Breaking News LIVE: ਕਿਸਾਨ ਸੰਘਰਸ਼ 'ਚ ਨਵਾਂ ਉਬਾਲ, ਪੰਜਾਬ, ਹਰਿਆਣਾ ਤੇ ਯੂਪੀ 'ਚ ਸੜਕਾਂ 'ਤੇ ਕਿਸਾਨ
Punjab Breaking News, 30 August 2021 LIVE Updates: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਕਸਬੇ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇਹ ਮਹਾਪੰਚਾਇਤ ਸਵੇਰੇ 11 ਵਜੇ ਤੋਂ ਸ਼ੁਰੂ ਹੋਈ ਹੈ।
ਕਰਨਾਲ ਲਾਠੀਚਾਰਜ ਸਬੰਧੀ ਕਿਸਾਨਾਂ ਦੀ ਮੀਟਿੰਗ ਹੋ ਰਹੀ ਹੈ। ਵੱਖ-ਵੱਖ ਰਾਜਾਂ ਦੇ ਕਿਸਾਨ ਇਸ ਮੀਟਿੰਗ ਵਿੱਚ ਪਹੁੰਚ ਰਹੇ ਹਨ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਇਸ ਮੀਟਿੰਗ ਵਿੱਚ ਪਹੁੰਚੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੰਦੋਲਨ ਨੂੰ ਅੱਗੇ ਕਿਵੇਂ ਲਿਜਾਇਆ ਜਾਵੇ, ਇਸ ਬਾਰੇ ਅੱਜ ਫੈਸਲਾ ਲਿਆ ਜਾਵੇਗਾ।
ਅਖਿਲ ਭਾਰਤੀ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਅਤੁਲ ਕੁਮਾਰ ਅਨਜਾਨ ਨੇ ਹਰਿਆਣਾ ਪੁਲੀਸ ਦੇ ਲਾਠੀਚਾਰਜ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲਾਠੀਚਾਰਜ ਕਰਕੇ 9 ਕਿਸਾਨਾਂ ਦੀਆਂ ਲੱਤਾਂ ਟੁੱਟ ਗਈਆਂ ਅਤੇ 4 ਆਈਸੀਯੂ ’ਚ ਭਰਤੀ ਹਨ। ਇਹ ਲਾਠੀਚਾਰਜ ਹਰਿਆਣਾ ਸਰਕਾਰ ਦੇ ਇਸ਼ਾਰੇ ’ਤੇ ਕੀਤਾ ਗਿਆ ਹੈ।
ਹਰਿਆਣਾ ਦੇ ਕਰਨਾਲ ਵਿੱਚ ਬਸਤਾੜਾ ਟੌਲ ਪਲਾਜ਼ਾ ’ਤੇ ਪੁਲਿਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਖਫ਼ਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਐਤਵਾਰ ਨੂੰ ਸੂਬੇ ਭਰ ਦੀਆਂ ਸੜਕਾਂ ਨੂੰ ਦੋ ਘੰਟਿਆਂ ਲਈ ਜਾਮ ਕਰ ਦਿੱਤਾ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਛੱਡ ਕੇ ਆਵਾਜਾਈ ਠੱਪ ਕੀਤੀ ਗਈ।
ਕਰਨਾਲ ਲਾਠੀਚਾਰਜ ਮਗਰੋਂ ਹਰਿਆਣ ਸਰਕਾਰ ਖੁਦ ਵੀ ਕਸੂਤੀ ਘਿਰ ਗਈ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ‘ਕਿਸਾਨਾਂ ਦੇ ਸਿਰ ਭੰਨ ਦੇਣ’ ਦਾ ਹੁਕਮ ਦੇਣ ਵਾਲੇ ਆਈਏਐਸ ਅਧਿਕਾਰੀ ਦਾ ਬਚਾਅ ਕੀਤਾ ਹੈ ਜਦੋਂ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਆਸਡੀਐਮ ਖਿਲਾਫ ਕਾਰਵਾਈ ਦਾ ਐਲਾਨ ਕੀਤਾ ਹੈ। ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਦੇਸ਼ ਦੇ ਅੰਨਦਾਤਾ ਲਈ ਅਜਿਹੀ ਸ਼ਬਦਾਵਲੀ ਦੀ ਵਰਤਣ ਵਾਲੇ ਅਧਿਕਾਰੀ ਖ਼ਿਲਾਫ਼ ਕਾਰਵਾਈ ਹੋਵੇਗੀ। ਇਸ ਲਈ ਸਰਕਾਰ ਦੇ ਅੰਦਰ ਹੀ ਵਿਰੋਧੀ ਹਾਲਤ ਬਣ ਗਈ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਕਰਨਾਲ ਵਿੱਚ ਲਾਠੀਚਾਰਜ ਮਗਰੋਂ ਕਿਸਾਨਾਂ ਵਿੱਚ ਬੀਜੇਪੀ ਪ੍ਰਤੀ ਗੁੱਸਾ ਸਿਖਰਾਂ 'ਤੇ ਪਹੁੰਚ ਗਿਆ ਹੈ। ਇਸ ਲਈ ਵੱਡੀ ਗਿਣਤੀ ਕਿਸਾਨ ਮਜੱਫਰਨਗਰ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਇਸ ਰੈਲੀ ਨਾਲ ਅੰਦੋਲਨ ਉੱਤਰ ਪ੍ਰਦੇਸ਼ ਵਿੱਚ ਵੀ ਪ੍ਰਚੰਡ ਰੂਪ ਧਾਰ ਸਕਦੇ ਹੈ ਜਿਸ ਦਾ ਬੀਜੀਪੀ ਨੂੰ ਚੋਣਾਂ ਵਿੱਚ ਵੱਡਾ ਨੁਕਸਾਨ ਹੋ ਸਕਦਾ ਹੈ।
ਪੰਜ ਸਤੰਬਰ ਨੂੰ ਮਜੱਫਰਨਗਰ ਰੈਲੀ ਤੋਂ ਪਹਿਲਾਂ ਹਰਿਆਣਾ ਸਰਕਾਰ ਦੀ ਸਖਤੀ ਨੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਮਜੱਫਰਨਗਰ ਵਿੱਚ ਅਜਿਹੀ ਕਿਸਾਨ ਰੈਲੀ ਹੋਏਗੀ, ਜਿਸ ਦੀ ਸੱਤਾਧਿਰ ਨੇ ਕਲਪਣਾ ਵੀ ਨਹੀਂ ਕੀਤੀ ਹੋਏਗੀ। ਇਸ ਰੈਲੀ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਦੇ ਵਿਰੋਧ ਦੀ ਮੁਹਿੰਮ ਵਿੱਢੀ ਜਾਣੀ ਹੈ। ਇਸ ਲਈ ਬੀਜੇਪੀ ਨੇ ਆਪ ਹੀ ਆਪਣੇ ਪੈਰਾਂ ਉੱਪਰ ਕੁਹਾੜੀ ਮਾਰ ਲਈ ਹੈ।
ਹਰਿਆਣਾ ਸਰਕਾਰ ਦੀ ਸਖਤੀ ਨੇ ਕਿਸਾਨ ਅੰਦੋਲਨ ਵਿੱਚ ਨਵੀਂ ਰੂਹ ਫੂਕ ਦਿੱਤੀ ਹੈ। ਸ਼ਨੀਵਾਰ ਨੂੰ ਕਰਨਾਲ (ਹਰਿਆਣਾ) ਦੇ ਬਸਤਾੜਾ ਟੌਲ ਪਲਾਜ਼ਾ ’ਤੇ ਕਿਸਾਨਾਂ ਉੱਪਰ ਲਾਠੀਚਾਰਜ ਮਗਰੋਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਉਧਰ, ਸੰਯੁਕਤ ਕਿਸਾਨ ਮੋਰਚੇ ਨੇ ਵੀ ਸਰਗਰਮੀ ਤੇਜ ਕਰ ਦਿੱਤਾ ਹੈ।
ਗੁਰਨਾਮ ਸਿੰਘ ਚੜ੍ਹੂਨੀ ਦਾ ਵਿਰੋਧ ਕਰਦਿਆਂ, ਪੂਰੇ ਰਾਜ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਤੇ ਉਨ੍ਹਾਂ ਨੇ ਸਮੁੱਚੇ ਹਰਿਆਣਾ ਸੂਬੇ ਨੂੰ ਜਾਮ ਕਰ ਦਿੱਤਾ। ਜਦੋਂ ਤੱਕ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਨੇ ਰਾਜ ਭਰ ਵਿੱਚ ਲਗਾਏ ਜਾਮ ਨਹੀਂ ਖੋਲ੍ਹੇ, ਪਰ ਮਾਮਲਾ ਅਜੇ ਤੱਕ ਠੰਢਾ ਨਹੀਂ ਹੋਇਆ। ਕਈ ਮਹੱਤਵਪੂਰਨ ਫੈਸਲੇ ਮਹਾਪੰਚਾਇਤ ਵਿੱਚ ਲਏ ਜਾਣ ਦੀ ਸੰਭਾਵਨਾ ਹੈ, ਜਿਸ ਦਾ ਪ੍ਰਭਾਵ ਦੇਸ਼ ਭਰ ਵਿੱਚ ਦੇਖਣ ਨੂੰ ਮਿਲ ਸਕਦਾ ਹੈ।
ਪੁਲਿਸ ਮੁਲਾਜ਼ਮਾਂ ਨੇ ਖੇਤਾਂ ਵਿੱਚ ਕਿਸਾਨਾਂ ਦਾ ਪਿੱਛਾ ਕੀਤਾ ਤੇ ਉਨ੍ਹਾਂ ਨੂੰ ਡੰਡਿਆਂ ਨਾਲ ਕੁੱਟਿਆ। ਲਾਠੀਚਾਰਜ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਹੋਰ ਕਿਸਾਨ ਉੱਥੇ ਪਹੁੰਚੇ ਤਾਂ ਪੁਲਿਸ ਨੇ ਫਿਰ ਲਾਠੀਚਾਰਜ ਕੀਤਾ। ਇਸ ਤਰ੍ਹਾਂ 4 ਵਾਰ ਲਾਠੀਚਾਰਜ ਹੋਇਆ। ਪੁਲਿਸ ਦਰਜਨਾਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਚਲੀ ਗਈ। ਇਸ ਤੋਂ ਬਾਅਦ ਮਾਹੌਲ ਹੋਰ ਭਖ ਗਿਆ।
ਅਜਿਹੀ ਸਥਿਤੀ ਵਿੱਚ ਕਿਸਾਨਾਂ ਨੇ ਟੋਲ ਤੋਂ ਹੀ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਨੂੰ ਕਾਲੇ ਝੰਡੇ ਦਿਖਾਏ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕੁਝ ਸਮੇਂ ਬਾਅਦ, ਕਿਸਾਨਾਂ ਨੇ ਦੂਜੇ ਆਗੂਆਂ ਦੇ ਵਿਰੋਧ ਵਿੱਚ ਟੋਲ ਕ੍ਰਾਸਿੰਗ ਨੂੰ ਜਾਮ ਕਰ ਦਿੱਤਾ। ਅਜਿਹਾ ਕਰਨ 'ਤੇ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ। ਬਚਣ ਲਈ ਤਦ ਕਿਸਾਨਾਂ ਨੂੰ ਖੇਤਾਂ ਵੱਲ ਭੱਜਣਾ ਪਿਆ ਸੀ।
ਲੰਘੀ 28 ਅਗਸਤ ਨੂੰ ਕਰਨਾਲ ਸ਼ਹਿਰ ਵਿੱਚ ਪੰਚਾਇਤੀ ਚੋਣਾਂ ਸਬੰਧੀ ਭਾਜਪਾ ਦੀ ਜਥੇਬੰਦਕ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਕਿਸੇ ਵੀ ਤਰੀਕੇ ਨਾਲ ਸ਼ਹਿਰ ਵਿੱਚ ਦਾਖਲ ਹੋਣ 'ਤੇ ਪਾਬੰਦੀ ਸੀ। ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕਰਨ ਦੀ ਤਿਆਰੀ ਕੀਤੀ ਸੀ। ਇਸ ਲਈ ਉਹ ਸ਼ਹਿਰ ਆਉਣਾ ਚਾਹੁੰਦੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ।
28 ਅਗਸਤ ਨੂੰ ਮਹਾਪੰਚਾਇਤ ਵਿੱਚ ਬਸਤਾੜਾ ਟੋਲ ਪਲਾਜ਼ਾ 'ਤੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦਾ ਵਿਰੋਧ ਕਰਨ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਸਾਰੀ ਰਾਤ ਮਹਾਪੰਚਾਇਤ ਦੀ ਤਿਆਰੀ ਵਿੱਚ ਰੁੱਝੇ ਰਹੇ। ਕਿਸਾਨਾਂ ਦੀ ਆਮਦ, ਵਾਹਨਾਂ ਦੀ ਪਾਰਕਿੰਗ, ਪੀਣ ਵਾਲੇ ਪਾਣੀ, ਅਨਾਜ ਮੰਡੀ ਵਿੱਚ ਖਾਣ-ਪੀਣ ਦੇ ਬੈਠਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਪੂਰੇ ਸੂਬੇ ਤੋਂ 10 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ।
ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਕਸਬੇ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਇਹ ਮਹਾਪੰਚਾਇਤ ਸਵੇਰੇ 11 ਵਜੇ ਤੋਂ ਸ਼ੁਰੂ ਹੋਈ ਹੈ। ਇਸ ਦੀ ਅਗਵਾਈ ਕਿਸਾਨ ਲੀਡਰ ਗੁਰਨਾਮ ਸਿੰਘ ਚੜ੍ਹੂਨੀ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਅਹੁਦੇਦਾਰ ਇਸ ਮਹਾਪੰਚਾਇਤ ਵਿੱਚ ਵਿਸ਼ੇਸ਼ ਤੌਰ ’ਤੇ ਹਿੱਸਾ ਲੈਣਗੇ। ਰਾਜ ਦੀਆਂ 17 ਕਿਸਾਨ ਜਥੇਬੰਦੀਆਂ ਵੀ ਮਹਾਪੰਚਾਇਤ ਵਿੱਚ ਪਹੁੰਚਣਗੀਆਂ ਤੇ ਆਪਣੇ ਵਿਚਾਰ ਪੇਸ਼ ਕਰਨਗੀਆਂ।
ਪਿਛੋਕੜ
Punjab Breaking News, 30 August 2021 LIVE Updates: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਕਸਬੇ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇਹ ਮਹਾਪੰਚਾਇਤ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੀ ਅਗਵਾਈ ਕਿਸਾਨ ਲੀਡਰ ਗੁਰਨਾਮ ਸਿੰਘ ਚੜ੍ਹੂਨੀ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੇ ਅਹੁਦੇਦਾਰ ਇਸ ਮਹਾਪੰਚਾਇਤ ਵਿੱਚ ਵਿਸ਼ੇਸ਼ ਤੌਰ ’ਤੇ ਹਿੱਸਾ ਲੈਣਗੇ। ਰਾਜ ਦੀਆਂ 17 ਕਿਸਾਨ ਜਥੇਬੰਦੀਆਂ ਵੀ ਮਹਾਪੰਚਾਇਤ ਵਿੱਚ ਪਹੁੰਚਣਗੀਆਂ ਤੇ ਆਪਣੇ ਵਿਚਾਰ ਪੇਸ਼ ਕਰਨਗੀਆਂ।
28 ਅਗਸਤ ਨੂੰ ਮਹਾਪੰਚਾਇਤ ਵਿੱਚ ਬਸਤਾੜਾ ਟੋਲ ਪਲਾਜ਼ਾ 'ਤੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦਾ ਵਿਰੋਧ ਕਰਨ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਸਾਰੀ ਰਾਤ ਮਹਾਪੰਚਾਇਤ ਦੀ ਤਿਆਰੀ ਵਿੱਚ ਰੁੱਝੇ ਰਹੇ। ਕਿਸਾਨਾਂ ਦੀ ਆਮਦ, ਵਾਹਨਾਂ ਦੀ ਪਾਰਕਿੰਗ, ਪੀਣ ਵਾਲੇ ਪਾਣੀ, ਅਨਾਜ ਮੰਡੀ ਵਿੱਚ ਖਾਣ-ਪੀਣ ਦੇ ਬੈਠਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਪੂਰੇ ਸੂਬੇ ਤੋਂ 10 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ।
ਦੱਸ ਦੇਈਏ ਕਿ ਲੰਘੀ 28 ਅਗਸਤ ਨੂੰ ਕਰਨਾਲ ਸ਼ਹਿਰ ਵਿੱਚ ਪੰਚਾਇਤੀ ਚੋਣਾਂ ਸਬੰਧੀ ਭਾਜਪਾ ਦੀ ਜਥੇਬੰਦਕ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਕਿਸੇ ਵੀ ਤਰੀਕੇ ਨਾਲ ਸ਼ਹਿਰ ਵਿੱਚ ਦਾਖਲ ਹੋਣ 'ਤੇ ਪਾਬੰਦੀ ਸੀ। ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕਰਨ ਦੀ ਤਿਆਰੀ ਕੀਤੀ ਸੀ। ਇਸ ਲਈ ਉਹ ਸ਼ਹਿਰ ਆਉਣਾ ਚਾਹੁੰਦੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ।
ਅਜਿਹੀ ਸਥਿਤੀ ਵਿੱਚ ਕਿਸਾਨਾਂ ਨੇ ਟੋਲ ਤੋਂ ਹੀ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਨੂੰ ਕਾਲੇ ਝੰਡੇ ਦਿਖਾਏ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕੁਝ ਸਮੇਂ ਬਾਅਦ, ਕਿਸਾਨਾਂ ਨੇ ਦੂਜੇ ਆਗੂਆਂ ਦੇ ਵਿਰੋਧ ਵਿੱਚ ਟੋਲ ਕ੍ਰਾਸਿੰਗ ਨੂੰ ਜਾਮ ਕਰ ਦਿੱਤਾ। ਅਜਿਹਾ ਕਰਨ 'ਤੇ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ। ਬਚਣ ਲਈ ਤਦ ਕਿਸਾਨਾਂ ਨੂੰ ਖੇਤਾਂ ਵੱਲ ਭੱਜਣਾ ਪਿਆ ਸੀ।
- - - - - - - - - Advertisement - - - - - - - - -