -