Breaking News LIVE: ਰਾਹੁਲ ਗਾਂਧੀ ਨੂੰ ਏਅਰਪੋਰਟ 'ਤੇ ਰੋਕਿਆ, ਧਰਨੇ 'ਤੇ ਬੈਠੇ ਕਾਂਗਰਸੀ ਲੀਡਰ
Punjab Breaking News, 6 October 2021 LIVE Updates: ਲਖੀਮਪੁਰ ਖੀਰੀ 'ਚ ਤਿਕੁਨੀਆ ਹਿੰਸਾ ਮਾਮਲੇ 'ਚ ਰਿਪੋਰਟ ਦਰਜ ਹੋਣ ਮਗਰੋਂ ਅੱਜ ਤੱਕ ਵੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਹੁਣ ਰਾਹੁਲ ਗਾਂਧੀ ਨੂੰ ਲਖਨਾਊ ਏਅਰਪੋਰਟ ਉੱਪਰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ। ਸੁਰੱਖਿਆ ਬਲ ਕਾਂਗਰਸੀ ਲੀਡਰਾਂ ਨੂੰ ਆਪਣੀ ਗੱਡੀ ਵਿੱਚ ਲੈ ਜਾਣਾ ਚਾਹੁੰਦੇ ਹਨ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਆਪਣੀ ਕਾਰ ਵਿੱਚ ਹੀ ਲਖੀਮਪੁਰ ਜਾਣਗੇ। ਰਾਹੁਲ ਗਾਂਧੀ ਏਅਰਪੋਰਟ ਉੱਪਰ ਹੀ ਧਰਨੇ 'ਤੇ ਬੈਠ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਬੀਜੇਪੀ ਦੇ ਕਾਫਲੇ ਦਾ ਸ਼ਿਕਾਰ ਹੋਏ ਕਿਸਾਨਾਂ ਤੇ ਪੱਤਰਕਾਰਾਂ ਨੂੰ ਪੰਜਾਬ ਸਰਕਾਰ 50-50 ਲੱਖ ਰੁਪਏ ਦੇਵੇਗੀ। ਛੱਤੀਸਗੜ੍ਹ ਸਰਕਾਰ ਨੇ ਵੀ 50-50 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਿਯੰਕਾ ਗਾਂਧੀ ਦੀ ਗ੍ਰਿਫਤਾਰੀ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ,' 'ਪ੍ਰਿਯੰਕਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਕੋਈ ਸਮੱਸਿਆ ਨਹੀਂ, ਇਹ ਮੁੱਦਾ ਕਿਸਾਨਾਂ ਦਾ ਹੈ। ਮਾਰਨ ਵਾਲੇ ਜੇਲ੍ਹ ਦੇ ਬਾਹਰ ਹੁੰਦੇ ਹਨ, ਜਿਨ੍ਹਾਂ ਨਾਲ ਇਹ ਵਾਪਰਦਾ ਹੈ ਉਹ ਜੇਲ ਦੇ ਅੰਦਰ ਹੁੰਦੇ ਹਨ। ਅਸੀਂ ਉਥੇ ਜਾ ਕੇ ਵੇਖਣਾ ਚਾਹੁੰਦੇ ਹਾਂ, ਸਾਰੀਆਂ ਪਾਰਟੀਆਂ ਨੂੰ ਰੋਕਿਆ ਜਾ ਰਿਹਾ ਹੈ। ਇਹ ਠੀਕ ਹੈ ਕਿ ਪ੍ਰਿਯੰਕਾ ਨੂੰ ਰੋਕਿਆ ਜਾ ਰਿਹਾ ਹੈ ਪਰ ਅਸੀਂ ਕਿਸਾਨਾਂ ਦੀ ਗੱਲ ਕਰ ਰਹੇ ਹਾਂ। ਵਿਰੋਧੀ ਧਿਰ ਦਾ ਕੰਮ ਦਬਾਅ ਬਣਾਉਣਾ ਹੁੰਦਾ ਹੈ, ਜਿਸ ਤੋਂ ਬਾਅਦ ਕਾਰਵਾਈ ਕੀਤੀ ਜਾਂਦੀ ਹੈ। ਜਦੋਂ ਅਸੀਂ ਹਾਥਰਸ ਗਏ, ਉਨ੍ਹਾਂ ਨੂੰ ਦਬਾਅ ਹੇਠ ਕੰਮ ਕਰਨਾ ਪਿਆ, ਦਬਾਅ ਬਣਾਉਣਾ ਸਾਡਾ ਕੰਮ ਹੈ।
ਰਾਹੁਲ ਗਾਂਧੀ ਨੇ ਕਿਹਾ, “ਪ੍ਰਧਾਨ ਮੰਤਰੀ ਕੱਲ੍ਹ ਲਖਨਊ ਵਿੱਚ ਸਨ ਪਰ ਲਖੀਮਪੁਰ ਨਹੀਂ ਗਏ, ਲਖੀਮਪੁਰ ਕਿਸਾਨ ਕਤਲੇਆਮ ਵਿੱਚ ਮਾਰੇ ਗਏ ਕਿਸਾਨਾਂ ਦਾ ਪੋਸਟਮਾਰਟਮ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ ਹੈ। ਅੱਜ ਅਸੀਂ ਦੋ ਮੁੱਖ ਮੰਤਰੀਆਂ ਨਾਲ ਲਖਨਊ ਜਾਣ ਦੀ ਕੋਸ਼ਿਸ਼ ਕਰਾਂਗੇ, ਉਸ ਤੋਂ ਬਾਅਦ ਅਸੀਂ ਲਖੀਮਪੁਰ ਜਾਣ ਦੀ ਕੋਸ਼ਿਸ਼ ਕਰਾਂਗੇ। ਅਸੀਂ ਇੱਕ ਚਿੱਠੀ ਲਿਖੀ ਹੈ, ਅਸੀਂ ਤਿੰਨ ਲੋਕ ਜਾ ਰਹੇ ਹਾਂ, 144 ਪੰਜ ਲੋਕਾਂ ਨੂੰ ਰੋਕ ਸਕਦਾ ਹੈ, ਇਸ ਲਈ ਅਸੀਂ ਤਿੰਨ ਲੋਕਾਂ ਨੂੰ ਜਾ ਰਹੇ ਹਾਂ।
ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੇ ਕਿਸਾਨਾਂ 'ਤੇ ਪਿਛਲੇ ਕੁਝ ਸਮੇਂ ਤੋਂ ਹਮਲੇ ਹੋ ਰਹੇ ਹਨ। ਕਿਸਾਨਾਂ ਨੂੰ ਜੀਪ ਥੱਲੇ ਕੁਚਲ ਕੇ ਮਾਰਿਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ 'ਤੇ ਦੋਸ਼ ਹਨ ਪਰ ਉਸ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ। ਜੋ ਕੁਝ ਕਿਸਾਨਾਂ ਦਾ ਹੈ, ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ, ਇਹ ਸਭ ਦੇ ਸਾਹਮਣੇ ਹੋ ਰਿਹਾ ਹੈ, ਇਸ ਲਈ ਦੇਸ਼ ਦੇ ਕਿਸਾਨ ਦਿੱਲੀ ਦੀ ਸਰਹੱਦ 'ਤੇ ਬੈਠੇ ਹਨ।
ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਲਖੀਮਪੁਰ ਖੇੜੀ 'ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਤੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਅੱਜ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਪਿਛਲੇ ਕੁਝ ਸਮੇਂ ਤੋਂ ਕਿਸਾਨਾਂ ਉੱਤੇ ਹਮਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੀਪ ਦੇ ਹੇਠਾਂ ਕੁਚਲਿਆ ਜਾ ਰਿਹਾ ਹੈ। ਭਾਜਪਾ ਨੇ ਗ੍ਰਹਿ ਮੰਤਰੀ (ਰਾਜ) ਦੇ ਪੁੱਤਰ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਦੂਜੇ ਪਾਸੇ ਦੇਸ਼ ਭਰ ਦੇ ਕਿਸਾਨਾਂ 'ਤੇ ਇੱਕ ਤੋਂ ਬਾਅਦ ਇੱਕ ਹਮਲੇ ਹੋ ਰਹੇ ਹਨ।
ਐਫਆਈਆਰ 'ਚ ਕਿਹਾ ਗਿਆ ਹੈ ਕਿ ਮੰਤਰੀ ਦੇ ਬੇਟੇ ਦੀ ਗੱਡੀ ਨੇ ਸੜਕ ਦੇ ਦੋਵੇਂ ਪਾਸੇ ਕਿਸਾਨਾਂ ਨੂੰ ਦਰੜਿਆ ਸੀ, ਜਿਸ ਤੋਂ ਬਾਅਦ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਤੇ ਗੱਡੀ ਇੱਕ ਖੱਡ 'ਚ ਪਲਟ ਗਈ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਐਫਆਈਆਰ 'ਚ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਮੰਤਰੀ ਦਾ ਬੇਟਾ ਗੱਡੀ 'ਚੋਂ ਉਤਰਿਆ ਤੇ ਗੋਲੀਆਂ ਚਲਾਉਂਦੇ ਹੋਏ ਗੰਨੇ ਦੇ ਖੇਤ 'ਚ ਭੱਜ ਗਿਆ।
ਐਫਆਈਆਰ 'ਚ ਕਿਹਾ ਗਿਆ ਹੈ ਕਿ "ਇਹ ਘਟਨਾ ਦੁਪਹਿਰ 3 ਵਜੇ ਦੇ ਕਰੀਬ ਵਾਪਰੀ, ਜਦੋਂ ਅਸ਼ੀਸ਼ ਮਿਸ਼ਰਾ ਆਪਣੀਆਂ ਤਿੰਨ ਗੱਡੀਆਂ ਸਮੇਤ 15-20 ਆਦਮੀਆਂ ਨਾਲ ਲੈਸ ਹੋ ਕੇ ਬਨਵਾਰੀਪੁਰ ਮੀਟਿੰਗ ਸਥਾਨ ਵੱਲ ਜਾ ਰਹੇ ਸਨ। ਅਸ਼ੀਸ਼ ਖੱਬੇ ਪਾਸੇ ਆਪਣੀ ਥਾਰ ਮਹਿੰਦਰਾ ਗੱਡੀ 'ਚ ਬੈਠਾ ਸੀ। ਉੱਥੋਂ ਹੀ ਉਸ ਨੇ ਭੀੜ 'ਤੇ ਗੋਲੀਆਂ ਚਲਾਈਆਂ ਤੇ ਉਨ੍ਹਾਂ ਦੀ ਗੱਡੀ ਲੋਕਾਂ ਉੱਥੇ ਚੜ੍ਹ ਗਈ। ਗੋਲੀਬਾਰੀ 'ਚ ਕਿਸਾਨ ਸੁਖਵਿੰਦਰ ਸਿੰਘ ਦੇ 22 ਸਾਲਾ ਪੁੱਤਰ ਗੁਰਵਿੰਦਰ ਦੀ ਮੌਤ ਹੋ ਗਈ।"
ਕਿਸਾਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ 'ਚ ਕਿਹਾ ਗਿਆ ਹੈ ਕਿ ਉਹ ਐਤਵਾਰ ਨੂੰ ਕਾਲੇ ਝੰਡਿਆਂ ਨਾਲ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ ਤਾਂ ਜੋ ਕੇਂਦਰੀ ਮੰਤਰੀ ਤੇ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਦੀ ਫੇਰ ਨੂੰ ਰੋਕਿਆ ਜਾ ਸਕੇ।
ਐਫਆਈਆਰ 'ਚ ਕਤਲ ਤੇ ਲਾਪ੍ਰਵਾਹੀ ਦੇ ਦੋਸ਼ 'ਚ ਨਾਮਜ਼ਦ ਅਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਦੌਰਾਨ ਪੁਲਿਸ ਨੇ ਕਿਹਾ ਹੈ ਕਿ ਗ੍ਰਿਫ਼ਤਾਰੀਆਂ 'ਚ ਦੇਰੀ ਹੋਈ ਹੈ, ਕਿਉਂਕਿ ਉਹ ਕਿਸਾਨਾਂ ਨਾਲ ਗੱਲਬਾਤ, ਪੋਸਟਮਾਰਟਮ ਤੇ ਸਸਕਾਰ ਸਮੇਤ ਕਈ ਮੁੱਦਿਆਂ 'ਚ ਰੁੱਝੇ ਹੋਏ ਹਨ।
ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਮੰਗਲਵਾਰ ਸ਼ਾਮ ਨੂੰ ਜਾਰੀ ਕੀਤੀ ਗਈ FIR ਰਿਪੋਰਟ ਅਨੁਸਾਰ, "ਲਖੀਮਪੁਰ ਖੀਰੀ 'ਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਰੜਨਾ ਕੇਂਦਰੀ ਗ੍ਰਹਿ ਰਾਜ ਮੰਤਰੀ ਤੇ ਉਨ੍ਹਾਂ ਦੇ ਬੇਟੇ ਦੀ ਸੋਚੀ ਸਮਝੀ ਸਾਜ਼ਿਸ਼ ਸੀ।" ਕਿਸਾਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਐਫਆਈਆਰ 'ਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ 'ਚ ਪ੍ਰਦਰਸ਼ਨ ਵਾਲੀ ਥਾਂ ਪਹੁੰਚੇ ਸਨ ਤੇ ਉਨ੍ਹਾਂ 'ਤੇ ਗੋਲੀਬਾਰੀ ਵੀ ਕੀਤੀ ਸੀ, ਜਿਸ 'ਚ ਇੱਕ ਕਿਸਾਨ ਦੀ ਮੌਤ ਹੋ ਗਈ।
ਪ੍ਰਿਯੰਕਾ ਦੇ ਅਨੁਸਾਰ, "ਜਦੋਂ ਮੈਨੂੰ ਹਿਰਾਸਤ 'ਚ ਲਿਆ ਗਿਆ ਸੀ, ਮੈਂ ਸੀਤਾਪੁਰ ਜ਼ਿਲ੍ਹੇ 'ਚ ਸੀ। ਮੇਰੀ ਜਾਣਕਾਰੀ ਅਨੁਸਾਰ ਸੀਤਾਪੁਰ ਜ਼ਿਲ੍ਹੇ 'ਚ ਧਾਰਾ 144 ਨਹੀਂ ਲਗਾਈ ਗਈ ਸੀ। 5 ਅਕਤੂਬਰ ਸ਼ਾਮ 6:30 ਵਜੇ ਤਕ ਨਾ ਹੀ ਮੈਨੂੰ ਸੂਚਿਤ ਕੀਤਾ ਗਿਆ ਸੀ ਕਿ ਮੈਨੂੰ ਕਿਨ੍ਹਾਂ ਕਾਰਨਾਂ ਕਰਕੇ ਹਿਰਾਸਤ 'ਚ ਲਿਆ ਗਿਆ ਤੇ ਨਾ ਹੀ ਇਹ ਦੱਸਿਆ ਗਿਆ ਸੀ ਕਿ ਮੈਨੂੰ ਕਿਸ ਧਾਰਾ ਅਧੀਨ ਹਿਰਾਸਤ 'ਚ ਲਿਆ ਗਿਆ ਹੈ।"
ਪ੍ਰਿਯੰਕਾ ਗਾਂਧੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਜ਼ਮਾਨਤੀ ਬਾਂਡ ਭਰਨ ਤੋਂ ਇਨਕਾਰ ਕਰ ਦਿੱਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਨੇ ਇਕ ਬਿਆਨ ਜਾਰੀ ਕਰਦਿਆਂ ਪ੍ਰਸ਼ਾਸਨ ਉੱਤੇ ਕਾਨੂੰਨ ਦੀ ਉਲੰਘਣਾ ਕਰਨ ਤੇ ਉਨ੍ਹਾਂ ਨੂੰ ਕੈਦ 'ਚ ਰੱਖਣ ਦਾ ਦੋਸ਼ ਲਗਾਇਆ।
ਪ੍ਰਿਯੰਕਾ ਗਾਂਧੀ ਲਖੀਮਪੁਰ ਖੀਰੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੇ ਸਨ, ਪਰ ਸੀਤਾਪੁਰ 'ਚ ਉਨ੍ਹਾਂ ਨੂੰ ਰੋਕ ਲਿਆ ਗਿਆ। ਪ੍ਰਿਯੰਕਾ ਖ਼ਿਲਾਫ਼ ਧਾਰਾ 144 ਦੀ ਉਲੰਘਣਾ ਤੇ ਸ਼ਾਂਤੀ ਭੰਗ ਹੋਣ ਦੀ ਸ਼ੰਕਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਿਯੰਕਾ ਗਾਂਧੀ ਵਾਡਰਾ, ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਤੇ ਯੂਪੀ ਕਾਂਗਰਸ ਦੇ ਪ੍ਰਧਾਨ ਅਜੇ ਕੁਮਾਰ ਲੱਲੂ ਸਮੇਤ 11 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।
ਦੂਜੇ ਪਾਸੇ ਸੀਤਾਪੁਰ 'ਚ ਗ੍ਰਿਫ਼ਤਾਰੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਪੀਏਸੀ ਗੈਸਟ ਹਾਊਸ ਤੋਂ ਫ਼ੋਨ ਰਾਹੀਂ ਆਪਣੇ ਵਰਕਰਾਂ ਨੂੰ ਸੰਬੋਧਨ ਕੀਤਾ। ਮੰਗਲਵਾਰ ਨੂੰ ਸਮਰਥਨ 'ਚ ਮਸ਼ਾਲ ਜਲੂਸ ਵੀ ਕੱਢਿਆ ਗਿਆ। ਕਾਰਕੁਨਾਂ ਨੇ ਲਖੀਮਪੁਰ ਖੀਰੀ 'ਚ ਕਿਸਾਨਾਂ ਨੂੰ ਕੁਚਲਣ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੇ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਪ੍ਰਿਯੰਕਾ ਗਾਂਧੀ ਨੇ ਗੈਸਟ ਹਾਊਸ ਬਾਹਰ ਇਕੱਠੇ ਹੋਏ ਸਮਰਥਕਾਂ ਨੂੰ ਫ਼ੋਨ ਰਾਹੀਂ ਸੰਬੋਧਨ ਕੀਤਾ ਤੇ ਯੂਪੀ ਸਰਕਾਰ ਉੱਤੇ ਨਿਸ਼ਾਨਾ ਸਾਧਿਆ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਲਖੀਮਪੁਰ ਖੀਰੀ ਦਾ ਦੌਰਾ ਕਰ ਸਕਦੇ ਹਨ। ਸੂਤਰਾਂ ਅਨੁਸਾਰ ਕਾਂਗਰਸ ਨੇ ਯੂਪੀ ਸਰਕਾਰ ਤੋਂ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ, ਜਿਸ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਇਨਕਾਰ ਕਰ ਦਿੱਤਾ ਹੈ। ਲਖੀਮਪੁਰ ਖੀਰੀ ਮੁੱਦੇ ਨੂੰ ਲੈ ਕੇ ਕਾਂਗਰਸ ਨੇ ਯੂਪੀ ਸਰਕਾਰ 'ਤੇ ਕਾਫ਼ੀ ਦਬਾਅ ਬਣਾਇਆ ਹੋਇਆ ਹੈ।
ਪਿਛੋਕੜ
Punjab Breaking News, 6 October 2021 LIVE Updates: ਲਖੀਮਪੁਰ ਖੀਰੀ 'ਚ ਤਿਕੁਨੀਆ ਹਿੰਸਾ ਮਾਮਲੇ 'ਚ ਰਿਪੋਰਟ ਦਰਜ ਹੋਣ ਮਗਰੋਂ ਅੱਜ ਤੱਕ ਵੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਸ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਤੇ ਉਸ ਦੇ 20 ਅਣਪਛਾਤੇ ਸਾਥੀਆਂ ਖ਼ਿਲਾਫ਼ ਕਤਲ ਤੇ ਗੈਰ-ਇਰਾਦਤਨ ਹੱਤਿਆ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਤਿਕੁਨੀਆ ਹਿੰਸਾ 'ਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਐਤਵਾਰ ਰਾਤ 2.53 ਵਜੇ ਮ੍ਰਿਤਕ ਕਿਸਾਨ ਦਲਜਿੰਦਰ ਸਿੰਘ ਦੇ ਭਰਾ ਦਲਜੀਤ ਸਿੰਘ ਦੀ ਤਰਫੋਂ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਤੇ 20 ਅਣਪਛਾਤੇ ਸਾਥੀਆਂ ਖ਼ਿਲਾਫ਼ ਰਿਪੋਰਟ ਦਰਜ ਕਰਵਾਈ ਗਈ ਸੀ। ਦੋਸ਼ ਹੈ ਕਿ ਭੀੜ ਦੇ ਰੂਪ 'ਚ ਆਏ ਹਮਲਾਵਰਾਂ ਨੇ ਲਾਪ੍ਰਵਾਹੀ ਨਾਲ ਗੱਡੀ ਚੜ੍ਹਾ ਕੇ ਕਿਸਾਨਾਂ ਦੀ ਹੱਤਿਆ ਕਰ ਦਿੱਤੀ ਸੀ।
ਇਸ ਦੇ ਨਾਲ ਹੀ ਹਮਲਾ ਕਰਕੇ ਕਈ ਲੋਕਾਂ ਨੂੰ ਗੰਭੀਰ ਸੱਟਾਂ ਵੀ ਪਹੁੰਚਾਈਆਂ ਸਨ। ਇਸ ਮਾਮਲੇ 'ਚ ਹੱਤਿਆ ਤੇ ਗੈਰ-ਇਰਾਦਤਨ ਹੱਤਿਆ ਸਮੇਤ ਕਈ ਗੰਭੀਰ ਧਾਰਾਵਾਂ 'ਚ ਥਾਣਾ ਤਿਕੁਨਿਆ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ 'ਚ ਕੁਝ ਅਜਿਹੀਆਂ ਧਾਰਾਵਾਂ ਹਨ, ਜਿਨ੍ਹਾਂ 'ਚ ਗ੍ਰਿਫਤਾਰੀ ਦਾ ਕਾਨੂੰਨ ਹੈ ਤੇ ਉਮਰ ਕੈਦ ਜਾਂ ਮੌਤ ਤਕ ਦੀ ਸਜ਼ਾ ਵੀ ਹੋ ਸਕਦੀ ਹੈ ਪਰ ਰਿਪੋਰਟ ਦਰਜ ਕਰਨ ਮਗਰੋਂ ਅਜੇ ਤਕ ਕੋਈ ਗ੍ਰਿਫਤਾਰੀ ਨਹੀਂ ਹੋਈ।
ਮੁਕੱਦਮੇ ਦੀਆਂ ਧਰਾਵਾਂ 'ਤੇ
147 : ਹਿੰਸਾ, 2 ਸਾਲ ਤਕ ਦੀ ਕੈਦ
148 : ਹਥਿਆਰਾਂ ਨਾਲ ਹਿੰਸਾ, 3 ਸਾਲ ਤਕ ਦੀ ਕੈਦ
149 : ਗਰੁੱਪ ਵੱਲੋਂ ਹਿੰਸਾ - ਹਿੰਸਾ 'ਚ ਸ਼ਮੂਲੀਅਤ
179 : ਜਨਤਕ ਸੜਕ 'ਤੇ ਲਾਪਰਵਾਹੀ ਨਾਲ ਗੱਡੀ ਚਲਾਉਣਾ, 1 ਸਾਲ ਤਕ ਕੈਦ
338 : ਗੰਭੀਰ ਸੱਟ ਪਹੁੰਚਾਉਣਾ, 2 ਸਾਲ ਤਕ ਦੀ ਕੈਦ
304 ਏ : ਗੈਰ-ਇਰਾਦਤਨ ਹੱਤਿਆ, 2 ਸਾਲ ਤਕ ਦੀ ਕੈਦ
302 : ਹੱਤਿਆ, ਮੌਤ ਦੀ ਸਜ਼ਾ ਜਾਂ ਉਮਰ ਕੈਦ
120 ਬੀ : ਸਾਜ਼ਿਸ਼ 'ਚ ਸ਼ਾਮਲ ਹੋਣਾ, ਅਪਰਾਧ ਕਰਨ ਵਾਲੇ ਦੇ ਬਰਾਬਰ ਸਜ਼ਾ
- - - - - - - - - Advertisement - - - - - - - - -