Punjab Breaking News LIVE: ਪੰਜਾਬ 'ਚ ਨਸ਼ਿਆਂ ਖਿਲਾਫ ਐਕਸ਼ਨ ਪਲਾਨ ਤਿਆਰ, ਸੀਐਮ ਭਗਵੰਤ ਮਾਨ ਨੂੰ ਮਿਲਣਗੇ ਨਵਜੋਤ ਸਿੱਧੂ, ਰਾਜਾ ਵੜਿੰਗ ਦਿੱਲੀ ਜਾਣਗੇ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ

Punjab Breaking News, 9 May 2022 LIVE Updates: ਪੰਜਾਬ 'ਚ ਨਸ਼ਿਆਂ ਖਿਲਾਫ ਐਕਸ਼ਨ ਪਲਾਨ ਤਿਆਰ, ਸੀਐਮ ਭਗਵੰਤ ਮਾਨ ਨੂੰ ਮਿਲਣਗੇ ਨਵਜੋਤ ਸਿੱਧੂ, ਰਾਜਾ ਵੜਿੰਗ ਦਿੱਲੀ ਜਾਣਗੇ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ

ਏਬੀਪੀ ਸਾਂਝਾ Last Updated: 09 May 2022 04:17 PM
ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਦਿੱਤਾ ਅਸਤੀਫਾ

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਕਦਮ ਅੰਤ੍ਰਿਮ ਸਰਕਾਰ ਬਣਾਉਣ ਦੀ ਵਿਰੋਧੀ ਧਿਰ ਦੀ ਮੰਗ ਅੱਗੇ ਝੁਕਦੇ ਹੋਏ ਚੁੱਕਿਆ ਹੈ। ਇਸ ਦੌਰਾਨ ਚੱਲ ਰਹੀਆਂ ਹਿੰਸਕ ਝੜਪਾਂ ਦਰਮਿਆਨ ਦੇਸ਼ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।

dollar vs rupee: ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ

ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਰੁਪਿਆ ਅੱਜ 27 ਪੈਸੇ ਕਮਜ਼ੋਰ ਹੋ ਕੇ 77.17 'ਤੇ ਖੁੱਲ੍ਹਿਆ ਤੇ 52 ਪੈਸੇ ਕਮਜ਼ੋਰ ਹੋ ਕੇ 77.42 'ਤੇ ਪਹੁੰਚ ਗਿਆ। ਸ਼ੁੱਕਰਵਾਰ ਨੂੰ ਰੁਪਿਆ 76.90 'ਤੇ ਬੰਦ ਹੋਇਆ ਸੀ। ਅਨੁਜ ਗੁਪਤਾ, ਵਾਈਸ ਪ੍ਰੈਜ਼ੀਡੈਂਟ (ਵਸਤੂ ਤੇ ਮੁਦਰਾ), IIFL ਸਕਿਓਰਿਟੀਜ਼ ਨੇ ਕਿਹਾ, "ਮਜ਼ਬੂਤ ਡਾਲਰ, ਕਮਜ਼ੋਰ ਏਸ਼ੀਆਈ ਮੁਦਰਾਵਾਂ, ਤੇਲ ਦੀਆਂ ਕੀਮਤਾਂ ਵਿੱਚ ਮਹਿੰਗਾਈ ਤੇ ਹੋਰ ਚੀਜ਼ਾਂ ਰੁਪਏ ਵਿੱਚ ਕਮਜ਼ੋਰੀ ਦੇ ਕਾਰਨ ਹਨ। ਆਉਣ ਵਾਲੇ ਦਿਨਾਂ 'ਚ ਰੁਪਿਆ ਕਮਜ਼ੋਰ ਹੋ ਕੇ 79 ਤੱਕ ਪਹੁੰਚ ਸਕਦਾ ਹੈ।

Shaheen Bagh Bulldozer: ਐਮਸੀਡੀ ਦੇ ਬੁਲਡੋਜ਼ਰ ਸ਼ਾਹੀਨ ਬਾਗ ਪਹੁੰਚੇ ਤਾਂ ਹੰਗਾਮਾ ਸ਼ੁਰੂ ਹੋ ਗਿਆ

ਕਰੀਬ ਦੋ ਸਾਲ ਪਹਿਲਾਂ ਦਿੱਲੀ 'ਚ ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਹੋਏ ਪ੍ਰਦਰਸ਼ਨ ਕਾਰਨ ਦੇਸ਼ ਭਰ 'ਚ ਸੁਰਖੀਆਂ 'ਚ ਆਇਆ ਸ਼ਾਹੀਨ ਬਾਗ ਹੁਣ ਇੱਕ ਵਾਰ ਫਿਰ ਤੋਂ ਹੰਗਾਮੇ ਕਰਕੇ ਸੁਰਖੀਆਂ 'ਚ ਹੈ। ਦੱਸ ਦਈਏ ਕਿ ਇਸ ਵਾਰ ਹੰਗਾਮੇ ਦਾ ਕਾਰਨ ਬਣਿਆ ਹੈ ਐਮਸੀਡੀ ਦਾ ਬੁਲਡੋਜ਼ਰ। ਸੋਮਵਾਰ ਤੋਂ ਇੱਥੋਂ ਕਬਜੇ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਣੀ ਸੀ। ਇਸ ਲਈ ਜਿਵੇਂ ਹੀ ਐਮਸੀਡੀ ਦੇ ਬੁਲਡੋਜ਼ਰ ਸ਼ਾਹੀਨ ਬਾਗ ਪਹੁੰਚੇ ਤਾਂ ਹੰਗਾਮਾ ਸ਼ੁਰੂ ਹੋ ਗਿਆ।

CM Bhagwant Mann: 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼

ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।

Action against drugs: ਵਿਧਾਇਕ ਨੇ ਨਸ਼ਾ ਵੇਚਣ ਵਾਲੇ ਸਮੇਤ 11 ਨਸ਼ਾ ਕਰਨ ਵਾਲਿਆਂ ਨੂੰ ਫੜਿਆ

ਪੰਜਾਬ 'ਚ ਆਮ ਆਦਮੀ ਪਾਰਟੀ 'ਆਪ' ਸਰਕਾਰ ਲਗਾਤਾਰ ਐਕਸ਼ਨ ਮੋਡ 'ਚ ਹੈ ਤੇ ਮੰਤਰੀਆਂ-ਵਿਧਾਇਕਾਂ ਨੂੰ ਵੀ ਲੋਕਾਂ ਨਾਲ ਰਾਬਤਾ ਕਰਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤਹਿਤ ਵਿਧਾਇਕਾਂ ਵੱਲੋਂ ਵੀ ਕਾਰਵਾਈ ਕੀਤੀ ਜਾ ਰਹੀ ਹੈ। ਫਰੀਦਕੋਟ ਦੇ ਗੁਰੂ ਤੇਗ ਬਹਾਦਰ ਨਗਰ ਨਿਵਾਸੀਆਂ ਵੱਲੋਂ ਲਗਾਤਰ ਮਹੱਲੇ 'ਚ ਨਸ਼ਾ ਵਿਕਣ ਦੀਆਂ ਸ਼ਿਕਾਇਤਾਂ ਪੁਲਿਸ ਨੂੰ ਕੀਤੀਆਂ ਜਾ ਰਹੀਆਂ ਸਨ ਪਰ ਕੋਈ ਕਾਰਵਾਈ ਨਾ ਹੋਣ ਤੋਂ ਬਾਅਦ ਲੋਕਾਂ ਵੱਲੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਕੋਲ ਇਸ ਦੀ ਸ਼ਿਕਾਇਤ ਕੀਤੀ ਗਈ। ਇਸ ਤੋਂ ਬਾਅਦ ਖੁਦ ਵਿਧਾਇਕ ਵੱਲੋਂ ਐਕਸ਼ਨ ਲੈਂਦੇ ਹੋਏ ਮੁਹੱਲਾ ਵਾਸੀਆਂ ਨਾਲ ਮਿਲ ਕੇ ਰੇਡ ਕਰਕੇ ਨਸ਼ਾ ਵੇਚਣ ਵਾਲੇ ਸਮੇਤ 11 ਨਸ਼ਾ ਕਰਨ ਵਾਲਿਆਂ ਨੂੰ ਫੜਿਆ। ਇਸ ਤੋਂ ਬਾਅਦ ਪੁਲਿਸ ਨੂੰ ਬੁਲਾ ਕੇ ਇਨ੍ਹਾਂ ਨਸ਼ਾ ਕਰਨ ਵਾਲਿਆਂ ਨੂੰ ਪੁਲਿਸ ਹਵਾਲੇ ਕੀਤਾ।

Arvind Kejriwal: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਰਾਵਲ ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।

CM Bhagwant Mann: ਪੁਲਿਸ ਨੂੰ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ

ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਕੀਤੀ ਹੈ। ਪੁਲਿਸ ਨੂੰ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਾਡੇ ਨੌਜਵਾਨ ਪੀੜਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ - ਨਸ਼ਾ ਮੁਕਤ ਪੰਜਾਬ

Punjab Congress President Raja Warring: ਦਿੱਲੀ 'ਚ ਹਾਈਕਮਾਨ ਨੂੰ ਮਿਲਣਗੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦਿੱਲੀ ਜਾਣਗੇ। ਅੱਜ ਸ਼ਾਮ ਕਾਂਗਰਸ ਦੀ ਕਾਰਜਕਾਰਨੀ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਹੈ। ਇਸ ਦੇ ਨਾਲ ਹੀ ਰਾਜਾ ਵੜਿੰਗ ਸੀਨੀਅਰ ਲੀਡਰ ਵੇਣੂਗੋਪਾਲ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਵੀ ਚਰਚਾ ਹੈ ਕਿ ਨਵਜੋਤ ਸਿੱਧੂ ਦੇ ਮੁੱਦੇ 'ਤੇ ਚਰਚਾ ਹੋ ਸਕਦੀ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਖਿਲਾਫ ਅਨੁਸਾਸ਼ਨੀ ਕਾਰਵਾਈ ਦਾ ਮੁੱਦਾ ਹਾਈਕਮਾਨ ਕੋਲ ਪਹੁੰਚ ਚੁੱਕਾ ਹੈ। ਇਹ ਮਾਮਲਾ ਰਾਜਾ ਵੜਿੰਗ ਨੇ ਹੀ ਹਾਈਕਮਾਨ ਦੇ ਨੋਟਿਸ ਵਿੱਚ ਲਿਆਂਦਾ ਸੀ।

Navjot Sidhu: ਨਵਜੋਤ ਸਿੱਧੂ ਦੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਨੇ ਛੇੜੀ ਨਵੀਂ ਚਰਚਾ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿੱਚ ਨਹੀਂ ਚਰਚਾ ਛੇੜ ਦਿੱਤੀ ਹੈ। ਅਹਿਮ ਗੱਲ ਹੈ ਕਿ ਨਵਜੋਤ ਸਿੱਧੂ ਇਸ ਵੇਲੇ ਨਾ ਤਾਂ ਵਿਧਾਇਕ ਹਨ ਤੇ ਨਾ ਹੀ ਉਨ੍ਹਾਂ ਕੋਲ ਕਾਂਗਰਸ ਪਾਰਟੀ ਦੀ ਕੋਈ ਅਹੁਦਾ ਹੈ। ਉਧਰੋਂ ਇਹ ਮੁਲਾਕਾਤ ਉਸ ਵੇਲੇ ਹੋ ਰਹੀ ਹੈ ਜਦੋਂ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਪਿਛੋਕੜ

Punjab Breaking News, 9 May 2022 LIVE Updates: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਰਾਵਲ ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।


ਦਿੱਲੀ 'ਚ ਹਾਈਕਮਾਨ ਨੂੰ ਮਿਲਣਗੇ ਰਾਜਾ ਵੜਿੰਗ, ਨਵਜੋਤ ਸਿੱਧੂ ਬਾਰੇ ਹੋਏਗੀ ਚਰਚਾ


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦਿੱਲੀ ਜਾਣਗੇ। ਅੱਜ ਸ਼ਾਮ ਕਾਂਗਰਸ ਦੀ ਕਾਰਜਕਾਰਨੀ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਹੈ। ਇਸ ਦੇ ਨਾਲ ਹੀ ਰਾਜਾ ਵੜਿੰਗ ਸੀਨੀਅਰ ਲੀਡਰ ਵੇਣੂਗੋਪਾਲ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਵੀ ਚਰਚਾ ਹੈ ਕਿ ਨਵਜੋਤ ਸਿੱਧੂ ਦੇ ਮੁੱਦੇ 'ਤੇ ਚਰਚਾ ਹੋ ਸਕਦੀ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਖਿਲਾਫ ਅਨੁਸਾਸ਼ਨੀ ਕਾਰਵਾਈ ਦਾ ਮੁੱਦਾ ਹਾਈਕਮਾਨ ਕੋਲ ਪਹੁੰਚ ਚੁੱਕਾ ਹੈ। ਇਹ ਮਾਮਲਾ ਰਾਜਾ ਵੜਿੰਗ ਨੇ ਹੀ ਹਾਈਕਮਾਨ ਦੇ ਨੋਟਿਸ ਵਿੱਚ ਲਿਆਂਦਾ ਸੀ। ਦਿੱਲੀ 'ਚ ਹਾਈਕਮਾਨ ਨੂੰ ਮਿਲਣਗੇ ਰਾਜਾ ਵੜਿੰਗ, ਨਵਜੋਤ ਸਿੱਧੂ ਬਾਰੇ ਹੋਏਗੀ ਚਰਚਾ


ਵੱਡੀ ਖਬਰ! ਸੀਐਮ ਭਗਵੰਤ ਮਾਨ ਵੱਲੋਂ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦਾ ਐਲਾਨ


ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ। ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ। ਜਦੋਂ ਕਿ ਕੋਵਿਡ-19 ਮਹਾਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ। ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਵੱਡੀ ਖਬਰ! ਸੀਐਮ ਭਗਵੰਤ ਮਾਨ ਵੱਲੋਂ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦਾ ਐਲਾਨ


ਸੀਐਮ ਭਗਵੰਤ ਮਾਨ ਨੇ ਬੁਲਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ, ਨਸ਼ਿਆਂ ਦੇ ਖਾਤਮੇ ਲਈ ਬਣੇਗੀ 'ਐਕਸ਼ਨ ਪਲਾਨ'


ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਪੰਜਾਬ ਭਵਨ ਵਿੱਚ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਅਮਨ-ਕਾਨੂੰਨ ਦੀ ਹਾਲਤ ਤੋਂ ਇਲਾਵਾ ਨਸ਼ਿਆਂ ਨੂੰ ਬ੍ਰੇਕ ਲਾਉਣ ਬਾਰੇ ਚਰਚਾ ਕਰਨਗੇ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਨਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ ਬਣਾਇਆ ਜਾਵੇਗਾ। ਪੰਜਾਬ ਵਿੱਚ ਨਿੱਤ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਕਰਕੇ ਸਰਕਾਰ ਉੱਪਰ ਸਵਾਲ ਉੱਠ ਰਹੇ ਹਨ। ਇਸ ਤੋਂ ਇਲਾਵਾ ਸ਼ਰੇਆਮ ਨਸ਼ੇ ਵੇਚਣ ਦੇ ਮਾਮਲੇ ਵੀ ਸਰਕਾਰ ਲਈ ਸਿਰਦਰਦੀ ਬਣੇ ਹੋਏ ਹਨ। ਇਸ ਲਈ ਪਿਛਲੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਡਰੱਗ ਦੀ ਸਮੱਸਿਆ ਵਿੱਚ ਸਾਡੇ ਨੌਜਵਾਨਾਂ ਦਾ ਕਸੂਰ ਨਹੀਂ ਹੈ, ਬੇਰੁਜ਼ਗਾਰੀ ਇਸ ਦਾ ਵੱਡਾ ਕਾਰਨ ਹੈ। ਅਸੀਂ ਇਸ ਨਾਲ ਨਜਿੱਠਣ ਲਈ ਸਿਸਟਮ ਤਿਆਰ ਕਰ ਰਹੇ ਹਾਂ। ਸੀਐਮ ਭਗਵੰਤ ਮਾਨ ਨੇ ਬੁਲਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ, ਨਸ਼ਿਆਂ ਦੇ ਖਾਤਮੇ ਲਈ ਬਣੇਗੀ 'ਐਕਸ਼ਨ ਪਲਾਨ'


ਨਵਜੋਤ ਸਿੱਧੂ ਦੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਨੇ ਛੇੜੀ ਨਵੀਂ ਚਰਚਾ, ਹਾਈਕਮਾਨ ਦੀ ਅਨੁਸ਼ਾਸਨੀ ਕਾਰਵਾਈ ਤੋਂ ਪਹਿਲਾਂ ਹਿੱਲਜੁਲ


ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿੱਚ ਨਹੀਂ ਚਰਚਾ ਛੇੜ ਦਿੱਤੀ ਹੈ। ਅਹਿਮ ਗੱਲ ਹੈ ਕਿ ਨਵਜੋਤ ਸਿੱਧੂ ਇਸ ਵੇਲੇ ਨਾ ਤਾਂ ਵਿਧਾਇਕ ਹਨ ਤੇ ਨਾ ਹੀ ਉਨ੍ਹਾਂ ਕੋਲ ਕਾਂਗਰਸ ਪਾਰਟੀ ਦੀ ਕੋਈ ਅਹੁਦਾ ਹੈ। ਉਧਰੋਂ ਇਹ ਮੁਲਾਕਾਤ ਉਸ ਵੇਲੇ ਹੋ ਰਹੀ ਹੈ ਜਦੋਂ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।ਨਵਜੋਤ ਸਿੱਧੂ ਦੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਨੇ ਛੇੜੀ ਨਵੀਂ ਚਰਚਾ, ਹਾਈਕਮਾਨ ਦੀ ਅਨੁਸ਼ਾਸਨੀ ਕਾਰਵਾਈ ਤੋਂ ਪਹਿਲਾਂ ਹਿੱਲਜੁਲ


 


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.