Breaking News LIVE: ਭਾਰਤ 'ਚ ਕੋਰੋਨਾ ਨੇ ਧਾਰਿਆ ਖਤਰਨਾਕ ਰੂਪ, 3,32,730 ਨਵੇਂ ਕੋਰੋਨਾ ਕੇਸ
Punjab Breaking News, 23 April 2021 LIVE Updates: ਦੇਸ਼ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਕੋਰੋਨਾ ਵਾਇਰਸ ਦੀ ਰਫਤਾਰ ਦਿਨ-ਬ-ਦਿਨ ਨਵਾਂ ਰਿਕਾਰਡ ਕਾਇਮ ਕਰ ਰਹੀ ਹੈ। ਹਰ ਰੋਜ਼ ਅੰਕੜਿਆਂ 'ਚ ਵੱਡਾ ਫਰਕ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ 3,32,730 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਜਦਕਿ 2263 ਲੋਕਾਂ ਦੀ ਮੌਤ ਹੋ ਗਈ ਹੈ।
LIVE
Background
ਕੇਂਦਰੀ ਸੱਭਿਆਚਾਰ ਮੰਤਰੀ ਪ੍ਰਹਿਲਾਦ ਪਟੇਲ ਦਾ ਵੀਰਵਾਰ ਨੂੰ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨੂੰ ਆਪਣੀ ਬਿਮਾਰ ਮਾਂ ਲਈ ਆਕਸੀਜਨ ਸਿਲੰਡਰ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਦੋ ਥੱਪੜ ਮਾਰਨ ਦੀ ਗੱਲ ਕਰਦੇ ਸੁਣਿਆ ਜਾ ਸਕਦਾ ਹੈ। ਹਾਲਾਂਕਿ ਵਿਰੋਧੀ ਧਿਰ ਨੇ ਇਸ ਘਟਨਾ ਨੂੰ ਲੈ ਕੇ ਮੰਤਰੀ ਨੂੰ ਨਿਸ਼ਾਨਾ ਬਣਾਇਆ ਹੈ, ਪਰ ਇਸ ਵੀਡੀਓ ਬਾਰੇ ਪਟੇਲ ਦਾ ਜਵਾਬ ਕੁਝ ਹੋਰ ਹੀ ਹੈ।
ਮਾਂ ਲਈ ਆਕਸੀਜਨ ਮੰਗਣ ਵਾਲੇ ਨੂੰ ਕੇਂਦਰੀ ਮੰਤਰੀ ਨੇ ਦਿੱਤੀ ਥੱਪੜ ਮਾਰਨ ਦੀ ਧਮਕੀ, ਵੀਡੀਓ ਵਾਇਰਲ

ਕੇਂਦਰੀ ਸੱਭਿਆਚਾਰ ਮੰਤਰੀ ਪ੍ਰਹਿਲਾਦ ਪਟੇਲ ਦਾ ਵੀਰਵਾਰ ਨੂੰ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਹ ਬੀਮਾਰ ਮਾਂ ਲਈ ਆਕਸੀਜਨ ਸਿਲੰਡਰ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਦੋ ਥੱਪੜ ਮਾਰਨ ਦੀ ਗੱਲ ਕਰ ਰਹੇ ਹਨ।
ਰਾਸ਼ਟਰਪਤੀ ਜੋਅ ਬਾਇਡੇਨ ਦੇ ਪ੍ਰਸ਼ਾਸਨ ਨੇ ਸਮੂਹ ਅਮਰੀਕਨ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ, ਪਾਕਿਸਤਾਨ, ਬੰਗਲਾਦੇਸ਼, ਅਫ਼ਗ਼ਾਨਿਸਤਾਨ ਤੇ ਮਾਲਦੀਵਜ਼ ’ਚ ਜਾਣ ਤੋਂ ਬਚਣ ਕਿਉਂਕਿ ਇਸ ਖ਼ਿੱਤੇ ’ਚ ਕੋਵਿਡ-19 ਦੀ ਲਾਗ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ।
ਅਮਰੀਕੀਆਂ ਨੂੰ ਭਾਰਤ, ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ਤੋਂ ਦੂਰ ਰਹਿਣ ਦੀ ਸਲਾਹ

ਅਮਰੀਕੀ ਪ੍ਰਸ਼ਾਸਨ ਨੇ ਭਾਰਤ, ਪਾਕਿਸਤਾਨ, ਅਫ਼ਗ਼ਾਨਿਸਤਾਨ, ਬੰਗਲਾਦੇਸ਼ ਤੇ ਮਾਲਦੀਵਜ਼ ਨੂੰ ਲੈਵਲ 4 ਉੱਤੇ ਰੱਖਿਆ ਹੈ, ਜਿਸ ਦਾ ਮਤਲਬ ਹੈ ਕਿ ਅਮਰੀਕਨ ਇਨ੍ਹਾਂ ਦੇਸ਼ਾਂ ਦੀ ਯਾਤਰਾ ਨਾ ਕਰਨ।
ਬੇਵੱਸੀ, ਹੰਝੂ, ਮਿੰਨਤਾ! ਕੋਰੋਨਾ ਦੌਰ 'ਚ ਰਵਾ ਦੇਣਗੀਆਂ ਤਹਾਨੂੰ ਇਹ ਤਸਵੀਰਾਂ
https://punjabi.abplive.com/photo-gallery/news/india-corona-virus-updates-india-emotional-and-scared-pictures-of-covid-19-pandemic-620174
ਦੇਸ਼ ’ਚ ਕੋਰੋਨਾਵਾਇਰਸ ਦੀ ਲਾਗ ਤੇਜ਼ੀ ਨਾਲ ਫੈਲਣ ਕਾਰਨ ਹਾਲਾਤ ਭਿਆਨਕ ਹੁੰਦੇ ਜਾ ਰਹੇ ਹਨ। ਆਕਸੀਜਨ ਦੀ ਕਿੱਲਤ ਲਗਾਤਾਰ ਬਣੀ ਹੋਈ ਹੈ। ਇਸ ਦੌਰਾਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ’ਚ ਗੰਭੀਰ ਰੂਪ ਵਿੱਚ ਬੀਮਾਰ 25 ਮਰੀਜ਼ਾਂ ਦੀ ਮੌਤ ਹੋ ਗਈ। ਇਸ ਘਟਨਾ ਪਿੱਛੇ ਸੰਭਾਵੀ ਕਾਰਨ ਆਕਸੀਜਨ ਦੀ ਘਾਟ ਦੱਸਿਆ ਜਾ ਰਿਹਾ ਹੈ।
ਹਸਪਤਾਲਾਂ 'ਚ ਆਕਸੀਜਨ ਦੀ ਘਾਟ ਕਾਰਨ ਹੋਣ ਲੱਗੀਆਂ ਮੌਤਾਂ, ਸਰ ਗੰਗਾਰਾਮ ਹਸਪਤਾਲ ’ਚ 25 ਮਰੀਜ਼ਾਂ ਤੋੜਿਆ ਦਮ

ਸਰ ਗੰਗਾਰਾਮ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਨੇ ਦੱਸਿਆ ਕਿ ਆਕਸੀਜਨ ਦਾ ਭੰਡਾਰ ਅਗਲੇ ਦੋ ਘੰਟੇ ਹੋਰ ਚੱਲੇਗਾ। ਵੈਂਟੀਲੇਟਰ ਤੇ ਬੀਆਈਪੀਏਪੀ ਮਸ਼ੀਨਾਂ ਸਹੀ ਤਰੀਕੇ ਕੰਮ ਨਹੀਂ ਕਰ ਰਹੀਆਂ ਹਨ।
ਦੇਸ਼ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਕੋਰੋਨਾ ਵਾਇਰਸ ਦੀ ਰਫਤਾਰ ਦਿਨ-ਬ-ਦਿਨ ਨਵਾਂ ਰਿਕਾਰਡ ਕਾਇਮ ਕਰ ਰਹੀ ਹੈ। ਹਰ ਰੋਜ਼ ਅੰਕੜਿਆਂ 'ਚ ਵੱਡਾ ਫਰਕ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ 3,32,730 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਜਦਕਿ 2263 ਲੋਕਾਂ ਦੀ ਮੌਤ ਹੋ ਗਈ ਹੈ।
India Records Highest Corona Cases: ਕਹਿਰ ਬਣ ਵਰ੍ਹ ਰਿਹਾ ਕੋਰੋਨਾ, ਮੌਤਾਂ ਦੀ ਗਿਣਤੀ 'ਚ ਰਿਕਾਰਡ ਵਾਧਾ

India Records Highest Corona Cases: ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲਗਾਤਾਰ ਬੈਠਕਾਂ 'ਚ ਜੁੱਟੇ ਹਨ। ਪੀਐਮ ਮੋਦੀ ਅੱਜ ਫਿਰ ਮਹਾਮਾਰੀ ਨੂੰ ਲੈ ਕੇ ਹਾਲਾਤ ਦੀ ਸਮੀਖਿਆ ਲਈ ਤਿੰਨ ਬੈਠਕਾਂ ਕਰਨਗੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
