Breaking News LIVE: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਸਖਤੀ ਦਾ ਦੌਰ, ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਅਹਿਮ ਫੈਸਲੇ
Punjab Breaking News, 20 April 2021 LIVE Updates: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ’ਚ ਪਾਬੰਦੀਆਂ ਹੋਰ ਸਖਤ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਹੁਕਮ ਜਾਰੀ ਕੀਤੇ ਹਨ। ਤਾਜ਼ਾ ਪਾਬੰਦੀਆਂ ਇਸ ਪ੍ਰਕਾਰ ਹਨ- 1. ਰਾਤਰੀ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ। 2. ਸੂਬੇ ਵਿਚਲੇ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ। 3. ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ।
LIVE
Background
Punjab Breaking News, 20 April 2021 LIVE Updates: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ’ਚ ਪਾਬੰਦੀਆਂ ਹੋਰ ਸਖਤ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਹੁਕਮ ਜਾਰੀ ਕੀਤੇ ਹਨ। ਤਾਜ਼ਾ ਪਾਬੰਦੀਆਂ ਇਸ ਪ੍ਰਕਾਰ ਹਨ-
1. ਰਾਤਰੀ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ।
2. ਸੂਬੇ ਵਿਚਲੇ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ।
3. ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ।
4. ਨਿੱਜੀ ਲੈਬਾਂ ਨੇ ਆਰਟੀ-ਪੀਸੀਆਰ ਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰਏਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਤੇ 300 ਰੁਪਏ ਕਰ ਦਿੱਤੀਆਂ ਹਨ।
5. ਸਰਕਾਰ ਸੂਬੇ ਵਿੱਚ ਵਿਆਹਾਂ/ਸਸਕਾਰ ਸਮੇਤ ਹਰ ਤਰ੍ਹਾਂ ਦੇ ਇਕੱਠ ’ਚ 20 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ ਤੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ।
6. ਨਵੀਆਂ ਪਾਬੰਦੀਆਂ, ਜਿਨ੍ਹਾਂ ਵਿੱਚ ਸਾਰੇ ਮਾਲ, ਦੁਕਾਨਾਂ ਤੇ ਬਾਜ਼ਾਰਾਂ ਐਤਵਾਰ ਵਾਲੇ ਦਿਨ ਬੰਦ ਕਰਨਾ ਸ਼ਾਮਲ ਹੈ, ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪਰੈਲ ਤੱਕ ਲਾਗੂ ਰਹਿਣਗੀਆਂ।
7. ਉਡਾਣਾਂ ਰਾਹੀਂ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਦੀ ਹਵਾਈ ਅੱਡੇ ਉੱਤੇ ਹੀ ਆਰਏਟੀ ਜਾਂਚ ਕੀਤੀ ਜਾਵੇਗੀ।
8. ਜਿਨ੍ਹਾਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸ਼ਮੂਲੀਅਤ ਕੀਤੀ ਹੈ, ਉਨਾਂ ਨੂੰ ਘਰ ਵਾਪਸੀ ’ਤੇ ਪੰਜ ਦਿਨਾਂ ਲਈ ਘਰ ਵਿੱਚ ਏਕਾਂਤਵਾਸ ਵਿਚ ਰਹਿਣਾ ਪਵੇਗਾ।
9. ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਬੱਸਾਂ/ਟੈਕਸੀਆਂ ਤੇ ਆਟੋ ਰਿਕਸ਼ਿਆਂ ਵਿੱਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇ।
10. ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ’ਤੇ ਮੁਸਾਫਰਾਂ ਲਈ ਆਰਏਟੀ ਬੂਥ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
11. ਪਟਵਾਰੀਆਂ ਦੀ ਭਰਤੀ ਪ੍ਰੀਖਿਆ ਮੁਲਤਵੀ ਕੀਤੀ ਜਾਵੇਗੀ ਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਐਮਬੀਬੀਐਸ/ਬੀਡੀਐਸ/ਬੀਏਐਮਐਸ ਦੇ ਪਹਿਲੇ, ਦੂਜੇ ਤੇ ਤੀਜੇ ਵਰ੍ਹੇ ਤੇ ਪਹਿਲੇ ਵਰ੍ਹੇ ਦੇ ਨਰਸਿੰਗ ਦੇ ਵਿਦਿਆਰਥੀਆਂ ਲਈ ਆਨਲਾਈਨ ਪ੍ਰੀਖਿਆ ਕਰਵਾਈ ਜਾਵੇ।
12. ਨਿੱਜੀ ਹਸਪਤਾਲਾਂ ਨੂੰ ਕੋਵਿਡ ਦੇ ਮਰੀਜ਼ਾਂ ਲਈ 75 ਫੀਸਦੀ ਬਿਸਤਰੇ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
13. ਸੂਬੇ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਮੌਜੂਦਗੀ ਬਾਰੇ 24 ਘੰਟੇ ਜਾਣਕਾਰੀ ਪ੍ਰਦਾਨ ਕਰਨ ਲਈ ਹੈਲਪਲਾਈਨ ਨੰਬਰ 104 ਚਾਲੂ ਰਹੇਗਾ।
14. ਆਕਸੀਜਨ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਇੱਕ ਕਮੇਟੀ ਕੰਮ ਕਰੇਗੀ ਜਦਕਿ ਨਿੱਜੀ ਹਸਪਤਾਲਾਂ ਨੂੰ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਮੁਹਾਲੀ 'ਚ ਲੌਕਡਾਊਨ ਦਾ ਐਲਾਨ
ਮੁਹਾਲੀ ਵਿੱਚ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ। ਇਹ ਲੌਕਡਾਊਨ ਰਾਮ ਨੌਮੀ ਕਰਕੇ ਲਾਇਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਚੰਡੀਗੜ੍ਹ ਯੂਟੀ ਦੇ ਸਲਾਹਕਾਰ ਨੇ ਮੁਹਾਲੀ ਵਿੱਚ ਲੌਕਡਾਊਨ ਲਾਉਣ ਦੀ ਅਪੀਲ ਕੀਤੀ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਵੀ ਲੌਕਡਾਉਨ ਦਾ ਫੈਸਲਾ ਕੀਤਾ ਹੈ।
ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਰਾਹੁਲ ਗਾਂਧੀ ਨੇ ਟਵਿੱਟ ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਨੇ ਲਿਖਿਆ, "ਹਲਕੇ ਲੱਛਣਾਂ ਨਾਲ ਮੈਂ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਇਆ ਗਿਆ ਹਾਂ।ਜੋ ਕੋਈ ਵੀ ਮੇਰੇ ਸੰਪਰਕ ਵਿੱਚ ਆਇਆ ਹੈ ਉਹ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।"
Rahul Gandhi Corona Positive: ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪੌਜ਼ੇਟਿਵ
ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਰਾਹੁਲ ਗਾਂਧੀ ਨੇ ਟਵਿੱਟ ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਕੱਲ੍ਹ ਦੇ ਫੈਸਲੇ ਤੇ ਰੋਕ ਲਾ ਦਿੱਤੀ ਹੈ। ਇਹ ਰੋਕ ਉੱਤਰ ਪ੍ਰਦੇਸ਼ ਦੇ ਪੰਜ ਸ਼ਹਿਰਾਂ ਵਿੱਚ ਲੌਕਡਾਊਨ ਲਾਉਣ ਦੇ ਫੈਸਲੇ 'ਤੇ ਲਾਈ ਗਈ ਹੈ। ਚੀਫ ਜਸਟਿਸ ਐਸਏ ਬੋਬਡੇ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਅੱਜ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਯੋਗੀ ਸਰਕਾਰ ਇੱਕ ਹਫ਼ਤੇ ਵਿੱਚ ਮਹਾਮਾਰੀ ਨੂੰ ਕਾਬੂ ਕਰਨ ਲਈ ਕੀਤੇ ਯਤਨਾ ਦੀ ਰਿਪੋਰਟ ਹਾਈ ਕੋਰਟ 'ਚ ਪੇਸ਼ ਕਰੇ।
ਸੁਪਰੀਮ ਕੋਰਟ ਨੇ ਪੰਜ ਸ਼ਹਿਰਾਂ 'ਚ ਲੌਕਡਾਊਨ ਦੇ ਆਦੇਸ਼ 'ਤੇ ਲਾਈ ਰੋਕ
ਚੀਫ ਜਸਟਿਸ ਐਸਏ ਬੋਬਡੇ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਅੱਜ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਯੋਗੀ ਸਰਕਾਰ ਇੱਕ ਹਫ਼ਤੇ ਵਿੱਚ ਮਹਾਮਾਰੀ ਨੂੰ ਕਾਬੂ ਕਰਨ ਲਈ ਕੀਤੇ ਯਤਨਾ ਦੀ ਰਿਪੋਰਟ ਹਾਈ ਕੋਰਟ 'ਚ ਪੇਸ਼ ਕਰੇ।
ਦਿੱਲੀ ਦੀਆਂ ਹੱਦਾਂ ਉੱਪਰ ਬੈਠੇ ਕਿਸਾਨਾਂ ਬਾਰੇ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨਿਆਂ ਉੱਪਰ ਬੈਠੇ ਕਿਸਾਨਾਂ ਦਾ ਕੋਰੋਨਾ ਟੈਸਟ ਕਰਵਾਏਗੀ ਤੇ ਉਨ੍ਹਾਂ ਨੂੰ ਕੋਰੋਨਾ ਵੈਕਸੀਨ ਵੀ ਲਵਾਏਗੀ।
Haryana Government: ਧਰਨਿਆਂ 'ਤੇ ਬੈਠੇ ਕਿਸਾਨਾਂ ਲਈ ਹਰਿਆਣਾ ਸਰਕਾਰ ਦਾ ਵੱਡਾ ਫੈਸਲਾ
Farmers Protest: ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਇਹ ਐਲਾਨ ਕੀਤਾ ਹੈ। ਅਨਿਲ ਵਿਜ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਰਹਿੰਦੇ ਹਰ ਵਿਅਕਤੀ ਦੀ ਸਿਹਤ ਦੀ ਚਿੰਤਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਭਰ ਵਿਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਆਰਮੀ ਚੀਫ ਐਮਐਮ ਨਰਵਾਨ, ਰੱਖਿਆ ਸਕੱਤਰ ਅਜੈ ਕੁਮਾਰ ਅਤੇ ਡੀਆਰਡੀਓ ਚੀਫ ਜੀ ਸਤੀਸ਼ ਰੈਡੀ ਨੂੰ ਕਿਹਾ ਕਿ ਉਹ ਰੱਖਿਆ, ਕੈਂਟ ਅਤੇ ਡੀਆਰਡੀਓ ਹਸਪਤਾਲਾਂ ਵਿੱਚ ਆਮ ਨਾਗਰਿਕਾਂ ਨੂੰ ਇਲਾਜ਼ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਨ।
ਕੋਰੋਨਾ ਨਾਲ ਜੰਗ ਲਈ ਫੌਜ ਦਾ ਸਹਾਰਾ, ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਫੈਸਲਾ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਭਰ ਵਿਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਵੱਡਾ ਫੈਸਲਾ ਲਿਆ ਹੈ।
Manmohan Singh's Health: ਕੋਰੋਨਾ ਹੋਣ ਮਗਰੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Manmohan Singh) ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ((AIIMS)) ਵਿੱਚ ਦਾਖਲ ਹਨ। ਇਸ ਸਬੰਧੀ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ (Harsh Vardhan) ਨੇ ਕਿਹਾ ਕਿ ਏਮਜ਼ ਦਿੱਲੀ ਵਿੱਚ ਇੱਕ ਮੈਡੀਕਲ ਟੀਮ ਉਨ੍ਹਾਂ ਦੀ ਸਿਹਤ ਦੀ ਸਥਿਤੀ 'ਤੇ ਲਗਾਤਾਰ ਫੌਲੋ ਕਰ ਰਹੀ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕੋਰੋਨਾ ਲਾਗ ਹੋਣ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਕੇਂਦਰੀ ਸਿਹਤ ਮੰਤਰੀ ਡਾ: ਹਰਸ਼ ਵਰਧਨ ਨੇ ਟਵੀਟ ਕੀਤਾ ਕਿ ਅਸੀਂ ਸਾਰੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ।