Breaking News LIVE: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਹੋਰ ਸਖਤੀ, ਬਾਜ਼ਾਰ ਛੇ ਵਜੇ ਤੋਂ ਬੰਦ
Punjab Breaking News, 22 April 2021 LIVE Updates: ਕੋਰੋਨਾ ਕੇਸਾਂ 'ਚ ਲਗਾਤਾਰ ਵਾਧੇ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਵੀਰਵਾਰ ਨੂੰ ਵੱਡਾ ਫੈਸਲਾ ਲਿਆ ਹੈ। ਇਸ ਦਰਮਿਆਨ ਹਰਿਆਣਾ 'ਚ ਸ਼ਾਮ 6 ਵਜੇ ਤੋਂ ਬਾਅਦ ਸਾਰੇ ਬਾਜ਼ਾਰ ਬੰਦ ਕੀਤੇ ਜਾਣਗੇ।
LIVE
Background
Punjab Breaking News, 22 April 2021 LIVE Updates: ਦੇਸ਼ ਭਰ 'ਚ 13 ਕਰੋੜ ਕੋਰੋਨਾ ਟੀਕੇ ਲਾਏ ਜਾਣ ਦੇ ਬਾਵਜੂਦ ਮਹਾਮਾਰੀ ਦਾ ਸੰਕਟ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹਰ ਦਿਨ ਕੋਰੋਨਾ ਦੇ ਅੰਕੜੇ ਨਵਾਂ ਰਿਕਾਰਡ ਕਾਇਮ ਕਰ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਮੁਤਾਬਕ, ਪਿਛਲੇ 24 ਘੰਟਿਆਂ 'ਚ 31,48,35 ਨਵੇਂ ਕੋਰੋਨਾ ਕੇਸ ਆਏ ਤੇ 2104 ਪੀੜਤਾਂ ਦੀ ਮੌਤ ਹੋ ਗਈ। ਹਾਲਾਂਕਿ 1,78,841 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਸੋਮਵਾਰ 259,167 ਨਵੇਂ ਕੇਸ ਆਏ ਸਨ।
ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ
ਕੁੱਲ ਕੋਰੋਨਾ ਕੇਸ- ਇਕ ਕਰੋੜ, 59 ਲੱਖ, 30 ਹਜ਼ਾਰ, 965
ਕੁੱਲ ਡਿਸਚਾਰਜ ਕੇਸ- ਇਕ ਕਰੋੜ, 34 ਲੱਖ, 54 ਹਜ਼ਾਰ, 880
ਕੁੱਲ ਐਕਟਿਵ ਕੇਸ- 22 ਲੱਖ, 91 ਹਜ਼ਾਰ, 428
ਕੁੱਲ ਮੌਤਾਂ- ਇਕ ਲੱਖ, 84 ਹਜ਼ਾਰ, 428
ਕੁੱਲ ਟੀਕਾਕਰਨ- 13 ਕਰੋੜ, 23 ਲੱਖ, 30 ਹਜ਼ਾਰ, 644 ਡੋਜ਼ ਦਿੱਤੀ ਗਈ
ਪੀਐਮ ਮੋਦੀ ਦੀ ਸੂਬਾ ਸਰਕਾਰਾਂ ਨੂੰ ਅਪੀਲ
ਪੀਐਮ ਮੋਦੀ ਨੇ ਕਿਹਾ ਕਿ ਫਿਲਹਾਲ ਚੁਣੌਤੀਆਂ ਭਾਰੀ ਹਨ, ਪਰ ਇਸਦਾ ਮਿਲ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਦੀ ਸਥਿਤੀ ਵਿੱਚ ਸਾਨੂੰ ਦੇਸ਼ ਨੂੰ ਲੌਕਡਾਊਨ ਤੋਂ ਬਚਾਉਣਾ ਹੈ। "ਮੈਂ ਸੂਬਿਆਂ ਨੂੰ ਅਪੀਲ ਕਰਦਾਂ ਹਾਂ ਕਿ ਉਹ ਲੌਕਡਾਊਨ ਨੂੰ ਆਖਰੀ ਵਿਕਲਪ ਵਜੋਂ ਵਰਤਣ। ਸਾਨੂੰ ਲੌਕਡਾਊਨ ਤੋਂ ਬਚਣ ਲਈ ਆਪਣੀ ਪੂਰੀ ਵਾਹ ਲਾਉਣੀ ਹੈ ਅਤੇ ਫੋਕਸ ਸਿਰਫ ਮਾਈਕਰੋ ਕੰਟੇਨਮੈਂਟ ਜ਼ੋਨ 'ਤੇ ਦੇਣਾ ਹੈ।"
ਪੀਐਮ ਮੋਦੀ ਨੇ ਕਿਹਾ ਕਿ "ਜਿਹੜੇ ਲੋਕ ਪਿਛਲੇ ਦਿਨੀਂ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਮੈਂ ਸਾਰੇ ਦੇਸ਼ ਵਾਸੀਆਂ ਦੀ ਤਰਫੋਂ ਆਪਣੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਇੱਕ ਪਰਿਵਾਰਕ ਮੈਂਬਰ ਵਜੋਂ, ਮੈਂ ਤੁਹਾਡੇ ਦੁੱਖ ਵਿੱਚ ਸ਼ਾਮਲ ਹਾਂ। ਚੁਣੌਤੀ ਵੱਡੀ ਹੈ ਪਰ ਸਾਨੂੰ ਆਪਣੇ ਦ੍ਰਿੜਤਾ, ਦਲੇਰੀ ਅਤੇ ਤਿਆਰੀ ਨਾਲ ਇਸ ਨੂੰ ਦੂਰ ਕਰਨਾ ਹੋਵੇਗਾ।"
ਬਿਨਾਂ ਕਿਸੇ ਕਾਰਨ ਘਰ ਨੂੰ ਨਿਕਲੋ
ਪੀਐਮ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਵਜ੍ਹਾ ਘਰੋਂ ਨਾ ਨਿਕਲਣ। ਉਸਨੇ ਲੋਕਾਂ ਨੂੰ ਵਿਸ਼ਵਾਸ ਕਰਨ ਲਈ ਕਿਹਾ ਕਿ ਲੌਕਡਾਊਨ ਆਖਰੀ ਵਿਕਲਪ ਹੋਣਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਨਿੱਜੀ ਕੰਪਨੀਆਂ ਨੇ ਸ਼ਾਨਦਾਰ ਕੰਮ ਕੀਤਾ।ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਅਜਿਹੇ ਸਮੇਂ ਹੋਇਆ, ਜਦੋਂ ਕੋਰੋਨਾ ਸੰਕਰਮਣ ਦੀ ਤੇਜ਼ ਰਫਤਾਰ ਦਰਮਿਆਨ, ਕਈ ਰਾਜ ਸਰਕਾਰਾਂ ਨੇ ਆਕਸੀਜਨ ਖਤਮ ਹੋਣ ਦੇ ਖਤਰੇ ਵਿਚਾਲੇ ਕੇਂਦਰ ਤੋਂ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ।
ਇਸ ਐਲਾਨ ਤੋਂ ਪਹਿਲਾਂ ਪੀਐਮ ਮੋਦੀ ਨੇ ਟੀਕਾ ਬਣਾਉਣ ਵਾਲਿਆਂ ਨਾਲ ਮੀਟਿੰਗ ਕੀਤੀ ਸੀ।ਇਸ ਦੌਰਾਨ ਉਨ੍ਹਾਂ ਕਿਹਾ ਕਿ ਟੀਕਾ ਨਿਰਮਾਤਾਵਾਂ ਨੇ ਰਿਕਾਰਡ ਸਮੇਂ ਵਿਚ ਕੋਵਿਡ -19 ਟੀਕੇ ਦਾ ਵਿਕਾਸ ਅਤੇ ਨਿਰਮਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵਭਰ ਵਿਚ ਤਿਆਰ ਕੋਵਿਡ -19 ਟੀਕਾ ਸਭ ਤੋਂ ਸਸਤਾ ਹੈ। ਵਿਸ਼ਵ ਦਾ ਸਭ ਤੋਂ ਵੱਡਾ ਟੀਕਾਕਰਨ ਪ੍ਰੋਗਰਾਮ ਇਥੇ ਚੱਲ ਰਿਹਾ ਹੈ।
ਕੋਰੋਨਾ ਦੀ ਦੂਜੀ ਲਹਿਰ ਤੂਫਾਨ ਬਣ ਕੇ ਆਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਦੂਜੀ ਲਹਿਰ ਤੂਫਾਨ ਦੀ ਤਰ੍ਹਾਂ ਆਈ ਹੈ।ਪੀਐਮ ਮੋਦੀ ਨੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਦਾ ਇਕੱਠਿਆਂ ਸਾਹਮਣਾ ਕਰਨਾ ਪਵੇਗਾ।
ਕੋਰੋਨਾ ਕੇਸਾਂ 'ਚ ਲਗਾਤਾਰ ਵਾਧੇ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਵੀਰਵਾਰ ਨੂੰ ਵੱਡਾ ਫੈਸਲਾ ਲਿਆ ਹੈ। ਇਸ ਦਰਮਿਆਨ ਹਰਿਆਣਾ 'ਚ ਸ਼ਾਮ 6 ਵਜੇ ਤੋਂ ਬਾਅਦ ਸਾਰੇ ਬਾਜ਼ਾਰ ਬੰਦ ਕੀਤੇ ਜਾਣਗੇ।
Haryana Government: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਵੱਡਾ ਫੈਸਲਾ, ਦੁਕਾਨਾਂ ਸ਼ਾਮ ਛੇ ਵਜੇ ਤੋਂ ਹੀ ਬੰਦ
Coronavirus in Haryana: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਵੱਡਾ ਫੈਸਲਾ, ਦੁਕਾਨਾਂ ਸ਼ਾਮ ਛੇ ਵਜੇ ਤੋਂ ਹੀ ਬੰਦ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਾਰਤ 'ਚ ਕੋਰੋਨਾ ਦੀ ਮੌਜੂਦਾ ਸਥਿਤੀ 'ਤੇ ਖੁਦ ਹੀ ਨੋਟਿਸ ਲੈਂਦਿਆਂ ਨੋਟਿਸ ਭੇਜਿਆ ਹੈ। ਸੁਪਰੀਮ ਕੋਰਟ ਆਕਸੀਜਨ, ਜ਼ਰੂਰੀ ਦਵਾਈਆਂ ਦੀ ਸਪਲਾਈ ਤੇ ਟੀਕਾਕਰਨ ਦੇ ਤਰੀਕਿਆਂ ਨਾਲ ਜੁੜੇ ਮੁੱਦਿਆਂ 'ਤੇ ਰਾਸ਼ਟਰੀ ਨੀਤੀ ਦੀ ਮੰਗ ਕਰਦੀ ਹੈ। ਅਦਾਲਤ ਨੇ ਕਿਹਾ ਕਿ ਕੋਵਿਡ ਨਾਲ ਜੁੜੇ ਮੁੱਦਿਆਂ ‘ਤੇ ਛੇ ਵੱਖ-ਵੱਖ ਹਾਈ ਕੋਰਟਾਂ ਦੀ ਸੁਣਵਾਈ ਕਿਸੇ ਕਿਸਮ ਦਾ ਭਰਮ ਪੈਦਾ ਕਰ ਸਕਦੀ ਹੈ।
ਕੋਰੋਨਾ ਦੇ ਕਹਿਰ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ, ਪੁੱਛਿਆ ਕੀ ਹੈ ਨੈਸ਼ਨਲ ਪਲੈਨ?
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਾਰਤ 'ਚ ਕੋਰੋਨਾ ਦੀ ਮੌਜੂਦਾ ਸਥਿਤੀ 'ਤੇ ਖੁਦ ਹੀ ਨੋਟਿਸ ਲੈਂਦਿਆਂ ਨੋਟਿਸ ਭੇਜਿਆ ਹੈ। ਸੁਪਰੀਮ ਕੋਰਟ ਆਕਸੀਜਨ, ਜ਼ਰੂਰੀ ਦਵਾਈਆਂ ਦੀ ਸਪਲਾਈ ਤੇ ਟੀਕਾਕਰਨ ਦੇ ਤਰੀਕਿਆਂ ਨਾਲ ਜੁੜੇ ਮੁੱਦਿਆਂ 'ਤੇ ਰਾਸ਼ਟਰੀ ਨੀਤੀ ਦੀ ਮੰਗ ਕਰਦੀ ਹੈ। ਅਦਾਲਤ ਨੇ ਕਿਹਾ ਕਿ ਕੋਵਿਡ ਨਾਲ ਜੁੜੇ ਮੁੱਦਿਆਂ ‘ਤੇ ਛੇ ਵੱਖ-ਵੱਖ ਹਾਈ ਕੋਰਟਾਂ ਦੀ ਸੁਣਵਾਈ ਕਿਸੇ ਕਿਸਮ ਦਾ ਭਰਮ ਪੈਦਾ ਕਰ ਸਕਦੀ ਹੈ।
ਵਾਹਘਾ 'ਤੇ ਹੀ ਜੱਥੇ 'ਚ ਵਾਪਸੀ ਕਰ ਰਹੇ ਭਾਰਤੀ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ ਜਿਸ 'ਚ ਹੁਣ ਤਕ 40 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
Pilgrims Corona positive: ਪਾਕਿਸਤਾਨ ਤੋਂ ਪਰਤੇ ਜਥੇ 'ਚ 40 ਸ਼ਰਧਾਲੂ ਕੋਰੋਨਾ ਪੌਜ਼ੇਟਿਵ
ਪਾਕਿਸਤਾਨ ਤੋਂ ਪਰਤੇ ਜਥੇ 'ਚ 25 ਸ਼ਰਧਾਲੂ ਕੋਰੋਨਾ ਪੌਜ਼ੇਟਿਵ
ਪੰਜਾਬ ਵਿੱਚ ਕੋਰੋਨਾ ਵੈਕਸੀਨ ਲਾਉਣ ਦਾ ਕੰਮ ਲੀਹੋਂ ਲੈ ਗਿਆ ਹੈ। ਬੁੱਧਵਾਰ ਨੂੰ ਹੀ ਵੈਕਸੀਨ ਦਾ ਸਟੌਕ ਖਤਮ ਹੋ ਗਿਆ ਸੀ। ਅੱਜ ਕੇਂਦਰ ਸਰਕਾਰ ਵੱਲੋਂ ਵੈਕਸੀਨ ਦੀ 4 ਲੱਖ ਡੋਜ਼ ਭੇਜੀ ਜਾਣੀ ਸੀ ਪਰ ਟੀਕਾ ਲਵਾਉਣ ਆਏ ਲੋਕ ਨਿਰਾਸ਼ ਹੀ ਪਰਤਦੇ ਨਜ਼ਰ ਆਏ। ਹੋਰ ਤਾਂ ਹੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਪਟਿਆਲਾ ਦੇ ਸਿਵਲ ਹਸਪਤਾਲ ਰਾਜਪੁਰਾ ਵਿੱਚ ਵੈਕਸੀਨ ਖਤਮ ਹੋਣ ਕਰਕੇ ਲੋਕਾਂ ਨੂੰ ਨਿਰਾਸ਼ ਮੁੜਣਾ ਪਿਆ।
Punjab Corona Vaccine: ਪੰਜਾਬ 'ਚ ਕੋਰੋਨਾ ਵੈਕਸੀਨ ਲਾਉਣ ਦਾ ਕੰਮ ਠੱਪ, ਹਸਪਤਾਲਾਂ ਤੋਂ ਨਿਰਾਸ਼ ਪਰਤ ਰਹੇ ਲੋਕ
ਇਸ ਸਬੰਧੀ ਇੰਚਾਰਜ ਵੈਕਸੀਨ ਸੈਂਟਰ ਡਾਂ ਬਿਪਨਜੀਤ ਸਿੰਘ ਖੋਸਾ ਨੇ ਕਿਹਾ ਕਿ ਵੈਕਸੀਨ ਖਤਮ ਇਸ ਕਰਕੇ ਹੋ ਰਹੀ ਹੈ ਕਿ ਲੋਕ ਜਾਗਰੂਕ ਹੋ ਗਏ ਹਨ ਤੇ ਵੈਕਸੀਨ ਲਵਾਉਣ ਦੀ ਤਦਾਦ ਜ਼ਿਆਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੋਵੀਸ਼ੀਲਡ ਵੈਕਸੀਨ ਖਤਮ ਹੋ ਗਈ ਹੈ ਤੇ ਸਾਡੇ ਕੋਲ ਸਿਰਫ ਕੋਵੈਕਸ਼ੀਨ ਹੈ।
ਕੋਰੋਨਾ ਦੇ ਕਹਿਰ ਵਿੱਚ ਵੱਡੀ ਰਾਹਤ ਦਾ ਖਬਰ ਆਈ ਹੈ। ਪਹਿਲੀ ਮਈ ਤੋਂ ਟੀਕਾਕਰਨ ਦੇ ਤੀਜੇ ਪੜਾਅ ਤਹਿਤ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਲਈ ਵੀਰਵਾਰ ਨੂੰ ਐਲਾਨ ਕੀਤਾ ਗਿਆ ਹੈ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਹੁਣ ਕੋਵਿਨ ਐਪ 'ਤੇ ਰਜਿਸਟ੍ਰੇਸ਼ਨ ਕਰੇਗਾ। ਸ਼ਨੀਵਾਰ ਤੋਂ ਕੋਰੋਨਾਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗਾ।
Corona Vaccination Registration: ਕੋਰੋਨਾ ਵੈਕਸੀਨ ਲਈ 18 ਸਾਲ ਵਾਲਿਆਂ ਲਈ ਖੁੱਲ੍ਹੀ ਰਜਿਸਟ੍ਰੇਸ਼ਨ
ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਟਵੀਟ ਕੀਤਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ।