Breaking News LIVE: ਕੋਰੋਨਾ ਨਾਲ ਵਿਗੜੇ ਦੇਸ਼ 'ਚ ਹਾਲਾਤ, ਸਾਰੇ ਪ੍ਰਬੰਧ ਢਹਿ-ਢੇਰੀ, ਹੁਣ ਲੌਕਡਾਉਨ ਦੀ ਤਿਆਰੀ
Punjab Breaking News, 3 MAY 2021 LIVE Updates: ਨੈਸ਼ਨਲ ਟਾਸਕ ਫੋਰਸ ਨੇ ਸਰਕਾਰ ਤੋਂ ਕੋਰੋਨਾ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਤਾਲਾਬੰਦੀ ਦੀ ਸਿਫਾਰਸ਼ ਕੀਤੀ ਸੀ ਪਰ ਕਿਹਾ ਜਾ ਰਿਹਾ ਹੈ ਕਿ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਪੰਚਾਇਤ ਚੋਣਾਂ ਕਾਰਨ ਇਸ ਨੂੰ ਵਿਚਾਰਿਆ ਨਹੀਂ ਗਿਆ ਸੀ। ਹੁਣ ਇਕ ਵਾਰ ਫਿਰ ਟਾਸਕ ਫੋਰਸ ਨੇ ਘੱਟੋ ਘੱਟ ਦੋ ਹਫਤਿਆਂ ਲਈ ਰਾਸ਼ਟਰੀ ਪੱਧਰ ਦੀ ਤਾਲਾਬੰਦੀ ਦੀ ਸਿਫਾਰਸ਼ ਕੀਤੀ ਹੈ।
LIVE
Background
Punjab Breaking News, 3 MAY 2021 LIVE Updates: ਕੋਰੋਨਾ ਦਾ ਕਹਿਰ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸਖਤੀ ਹੋਰ ਵਧਾ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੇ ਪੰਜਾਬ ਵਿੱਚ 15 ਮਈ ਤੱਕ ਪਾਬੰਦੀਆਂ ਹੋਰ ਸਖਤ ਕਰ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਨੂੰ ਮਿੰਨੀ ਲੌਕਡਾਊਨ ਕਿਹਾ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੀ-ਕੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
1. ਬਾਹਰਲੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਹੁਣ ਕਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਹੀ ਦਾਖਲਾ ਮਿਲ ਸਕੇਗਾ ਜਾਂ ਦੋ ਹਫਤਿਆਂ ਅੰਦਰ ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼ ਲਏ ਜਾਣ ਵਾਲਾ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੋਵੇਗਾ।
2. ਹੁਣ ਪਿੰਡਾਂ ਵਿੱਚ ਠੀਕਰੀ ਪਹਿਰੇ ਲੱਗਣਗੇ ਜਦਕਿ ਸ਼ਹਿਰਾਂ ’ਚ ਹਫ਼ਤਾਵਾਰੀ ਮੰਡੀਆਂ ਬੰਦ ਰਹਿਣਗੀਆਂ।
3. ਰੋਜ਼ਾਨਾ ਰਾਤਰੀ ਕਰਫਿਊ ਸ਼ਾਮ ਨੂੰ ਛੇ ਤੋਂ ਸਵੇਰੇ ਪੰਜ ਵਜੇ ਤੱਕ ਰਹੇਗਾ ਤੇ ਹਫ਼ਤਾਵਾਰੀ ਲੌਕਡਾਊਨ ਸ਼ੁੱਕਰਵਾਰ ਸ਼ਾਮ 6 ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।
4. ਪਬਲਿਕ ਟਰਾਂਸਪੋਰਟ 50 ਫੀਸਦੀ ਸਮਰੱਥਾ ਨਾਲ ਚੱਲ ਸਕੇਗੀ।
5. ਕਾਰਾਂ ਤੇ ਹੋਰ ਵਾਹਨਾਂ ’ਚ ਸਿਰਫ਼ ਦੋ ਲੋਕ ਹੀ ਸਫ਼ਰ ਕਰ ਸਕਣਗੇ ਜਦਕਿ ਦੋਪਹੀਆ ਵਾਹਨਾਂ ’ਤੇ ਸਿਰਫ਼ ਇੱਕ ਵਿਅਕਤੀ ਹੀ ਸਫ਼ਰ ਕਰ ਸਕੇਗਾ।
6. ਸਿਨੇਮਾ ਹਾਲ, ਬਾਰ, ਜਿਮ, ਸਵਿਮਿੰਗ ਪੂਲ, ਕੋਚਿੰਗ ਸੈਂਟਰ ਤੇ ਸਪੋਰਟਸ ਕੰਪਲੈਕਸ ਬੰਦ ਰਹਿਣਗੇ।
7. ਰੈਸਟੋਰੈਂਟ ਵਗੈਰਾ ਤੋਂ ਰਾਤ 9 ਵਜੇ ਤੱਕ ਸਿਰਫ਼ ਹੋਮ ਡਲਿਵਰੀ ਹੋ ਸਕੇਗੀ।
8. ਸਕੂਲਾਂ ਤੇ ਕਾਲਜਾਂ ਸਮੇਤ ਵਿੱਦਿਅਕ ਅਦਾਰੇ ਬੰਦ ਰਹਿਣਗੇ ਜਦਕਿ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ।
9. ਸਾਰੀਆਂ ਭਰਤੀ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
10. ਸਿਆਸੀ ਇਕੱਠਾਂ ਤੇ ਹਰ ਤਰ੍ਹਾਂ ਦੇ ਸਮਾਗਮਾਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
11. ਸਰਕਾਰੀ ਦਫ਼ਤਰ ਤੇ ਬੈਂਕ ਹੁਣ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਜਦਕਿ ਪ੍ਰਾਈਵੇਟ ਦਫ਼ਤਰ ਬੰਦ ਰਹਿਣਗੇ ਤੇ ਇਨ੍ਹਾਂ ਦੇ ਮੁਲਾਜ਼ਮ ‘ਵਰਕ ਫਰਾਮ ਹੋਮ’ ਕਰ ਸਕਣਗੇ।
12. ਵਿਆਹ ਤੇ ਹੋਰ ਸਮਾਗਮਾਂ ’ਚ ਹੁਣ ਸਿਰਫ਼ 10 ਲੋਕ ਹੀ ਸ਼ਾਮਲ ਹੋ ਸਕਣਗੇ।
13. ਸਰਕਾਰੀ ਦਫ਼ਤਰਾਂ ਵਿੱਚ 45 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੈਲਥ ਤੇ ਫਰੰਟ ਲਾਈਨ ਵਰਕਰਾਂ, ਜਿਨ੍ਹਾਂ ਨੇ ਲੰਘੇ 15 ਦਿਨਾਂ ਦੌਰਾਨ ਟੀਕੇ ਦੀ ਇੱਕ ਵੀ ਡੋਜ਼ ਨਹੀਂ ਲਈ, ਨੂੰ ਛੁੱਟੀ ’ਤੇ ਭੇਜਿਆ ਜਾਵੇਗਾ। ਉਹ ਜਦ ਤੱਕ ਵੈਕਸੀਨ ਨਹੀਂ ਲਵਾਉਣਗੇ, ਉਦੋਂ ਤੱਕ ਛੁੱਟੀ ’ਤੇ ਰਹਿਣਗੇ।
14. ਮਾਲ ਮਹਿਕਮੇ ਲਈ ਹਦਾਇਤ ਹੈ ਕਿ ਆਮ ਲੋਕਾਂ ਨੂੰ ਸੰਪਤੀ ਦੀ ਵੇਚ ਵੱਟਤ ਦੀ ਰਜਿਸਟਰੀ ਲਈ ਘੱਟ ਤੋਂ ਘੱਟ ਰਜਿਸਟਰੀਆਂ ਲਈ ਅਗਾਊਂ ਸਮਾਂ ਦੇਵੇ।
15. ਸਰਕਾਰੀ ਦਫ਼ਤਰਾਂ ਵਿੱਚ ਪਬਲਿਕ ਡੀਲਿੰਗ ਘਟਾ ਕੇ ਲੋਕ ਸ਼ਿਕਾਇਤਾਂ ਆਨ ਲਾਈਨ ਢੰਗ ਨਾਲ ਦੂਰ ਕੀਤੀਆਂ ਜਾਣ।
ਦੋ ਹਫ਼ਤੇ ਪਹਿਲਾਂ, ਨੈਸ਼ਨਲ ਟਾਸਕ ਫੋਰਸ ਨੇ ਸਰਕਾਰ ਤੋਂ ਕੋਰੋਨਾ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਤਾਲਾਬੰਦੀ ਦੀ ਸਿਫਾਰਸ਼ ਕੀਤੀ ਸੀ ਪਰ ਕਿਹਾ ਜਾ ਰਿਹਾ ਹੈ ਕਿ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਪੰਚਾਇਤ ਚੋਣਾਂ ਕਾਰਨ ਇਸ ਨੂੰ ਵਿਚਾਰਿਆ ਨਹੀਂ ਗਿਆ ਸੀ। ਹੁਣ ਇਕ ਵਾਰ ਫਿਰ ਟਾਸਕ ਫੋਰਸ ਨੇ ਘੱਟੋ ਘੱਟ ਦੋ ਹਫਤਿਆਂ ਲਈ ਰਾਸ਼ਟਰੀ ਪੱਧਰ ਦੀ ਤਾਲਾਬੰਦੀ ਦੀ ਸਿਫਾਰਸ਼ ਕੀਤੀ ਹੈ।
ਚੋਣਾਂ ਖ਼ਤਮ ਹੁੰਦਿਆਂ ਹੀ ਦੇਸ਼ 'ਚ ਲੌਕਡਾਊਨ ਦੀ ਤਿਆਰੀ! ਦੋ ਸੂਬਿਆਂ ਨੇ ਪਹਿਲਾਂ ਹੀ ਕਰ ਦਿੱਤਾ ਐਲਾਨ
ਦੇਸ਼ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੇ ਉੱਤਰ ਪ੍ਰਦੇਸ਼ ਵਿੱਚ ਪੰਚਾਇਤੀ ਚੋਣਾਂ ਹੋ ਚੁੱਕੀਆਂ ਹਨ ਤੇ ਇਨ੍ਹਾਂ ਦੇ ਨਤੀਜੇ ਵੀ ਬੀਤੇ ਦਿਨੀਂ ਸਾਹਮਣੇ ਆ ਚੁੱਕੇ ਹਨ। ਨਤੀਜਿਆਂ ਦੇ ਐਲਾਨ ਤੋਂ ਬਾਅਦ ਦੇਸ਼ ਹੁਣ ਤਾਲਾਬੰਦੀ ਵੱਲ ਵਧ ਰਿਹਾ ਹੈ। ਐਤਵਾਰ ਨੂੰ ਨੈਸ਼ਨਲ ਟਾਸਕ ਫੋਰਸ ਨੇ ਦੁਬਾਰਾ ਦੋ ਹਫਤਿਆਂ ਲਈ ਰਾਸ਼ਟਰੀ ਤਾਲਾਬੰਦੀ ਦੀ ਸਿਫਾਰਸ਼ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ, ਓਡੀਸ਼ਾ ਸਮੇਤ ਕੁਝ ਰਾਜਾਂ ਨੇ ਵੀ ਤਾਲਾਬੰਦੀ ਦਾ ਐਲਾਨ ਕੀਤਾ ਹੈ।
ਘਾਤਕ ਕੋਰੋਨਾਵਾਇਰਸ ਦਿਨੋ-ਦਿਨ ਆਪਣਾ ਕਹਿਰ ਵਰ੍ਹਾ ਰਿਹਾ ਹੈ। ਇਸ ਮਹਾਮਾਰੀ ਦੇ ਨਾਲ-ਨਾਲ ਲੋਕ ਮਾੜੇ ਸਿਸਟਮ ਕਾਰਨ ਵੀ ਜ਼ਿੰਦਗੀ ਤੋਂ ਹੱਥ ਧੋ ਰਹੇ ਹਨ। ਆਕਸੀਜਨ ਦੀ ਭਾਰੀ ਕਮੀ ਦੇਸ਼ ਤੇ ਵੱਡੇ ਸੰਕਟ ਵਾਂਗ ਆ ਡਿੱਗੀ ਹੈ। ਕਰਨਾਟਕ ਦੇ ਚਾਮਾਰਾਜਾਨਗਰ ਤੋਂ ਬੁਰੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇ ਜ਼ਿਲ੍ਹਾ ਹਸਪਤਾਲ ਵਿੱਚ ਪਿਛਲੇ 24 ਘੰਟੇ ਵਿੱਚ 24 ਮਰੀਜ਼ਾਂ ਦੀ ਆਕਸੀਜਨ ਦੀ ਘਾਟ ਨਾਲ ਮੌਤ ਹੋ ਗਈ। ਇਨ੍ਹਾਂ ਵਿੱਚ 23 ਕੋਰੋਨਾ ਪੌਜ਼ੇਟਿਵ ਮਰੀਜ਼ ਸੀ।
ਆਕਸੀਜਨ ਨਾ ਮਿਲਣ ਕਰਕੇ ਹਸਪਤਾਲ 'ਚ 24 ਲੋਕਾਂ ਦੀ ਮੌਤ, ਲੋਕਾਂ ਨੇ ਕੱਢਿਆ ਸਰਕਾਰ 'ਤੇ ਗੁੱਸਾ
ਘਾਤਕ ਕੋਰੋਨਾਵਾਇਰਸ ਦਿਨੋ-ਦਿਨ ਆਪਣਾ ਕਹਿਰ ਵਰ੍ਹਾ ਰਿਹਾ ਹੈ। ਇਸ ਮਹਾਮਾਰੀ ਦੇ ਨਾਲ-ਨਾਲ ਲੋਕ ਮਾੜੇ ਸਿਸਟਮ ਕਾਰਨ ਵੀ ਜ਼ਿੰਦਗੀ ਤੋਂ ਹੱਥ ਧੋ ਰਹੇ ਹਨ। ਆਕਸੀਜਨ ਦੀ ਭਾਰੀ ਕਮੀ ਦੇਸ਼ ਤੇ ਵੱਡੇ ਸੰਕਟ ਵਾਂਗ ਆ ਡਿੱਗੀ ਹੈ। ਕਰਨਾਟਕ ਦੇ ਚਾਮਾਰਾਜਾਨਗਰ ਤੋਂ ਬੁਰੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇ ਜ਼ਿਲ੍ਹਾ ਹਸਪਤਾਲ ਵਿੱਚ ਪਿਛਲੇ 24 ਘੰਟੇ ਵਿੱਚ 24 ਮਰੀਜ਼ਾਂ ਦੀ ਆਕਸੀਜਨ ਦੀ ਘਾਟ ਨਾਲ ਮੌਤ ਹੋ ਗਈ।
ਕੋਰੋਨਾ ਮਹਾਮਾਰੀ ਦੇ ਲਗਾਤਾਰ ਵੱਧਦੇ ਮਾਮਲਿਆਂ ਵਿਚਾਲੇ ਪੰਜਾਬ ਸਰਕਾਰ ਨੇ ਸਖਤੀ ਹੋਰ ਵਧਾ ਦਿੱਤੀ ਹੈ। ਅਜਿਹੇ 'ਚ ਵਿਰੋਧ ਪ੍ਰਗਟਾਉਂਦਿਆਂ ਲੁਧਿਆਣਾ ਦੇ ਵਪਾਰੀਆਂ ਨੇ ਆਉਂਦੇ ਦਿਨਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀਆਂ ਦੁਕਾਨਾਂ ਦੀਆਂ ਚਾਬੀਆਂ ਸੌਂਪਣ ਦਾ ਐਲਾਨ ਕੀਤਾ ਹੈ।
ਸਰਕਾਰ ਦੀਆਂ ਪਾਬੰਦੀਆਂ ਖਿਲਾਫ ਦੁਕਾਨਦਾਰਾਂ ਦੀ ਬਗਾਵਤ, ਕੈਪਟਨ ਨੂੰ ਸੌਂਪਣਗੇ ਦੁਕਾਨਾਂ ਦੀਆਂ ਚਾਬੀਆਂ
ਸਥਾਨਕ ਪ੍ਰਮੁੱਖ ਚੌੜਾ ਬਾਜ਼ਾਰ ਦੇ ਵਪਾਰੀਆਂ ਵੱਲੋਂ ਸੂਬਾ ਸਰਕਾਰ ਦੇ ਇਸ ਕਦਮ ਖਿਲਾਫ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਵਪਾਰੀ ਆਗੂ ਬਿੱਟੂ ਗੁੰਬਰ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਲਾਇਆ ਗਿਆ ਲੌਕਡਾਊਨ ਵਿਤਕਰੇ ਭਰਿਆ ਹੈ।
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨਾਲ 34 ਹੋਰ ਮੌਤਾਂ ਹੋ ਗਈਆਂ ਹਨ। ਮ੍ਰਿਤਕਾਂ ਵਿੱਚੋਂ 14 ਪਟਿਆਲਾ ਨਾਲ ਸਬੰਧਤ ਹਨ ਜਦੋਂਕਿ 12 ਹੋਰਨਾਂ ਜ਼ਿਲ੍ਹਿਆਂ ਤੋਂ ਹਨ। ਅੱਠ ਮ੍ਰਿਤਕਾਂ ਦਾ ਸਬੰਧ ਹੋਰਨਾਂ ਸੂਬਿਆਂ ਨਾਲ਼ ਹੈ। ਪਿਛਲੇ ਦਿਨਾਂ ਵਿੱਚ ਰਾਜਿੰਦਰਾ ਹਸਪਤਾਲ ਵਿੱਚ ਮੌਤਾਂ ਦਾ ਸਿਲਸਿਲਾ ਜਾਰੀ ਹੈ।
ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ 34 ਹੋਰ ਮੌਤਾਂ, ਪੰਜਾਬ 'ਚ ਮੌਤਾਂ ਦੀ ਗਿਣਤੀ 9317 ’ਤੇ ਪਹੁੰਚੀ
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨਾਲ 34 ਹੋਰ ਮੌਤਾਂ ਹੋ ਗਈਆਂ ਹਨ। ਮ੍ਰਿਤਕਾਂ ਵਿੱਚੋਂ 14 ਪਟਿਆਲਾ ਨਾਲ ਸਬੰਧਤ ਹਨ ਜਦੋਂਕਿ 12 ਹੋਰਨਾਂ ਜ਼ਿਲ੍ਹਿਆਂ ਤੋਂ ਹਨ। ਅੱਠ ਮ੍ਰਿਤਕਾਂ ਦਾ ਸਬੰਧ ਹੋਰਨਾਂ ਸੂਬਿਆਂ ਨਾਲ਼ ਹੈ। ਪਿਛਲੇ ਦਿਨਾਂ ਵਿੱਚ ਰਾਜਿੰਦਰਾ ਹਸਪਤਾਲ ਵਿੱਚ ਮੌਤਾਂ ਦਾ ਸਿਲਸਿਲਾ ਜਾਰੀ ਹੈ।
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਅੱਜ ਤੋਂ ਗੈਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ 15 ਮਈ ਤੱਕ ਬੰਦ ਰਹਿਣਗੀਆਂ। ਇਸ ਦੇ ਬਾਵਜੂਦ ਪੰਜਾਬ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਕਈ ਥਾਵਾਂ ਉੱਪਰ ਸਾਰੀਆਂ ਦੁਕਾਨਾਂ ਖੁੱਲ੍ਹੀਆਂ ਦਿਖਾਈ ਦਿੱਤੀਆਂ। ਇਸ ਬਾਰੇ ਜਦੋਂ ਪੜਚੋਲ ਕੀਤੀ ਤਾਂ ਪਤਾ ਲੱਗਾ ਕਿ ਸਰਕਾਰੀ ਹੁਕਮ ਵਿੱਚ ਸਪਸ਼ਟ ਨਹੀਂ ਹੋਇਆ ਕਿ ਦੁਕਾਨਾਂ ਹਫਤਾਵਾਰੀ ਲੌਕਡਾਊਨ ਦੌਰਾਨ ਬੰਦ ਰਹਿਣਗੀਆਂ ਜਾਂ ਪੂਰਾ ਹਫਤਾ।
ਪੰਜਾਬ 'ਚ ਦੁਕਾਨਾਂ ਬੰਦ ਰੱਖਣ ਦਾ ਹੁਕਮ, ਸਿਰਫ ਇਹ ਦੁਕਾਨਾਂ ਹੀ ਖੁੱਲ੍ਹਣਗੀਆਂ
ਪੰਜਾਬ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਗ਼ੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ 15 ਮਈ ਤੱਕ ਬੰਦ ਰਨ ਦਾ ਐਲਾਨ ਕੀਤਾ ਹੈ। ਪੂਰੇ ਸੂਬੇ ਵਿੱਚ ਸਿਰਫ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਖੁੱਲ੍ਹਣਗੀਆਂ।