Breaking News LIVE: ਕੋਰੋਨਾ ਕੇਸਾਂ ਨੇ ਤੋੜੇ ਰਿਕਾਰਡ, ਮੋਦੀ ਸਰਕਾਰ 'ਤੇ ਉੱਠੇ ਸਵਾਲ
Punjab Breaking News, 21 April 2021 LIVE Updates: ਦੇਸ਼ ਭਰ ਵਿੱਚ 13 ਕਰੋੜ ਕੋਰੋਨਾ ਟੀਕੇ ਲਗਾਉਣ ਦੇ ਬਾਵਜੂਦ ਮਹਾਂਮਾਰੀ ਸੰਕਟ ਰੁਕਣ ਦਾ ਨਾਂ ਨਹੀਂ ਲੈ ਰਹੀ। ਹਰ ਦਿਨ ਕੋਰੋਨਾ ਦੇ ਅੰਕੜੇ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 295,041 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 2023 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। ਹਾਲਾਂਕਿ, 1,67,457 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ ਹੈ।ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 259,167 ਨਵੇਂ ਮਾਮਲੇ ਸਾਹਮਣੇ ਆਏ ਸੀ।
ਕੁਲ ਕੋਰੋਨਾ ਕੇਸ - ਇੱਕ ਕਰੋੜ 56 ਲੱਖ 16 ਹਜ਼ਾਰ 130
ਕੁੱਲ ਡਿਸਚਾਰਜ - ਇੱਕ ਕਰੋੜ 32 ਲੱਖ 76 ਹਜ਼ਾਰ 39
ਕੁੱਲ ਐਕਟਿਵ ਕੇਸ- 21 ਲੱਖ 57 ਹਜ਼ਾਰ 538
ਕੁੱਲ ਮੌਤ - 1 ਲੱਖ 82 ਹਜ਼ਾਰ 553
ਕੁੱਲ ਟੀਕਾਕਰਣ - 13 ਕਰੋੜ 1 ਲੱਖ 19 ਹਜ਼ਾਰ 310 ਖੁਰਾਕ ਦਿੱਤੀ ਗਈ
ਪਿਛੋਕੜ
Punjab Breaking News, 21 April 2021 LIVE Updates: ਕੋਰੋਨਾ ਦੀ ਤੇਜ਼ ਰਫ਼ਤਾਰ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਨਾਮ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਫਿਲਹਾਲ ਚੁਣੌਤੀਆਂ ਭਾਰੀ ਹਨ, ਪਰ ਇਸ ਦਾ ਮਿਲਕੇ ਸਾਹਮਣਾ ਕੀਤਾ ਜਾ ਸਕਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਦੀ ਸਥਿਤੀ ਵਿੱਚ ਸਾਨੂੰ ਦੇਸ਼ ਨੂੰ ਲੌਕਡਾਊਨ ਤੋਂ ਬਚਾਉਣਾ ਹੈ। "ਮੈਂ ਰਾਜਾਂ ਨੂੰ ਅਪੀਲ ਕਰਦਾਂ ਹਾਂ ਕਿ ਉਹ ਲੌਕਡਾਊਨ ਨੂੰ ਆਖਰੀ ਵਿਕਲਪ ਵਜੋਂ ਵਰਤਣ। ਸਾਨੂੰ ਲੌਕਡਾਊਨ ਤੋਂ ਬਚਣ ਲਈ ਆਪਣੀ ਪੂਰੀ ਵਾਹ ਲਾਉਣੀ ਹੈ ਤੇ ਫੋਕਸ ਸਿਰਫ ਮਾਈਕਰੋ ਕੰਟੇਨਮੈਂਟ ਜ਼ੋਨ 'ਤੇ ਦੇਣਾ ਹੈ।"
ਪੀਐਮ ਮੋਦੀ ਨੇ ਕਿਹਾ ਕਿ "ਜਿਹੜੇ ਲੋਕ ਪਿਛਲੇ ਦਿਨੀਂ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਮੈਂ ਸਾਰੇ ਦੇਸ਼ ਵਾਸੀਆਂ ਦੀ ਤਰਫੋਂ ਆਪਣੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਇੱਕ ਪਰਿਵਾਰਕ ਮੈਂਬਰ ਵਜੋਂ, ਮੈਂ ਤੁਹਾਡੇ ਦੁੱਖ ਵਿੱਚ ਸ਼ਾਮਲ ਹਾਂ। ਚੁਣੌਤੀ ਵੱਡੀ ਹੈ ਪਰ ਸਾਨੂੰ ਆਪਣੇ ਦ੍ਰਿੜਤਾ, ਦਲੇਰੀ ਅਤੇ ਤਿਆਰੀ ਨਾਲ ਇਸ ਨੂੰ ਦੂਰ ਕਰਨਾ ਹੋਵੇਗਾ।"
ਬਿਨਾਂ ਕਿਸੇ ਕਾਰਨ ਘਰ ਨੂੰ ਨਿਕਲੋ
ਪੀਐਮ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਵਜ੍ਹਾ ਘਰੋਂ ਨਾ ਨਿਕਲਣ। ਉਸਨੇ ਲੋਕਾਂ ਨੂੰ ਵਿਸ਼ਵਾਸ ਕਰਨ ਲਈ ਕਿਹਾ ਕਿ ਲੌਕਡਾਊਨ ਆਖਰੀ ਵਿਕਲਪ ਹੋਣਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਨਿੱਜੀ ਕੰਪਨੀਆਂ ਨੇ ਸ਼ਾਨਦਾਰ ਕੰਮ ਕੀਤਾ।ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਅਜਿਹੇ ਸਮੇਂ ਹੋਇਆ, ਜਦੋਂ ਕੋਰੋਨਾ ਸੰਕਰਮਣ ਦੀ ਤੇਜ਼ ਰਫਤਾਰ ਦਰਮਿਆਨ, ਕਈ ਰਾਜ ਸਰਕਾਰਾਂ ਨੇ ਆਕਸੀਜਨ ਖਤਮ ਹੋਣ ਦੇ ਖਤਰੇ ਵਿਚਾਲੇ ਕੇਂਦਰ ਤੋਂ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ।
ਇਸ ਐਲਾਨ ਤੋਂ ਪਹਿਲਾਂ ਪੀਐਮ ਮੋਦੀ ਨੇ ਟੀਕਾ ਬਣਾਉਣ ਵਾਲਿਆਂ ਨਾਲ ਮੀਟਿੰਗ ਕੀਤੀ ਸੀ।ਇਸ ਦੌਰਾਨ ਉਨ੍ਹਾਂ ਕਿਹਾ ਕਿ ਟੀਕਾ ਨਿਰਮਾਤਾਵਾਂ ਨੇ ਰਿਕਾਰਡ ਸਮੇਂ ਵਿਚ ਕੋਵਿਡ -19 ਟੀਕੇ ਦਾ ਵਿਕਾਸ ਅਤੇ ਨਿਰਮਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵਭਰ ਵਿਚ ਤਿਆਰ ਕੋਵੀਡ -19 ਟੀਕਾ ਸਭ ਤੋਂ ਸਸਤਾ ਹੈ। ਵਿਸ਼ਵ ਦਾ ਸਭ ਤੋਂ ਵੱਡਾ ਟੀਕਾਕਰਨ ਪ੍ਰੋਗਰਾਮ ਇਥੇ ਚੱਲ ਰਿਹਾ ਹੈ।
ਕੋਰੋਨਾ ਦੀ ਦੂਜੀ ਲਹਿਰ ਤੂਫਾਨ ਬਣ ਕੇ ਆਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਦੂਜੀ ਲਹਿਰ ਤੂਫਾਨ ਦੀ ਤਰ੍ਹਾਂ ਆਈ ਹੈ।ਪੀਐਮ ਮੋਦੀ ਨੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਦਾ ਇਕੱਠਿਆਂ ਸਾਹਮਣਾ ਕਰਨਾ ਪਵੇਗਾ।
- - - - - - - - - Advertisement - - - - - - - - -