Breaking News LIVE: ਕਿਸਾਨ ਸੰਘਰਸ਼ 'ਚ ਨਵਾਂ ਉਬਾਲ, ਪੰਜਾਬ, ਹਰਿਆਣਾ ਤੇ ਯੂਪੀ 'ਚ ਸੜਕਾਂ 'ਤੇ ਕਿਸਾਨ
Punjab Breaking News, 30 August 2021 LIVE Updates: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਕਸਬੇ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇਹ ਮਹਾਪੰਚਾਇਤ ਸਵੇਰੇ 11 ਵਜੇ ਤੋਂ ਸ਼ੁਰੂ ਹੋਈ ਹੈ।
LIVE

Background
Punjab Breaking News, 30 August 2021 LIVE Updates: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਕਸਬੇ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇਹ ਮਹਾਪੰਚਾਇਤ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੀ ਅਗਵਾਈ ਕਿਸਾਨ ਲੀਡਰ ਗੁਰਨਾਮ ਸਿੰਘ ਚੜ੍ਹੂਨੀ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੇ ਅਹੁਦੇਦਾਰ ਇਸ ਮਹਾਪੰਚਾਇਤ ਵਿੱਚ ਵਿਸ਼ੇਸ਼ ਤੌਰ ’ਤੇ ਹਿੱਸਾ ਲੈਣਗੇ। ਰਾਜ ਦੀਆਂ 17 ਕਿਸਾਨ ਜਥੇਬੰਦੀਆਂ ਵੀ ਮਹਾਪੰਚਾਇਤ ਵਿੱਚ ਪਹੁੰਚਣਗੀਆਂ ਤੇ ਆਪਣੇ ਵਿਚਾਰ ਪੇਸ਼ ਕਰਨਗੀਆਂ।
28 ਅਗਸਤ ਨੂੰ ਮਹਾਪੰਚਾਇਤ ਵਿੱਚ ਬਸਤਾੜਾ ਟੋਲ ਪਲਾਜ਼ਾ 'ਤੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦਾ ਵਿਰੋਧ ਕਰਨ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਸਾਰੀ ਰਾਤ ਮਹਾਪੰਚਾਇਤ ਦੀ ਤਿਆਰੀ ਵਿੱਚ ਰੁੱਝੇ ਰਹੇ। ਕਿਸਾਨਾਂ ਦੀ ਆਮਦ, ਵਾਹਨਾਂ ਦੀ ਪਾਰਕਿੰਗ, ਪੀਣ ਵਾਲੇ ਪਾਣੀ, ਅਨਾਜ ਮੰਡੀ ਵਿੱਚ ਖਾਣ-ਪੀਣ ਦੇ ਬੈਠਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਪੂਰੇ ਸੂਬੇ ਤੋਂ 10 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ।
ਦੱਸ ਦੇਈਏ ਕਿ ਲੰਘੀ 28 ਅਗਸਤ ਨੂੰ ਕਰਨਾਲ ਸ਼ਹਿਰ ਵਿੱਚ ਪੰਚਾਇਤੀ ਚੋਣਾਂ ਸਬੰਧੀ ਭਾਜਪਾ ਦੀ ਜਥੇਬੰਦਕ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਕਿਸੇ ਵੀ ਤਰੀਕੇ ਨਾਲ ਸ਼ਹਿਰ ਵਿੱਚ ਦਾਖਲ ਹੋਣ 'ਤੇ ਪਾਬੰਦੀ ਸੀ। ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕਰਨ ਦੀ ਤਿਆਰੀ ਕੀਤੀ ਸੀ। ਇਸ ਲਈ ਉਹ ਸ਼ਹਿਰ ਆਉਣਾ ਚਾਹੁੰਦੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ।
ਅਜਿਹੀ ਸਥਿਤੀ ਵਿੱਚ ਕਿਸਾਨਾਂ ਨੇ ਟੋਲ ਤੋਂ ਹੀ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਨੂੰ ਕਾਲੇ ਝੰਡੇ ਦਿਖਾਏ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕੁਝ ਸਮੇਂ ਬਾਅਦ, ਕਿਸਾਨਾਂ ਨੇ ਦੂਜੇ ਆਗੂਆਂ ਦੇ ਵਿਰੋਧ ਵਿੱਚ ਟੋਲ ਕ੍ਰਾਸਿੰਗ ਨੂੰ ਜਾਮ ਕਰ ਦਿੱਤਾ। ਅਜਿਹਾ ਕਰਨ 'ਤੇ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ। ਬਚਣ ਲਈ ਤਦ ਕਿਸਾਨਾਂ ਨੂੰ ਖੇਤਾਂ ਵੱਲ ਭੱਜਣਾ ਪਿਆ ਸੀ।
ਕਿਸਾਨਾਂ ਦੀ ਮੀਟਿੰਗ
ਕਰਨਾਲ ਲਾਠੀਚਾਰਜ ਸਬੰਧੀ ਕਿਸਾਨਾਂ ਦੀ ਮੀਟਿੰਗ ਹੋ ਰਹੀ ਹੈ। ਵੱਖ-ਵੱਖ ਰਾਜਾਂ ਦੇ ਕਿਸਾਨ ਇਸ ਮੀਟਿੰਗ ਵਿੱਚ ਪਹੁੰਚ ਰਹੇ ਹਨ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਇਸ ਮੀਟਿੰਗ ਵਿੱਚ ਪਹੁੰਚੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੰਦੋਲਨ ਨੂੰ ਅੱਗੇ ਕਿਵੇਂ ਲਿਜਾਇਆ ਜਾਵੇ, ਇਸ ਬਾਰੇ ਅੱਜ ਫੈਸਲਾ ਲਿਆ ਜਾਵੇਗਾ।
ਕਰਨਾਲ ’ਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ
ਅਖਿਲ ਭਾਰਤੀ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਅਤੁਲ ਕੁਮਾਰ ਅਨਜਾਨ ਨੇ ਹਰਿਆਣਾ ਪੁਲੀਸ ਦੇ ਲਾਠੀਚਾਰਜ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲਾਠੀਚਾਰਜ ਕਰਕੇ 9 ਕਿਸਾਨਾਂ ਦੀਆਂ ਲੱਤਾਂ ਟੁੱਟ ਗਈਆਂ ਅਤੇ 4 ਆਈਸੀਯੂ ’ਚ ਭਰਤੀ ਹਨ। ਇਹ ਲਾਠੀਚਾਰਜ ਹਰਿਆਣਾ ਸਰਕਾਰ ਦੇ ਇਸ਼ਾਰੇ ’ਤੇ ਕੀਤਾ ਗਿਆ ਹੈ।
ਪੰਜਾਬ ਵਿੱਚ ਵੀ ਭਖਿਆ ਮਾਹੌਲ
ਹਰਿਆਣਾ ਦੇ ਕਰਨਾਲ ਵਿੱਚ ਬਸਤਾੜਾ ਟੌਲ ਪਲਾਜ਼ਾ ’ਤੇ ਪੁਲਿਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਖਫ਼ਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਐਤਵਾਰ ਨੂੰ ਸੂਬੇ ਭਰ ਦੀਆਂ ਸੜਕਾਂ ਨੂੰ ਦੋ ਘੰਟਿਆਂ ਲਈ ਜਾਮ ਕਰ ਦਿੱਤਾ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਛੱਡ ਕੇ ਆਵਾਜਾਈ ਠੱਪ ਕੀਤੀ ਗਈ।
ਕਸੂਤੀ ਘਿਰੀ ਸਰਕਾਰ
ਕਰਨਾਲ ਲਾਠੀਚਾਰਜ ਮਗਰੋਂ ਹਰਿਆਣ ਸਰਕਾਰ ਖੁਦ ਵੀ ਕਸੂਤੀ ਘਿਰ ਗਈ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ‘ਕਿਸਾਨਾਂ ਦੇ ਸਿਰ ਭੰਨ ਦੇਣ’ ਦਾ ਹੁਕਮ ਦੇਣ ਵਾਲੇ ਆਈਏਐਸ ਅਧਿਕਾਰੀ ਦਾ ਬਚਾਅ ਕੀਤਾ ਹੈ ਜਦੋਂ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਆਸਡੀਐਮ ਖਿਲਾਫ ਕਾਰਵਾਈ ਦਾ ਐਲਾਨ ਕੀਤਾ ਹੈ। ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਦੇਸ਼ ਦੇ ਅੰਨਦਾਤਾ ਲਈ ਅਜਿਹੀ ਸ਼ਬਦਾਵਲੀ ਦੀ ਵਰਤਣ ਵਾਲੇ ਅਧਿਕਾਰੀ ਖ਼ਿਲਾਫ਼ ਕਾਰਵਾਈ ਹੋਵੇਗੀ। ਇਸ ਲਈ ਸਰਕਾਰ ਦੇ ਅੰਦਰ ਹੀ ਵਿਰੋਧੀ ਹਾਲਤ ਬਣ ਗਈ ਹੈ।
ਬੀਜੇਪੀ ਪ੍ਰਤੀ ਗੁੱਸਾ ਸਿਖਰਾਂ 'ਤੇ
ਸੂਤਰਾਂ ਦਾ ਕਹਿਣਾ ਹੈ ਕਿ ਕਰਨਾਲ ਵਿੱਚ ਲਾਠੀਚਾਰਜ ਮਗਰੋਂ ਕਿਸਾਨਾਂ ਵਿੱਚ ਬੀਜੇਪੀ ਪ੍ਰਤੀ ਗੁੱਸਾ ਸਿਖਰਾਂ 'ਤੇ ਪਹੁੰਚ ਗਿਆ ਹੈ। ਇਸ ਲਈ ਵੱਡੀ ਗਿਣਤੀ ਕਿਸਾਨ ਮਜੱਫਰਨਗਰ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਇਸ ਰੈਲੀ ਨਾਲ ਅੰਦੋਲਨ ਉੱਤਰ ਪ੍ਰਦੇਸ਼ ਵਿੱਚ ਵੀ ਪ੍ਰਚੰਡ ਰੂਪ ਧਾਰ ਸਕਦੇ ਹੈ ਜਿਸ ਦਾ ਬੀਜੀਪੀ ਨੂੰ ਚੋਣਾਂ ਵਿੱਚ ਵੱਡਾ ਨੁਕਸਾਨ ਹੋ ਸਕਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
