Breaking News LIVE: ਕੋਰੋਨਾ ਨਾਲ ਵਿਗੜੇ ਦੇਸ਼ 'ਚ ਹਾਲਾਤ, ਸਾਰੇ ਪ੍ਰਬੰਧ ਢਹਿ-ਢੇਰੀ, ਹੁਣ ਲੌਕਡਾਉਨ ਦੀ ਤਿਆਰੀ

Punjab Breaking News, 3 MAY 2021 LIVE Updates: ਨੈਸ਼ਨਲ ਟਾਸਕ ਫੋਰਸ ਨੇ ਸਰਕਾਰ ਤੋਂ ਕੋਰੋਨਾ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਤਾਲਾਬੰਦੀ ਦੀ ਸਿਫਾਰਸ਼ ਕੀਤੀ ਸੀ ਪਰ ਕਿਹਾ ਜਾ ਰਿਹਾ ਹੈ ਕਿ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਪੰਚਾਇਤ ਚੋਣਾਂ ਕਾਰਨ ਇਸ ਨੂੰ ਵਿਚਾਰਿਆ ਨਹੀਂ ਗਿਆ ਸੀ। ਹੁਣ ਇਕ ਵਾਰ ਫਿਰ ਟਾਸਕ ਫੋਰਸ ਨੇ ਘੱਟੋ ਘੱਟ ਦੋ ਹਫਤਿਆਂ ਲਈ ਰਾਸ਼ਟਰੀ ਪੱਧਰ ਦੀ ਤਾਲਾਬੰਦੀ ਦੀ ਸਿਫਾਰਸ਼ ਕੀਤੀ ਹੈ।

ਏਬੀਪੀ ਸਾਂਝਾ Last Updated: 03 May 2021 03:06 PM
ਚੋਣਾਂ ਖ਼ਤਮ ਹੁੰਦਿਆਂ ਹੀ ਦੇਸ਼ 'ਚ ਲੌਕਡਾਊਨ ਦੀ ਤਿਆਰੀ! ਦੋ ਸੂਬਿਆਂ ਨੇ ਪਹਿਲਾਂ ਹੀ ਕਰ ਦਿੱਤਾ ਐਲਾਨ

ਪਿਛਲੇ ਪੰਜ ਹਫ਼ਤਿਆਂ ਤੋਂ ਦੇਸ਼ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਤੇਜ਼ੀ ਨਾਲ ਫੈਲ ਰਹੇ ਕੋਰੋਨਾ ਨੇ ਹੁਣ ਤਕ ਜ਼ਿਆਦਾਤਰ ਰਾਜਾਂ ਨੂੰ ਆਪਣੇ ਘੇਰੇ 'ਚ ਲੈ ਲਿਆ ਹੈ। 12 ਰਾਜਾਂ ਵਿੱਚ ਲਾਗ ਦੀ ਸਥਿਤੀ ਸਭ ਤੋਂ ਗੰਭੀਰ ਹੈ। ਸਿਹਤ ਮੰਤਰਾਲੇ ਦੇ ਅਨੁਸਾਰ 150 ਜ਼ਿਲ੍ਹਿਆਂ ਵਿੱਚ ਸੰਕਰਮਣ ਦੀ ਦਰ 15 ਪ੍ਰਤੀਸ਼ਤ ਤੋਂ ਵੱਧ ਹੈ। ਜਦਕਿ 250 ਜ਼ਿਲ੍ਹਿਆਂ ਵਿੱਚ ਲਾਗ ਦੀ ਦਰ 10 ਤੋਂ 15 ਪ੍ਰਤੀਸ਼ਤ ਦੇ ਵਿਚਕਾਰ ਹੈ। ਇਸ ਲਈ, ਇਨ੍ਹਾਂ ਖੇਤਰਾਂ 'ਚ ਸਖਤ ਤਾਲਾਬੰਦੀ ਦੀ ਜ਼ਰੂਰਤ ਹੈ।

ਲੌਕਡਾਊਨ ਲਾਉਣ 'ਤੇ ਵੀ ਵਿਚਾਰ ਕਰਨ

ਸੁਪਰੀਮ ਕੋਰਟ ਨੇ ਕਿਹਾ-ਮਹਾਮਾਰੀ ਦੀ ਦੂਜੀ ਲਹਿਰ 'ਚ ਇਨਫੈਕਸ਼ਨ ਦੇ ਨਿਰੰਤਰ ਵਾਧੇ ਨੂੰ ਦੇਖਦਿਆਂ ਅਸੀਂ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਤੇ ਖਤਮ ਕਰਨ ਦੇ ਹੱਲ ਵੱਲ ਧਿਆਨ ਦੇਣ। ਹੁਕਮ 'ਚ ਇਹ ਵੀ ਕਿਹਾ ਗਿਆ ਕਿ ਕੇਂਦਰ ਤੇ ਸੂਬਾ ਸਰਕਾਰਂ ਸਮੂਹਿਕ ਪ੍ਰੋਗਰਾਮਾਂ ਤੇ ਸੁਪਰ ਸਪ੍ਰੈਡਰ ਘਟਨਾਵਾਂ 'ਤੇ ਪਾਬੰਦੀ ਲਾਉਣ 'ਤੇ ਵਿਚਾਰ ਕਰਨ।  ਦੂਜੀ ਲਹਿਰ ਦੀ ਤੀਬਰਤਾ ਦੇ ਮੱਦੇਨਜ਼ਰ ਜਨਹਿਤ 'ਚ ਉਹ ਲੌਕਡਾਊਨ ਲਾਉਣ 'ਤੇ ਵੀ ਵਿਚਾਰ ਕਰ ਸਕਦੇ ਹਨ। ਕੋਰਟ ਨੇ ਇਹ ਵੀ ਕਿਹਾ ਕਿ ਲੌਕਡਾਊਨ ਦੌਰਾਨ ਕਮਜ਼ੋਰ ਵਰਗ ਦੀ ਸੁਰੱਖਿਆ ਲਈ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ।

ਪਿਛੋਕੜ

Punjab Breaking News, 3 MAY 2021 LIVE Updates: ਕੋਰੋਨਾ ਦਾ ਕਹਿਰ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸਖਤੀ ਹੋਰ ਵਧਾ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੇ ਪੰਜਾਬ ਵਿੱਚ 15 ਮਈ ਤੱਕ ਪਾਬੰਦੀਆਂ ਹੋਰ ਸਖਤ ਕਰ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਨੂੰ ਮਿੰਨੀ ਲੌਕਡਾਊਨ ਕਿਹਾ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੀ-ਕੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।


1. ਬਾਹਰਲੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਹੁਣ ਕਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਹੀ ਦਾਖਲਾ ਮਿਲ ਸਕੇਗਾ ਜਾਂ ਦੋ ਹਫਤਿਆਂ ਅੰਦਰ ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼ ਲਏ ਜਾਣ ਵਾਲਾ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੋਵੇਗਾ।

2. ਹੁਣ ਪਿੰਡਾਂ ਵਿੱਚ ਠੀਕਰੀ ਪਹਿਰੇ ਲੱਗਣਗੇ ਜਦਕਿ ਸ਼ਹਿਰਾਂ ’ਚ ਹਫ਼ਤਾਵਾਰੀ ਮੰਡੀਆਂ ਬੰਦ ਰਹਿਣਗੀਆਂ।

3. ਰੋਜ਼ਾਨਾ ਰਾਤਰੀ ਕਰਫਿਊ ਸ਼ਾਮ ਨੂੰ ਛੇ ਤੋਂ ਸਵੇਰੇ ਪੰਜ ਵਜੇ ਤੱਕ ਰਹੇਗਾ ਤੇ ਹਫ਼ਤਾਵਾਰੀ ਲੌਕਡਾਊਨ ਸ਼ੁੱਕਰਵਾਰ ਸ਼ਾਮ 6 ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।

4. ਪਬਲਿਕ ਟਰਾਂਸਪੋਰਟ 50 ਫੀਸਦੀ ਸਮਰੱਥਾ ਨਾਲ ਚੱਲ ਸਕੇਗੀ।

5. ਕਾਰਾਂ ਤੇ ਹੋਰ ਵਾਹਨਾਂ ’ਚ ਸਿਰਫ਼ ਦੋ ਲੋਕ ਹੀ ਸਫ਼ਰ ਕਰ ਸਕਣਗੇ ਜਦਕਿ ਦੋਪਹੀਆ ਵਾਹਨਾਂ ’ਤੇ ਸਿਰਫ਼ ਇੱਕ ਵਿਅਕਤੀ ਹੀ ਸਫ਼ਰ ਕਰ ਸਕੇਗਾ।

6. ਸਿਨੇਮਾ ਹਾਲ, ਬਾਰ, ਜਿਮ, ਸਵਿਮਿੰਗ ਪੂਲ, ਕੋਚਿੰਗ ਸੈਂਟਰ ਤੇ ਸਪੋਰਟਸ ਕੰਪਲੈਕਸ ਬੰਦ ਰਹਿਣਗੇ।

7. ਰੈਸਟੋਰੈਂਟ ਵਗੈਰਾ ਤੋਂ ਰਾਤ 9 ਵਜੇ ਤੱਕ ਸਿਰਫ਼ ਹੋਮ ਡਲਿਵਰੀ ਹੋ ਸਕੇਗੀ।

8. ਸਕੂਲਾਂ ਤੇ ਕਾਲਜਾਂ ਸਮੇਤ ਵਿੱਦਿਅਕ ਅਦਾਰੇ ਬੰਦ ਰਹਿਣਗੇ ਜਦਕਿ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ।

9. ਸਾਰੀਆਂ ਭਰਤੀ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

10. ਸਿਆਸੀ ਇਕੱਠਾਂ ਤੇ ਹਰ ਤਰ੍ਹਾਂ ਦੇ ਸਮਾਗਮਾਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।

11. ਸਰਕਾਰੀ ਦਫ਼ਤਰ ਤੇ ਬੈਂਕ ਹੁਣ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਜਦਕਿ ਪ੍ਰਾਈਵੇਟ ਦਫ਼ਤਰ ਬੰਦ ਰਹਿਣਗੇ ਤੇ ਇਨ੍ਹਾਂ ਦੇ ਮੁਲਾਜ਼ਮ ‘ਵਰਕ ਫਰਾਮ ਹੋਮ’ ਕਰ ਸਕਣਗੇ।

12. ਵਿਆਹ ਤੇ ਹੋਰ ਸਮਾਗਮਾਂ ’ਚ ਹੁਣ ਸਿਰਫ਼ 10 ਲੋਕ ਹੀ ਸ਼ਾਮਲ ਹੋ ਸਕਣਗੇ।

13. ਸਰਕਾਰੀ ਦਫ਼ਤਰਾਂ ਵਿੱਚ 45 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੈਲਥ ਤੇ ਫਰੰਟ ਲਾਈਨ ਵਰਕਰਾਂ, ਜਿਨ੍ਹਾਂ ਨੇ ਲੰਘੇ 15 ਦਿਨਾਂ ਦੌਰਾਨ ਟੀਕੇ ਦੀ ਇੱਕ ਵੀ ਡੋਜ਼ ਨਹੀਂ ਲਈ, ਨੂੰ ਛੁੱਟੀ ’ਤੇ ਭੇਜਿਆ ਜਾਵੇਗਾ। ਉਹ ਜਦ ਤੱਕ ਵੈਕਸੀਨ ਨਹੀਂ ਲਵਾਉਣਗੇ, ਉਦੋਂ ਤੱਕ ਛੁੱਟੀ ’ਤੇ ਰਹਿਣਗੇ।

14. ਮਾਲ ਮਹਿਕਮੇ ਲਈ ਹਦਾਇਤ ਹੈ ਕਿ ਆਮ ਲੋਕਾਂ ਨੂੰ ਸੰਪਤੀ ਦੀ ਵੇਚ ਵੱਟਤ ਦੀ ਰਜਿਸਟਰੀ ਲਈ ਘੱਟ ਤੋਂ ਘੱਟ ਰਜਿਸਟਰੀਆਂ ਲਈ ਅਗਾਊਂ ਸਮਾਂ ਦੇਵੇ।

15. ਸਰਕਾਰੀ ਦਫ਼ਤਰਾਂ ਵਿੱਚ ਪਬਲਿਕ ਡੀਲਿੰਗ ਘਟਾ ਕੇ ਲੋਕ ਸ਼ਿਕਾਇਤਾਂ ਆਨ ਲਾਈਨ ਢੰਗ ਨਾਲ ਦੂਰ ਕੀਤੀਆਂ ਜਾਣ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.