Breaking News LIVE: ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਦਹਿਸ਼ਤ, ਹੋਰ ਸਖਤੀ ਦੇ ਆਦੇਸ਼

Punjab Breaking News, 21 May 2021 LIVE Updates: ਪੇਂਡੂ ਇਲਾਕਿਆਂ ’ਚ ਕਰੋਨਾ ਦੇ ਪੈਰ ਪਸਾਰਨ ਉਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿਚ ਘਰ-ਘਰ ਨਿਗਰਾਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਟੀਕਾਕਰਨ ਵਿੱਚ ਉਨ੍ਹਾਂ ਸਮੇਤ ਪੰਚਾਂ ਦੇ ਨਾਲ-ਨਾਲ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਮੈਂਬਰਾਂ ਨੂੰ ਤਰਜੀਹ ਦੇਣ ਲਈ ਆਖਿਆ।

ਏਬੀਪੀ ਸਾਂਝਾ Last Updated: 21 May 2021 11:07 AM
ਮਸ਼ਹੂਰ ਵਾਤਾਵਰਣ ਪ੍ਰੇਮੀ ਤੇ ਚਿਪਕੋ ਅੰਦੋਲਨ ਦੇ ਨੇਤਾ ਸੁੰਦਰ ਲਾਲ ਬਹੁਗੁਣਾ ਦੀ ਸ਼ੁੱਕਰਵਾਰ ਨੂੰ ਏਮਜ਼ ਰਿਸ਼ੀਕੇਸ਼ ਵਿੱਚ ਕੋਵਿਡ-19 ਨਾਲ ਦੇਹਾਂਤ ਹੋ ਗਿਆ। ਉਹ 94 ਸਾਲਾਂ ਦੇ ਸੀ। ਉਨ੍ਹਾਂ ਪਿੱਛੇ ਉਨ੍ਹਾਂ ਦੀ ਪਤਨੀ ਵਿਮਲਾ, ਦੋ ਬੇਟੇ ਤੇ ਇੱਕ ਬੇਟੀ ਹੈ। ਏਮਜ਼ ਪ੍ਰਸ਼ਾਸਨ ਨੇ ਦੱਸਿਆ ਕਿ ਬਹੁਗੁਣਾ ਨੂੰ 8 ਮਈ ਨੂੰ ਕੋਰੋਨਾਵਾਇਰਸ ਹੋਣ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਆਕਸੀਜਨ ਦੇ ਪੱਧਰ ਘੱਟ ਹੋਣ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਡਾਕਟਰਾਂ ਦੀਆਂ ਸਰਬੋਤਮ ਕੋਸ਼ਿਸ਼ਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

https://punjabi.abplive.com/news/india/sundarlal-bahuguna-death-chipko-movement-founder-dies-of-covid-622425

ਹੁਣ ਕੋਵਿਡ ਖਿਲਾਫ ਜੰਗ 'ਚ ਮੋਦੀ ਦਾ ਨਵਾਂ ਨਾਅਰਾ, 'ਜਿੱਥੇ ਬਿਮਾਰ ਉੱਥੇ ਇਲਾਜ'

ਉਨ੍ਹਾਂ ਅੱਗੇ ਕਿਹਾ,“ ਕੋਰੋਨਾ ਦੀ ਦੂਜੀ ਲਹਿਰ ਵਿੱਚ, ਸਾਨੂੰ ਕਈ ਮੋਰਚਿਆਂ ਤੇ ਇਕੱਠੇ ਲੜਨਾ ਪਏਗਾ। ਇਸ ਵਾਰ ਲਾਗ ਦੀ ਦਰ ਵੀ ਪਹਿਲਾਂ ਨਾਲੋਂ ਕਈ ਗੁਣਾ ਜ਼ਿਆਦਾ ਹੈ। ਮਰੀਜ਼ਾਂ ਨੂੰ ਹਸਪਤਾਲ ਵਿਚ ਲੰਬੇ ਸਮੇਂ ਲਈ ਰਹਿਣਾ ਪੈਂਦਾ ਹੈ। ਇਸ ਨੇ ਸਾਡੀ ਸਿਹਤ ਪ੍ਰਣਾਲੀ 'ਤੇ ਦਬਾਅ ਪਾਇਆ ਹੈ।''

ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ

 



  • ਕੁੱਲ ਕੋਰੋਨਾ ਕੇਸ- 2,57,72,440

  • ਕੁੱਲ ਤੰਦਰੁਸਤ ਹੋਏ ਲੋਕ- 2,23,55,440

  • ਕੁੱਲ ਐਕਟਿਵ ਕੇਸ- 31,29,878

  • ਕੁੱਲ ਮੌਤਾਂ- 2,87,122

ਪਿਛੋਕੜ

Punjab Breaking News, 21 May 2021 LIVE Updates: ਭਾਰਤ 'ਚ ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਤੇ ਮੌਤਾਂ ਦੀ ਸੰਖਿਆਂ 'ਚ ਠਹਿਰਾਅ ਆਉਂਦਾ ਨਹੀਂ ਦਿਖ ਰਿਹਾ। ਲਗਾਤਾਰ ਤੀਜੇ ਦਿਨ ਆਏ ਨਵੇਂ ਮਾਮਲਿਆਂ ਦੀ ਸੰਖਿਆ ਵਧੀ ਹੈ। ਹਾਲਾਂਕਿ, ਬੀਤੇ ਦਿਨੀਂ ਮਹਾਮਾਰੀ ਦੇ ਕੇਸਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਸੀ।



ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ 2,76,110 ਨਵੇਂ ਕੋਰੋਨਾ ਕੇਸ ਆਏ ਤੇ 3,874 ਇਨਫੈਕਟਡ ਮਰੀਜ਼ਾਂ ਦੀ ਜਾਨ ਚਲੀ ਗਈ। ਉੱਥੇ ਹੀ 3,69,077 ਲੋਕ ਕੋਰੋਨਾ ਨਾਲ ਠੀਕ ਵੀ ਹੋਏ ਹਨ। ਯਾਨੀ 96, 841 ਐਕਟਿਵ ਕੇਸ ਘਟੇ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ 2.67 ਲੱਖ, ਸੋਮਵਾਰ 2.63 ਲੱਖ ਨਵੇਂ ਕੇਸ ਦਰਜ ਕੀਤੇ ਗਏ ਹਨ।19 ਮਈ ਤਕ ਦੇਸ਼ਭਰ 'ਚ 18 ਕਰੋੜ, 70 ਲੱਖ, 9 ਹਜ਼ਾਰ, 792 ਕੋਰੋਨਾ ਡੋਜ਼ ਦਿੱਤੇ ਜਾ ਚੁੱਕੇ ਹਨ। ਲੰਘੇ ਦਿਨ 11 ਲੱਖ 66 ਹਜ਼ਾਰ 90 ਟੀਕੇ ਲਾਏ ਗਏ, ਜਦਕਿ ਹੁਣ ਤੱਕ 32 ਕਰੋੜ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਬੀਤੇ ਦਿਨ ਤਕਰੀਬਨ 20 ਲੱਖ ਕੋਰੋਨਾ ਲਾਗ ਦੇ ਨਮੂਨੇ ਲਏ ਗਏ, ਜਿਸ ਦੀ ਪਾਜ਼ਿਟਿਵਿਟੀ ਦਰ 13 ਫ਼ੀਸਦ ਤੋਂ ਵੱਧ ਹੈ।



ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ-


ਕੁੱਲ ਕੋਰੋਨਾ ਕੇਸ- 2,57,72,440
ਕੁੱਲ ਤੰਦਰੁਸਤ ਹੋਏ ਲੋਕ- 2,23,55,440
ਕੁੱਲ ਐਕਟਿਵ ਕੇਸ- 31,29,878
ਕੁੱਲ ਮੌਤਾਂ- 2,87,122
ਦੱਸਣਾ ਬਣਦਾ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਦਰ 1.11 ਫ਼ੀਸਦ ਹੈ ਜਦਕਿ ਤੰਦਰੁਸਤ ਹੋਣ ਦੀ 86 ਫ਼ੀਸਦ ਹੈ। ਐਕਟਿਵ ਕੇਸ ਘੱਟ ਕੇ 13 ਫ਼ੀਸਦ ਹੋ ਗਏ। ਕੋਰੋਨਾ ਐਕਟਿਵ ਕੇਸ ਮਾਮਲੇ ਵਿੱਚ ਦੁਨੀਆ ਵਿੱਚ ਭਾਰਤ ਦਾ ਦੂਜਾ ਸਥਾਨ ਹੈ। ਕੁੱਲ ਪਾਜ਼ਿਟਿਵ ਮਾਮਲਿਆਂ ਦੀ ਗਿਣਤੀ ਦੇ ਮਾਮਲੇ ਵਿੱਚ ਦੁਨੀਆਂ 'ਚੋਂ ਭਾਰਤ ਦਾ ਦੂਜਾ ਸਥਾਨ ਹੈ। ਹਾਲਾਂਕਿ, ਵਿਸ਼ਵ ਵਿੱਚ ਅਮਰੀਕਾ ਤੇ ਬ੍ਰਾਜ਼ੀਲ ਮਗਰੋਂ ਕੋਵਿਡ-19 ਕਾਰਨ ਸਭ ਤੋਂ ਵੱਧ ਮੌਤਾਂ ਭਾਰਤ ਵਿੱਚ ਦਰਜ ਕੀਤੀਆਂ ਗਈਆਂ ਹਨ।


 


ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਚੇਤਾਵਨੀ ਮਗਰੋਂ ਕੈਪਟਨ ਵੱਲੋਂ ਸਖਤ ਨਿਰਦੇਸ਼



ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਚੇਤਾਵਨੀ ਮਗਰੋਂ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾਵਾਇਰਸ ਦੀ ਤੀਜੀ ਸੰਭਾਵੀ ਲਹਿਰ ਤੇ ਇਸ ਦੇ ਬੱਚਿਆਂ ਉੱਪਰ ਪੈਣ ਵਾਲੇ ਪ੍ਰਭਾਵ ਦੇ ਖਤਰੇ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਨੇ ਇਸ ਦਾ ਟਾਕਰੇ ਲਈ ਸਿਹਤ ਵਿਭਾਗ ਨੂੰ ਤਿਆਰੀਆਂ ਦੇ ਹੁਕਮ ਦਿੱਤੇ।


ਮੁੱਖ ਮੰਤਰੀ ਨੇ ਡਾ. ਕੇਕੇ ਤਲਵਾੜ ਦੀ ਅਗਵਾਈ ਵਾਲੇ ਸੂਬਾ ਪੱਧਰੀ ਮਾਹਿਰ ਗਰੁੱਪ ਨੂੰ ਮੈਡੀਕਲ ਸਿੱਖਿਆ ਦੇ ਸਾਰੇ ਪਹਿਲੂਆਂ ਨੂੰ ਘੋਖਣ ਤੇ ਸਿਹਤ ਵਿਭਾਗ ਲਈ ਸਿਖਲਾਈ ਸਬੰਧੀ ਵੇਰਵੇ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ’ਚ ਕੋਵਿਡ ਨਾਲ ਨਜਿੱਠਣ ਤੇ ਖਾਸ ਕਰਕੇ ਬੱਚਿਆਂ ਦੇ ਸੰਦਰਭ ’ਚ ਸੂਬੇ ’ਚ ਸਾਰੇ ਮੈਡੀਕਲ ਅਫਸਰਾਂ ਨੂੰ ਸਿਖਲਾਈ ਦੇਣ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.