Breaking News LIVE: ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਕੋਰੋਨਾ ਵਿਸਫੋਟ, ਲਾਸ਼ਾਂ ਰੱਖਣ ਲਈ ਵੀ ਨਹੀਂ ਬਚੀ ਥਾਂ
Punjab Breaking News, 26 April 2021 LIVE Updates: ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਵਿਸਫੋਟ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ 31 ਕਰੋਨਾ ਪੀੜਤਾਂ ਦੀ ਮੌਤ ਹੋ ਗਈ। ਹਸਪਤਾਲ ਦੇ ਲਾਸ਼ਘਰ ਵਿੱਚ ਲਾਸਾਂ ਰੱਖਣ ਲਈ ਥਾਂ ਨਹੀਂ ਬਚੀ। ਰਾਜਿੰਦਰਾ ਹਸਪਤਾਲ ਵਿੱਚ ਕਰੋਨਾ ਨਾਲ ਹੋਈਆਂ ਮੌਤਾਂ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ। ਹਸਪਤਾਲ ਦੇ ਲਾਸ਼ਘਰ ਵਿੱਚ ਸਿਰਫ 16 ਲਾਸ਼ਾਂ ਹੀ ਰੱਖੀਆਂ ਜਾ ਸਕਦੀਆਂ ਹਨ।
LIVE
Background
Punjab Breaking News, 26 April 2021 LIVE Updates: ਪੰਜਾਬ 'ਚ ਲਗਾਤਾਰ ਕੋਰੋਨਾ ਕੇਸਾਂ 'ਚ ਭਾਰੀ ਵਾਧਾ ਹੋ ਰਿਹਾ ਹੈ। ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਹਾਈ ਪੌਜ਼ੇਟੀਵਿਟੀ ਰੇਟ ਤੋਂ ਸਿਹਤ ਅਧਿਕਾਰੀ ਫਿਕਰਮੰਦ ਹਨ। ਪਿਛਲੇ ਇੱਕ ਹਫ਼ਤੇ (18-24 ਅਪ੍ਰੈਲ) ਵਿੱਚ, ਐਸਏਐਸ ਨਗਰ, ਫਿਰੋਜ਼ਪੁਰ, ਬਠਿੰਡਾ, ਫਾਜ਼ਿਲਕਾ, ਮਾਨਸਾ ਤੇ ਮੁਕਤਸਰ ਵਿੱਚ 15 ਪ੍ਰਤੀਸ਼ਤ ਤੋਂ ਵੱਧ ਪੌਜ਼ੇਟੀਵਿਟੀ ਰੇਟ ਦਰਜ ਕੀਤੀ ਗਈ ਹੈ। ਹਾਈ ਪੌਜ਼ੇਟੀਵਿਟੀ ਰੇਟ ਮਹਾਂਮਾਰੀ ਦੇ ਫੈਲਣ ਦੀ ਹੱਦ ਦਰਸਾਉਂਦੀ ਹੈ।
ਸਿਹਤ ਅਧਿਕਾਰੀ ਰੋਜ਼ਾਨਾ 50,000 ਟੈਸਟ ਕਰਵਾਉਂਦੇ ਹਨ। ਇਸ ਦੌਰਾਨ, ਸਾਰੇ ਜ਼ਿਲ੍ਹਿਆਂ ਵਿੱਚ 3.68 ਲੱਖ ਕੋਰੋਨਾ ਸੈਂਪਲ ਲਏ ਗਏ ਤੇ 37,198 ਪੌਜ਼ੇਟਿਵ ਪਾਏ ਗਏ। ਸੂਬੇ ਦਾ ਸਮੁੱਚਾ ਪੌਜ਼ੇਟੀਵਿਟੀ ਰੇਟ 10.10% ਰਿਹਾ ਹੈ।
ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਜ਼ਿਲ੍ਹਿਆਂ 'ਚੋਂ ਐਸਏਐਸ ਨਗਰ 'ਚ ਹਫਤੇ ਦੌਰਾਨ 5,776 ਮਾਮਲੇ ਦਰਜ ਕੀਤੇ ਗਏ, ਜਿਸ 'ਚ 21.99 ਫੀਸਦੀ ਪੌਜੇਟੀਵਿਟੀ ਦਰ ਆਈ ਹੈ। ਇਸ ਤੋਂ ਬਾਅਦ ਫਿਰੋਜ਼ਪੁਰ (723 ਮਾਮਲੇ ਤੇ 16.7 ਫੀਸਦ ਪੌਜ਼ੇਟੀਵਿਟੀ ਦਰ) ਹੈ। ਫਾਜ਼ਿਲਕਾ ਜੋ ਸਭ ਤੋਂ ਘੱਟ ਮਾਮਲਿਆਂ ਦੀ ਰਿਪੋਰਟ ਕਰਨ ਵਾਲੇ ਜ਼ਿਲ੍ਹਿਆਂ ਵਿੱਚੋਂ ਇੱਕ ਹੈ, ਇਸ ਦੀ ਵੀ ਪੌਜ਼ੇਟੀਵਿਟੀ ਦਰ 16.21% ਹੈ।
ਦੇਸ਼ ’ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਤਿੰਨ ਲੱਖ ਤੋਂ ਵੀ ਵੱਧ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਸਿਹਤ ਮੰਤਰਾਲੇ ਅਨੁਸਾਰ ਸੋਮਵਾਰ ਨੂੰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਇਸ ਵਾਇਰਸ ਤੋਂ ਪ੍ਰਭਾਵਿਤ ਹੋਏ ਵਿਅਕਤੀਆ ਦੀ ਕੁੱਲ ਗਿਣਤੀ ਵਧ ਕੇ 1 ਕਰੋੜ 73 ਲੱਖ, 13 ਹਜ਼ਾਰ 163 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੀ ਛੂਤ ਦੇ 3,52,991 ਨਵੇਂ ਮਾਮਲੇ ਸਾਹਮਣੇ ਆਏ ਹਨ; ਜਦ ਕਿ 2,812 ਲੋਕਾਂ ਦੀ ਮੌਤ ਹੋਈ ਹੈ।
ਦੇਸ਼ ’ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਤਿੰਨ ਲੱਖ ਤੋਂ ਵੀ ਵੱਧ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਸਿਹਤ ਮੰਤਰਾਲੇ ਅਨੁਸਾਰ ਸੋਮਵਾਰ ਨੂੰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਇਸ ਵਾਇਰਸ ਤੋਂ ਪ੍ਰਭਾਵਿਤ ਹੋਏ ਵਿਅਕਤੀਆ ਦੀ ਕੁੱਲ ਗਿਣਤੀ ਵਧ ਕੇ 1 ਕਰੋੜ 73 ਲੱਖ, 13 ਹਜ਼ਾਰ 163 ਹੋ ਗਈ ਹੈ।
ਕੋਰੋਨਾ ਦੇ ਕਹਿਰ ਕਰਕੇ ਭਾਰਤੀ ਅਜੇ ਵਿਦੇਸ਼ ਉਡਾਰੀ ਨਹੀਂ ਮਾਰ ਸਕਣਗੇ। ਕਈ ਮੁਲਕਾਂ ਨੇ ਭਾਰਤੀਆਂ ਦੀ ਆਮਦ ਉੱਪਰ ਪਾਬੰਦੀ ਲਾ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਦੁਨੀਆ ਵਿੱਚ ਵਧ ਰਹੇ ਕੋਰੋਨਾ ਵਾਇਰਸ ਕਾਰਨ ਭਾਰਤੀ ਏਅਰਲਾਈਨਸ ਦੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਪ੍ਰਵਾਨਗੀ ਵਿੱਚ ਦੇਰੀ ਹੋਣ ਦੀ ਸੰਭਾਵਨਾ ਹੈ।
ਭਾਰਤੀਆਂ ਦੀ ਵਿਦੇਸ਼ ਉਡਾਰੀ 'ਤੇ ਬ੍ਰੇਕ, ਇਨ੍ਹਾਂ ਮੁਲਕਾਂ ਨੇ ਕੀਤੀ ਐਂਟਰੀ ਬੈਨ
ਕੋਰੋਨਾ ਦੇ ਕਹਿਰ ਕਰਕੇ ਭਾਰਤੀ ਅਜੇ ਵਿਦੇਸ਼ ਉਡਾਰੀ ਨਹੀਂ ਮਾਰ ਸਕਣਗੇ। ਕਈ ਮੁਲਕਾਂ ਨੇ ਭਾਰਤੀਆਂ ਦੀ ਆਮਦ ਉੱਪਰ ਪਾਬੰਦੀ ਲਾ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਦੁਨੀਆ ਵਿੱਚ ਵਧ ਰਹੇ ਕੋਰੋਨਾ ਵਾਇਰਸ ਕਾਰਨ ਭਾਰਤੀ ਏਅਰਲਾਈਨਸ ਦੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਪ੍ਰਵਾਨਗੀ ਵਿੱਚ ਦੇਰੀ ਹੋਣ ਦੀ ਸੰਭਾਵਨਾ ਹੈ।
ਦੇਸ਼ 'ਚ ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਵੱਖ-ਵੱਖ ਸੂਬਿਆਂ 'ਚ ਸੂਬਾ ਸਰਕਾਰਾਂ ਵੱਲੋਂ ਮੁਫ਼ਤ ਵੈਕਸੀਨ ਲਵਾਉਣ ਦਾ ਐਲਾਨ ਕੀਤਾ ਜਾ ਰਿਹਾ ਹੈ। ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੀ ਤਬਾਹੀ ਵਿਚਕਾਰ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਮੁਫਤ ਵੈਕਸੀਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਕੋਰੋਨਾ ਦੇ ਕਹਿਰ 'ਚ ਕੇਜਰੀਵਾਲ ਨੇ ਲਿਆ ਵੱਡਾ ਫੈਸਲਾ
ਦੇਸ਼ 'ਚ ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਵੱਖ-ਵੱਖ ਸੂਬਿਆਂ 'ਚ ਸੂਬਾ ਸਰਕਾਰਾਂ ਵੱਲੋਂ ਮੁਫ਼ਤ ਵੈਕਸੀਨ ਲਵਾਉਣ ਦਾ ਐਲਾਨ ਕੀਤਾ ਜਾ ਰਿਹਾ ਹੈ। ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੀ ਤਬਾਹੀ ਵਿਚਕਾਰ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਮੁਫਤ ਵੈਕਸੀਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਵਿਸਫੋਟ
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਵਿਸਫੋਟ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ 31 ਕਰੋਨਾ ਪੀੜਤਾਂ ਦੀ ਮੌਤ ਹੋ ਗਈ। ਹਸਪਤਾਲ ਦੇ ਲਾਸ਼ਘਰ ਵਿੱਚ ਲਾਸਾਂ ਰੱਖਣ ਲਈ ਥਾਂ ਨਹੀਂ ਬਚੀ। ਰਾਜਿੰਦਰਾ ਹਸਪਤਾਲ ਵਿੱਚ ਕਰੋਨਾ ਨਾਲ ਹੋਈਆਂ ਮੌਤਾਂ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ। ਹਸਪਤਾਲ ਦੇ ਲਾਸ਼ਘਰ ਵਿੱਚ ਸਿਰਫ 16 ਲਾਸ਼ਾਂ ਹੀ ਰੱਖੀਆਂ ਜਾ ਸਕਦੀਆਂ ਹਨ।
ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਦੀ ਦੂਜੀ ਲਹਿਰ ਦਿਨੋ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾਵਾਇਰਸ ਦੇ ਤਿੰਨ ਲੱਖ 52 ਹਜ਼ਾਰ 991 ਨਵੇਂ ਕੇਸ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਹਨ। ਉਧਰ 2,812 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ ਹੁਣ ਐਕਟਿਵ ਕੇਸਾਂ ਦੀ ਗਿਣਤੀ 28 ਲੱਖ 13 ਹਜ਼ਾਰ 658 ਹੋ ਗਈ ਹੈ। ਹਾਲਾਂਕਿ ਕੱਲ੍ਹ 2 ਲੱਖ 19 ਹਜ਼ਾਰ 272 ਵਿਅਕਤੀ ਠੀਕ ਵੀ ਹੋਏ ਹਨ। ਜਾਣੋ ਤਾਜ਼ਾ ਸਥਿਤੀ ਬਾਰੇ
Coronavirus Cases India Today: ਕੋਰੋਨਾ ਕੇਸਾਂ ਦਾ ਟੁੱਟਾ ਰਿਕਾਰਡ, 3 ਲੱਖ 52 ਹਜ਼ਾਰ 991 ਨਵੇਂ ਕੇਸ, 2812 ਮੌਤਾਂ
Coronavirus Cases: ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਕਿਹਾ ਹੈ ਕਿ ਕੱਲ੍ਹ ਤੱਕ ਭਾਰਤ ਵਿਚ ਕੋਰੋਨਾਵਾਇਰਸ ਲਈ ਕੁਲ 27 ਕਰੋੜ 93 ਲੱਖ 21 ਹਜ਼ਾਰ 177 ਨਮੂਨੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਚੋਂ 14 ਲੱਖ 2367 ਨਮੂਨਿਆਂ ਦੀ ਜਾਂਚ ਕੀਤੀ ਗਈ।