Breaking News LIVE: ਦੇਸ਼ 'ਚ ਨਹੀਂ ਲੱਗੇਗਾ ਲੌਕਡਾਊਨ, ਕੇਂਦਰ ਨੇ ਸੂਬਿਆਂ ਨੂੰ ਨਵੇਂ ਆਦੇਸ਼
Punjab Breaking News, 27 April 2021 LIVE Updates: ਕੋਰੋਨਾ ਮਹਾਂਮਾਰੀ ਭਾਰਤ 'ਚ ਸਿਖਰ 'ਤੇ ਹੈ। ਲਗਾਤਾਰ ਵੱਧ ਰਹੇ ਅੰਕੜਿਆਂ ਕਾਰਨ ਹੁਣ ਕੇਂਦਰ ਸਰਕਾਰ ਨੇ ਮਹੱਤਵਪੂਰਨ ਕਦਮ ਚੁੱਕੇ ਹਨ। ਸੋਮਵਾਰ ਨੂੰ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਰੋਨਾ ਦੇ ਹੌਟਸਪੌਟ ਵਾਲੀਆਂ ਥਾਵਾਂ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਮਤਲਬ ਤੈਅ ਮਾਪਦੰਡ ਦੇ ਅਧਾਰ 'ਤੇ ਪਛਾਣੇ ਗਏ ਖ਼ਾਸ ਜ਼ਿਲ੍ਹਿਆਂ ਤੇ ਖੇਤਰਾਂ 'ਚ ਆਮ ਲੋਕਾਂ ਦੀਆਂ ਗਤੀਵਿਧੀਆਂ ਬੰਦ ਕੀਤੀਆਂ ਜਾਣਗੀਆਂ। ਸਰਕਾਰ ਵੱਲੋਂ ਇਹ ਫ਼ੈਸਲਾ ਵੱਧ ਰਹੇ ਕੋਵਿਡ ਮਰੀਜ਼ਾਂ ਦੇ ਅੰਕੜਿਆਂ ਨੂੰ ਘਟਾਉਣ ਲਈ ਲਿਆ ਗਿਆ ਹੈ। ਇਸ ਨਾਲ ਕੋਵਿਡ ਦੀ ਲੜੀ ਨੂੰ ਤੋੜਿਆ ਜਾ ਸਕਦਾ ਹੈ ਤੇ ਅੰਕੜੇ ਘਟਾਏ ਜਾਣਗੇ।
LIVE
Background
Punjab Breaking News, 27 April 2021 LIVE Updates: ਦੇਸ਼ ਦੇ ਕਈ ਰਾਜਾਂ 'ਚ ਤਾਲਾਬੰਦੀ ਤੇ ਨਾਈਟ ਕਰਫਿਊ ਦੇ ਬਾਵਜੂਦ ਕੋਰੋਨਾ ਦੀ ਤਬਾਹੀ ਰੁਕਣ ਦਾ ਨਾਮ ਨਹੀਂ ਲੈ ਰਹੀ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾਵਾਇਰਸ ਦੇ ਤਿੰਨ ਲੱਖ 23 ਹਜ਼ਾਰ 144 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, 2771 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ ਹੁਣ ਐਕਟਿਵ ਮਾਮਲੇ 28 ਲੱਖ 82 ਹਜ਼ਾਰ 204 ਹੋ ਗਏ ਹਨ। ਹਾਲਾਂਕਿ ਕੱਲ੍ਹ ਦੋ ਲੱਖ 51 ਹਜ਼ਾਰ 827 ਵਿਅਕਤੀ ਠੀਕ ਵੀ ਹੋਏ ਹਨ।
- ਕੁੱਲ ਕੇਸ- ਇਕ ਕਰੋੜ 76 ਲੱਖ 36 ਹਜ਼ਾਰ 307
- ਕੁੱਲ ਮੌਤਾਂ- ਇਕ ਲੱਖ 97 ਹਜ਼ਾਰ 894
- ਕੁੱਲ ਡਿਸਚਾਰਜ- ਇਕ ਕਰੋੜ 45 ਲੱਖ 56 ਹਜ਼ਾਰ 209
- ਕੁੱਲ ਟੀਕੇ- 14 ਕਰੋੜ ਪੰਜਾਹ ਲੱਖ 85 ਹਜ਼ਾਰ 911
- ਕੱਲ੍ਹ ਹੋਏ ਟੈਸਟ- 16 ਲੱਖ 58 ਹਜ਼ਾਰ 700
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਦੱਸਿਆ ਹੈ ਕਿ ਕੱਲ ਤੱਕ ਭਾਰਤ 'ਚ ਕੋਰੋਨਾਵਾਇਰਸ ਲਈ ਕੁੱਲ 28 ਕਰੋੜ 9 ਲੱਖ 79 ਹਜ਼ਾਰ 877 ਸੈਂਪਲ ਟੈਸਟ ਕੀਤੇ ਗਏ ਹਨ, ਜਿਨ੍ਹਾਂ 'ਚੋਂ ਕੱਲ੍ਹ 16 ਲੱਖ 58 ਹਜ਼ਾਰ 700 ਸੈਂਪਲ ਦੀ ਜਾਂਚ ਕੀਤੀ ਗਈ।
ਕੋਰੋਨਾਵਾਇਰਸ ਵੈਕਸੀਨ ਦੀਆਂ 14.5 ਕਰੋੜ ਤੋਂ ਵੱਧ ਖੁਰਾਕਾਂ ਦੇਸ਼ ਭਰ 'ਚ ਲਗਾਈਆਂ ਜਾ ਚੁਕੀਆਂ ਹਨ, ਜਿਨ੍ਹਾਂ 'ਚੋਂ ਸੋਮਵਾਰ ਨੂੰ 31 ਲੱਖ ਤੋਂ ਵੱਧ ਡੋਜ਼ ਦਿੱਤੀਆਂ ਗਈਆਂ। ਮੁੱਢਲੀ ਰਿਪੋਰਟ ਅਨੁਸਾਰ ਸੋਮਵਾਰ ਰਾਤ 8 ਵਜੇ ਤੱਕ, ਦੇਸ਼ ਭਰ 'ਚ ਟੀਕੇ ਦੀਆਂ 14,50,85,911 ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ 'ਚੋਂ 31,74,688 ਖੁਰਾਕ ਸੋਮਵਾਰ ਨੂੰ ਟੀਕਾਕਰਨ ਦੇ 101 ਵੇਂ ਦਿਨ ਦਿੱਤੀ ਗਈ। ਸੋਮਵਾਰ ਨੂੰ 19,73,778 ਲਾਭਪਾਤਰੀਆਂ ਨੂੰ ਪਹਿਲੀ ਡੋਜ਼ ਦਿੱਤੀ ਗਈ ਤੇ 12,00,910 ਲਾਭਪਾਤਰੀਆਂ ਨੂੰ ਦੂਜੀ ਖੁਰਾਕ ਦਿੱਤੀ ਗਈ।
ਪੰਜਾਬ 'ਚ ਨਹੀਂ ਲੱਗੇਗਾ ਲੌਕਡਾਊਨ
ਪੰਜਾਬ ਵਿੱਚ ਲੌਕਡਾਊਨ ਨਹੀਂ ਲੱਗੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਕਡਾਊਨ ਬਾਰੇ ਚਰਚਾ ਨੂੰ ਰੱਦ ਕਰਦਿਆਂ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਲੌਕਡਾਊਨ ਲਾਉਣ ਬਾਰੇ ਹਾਲੇ ਕੋਈ ਵਿਚਾਰ ਨਹੀਂ। ਉਨ੍ਹਾਂ ਨੇ ਸੋਮਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ ਹਾਲਾਤ ਦਾ ਜਾਇਜ਼ਾ ਲੈਂਦਿਆਂ ਲੌਕਡਾਊਨ ਲਾਏ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹਿਜਰਤ ਤੇ ਆਰਥਿਕ ਪ੍ਰੇਸ਼ਾਨੀ ਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਦਰਅਸਲ ਪੰਜਾਬ ਵਿੱਚ ਲਗਾਤਾਰ ਵਧਦੇ ਕੇਸਾਂ ਨੂੰ ਵੇਖਦਿਆਂ ਅਫਵਾਹਾਂ ਦਾ ਬਾਜ਼ਾਰ ਗਰਮ ਸੀ ਕਿ ਸੂਬੇ ਵਿੱਚ ਲੌਕਡਾਊਨ ਲਾਇਆ ਜਾ ਸਕਦਾ ਹੈ। ਅਜਿਹੀਆਂ ਖਬਰਾਂ ਸੁਣ ਕੇ ਲੋਕਾਂ ਖਾਸਕਰ ਕਾਰੋਬਾਰੀਆਂ ਵਿੱਚ ਸਹਿਮ ਸੀ। ਇਸ ਬਾਰੇ ਮੁੱਖ ਮੰਤਰੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੌਕਡਾਊਨ ਲਾਉਣ ਬਾਰੇ ਕੋਈ ਵਿਚਾਰ ਨਹੀਂ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੂਬਾ ਸਰਕਾਰਾਂ ਨੂੰ ਕਿਹਾ ਸੀ ਕਿ ਲੌਕਡਾਊਨ ਨੂੰ ਆਖਰੀ ਵਿਕਲਪ ਵਜੋਂ ਹੀ ਵਰਤਿਆ ਜਾਵੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਐਲਾਨ ਕੀਤਾ ਹੈ ਕਿ ਉਹ ਆਕਸੀਜਨ ਟੈਂਕਰ ਖਰੀਦ ਰਹੇ ਹਨ। ਦਿੱਲੀ ਸਰਕਾਰ ਨੇ ਬੈਂਕਾਕ ਤੋਂ 18 ਟੈਂਕਰ ਦਰਾਮਦ ਕਰਨ ਦਾ ਫੈਸਲਾ ਲਿਆ ਹੈ, ਇਹ ਟੈਂਕਰ ਕੱਲ੍ਹ ਤੋਂ ਆਉਣੇ ਸ਼ੁਰੂ ਹੋ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਲਈ ਏਅਰ ਫੋਰਸ ਦੇ ਜਹਾਜ਼ ਦੇਣ ਦੀ ਬੇਨਤੀ ਕੀਤੀ ਹੈ ਤੇ ਉਨ੍ਹਾਂ ਦਾ ਬਹੁਤ ਸਕਾਰਾਤਮਕ ਰਵੱਈਆ ਹੈ।
ਜਨਤਾ ਨੂੰ ਕੋਰੋਨਾ ਤੋਂ ਬਚਾਉਣ ਲਈ ਕੇਜਰੀਵਾਲ ਦਾ ਵੱਡਾ ਐਲਾਨ, ਇਸੇ ਮਹੀਨੇ ਲੱਗਣਗੇ 44 ਆਕਸੀਜਨ ਪਲਾਂਟ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਫਰਾਂਸ ਤੋਂ 21 ਆਕਸੀਜਨ ਪਲਾਂਟ ਦਰਾਮਦ ਕਰ ਰਹੇ ਹਾਂ, ਇਹ ਰੈਡੀ ਟੂ ਯੂਜ ਪਲਾਂਟ ਹੈ।
1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕਾਕਰਨ ਦੀ ਮੁਹਿੰਮ ਇਸ ਵੇਲੇ ਧੁੰਦਲੀ ਹੁੰਦੀ ਜਾਪਦੀ ਹੈ। ਦੇਸ਼ ਦੇ ਸਾਰੇ ਰਾਜਾਂ ਵਿੱਚ 1 ਮਈ ਤੋਂ ਟੀਕਾਕਰਨ ਸਮੇਂ ਸਿਰ ਸ਼ੁਰੂ ਕੀਤੇ ਜਾਣ ਬਾਰੇ ਸ਼ੰਕਾ ਹੈ। ਦੇਸ਼ ਦੇ ਕਈ ਰਾਜਾਂ ਨੇ ਇਸ ਟੀਕਾਕਰਨ ਮੁਹਿੰਮ ਬਾਰੇ ਕੇਂਦਰ ਸਰਕਾਰ ਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਪੱਤਰ ਵੀ ਲਿਖੇ ਹਨ।
1 ਮਈ ਤੋਂ ਟੀਕਾਕਰਨ ਮੁਹਿੰਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਝਟਕਾ, ਕਈ ਸੂਬਿਆਂ ਦੀਆਂ ਸਰਕਾਰ ਨੇ ਦੱਸੀ ਅਸਲ ਕਹਾਣੀ
ਕੇਂਦਰੀ ਸਿਹਤ ਮੰਤਰਾਲੇ ਦੇ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਨਾ ਸਿਰਫ ਕਾਂਗਰਸ ਸ਼ਾਸਿਤ ਰਾਜਾਂ, ਬਲਕਿ ਕਈ ਹੋਰ ਰਾਜਾਂ ਤੋਂ ਵੀ ਅਜਿਹੀ ਜਾਣਕਾਰੀ ਮਿਲੀ ਹੈ ਕਿ ਟੀਕਾ ਦੀ ਸਪਲਾਈ ਨਾ ਮਿਲਣ ਕਾਰਨ 1 ਮਈ ਤੋਂ ਟੀਕਾਕਰਨ ਮੁਹਿੰਮ ਥੋੜ੍ਹੀ ਸੁਸਤ ਹੋ ਸਕਦੀ ਹੈ।
ਏਆਈਐਮਆਈਐਮ ਦੇ ਮੁਖੀ ਤੇ ਹੈਦਰਾਬਾਦ ਤੋਂ ਸਾਂਸਦ ਅਸਦੁਦੀਨ ਓਵੈਸੀ ਨੇ ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੋਣ ਤੋਂ ਬਾਅਦ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਓਵੈਸੀ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਵਿਚ ਨਾ ਕਰਨ ਲਈ ਸਿਰਫ ਤੇ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹਨ। ਓਵੈਸੀ ਨੇ ਕਿਹਾ ਕਿ ਪਿਛਲੇ ਸਾਲ ਤੁਸੀਂ ਲੋਕਾਂ ਨੂੰ ਥਾਲੀਆਂ ਵਜਾਉਣ ਤੇ ਤਾੜਾਂ ਮਾਰਨ ਲਈ ਕਿਹਾ ਸੀ, ਉਸ ਨਾਲ ਕੀ ਹੋਇਆ ਕੀ ਕੋਰੋਨਾ ਦੇਸ਼ ਤੋਂ ਭੱਜ ਗਿਆ?
ਕੋਰੋਨਾ ਦੀ ਦੂਜੀ ਲਹਿਰ ਲਈ ਪੀਐਮ ਮੋਦੀ ਜ਼ਿੰਮੇਵਾਰ! ਓਵੈਸੀ ਦੇ ਇਲਜ਼ਾਮ ਨੇ ਛੇੜੀ ਚਰਚਾ
ਏਆਈਐਮਆਈਐਮ ਦੇ ਮੁਖੀ ਤੇ ਹੈਦਰਾਬਾਦ ਤੋਂ ਸਾਂਸਦ ਅਸਦੁਦੀਨ ਓਵੈਸੀ ਨੇ ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੋਣ ਤੋਂ ਬਾਅਦ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਓਵੈਸੀ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਵਿਚ ਨਾ ਕਰਨ ਲਈ ਸਿਰਫ ਤੇ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹਨ।
ਚੰਡੀਗੜ੍ਹ ਵਿੱਚ ਪੁਲਿਸ ਵੱਲੋਂ ਫੜੇ ਗਏ 3000 ਰੇਮਡੇਸਿਵਰ ਟੀਕੇ ਲੋਕਾਂ ਨੂੰ ਲਾਏ ਜਾਣਗੇ
ਚੰਡੀਗੜ੍ਹ ਵਿੱਚ ਪੁਲਿਸ ਵੱਲੋਂ ਫੜੇ ਗਏ 3000 ਰੇਮਡੇਸਿਵਰ ਟੀਕੇ ਲੋਕਾਂ ਨੂੰ ਲਾਏ ਜਾਣਗੇ। ਅਦਾਲਤ ਨੇ ਟੀਕੇ ਜਾਰੀ ਕਰਨ ਦਾ ਆਦੇਸ਼ ਦਿੱਤਾ ਹੈ। ਸਿਹਤ ਵਿਭਾਗ ਲੈਬ ਜਾਂਚ ਤੋਂ ਬਾਅਦ ਲੋੜਵੰਦ ਮਰੀਜ਼ਾਂ ਨੂੰ ਟੀਕਾ ਲਾਇਆ ਜਾਏਗਾ। ਪੁਲਿਸ ਨੇ 15 ਦਿਨ ਪਹਿਲਾਂ ਇੱਕ ਹੋਟਲ ਵਿੱਚ ਰੇਮਡੇਸਿਵਰ ਟੀਕਿਆਂ ਦੀ ਸੌਦੇਬਾਜ਼ੀ ਕਰਦਿਆਂ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਇਹ ਟੀਕੇ ਹਿਮਾਚਲ ਪ੍ਰਦੇਸ਼ ਦੇ ਬੱਦੀ ਦੀ ਇੱਕ ਫੈਕਟਰੀ ਵਿੱਚ ਨਿਰਯਾਤ ਲਈ ਬਣਦੇ ਸੀ।
ਕੋਰੋਨਾ ਦੇ ਕਹਿਰ ਵਿੱਚ ਭਾਰਤੀ ਫੌਜ ਨੇ ਪੰਜਾਬ ਦੀ ਬਾਂਹ ਫੜੀ ਹੈ। ਭਾਰਤੀ ਫੌਜ ਨੇ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮਦਦ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਨੂੰ ਜੰਗ ਵਰਗੀ ਸਥਿਤੀ ਦੱਸਦਿਆਂ ਭਾਰਤੀ ਫੌਜ ਨੂੰ ਸਹਾਇਤਾ ਦੀ ਅਪੀਲ ਕੀਤੀ ਸੀ।
ਪੰਜਾਬ 'ਚ ਕੋਰੋਨਾ ਨਾਲ ਜੰਗ ਲਈ ਫੌਜ ਨੇ ਸੰਭਾਲਿਆ ਫਰੰਟ
ਕੋਰੋਨਾ ਦੇ ਕਹਿਰ ਵਿੱਚ ਭਾਰਤੀ ਫੌਜ ਨੇ ਪੰਜਾਬ ਦੀ ਬਾਂਹ ਫੜੀ ਹੈ। ਭਾਰਤੀ ਫੌਜ ਨੇ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮਦਦ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਨੂੰ ਜੰਗ ਵਰਗੀ ਸਥਿਤੀ ਦੱਸਦਿਆਂ ਭਾਰਤੀ ਫੌਜ ਨੂੰ ਸਹਾਇਤਾ ਦੀ ਅਪੀਲ ਕੀਤੀ ਸੀ।