Breaking News LIVE: ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਲੱਗੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ, ਗੁਰੂ ਨਗਰੀ 'ਚ ਸਖਤ ਸੁਰੱਖਿਆ ਪਹਿਰਾ

Punjab Breaking News, 6 June 2021 LIVE Updates: ਜੂਨ 1984 ’ਚ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਾਖ਼ਲ ਹੋ ਕੇ ਕੀਤੀ ਗਈ ਫ਼ੌਜੀ ਕਾਰਵਾਈ ਦੌਰਾਨ ਮਾਰੇ ਗਏ ਸਿੰਘਾਂ ਤੇ ਸਿੰਘਣੀਆਂ ਦੀ ਯਾਦ ਵਿੱਚ ‘ਘੱਲੂਘਾਰਾ ਦਿਵਸ’ ਮਨਾਇਆ ਜਾ ਰਿਹਾ ਹੈ। ਇੱਥੇ ਕੁਝ ਸੰਗਤਾਂ ਦੇ ਹੱਥਾਂ ਵਿੱਚ ‘ਖ਼ਾਲਿਸਤਾਨ ਜ਼ਿੰਦਾਬਾਦ’ ਤੇ ‘ਖ਼ਾਲਿਸਤਾਨ ਸਾਡਾ ਹੱਕ’ ਲਿਖੇ ਬੈਨਰ ਵਿਖਾਈ ਦਿੱਤੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਕੀਤੇ ਗਏ।

ਏਬੀਪੀ ਸਾਂਝਾ Last Updated: 06 Jun 2021 12:03 PM
ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਨੌਜਵਾਨਾਂ ਤੇ ਸਿੱਖ ਬੀਬੀਆਂ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਉੱਥੇ ਹੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤਾਂ ਨੂੰ ਸੰਬੋਧਨ ਦੌਰਾਨ ਨਾਅਰੇਬਾਜ਼ੀ ਹੋਈ।

ਸਨਮਾਨਿਤ ਕੀਤਾ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਤੇ ਹੋਰਨਾਂ ਸ਼ਹੀਦ ਪਰਿਵਾਰਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ।

ਸਿਮਰਨਜੀਤ ਸਿੰਘ ਮਾਨ ਨੇ ਘੱਲੂਘਾਰਾ ਸਮਾਗਮ 'ਚ ਆਪਣੇ ਸਾਥੀਆਂ ਨਾਲ ਸ਼ਿਰਕਤ ਕੀਤੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਗਿਆ। ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਘੱਲੂਘਾਰਾ ਸਮਾਗਮ 'ਚ ਆਪਣੇ ਸਾਥੀਆਂ ਨਾਲ ਸ਼ਿਰਕਤ ਕੀਤੀ।

ਸਖਤ ਸੁਰੱਖਿਆ ਪ੍ਰਬੰਧ

ਇਸ ਮੌਕੇ ਸੱਤ ਜ਼ਿਲ੍ਹਿਆਂ ਦੀ ਪੁਲਿਸ ਦੇ 7 ਹਜ਼ਾਰ ਦੇ ਕਰੀਬ ਸੁਰੱਖਿਆ ਮੁਲਾਜ਼ਮ, 1 ਆਈਜੀ, 1 ਡੀਸੀਪੀ , 25 ਐਸਪੀ ਤੇ 30 ਤੋਂ ਵੱਧ ਡੀਐਸਪੀ ਰੈਂਕ ਦੇ ਅਧਿਕਾਰੀ ਬੀਤੇ ਦਿਨਾਂ ਤੋਂ ਇਸ ਸਮਾਗਮ 'ਚ ਸੁਰੱਖਿਆ ਡਿਊਟੀ 'ਤੇ ਲਗੇ ਹੋਏ ਸਨ। 

ਘੱਲੂਘਾਰਾ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਘੱਲੂਘਾਰਾ ਦਿਵਸ ਮੌਕੇ ਭਾਵੇਂ ਗਰਮਦਲੀਆਂ ਨੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਜੰਮ ਕੇ ਕੀਤੀ ਪਰ ਇਸ ਸਭ ਦੇ ਬਾਵਜੂਦ ਇਹ ਸਮਾਗਮ ਅਮਨ ਅਮਾਨ ਨਾਲ ਸੰਪਨ ਹੋ ਗਿਆ ਤੇ ਪੁਲਿਸ ਵੱਲੋਂ ਕਿਸੇ ਨੂੰ ਹਿਰਾਸਤ 'ਚ ਨਹੀਂ ਲਿਆ ਗਿਆ। 

ਸਰਬੱਤ ਖਾਲਸੇ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ

ਸਰਬੱਤ ਖਾਲਸੇ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ। ਸਰਬੱਤ ਖਾਲਸਾ ਵੱਲੋਂ ਵੱਖਰਾ ਪ੍ਰੋਗਰਾਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਘੱਲੂਘਾਰਾ ਦਿਵਸ ਮੌਕੇ ਸਿੱਖ ਸਦਭਾਵਨਾ ਦਲ ਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਸਰਬੱਤ ਖਾਲਸੇ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ

ਸਰਬੱਤ ਖਾਲਸੇ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ। ਸਰਬੱਤ ਖਾਲਸਾ ਵੱਲੋਂ ਵੱਖਰਾ ਪ੍ਰੋਗਰਾਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਘੱਲੂਘਾਰਾ ਦਿਵਸ ਮੌਕੇ ਸਿੱਖ ਸਦਭਾਵਨਾ ਦਲ ਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਅੱਜ ਸਵੇਰ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਪੁੱਜ ਰਹੀ

ਅੱਜ ਸਵੇਰ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਪੁੱਜ ਰਹੀ ਹੈ। ਇਸ ਮੌਕੇ ਲਾਲ ਕਿਲਾ ਹਿੰਸਾ (Red Fort Violence) ਦਾ ਮੁੱਖ ਮੁਲਜ਼ਮ ਦੀਪ ਸਿੱਧੂ (Deep Sidhu) ਵੀ ਪੁੱਜਾ ਹੈ। ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਵਾਲੇ ਸਾਰੇ ਰਸਤਿਆਂ ’ਤੇ ਵੀ ਵੱਡੀ ਗਿਣਤੀ ਵਿੱਚ ਪੁਲਿਸ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਵੱਡੀ ਗਿਣਤੀ ਵਿੱਚ ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਆਪਣੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਹੈ। ਪੰਜਾਬ ਪੁਲਿਸ ਦੇ ਕਰਮਚਾਰੀ ਤੇ ਮਹਿਲਾ ਪੁਲਿਸ ਕਰਮਚਾਰੀ ਵਿਹੜੇ ਦੇ ਅੰਦਰ ਸਿਵਲ ਕੱਪੜਿਆਂ ਵਿੱਚ ਤਾਇਨਾਤ ਹਨ।

Operation Blue Star Anniversary:

ਜੂਨ 1984 ’ਚ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਾਖ਼ਲ ਹੋ ਕੇ ਕੀਤੀ ਗਈ ਫ਼ੌਜੀ ਕਾਰਵਾਈ ਦੌਰਾਨ ਮਾਰੇ ਗਏ ਸਿੰਘਾਂ ਤੇ ਸਿੰਘਣੀਆਂ ਦੀ ਯਾਦ ਵਿੱਚ ‘ਘੱਲੂਘਾਰਾ ਦਿਵਸ’ ਮਨਾਇਆ ਜਾ ਰਿਹਾ ਹੈ। ਇੱਥੇ ਕੁਝ ਸੰਗਤਾਂ ਦੇ ਹੱਥਾਂ ਵਿੱਚ ‘ਖ਼ਾਲਿਸਤਾਨ ਜ਼ਿੰਦਾਬਾਦ’ ਤੇ ‘ਖ਼ਾਲਿਸਤਾਨ ਸਾਡਾ ਹੱਕ’ ਲਿਖੇ ਬੈਨਰ ਵਿਖਾਈ ਦਿੱਤੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਕੀਤੇ ਗਏ।

ਨਿੱਜੀ ਹਸਪਤਾਲਾਂ ਨੂੰ 1,000 ਰੁਪਏ ਵਿੱਚ ਵੇਚੇ ਟੀਕੇ

ਪੰਜਾਬ ਸਰਕਾਰ ਦੇ ਆਦੇਸ਼ ਦਾ ਹਵਾਲਾ ਦਿੰਦਿਆਂ ਹੋਇਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 309 ਰੁਪਏ ਦੀ ਦਰ ਨਾਲ ਕੋਵੀਸ਼ੀਲਡ ਦੀ ਇੱਕ ਖੁਰਾਕ ਖਰੀਦੀ ਅਤੇ ਉਸ ਨੂੰ ਨਿੱਜੀ ਹਸਪਤਾਲ ਨੂੰ 1,000 ਰੁਪਏ ਵਿੱਚ ਵੇਚਿਆਂ ਅਤੇ ਫਿਰ ਹਸਪਤਾਲਾਂ ਨੇ ਲਾਭਪਾਤਰੀਆਂ ਤੋਂ 1,560 ਰੁਪਏ ਵਸੂਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਦੇ ਦੋ ਨਿੱਜੀ ਹਸਪਤਾਲਾਂ ਨੇ ਕੋਵਿਡ ਟੀਕੇ 3,000 ਤੋਂ ਲੈ ਕੇ 3,200 ਰੁਪਏ ਤੱਕ ਦੀ ਕੀਮਤ 'ਤੇ ਵੇਚੇ ਹਨ। ਪੁਰੀ ਨੇ ਕਿਹਾ ਕਿ ਜੇਕਰ ਦਾਲ ਵਿੱਚ ਕੁਝ ਕਾਲਾ ਸੀ ਤਾਂਹੀਓਂ ਪੰਜਾਬ ਸਰਕਾਰ ਨੇ ਆਦੇਸ਼ ਵਾਪਸ ਲਿਆ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਵੀ ਇਸੇ ਮਸਲੇ 'ਤੇ ਪੰਜਾਬ ਸਰਕਾਰ ਉੱਪਰ ਸਵਾਲ ਚੁੱਕੇ ਸਨ। 

38 ਕਰੋੜ ਰੁਪਏ ਦਾ ਮੁਨਾਫਾ ਕਮਾਉਣ 'ਚ ਲੱਗੀ ਕਾਂਗਰਸ

ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 'ਤੇ ਨਿਸ਼ਾਨਾ ਲਾਉਂਦਿਆਂ ਭਾਜਪਾ ਨੇਤਾ ਨੇ ਕਿਹਾ ਕਿ ਉਹ ਕੋਰੋਨਾ ਵੈਕਸੀਨ ਦੀ ਕਮੀ ਪੂਰੀ ਕਰਨ ਲਈ ਲਗਾਤਾਰ ਮੋਦੀ ਸਰਕਾਰ ਉੱਪਰ ਸਵਾਲ ਚੁੱਕਦੇ ਹਨ ਅਤੇ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਟੀਕੇ ਵੇਚ ਕੇ 38 ਕਰੋੜ ਰੁਪਏ ਤੱਕ ਦਾ ਮੁਨਾਫਾ ਕਮਾਉਣ ਵਿੱਚ ਲੱਗੀ ਹੋਈ ਹੈ। ਪੁਰੀ ਨੇ ਸੂਬਾ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਇਸ ਵਿਕਰੀ ਵਿੱਚ ਹੋਏ ਮੁਨਾਫੇ ਦੀ ਰਕਮ ਕਿੱਥੇ ਗਈ ਅਤੇ ਇਸ ਖਜ਼ਾਨੇ ਦੀ ਚਾਬੀ ਕਿਸ ਕੋਲ ਹੈ।

ਦਾਲ ਵਿੱਚ ਕੁਝ ਕਾਲਾ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਇਸ ਵਿਵਾਦਿਤ ਹੁਕਮ ਤੋਂ ਸਾਫ ਹੈ ਕਿ ਦਾਲ ਵਿੱਚ ਕੁਝ ਕਾਲਾ ਹੈ। ਪੁਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਪ੍ਰੈਸ ਵਾਰਤਾ ਵਿੱਚ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।

ਕੇਂਦਰ ਵੱਲੋਂ ਪੰਜਾਬ 'ਤੇ ਕੋਰੋਨਾ ਟੀਕਾ ਵੇਚ ਮੁਨਾਫਾ ਕਮਾਉਣ ਦੇ ਦੋਸ਼

ਪੰਜਾਬ ਵਿੱਚ ਵੈਕਸੀਨ ਸਕੈਮ ਤੂਲ ਫੜਦਾ ਜਾ ਰਿਹਾ ਹੈ। ਲੋਕਾਂ ਨੂੰ ਮੁਫ਼ਤ ਲਾਇਆ ਜਾਣ ਵਾਲਾ ਕੋਰੋਨਾ ਰੋਕੂ ਟੀਕਾ ਨਿੱਜੀ ਹਸਪਤਾਲਾਂ ਨੂੰ ਵੇਚਣ ਦੇ ਮਾਮਲੇ ਵਿੱਚ ਕੈਪਟਨ ਸਰਕਾਰ ਜਿੱਥੇ ਵਿਰੋਧੀ ਪਾਰਟੀਆਂ ਤਰਫ਼ੋਂ ਘੇਰੀ ਜਾ ਰਹੀ ਹੈ, ਉੱਥੇ ਹੀ ਕੇਂਦਰੀ ਮੰਤਰੀਆਂ ਅਤੇ ਭਾਰਤੀ ਜਨਤਾ ਪਾਰਟੀ ਨੇ ਵੀ ਗੰਭੀਰ ਦੋਸ਼ ਲਾਏ ਹਨ। ਗੁਆਂਢੀ ਸੂਬੇ ਹਰਿਆਣਾ ਦੇ ਸਿਹਤ ਮੰਤਰੀ ਨੇ ਵੀ ਕੈਪਟਨ ਸਰਕਾਰ ਦੇ ਇਸ ਕਾਰਨਾਮੇ 'ਤੇ ਖਾਸੀ ਕਿਰਕਿਰੀ ਕੀਤੀ ਹੈ।

ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ

 



  • ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 1.14 ਲੱਖ

  • ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.89 ਲੱਖ

  • ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 2,681

  • ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.88 ਕਰੋੜ

  • ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.69 ਕਰੋੜ

  • ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.46 ਲੱਖ

  • ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 14.73 ਲੱਖ

ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ 77,402 ਦੀ ਕਮੀ

ਐਕਟਿਵ ਕੇਸ ਯਾਨੀ ਕਿ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ 77,402 ਦੀ ਕਮੀ ਹੋਈ ਹੈ। ਪਿਛਲੇ 10 ਦਿਨਾਂ ਦੀ ਗੱਲ ਕਰੀਏ ਤਾਂ ਐਕਟਿਵ ਕੇਸਾਂ ਵਿੱਚ 9,42,424 ਕੇਸਾਂ ਦੀ ਰਿਕਾਰਡ ਕਮਈ ਆਈ ਹੈ। ਲੰਘੀ 14 ਅਪ੍ਰੈਲ ਤੋਂ ਬਾਅਦ ਪਹਿਲੀ ਵਾਰ ਐਕਟਿਵ ਕੇਸਾਂ ਦਾ ਅੰਕੜਾ 15 ਲੱਖ ਤੋਂ ਹੇਠਾਂ ਆਇਆ ਹੈ।

ਦੇਸ਼ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ 1,14,415 ਮਾਮਲੇ ਦਰਜ

ਦੇਸ਼ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ 1,14,415 ਮਾਮਲੇ ਦਰਜ ਕੀਤੇ ਗਏ। ਪਿਛਲੇ 61 ਦਿਨਾਂ ਵਿੱਚ ਇਹ ਸਭ ਤੋਂ ਘੱਟ ਨਵੇਂ ਕੇਸ ਹਨ। ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ 96,573 ਕੇਸ ਆਏ ਸਨ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 2,681 ਮਰੀਜ਼ਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ। ਦੂਜੇ ਪਾਸੇ 1,89,089 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।

ਪਿਛੋਕੜ

Punjab Breaking News, 6 June 2021 LIVE Updates: ਦੇਸ਼ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ 1,14,415 ਮਾਮਲੇ ਦਰਜ ਕੀਤੇ ਗਏ। ਪਿਛਲੇ 61 ਦਿਨਾਂ ਵਿੱਚ ਇਹ ਸਭ ਤੋਂ ਘੱਟ ਨਵੇਂ ਕੇਸ ਹਨ। ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ 96,573 ਕੇਸ ਆਏ ਸਨ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 2,681 ਮਰੀਜ਼ਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ। ਦੂਜੇ ਪਾਸੇ 1,89,089 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।



ਇਸ ਤਰ੍ਹਾਂ ਐਕਟਿਵ ਕੇਸ ਯਾਨੀ ਕਿ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ 77,402 ਦੀ ਕਮੀ ਹੋਈ ਹੈ। ਪਿਛਲੇ 10 ਦਿਨਾਂ ਦੀ ਗੱਲ ਕਰੀਏ ਤਾਂ ਐਕਟਿਵ ਕੇਸਾਂ ਵਿੱਚ 9,42,424 ਕੇਸਾਂ ਦੀ ਰਿਕਾਰਡ ਕਮਈ ਆਈ ਹੈ। ਲੰਘੀ 14 ਅਪ੍ਰੈਲ ਤੋਂ ਬਾਅਦ ਪਹਿਲੀ ਵਾਰ ਐਕਟਿਵ ਕੇਸਾਂ ਦਾ ਅੰਕੜਾ 15 ਲੱਖ ਤੋਂ ਹੇਠਾਂ ਆਇਆ ਹੈ।



ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ
ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 1.14 ਲੱਖ
ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.89 ਲੱਖ
ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 2,681
ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.88 ਕਰੋੜ
ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.69 ਕਰੋੜ
ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.46 ਲੱਖ
ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 14.73 ਲੱਖ
15 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ



ਦੇਸ਼ ਦੇ 15 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਪੁੱਡੂਚੇਰੀ ਸ਼ਾਮਲ ਹਨ।



17 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ



ਦੇਸ਼ ਦੇ 17 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ।


 


CoWIN ਪੋਰਟਲ ਰਾਹੀਂ ਕੋਰੋਨਾ ਵੈਕਸੀਨ ਬੁਕਿੰਗ ਦਾ ਤਰੀਕਾ ਬਦਲਿਆ


ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਆਪਣਾ ਟੀਕਾ ਬੁੱਕ ਕਰਨ ਲਈ ਲਾਭਪਾਤਰੀ ਨੂੰ CoWIN ਪੋਰਟਲ 'ਤੇ ਰਜਿਸਟਰ ਕਰਨਾ ਪੈਂਦਾ ਹੈ। ਹੁਣ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੁਝ ਬਦਲਾਅ ਕੀਤੇ ਗਏ ਹਨ, ਜਿਸ ਨਾਲ ਇਹ ਪ੍ਰਕਿਰਿਆ ਤੇਜ਼ ਤੇ ਸੁਰੱਖਿਅਤ ਹੋ ਗਈ ਹੈ।


 


CoWIN ਪੋਰਟਲ ਅਤੇ ਐਪ ਰਾਹੀਂ ਰਜਿਸਟ੍ਰੇਸ਼ਨ ਕਰਨ ਵਾਲਿਆਂ ਨੂੰ ਹੁਣ ਕੈਪਚਾ (Captcha) ਭਰਨ ਦੀ ਲੋੜ ਨਹੀਂ ਹੋਵੇਗੀ ਬਲਕਿ ਹੁਣ ਚਾਰ ਅੰਕਾਂ ਦੇ ਓਟੀਪੀ (OTP) ਨਾਲ ਇਹ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਲਾਭਪਾਤਰੀ ਇਸ ਕੋਡ ਨੂੰ ਵਰਤ ਕੇ ਆਪਣੇ ਨਿਰਧਾਰਤ ਟੀਕਾ ਕੇਂਦਰ 'ਤੇ ਦਿਖਾ ਕੇ ਟੀਕਾ ਲਗਵਾ ਸਕਦਾ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.